ਕੰਗਨਾ ਰਣੌਤ ਦੀ ਫਿਲਮ ਐਮਰਜੈਂਸੀ 6 ਸਤੰਬਰ ਨੂੰ ਰਿਲੀਜ਼ ਹੋਣੀ ਸੀ ਪਰ ਇਸ ਦੇ ਖਿਲਾਫ ਪ੍ਰਦਰਸ਼ਨ ਹੋ ਰਹੇ ਹਨ। ਪਟੀਸ਼ਨਾਂ ਦਾਇਰ ਕੀਤੀਆਂ ਗਈਆਂ ਹਨ। ਇਨ੍ਹਾਂ ਸਾਰੇ ਕਾਰਨਾਂ ਕਰਕੇ ਫਿਲਮ ਦੀ ਰਿਲੀਜ਼ ਨੂੰ ਮੁਲਤਵੀ ਕਰ ਦਿੱਤਾ ਗਿਆ ਹੈ। ਸੈਂਸਰ ਬੋਰਡ ਨੇ ਇਸ ਤੋਂ ਵਿਵਾਦਤ ਸੀਨ ਹਟਾਉਣ ਦੇ ਹੁਕਮ ਦਿੱਤੇ ਹਨ। ਪਰ ਕੰਗਨਾ ਰਣੌਤ ਦਾ ਕਹਿਣਾ ਹੈ ਕਿ ਉਹ ਆਪਣੀ ਫਿਲਮ ‘ਐਮਰਜੈਂਸੀ’ ਲਈ ਅਦਾਲਤ ‘ਚ ਲੜੇਗੀ ਅਤੇ ਇਸ ਨੂੰ ਬਿਨਾਂ ਕਿਸੇ ਕੱਟ ਦੇ ਰਿਲੀਜ਼ ਕਰੇਗੀ। ਕਿਉਂਕਿ ਉਹ ਤੱਥਾਂ ਨੂੰ ਬਦਲਣਾ ਨਹੀਂ ਚਾਹੁੰਦੀ।
ਦੱਸ ਦਈਏ ਕਿ ਫਿਲਮ ਨੂੰ ਸੈਂਸਰ ਬੋਰਡ ਵੱਲੋਂ ਫਿਲਹਾਲ ਪ੍ਰਸਾਰਣ ਦਾ ਸਰਟੀਫਿਕੇਟ ਨਾ ਮਿਲਣ ਤੇ ਕੰਗਨਾ ਦਾ ਇਕ ਟਵੀਟ ਵੀ ਸਾਹਮਣੇ ਆਇਆ ਹੈ ਕੰਗਨਾ ਨੇ ਟਵੀਟ ਕਰ ਕਿਹਾ ਕਿ “”ਦੇਸ਼ ਦਾ ਕਾਨੂੰਨ ਇਹ ਹੈ ਕਿ ਕੋਈ ਵੀ ਬਿਨਾਂ ਕਿਸੇ ਸੈਂਸਰਸ਼ਿਪ ਦੇ OTT ਪਲੇਟਫਾਰਮਾਂ ‘ਤੇ ਹਿੰਸਾ ਅਤੇ ਨਗਨਤਾ ਦੀ ਕਲਪਨਾਯੋਗ ਮਾਤਰਾ ਨੂੰ ਦਿਖਾ ਸਕਦਾ ਹੈ, ਇੱਥੇ ਕਮਿਊਨਿਸਟਾਂ ਜਾਂ ਖੱਬੇਪੱਖੀਆਂ ਲਈ ਸਾਰੀ ਆਜ਼ਾਦੀ ਹੈ। ਪਰ ਇੱਕ ਰਾਸ਼ਟਰਵਾਦੀ ਹੋਣ ਦੇ ਨਾਤੇ ਕੋਈ ਵੀ OTT ਪਲੇਟਫਾਰਮ ਸਾਨੂੰ ਭਾਰਤ ਦੀ ਅਖੰਡਤਾ ਅਤੇ ਏਕਤਾ ਦੇ ਦੁਆਲੇ ਘੁੰਮਦੀ ਫਿਲਮਾਂ ਬਣਾਉਣ ਦੀ ਇਜਾਜ਼ਤ ਨਹੀਂ ਦਿੰਦਾ, ਅਜਿਹਾ ਲਗਦਾ ਹੈ ਕਿ ਸੈਂਸਰਸ਼ਿਪ ਸਾਡੇ ਵਿੱਚੋਂ ਕੁਝ ਲੋਕਾਂ ਲਈ ਹੈ ਜੋ ਇਸ ਰਾਸ਼ਟਰ ਦੇ ਟੁਕੜੇ ਨਹੀਂ ਚਾਹੁੰਦੇ ਹਨ ਅਤੇ ਫਿਲਮਾਂ ਬਣਾਉਣਾ ਚਾਹੁੰਦੇ ਹਨ। ਇਹ ਬਹੁਤ ਹੀ ਨਿਰਾਸ਼ਾਜਨਕ ਅਤੇ ਬੇਇਨਸਾਫ਼ੀ ਹੈ।”
----------- Advertisement -----------
ਐਮਰਜੈਂਸੀ ਫਿਲਮ ਨੂੰ ਸੈਂਸਰ ਬੋਰਡ ਵੱਲੋਂ ਸਰਟੀਫਿਕੇਟ ਨਾ ਮਿਲਣ ‘ਤੇ ਬੌਖਲਾਈ ਕੰਗਨਾ, ਕਿਹਾ- ‘ ਇਹ ਬਹੁਤ ਹੀ ਬੇਇਨਸਾਫ਼ੀ’
Published on
----------- Advertisement -----------
----------- Advertisement -----------












