September 3, 2026, 9:04 pm
----------- Advertisement -----------
HomeNewsBreaking Newsਕੰਗਨਾ ਰਣੌਤ ਨੇ ਜੇਪੀ ਨੱਡਾ ਨਾਲ ਕੀਤੀ ਮੁਲਾਕਾਤ, ਕਿਸਾਨ ਅੰਦੋਲਨ 'ਤੇ ਦਿੱਤਾ...

ਕੰਗਨਾ ਰਣੌਤ ਨੇ ਜੇਪੀ ਨੱਡਾ ਨਾਲ ਕੀਤੀ ਮੁਲਾਕਾਤ, ਕਿਸਾਨ ਅੰਦੋਲਨ ‘ਤੇ ਦਿੱਤਾ ਸੀ ਵਿਵਾਦਿਤ ਬਿਆਨ

Published on

----------- Advertisement -----------

ਹਿਮਾਚਲ ਪ੍ਰਦੇਸ਼ ਦੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਅਤੇ ਅਦਾਕਾਰਾ ਕੰਗਨਾ ਰਣੌਤ ਵੀਰਵਾਰ (29 ਅਗਸਤ) ਨੂੰ ਭਾਜਪਾ ਪ੍ਰਧਾਨ ਜੇਪੀ ਨੱਡਾ ਨੂੰ ਮਿਲਣ ਪਹੁੰਚੀ। ਕਿਸਾਨ ਅੰਦੋਲਨ ‘ਤੇ ਦਿੱਤੇ ਬਿਆਨ ਤੋਂ ਬਾਅਦ ਕੰਗਨਾ ਦੀ ਭਾਜਪਾ ਦੇ ਕਿਸੇ ਵੱਡੇ ਨੇਤਾ ਨਾਲ ਇਹ ਪਹਿਲੀ ਮੁਲਾਕਾਤ ਸੀ।
ਮੰਨਿਆ ਜਾ ਰਿਹਾ ਹੈ ਕਿ ਪਾਰਟੀ ਦੇ ਕੌਮੀ ਪ੍ਰਧਾਨ ਜੇਪੀ ਨੱਡਾ ਨਾਲ ਦਿੱਲੀ ਸਥਿਤ ਉਨ੍ਹਾਂ ਦੀ ਰਿਹਾਇਸ਼ ‘ਤੇ ਮੁਲਾਕਾਤ ਦੌਰਾਨ ਕੰਗਨਾ ਰਣੌਤ ਕਿਸਾਨ ਅੰਦੋਲਨ ਨੂੰ ਲੈ ਕੇ ਦਿੱਤੇ ਆਪਣੇ ਬਿਆਨ ‘ਤੇ ਸਪੱਸ਼ਟੀਕਰਨ ਦੇ ਸਕਦੀ ਹੈ। ਦਿੱਲੀ ‘ਚ ਨੱਡਾ ਦੀ ਰਿਹਾਇਸ਼ ‘ਤੇ ਕਰੀਬ ਅੱਧਾ ਘੰਟਾ ਰੁਕਣ ਤੋਂ ਬਾਅਦ ਕੰਗਨਾ ਇਥੋਂ ਰਵਾਨਾ ਹੋ ਗਈ।
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਸੋਮਵਾਰ ਨੂੰ ਭਾਜਪਾ ਨੇ ਕਿਸਾਨ ਅੰਦੋਲਨ ਨੂੰ ਲੈ ਕੇ ਕੰਗਨਾ ਰਣੌਤ ਦੇ ਬਿਆਨ ਤੋਂ ਕਿਨਾਰਾ ਕਰਦਿਆਂ ਇਕ ਬਿਆਨ ਜਾਰੀ ਕੀਤਾ ਸੀ। ਸੋਮਵਾਰ ਨੂੰ ਹੀ, ਭਾਜਪਾ ਨੇ ਕੰਗਨਾ ਰਣੌਤ ਨੂੰ ਸਖਤ ਚੇਤਾਵਨੀ ਦਿੰਦੇ ਹੋਏ ਕਿਹਾ ਸੀ, “ਕਿਸਾਨ ਅੰਦੋਲਨ ਦੇ ਸੰਦਰਭ ਵਿੱਚ ਬੀਜੇਪੀ ਸਾਂਸਦ ਕੰਗਨਾ ਰਣੌਤ ਦੁਆਰਾ ਦਿੱਤਾ ਗਿਆ ਬਿਆਨ ਪਾਰਟੀ ਦੀ ਰਾਏ ਨਹੀਂ ਹੈ। ਭਾਰਤੀ ਜਨਤਾ ਪਾਰਟੀ ਨੇ ਕੰਗਨਾ ਰਣੌਤ ਦੇ ਬਿਆਨ ਨਾਲ ਅਸਹਿਮਤੀ ਪ੍ਰਗਟਾਈ ਹੈ।
ਭਾਜਪਾ ਵੱਲੋਂ ਕੰਗਨਾ ਰਣੌਤ ਦੇ ਬਿਆਨ ਤੋਂ ਦੂਰੀ ਬਣਾਉਣ ਦੇ ਬਾਵਜੂਦ ਵਿਰੋਧੀ ਪਾਰਟੀਆਂ ਲਗਾਤਾਰ ਇਸ ਮੁੱਦੇ ਨੂੰ ਉਠਾ ਰਹੀਆਂ ਹਨ ਅਤੇ ਭਾਜਪਾ ‘ਤੇ ਕਿਸਾਨ ਵਿਰੋਧੀ ਹੋਣ ਦਾ ਦੋਸ਼ ਵੀ ਲਗਾ ਰਹੀਆਂ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਵੋਟਰ ਸੂਚੀ ’ਚੋਂ ਰਾਘਵ ਚੱਢਾ ਦਾ ਨਾਮ ਗਾਇਬ, ਪੰਜਾਬ ਤੋਂ ਬਾਅਦ ਦਿੱਲੀ ’ਚ ਵੀ ਝਟਕਾ

   ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਪ੍ਰਕਿਰਿਆ ਮਗਰੋਂ ਰਾਜ ਸਭਾ ਮੈਂਬਰ...

ਬਠਿੰਡਾ ਵਿਚ ਚ ਹੋ ਰਹੀ ਮਹਾਂਪੰਚਾਇਤ ਲਈ ਕਾਨਵੈਂਟ ਸਕੂਲ ਦੀਆਂ ਬੱਸਾਂ ਦੇ ਡਰਾਈਵਰ ਰਵਾਨਾ

ਪੰਜਾਬ ਵਿੱਚ ਅੱਜ ਪ੍ਰਾਈਵੇਟ ਸਕੂਲ ਬੱਸ ਐਸੋਸੀਏਸ਼ਨ ਵੱਲੋਂ ਮੰਗਾਂ ਨੂੰ ਲੈ ਕੇ ਸਮੂਹ ਬੱਸਾਂ...

ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਹੋਈ ਸਰਗਰਮ, ਅਗਲੇ 10 ਦਿਨਾਂ ‘ਚ ਪੰਜਾਬ ਦੌਰੇ ‘ਤੇ ਆਉਣਗੇ ਰਾਹੁਲ ਗਾਂਧੀ

ਜਿਵੇਂ-ਜਿਵੇਂ 2027 ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਨੇੜੇ ਆ ਰਹੀਆਂ ਹਨ, ਸਿਆਸੀ ਪਾਰਟੀਆਂ ਸਰਗਰਮ...

ਪਰਮਿੰਦਰ ਸਿੰਘ ਗੋਲਡੀ ਹਲਕਾ ਖਰੜ ਦੇ ਇੰਚਾਰਜ ਨਿਯੁਕਤ, ਜ਼ਿੰਮੇਵਾਰੀ ਸੌਂਪਣ ਲਈ CM ਮਾਨ ਤੇ ਪਾਰਟੀ ਹਾਈਕਮਾਨ ਦਾ ਕੀਤਾ ਧੰਨਵਾਦ

ਆਮ ਆਦਮੀ ਪਾਰਟੀ ਵੱਲੋਂ ਪਰਮਿੰਦਰ ਸਿੰਘ ਗੋਲਡੀ ਨੂੰ ਹਲਕਾ ਖਰੜ ਦਾ ਇੰਚਾਰਜ ਨਿਯੁਕਤ ਕੀਤਾ...

ਦਿੜ੍ਹਬਾ ‘ਚ 12 ਤੋਲੇ ਸੋਨਾ ਚੋਰੀ ਮਾਮਲੇ ‘ਚ ਵੱਡਾ ਖੁਲਾਸਾ, ਪਰਿਵਾਰ ਨੇ ਸੋਨੇ ਦੀ ਥਾਂ ਨਕਲੀ ਗਹਿਣੇ ਮਿਲਣ ਦੇ ਲਗਾਏ ਇਲਜ਼ਾਮ

ਜ਼ਿਲ੍ਹਾ ਸੰਗਰੂਰ ਦੇ ਦਿੜ੍ਹਬਾ ਵਿਖੇ ਇਕ ਚੋਰ ਵੱਲੋਂ ਘਰ ਵਿਚੋਂ 12 ਤੋਲੇ ਸੋਨਾ ਚੋਰੀ...

ਪੰਜਾਬ ਨੇ 2036 ਤੱਕ 16 ਲੱਖ ਹੈਕਟੇਅਰ ਰਕਬਾ ਬਾਗਬਾਨੀ ਅਧੀਨ ਲਿਆਉਣ ਦਾ ਟੀਚਾ ਰੱਖਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 2 ਸਤੰਬਰ :ਪੰਜਾਬ ਵਿੱਚ ਫ਼ਸਲੀ ਵਿਭਿੰਨਤਾ ਨੂੰ ਵੱਡੇ ਪੱਧਰ ’ਤੇ ਹੁਲਾਰਾ ਦੇਣ ਅਤੇ...

ਪੰਜਾਬ ਦੇ ਲੋਕ ਸੱਚ ਜਾਣਦੇ ਹਨ ਅਤੇ 2027 ਵਿੱਚ ਭਗਵੰਤ ਮਾਨ ਨੂੰ ਦੁਬਾਰਾ ਚੁਣਨ ਦਾ ਮਨ ਬਣਾ ਚੁੱਕੇ ਹਨ: ਬਲਤੇਜ ਪੰਨੂ

ਚੰਡੀਗੜ੍ਹ 2 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬੁਧਵਾਰ...

ਜੇਕਰ ਜਾਂਚ ਨਿਰਪੱਖ ਹੈ, ਤਾਂ 2012 ਤੋਂ ਇਸ ਵਿਭਾਗ ਦੇ ਮੰਤਰੀ ਰਹੇ ਹਰ ਵਿਅਕਤੀ ਤੋਂ ਪੁੱਛਗਿੱਛ ਕੀਤੀ ਜਾਵੇ: ਅਮਨ ਅਰੋੜਾ

ਚੰਡੀਗੜ੍ਹ 2 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ...

ਭਾਜਪਾ ਪਹਿਲਾਂ ਵੀ ‘ਆਪ’ ਆਗੂਆਂ ਨੂੰ ਜੇਲ੍ਹ ਭੇਜ ਕੇ ਡਰਾਉਣ ਦੀ ਕੋਸ਼ਿਸ਼ ਕਰ ਚੁੱਕੀ ਹੈ, ਪਰ ਸਾਡੀ ਪਾਰਟੀ ਇੱਕਜੁੱਟ ਹੈ: ਕੁਲਦੀਪ ਧਾਲੀਵਾਲ

ਚੰਡੀਗੜ੍ਹ 2 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਧਾਲੀਵਾਲ...