June 27, 2026, 12:01 am
----------- Advertisement -----------
HomeNewsLatest Newsਕਪੂਰਥਲਾ 'ਚ ਵਾਪਰਿਆ ਹਾਦਸਾ, ਬੱਜਰੀ ਨਾਲ ਭਰੇ ਟਿੱਪਰ ਨੇ ਸਕੂਲੀ ਬੱਸ ਨੂੰ...

ਕਪੂਰਥਲਾ ‘ਚ ਵਾਪਰਿਆ ਹਾਦਸਾ, ਬੱਜਰੀ ਨਾਲ ਭਰੇ ਟਿੱਪਰ ਨੇ ਸਕੂਲੀ ਬੱਸ ਨੂੰ ਮਾਰੀ ਟੱਕਰ, ਕਈ ਬੱਚੇ ਜ਼ਖਮੀ

Published on

----------- Advertisement -----------

ਕਪੂਰਥਲਾ ਦੇ ਬੇਗੋਵਾਲ-ਸੁਭਾਨਪੁਰ ਰੋਡ ‘ਤੇ ਨਡਾਲਾ ਚੌਕ ਨੇੜੇ ਸੋਮਵਾਰ ਸਵੇਰੇ 7.30 ਵਜੇ ਤੇਜ਼ ਰਫਤਾਰ ਬੱਜਰੀ ਨਾਲ ਭਰੇ ਟਿੱਪਰ ਨੇ ਬੱਚਿਆਂ ਨਾਲ ਭਰੀ ਸਕੂਲੀ ਬੱਸ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿੱਚ ਬੱਸ ਦੇ ਸਾਈਡ ਸ਼ੀਸ਼ੇ ਟੁੱਟ ਗਏ ਅਤੇ ਬੱਸ ਵਿੱਚ ਬੈਠੇ ਬੱਚੇ ਵਾਲ-ਵਾਲ ਬਚ ਗਏ। ਕੁਝ ਬੱਚਿਆਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ।
ਪ੍ਰਾਪਤ ਜਾਣਕਾਰੀ ਅਨੁਸਾਰ ਸੋਮਵਾਰ ਸਵੇਰੇ ਇੱਕ ਤੇਜ਼ ਰਫ਼ਤਾਰ ਟਿੱਪਰ ਬੱਜਰੀ ਲੈ ਕੇ ਬੇਗੋਵਾਲ ਤੋਂ ਸੁਭਾਨਪੁਰ ਵੱਲ ਜਾ ਰਿਹਾ ਸੀ। ਟਿੱਪਰ ਚਾਲਕ ਨੇ ਬਿਨਾਂ ਸਾਈਡ ਦੇਖ ਕੇ ਨਡਾਲਾ ਚੌਕ ਨੂੰ ਪਾਰ ਕਰਨ ਦੀ ਕੋਸ਼ਿਸ਼ ਕੀਤੀ ਤਾਂ ਢਿਲਵਾਂ ਰੋਡ ਵਾਲੇ ਪਾਸੇ ਤੋਂ ਆ ਰਹੀ ਇੱਕ ਨਿੱਜੀ ਸਕੂਲ ਦੀ ਬੱਸ ਨਾਲ ਉਸ ਦੀ ਟੱਕਰ ਹੋ ਗਈ। ਸਕੂਲ ਬੱਸ ਨੂੰ ਡਰਾਈਵਰ ਮਨਦੀਪ ਸਿੰਘ ਚਲਾ ਰਿਹਾ ਸੀ। ਟੱਕਰ ਲੱਗਣ ਕਾਰਨ ਬੱਸ ਦੇ ਸਾਈਡ ਸ਼ੀਸ਼ੇ ਟੁੱਟ ਗਏ ਜਦਕਿ ਬੱਸ ਅੰਦਰ ਬੈਠੇ ਬੱਚਿਆਂ ਨੂੰ ਮਾਮੂਲੀ ਸੱਟਾਂ ਲੱਗੀਆਂ। ਹਾਦਸੇ ਦੀ ਸੂਚਨਾ ਮਿਲਦੇ ਹੀ ਬੱਚਿਆਂ ਦੇ ਮਾਪੇ ਮੌਕੇ ‘ਤੇ ਪਹੁੰਚ ਗਏ। ਮਾਮੂਲੀ ਸੱਟਾਂ ਲੱਗਣ ਵਾਲੇ ਬੱਚਿਆਂ ਨੂੰ ਮੁੱਢਲੀ ਸਹਾਇਤਾ ਤੋਂ ਬਾਅਦ ਘਰ ਭੇਜ ਦਿੱਤਾ ਗਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਧੜੇਬੰਦੀ ਖ਼ਤਮ ਕਰੋ, ਪਿੰਡਾਂ ਨੂੰ ਨਸ਼ਾ ਮੁਕਤ, ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਖੁਸ਼ਹਾਲ ਬਣਾਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਪਟਿਆਲਾ; 26 ਜੂਨ 2026:*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਪੰਚਾਂ ਨੂੰ...

ਜੇਲ੍ਹ ਵਾਪਸੀ ਤੋਂ ਇੱਕ ਦਿਨ ਪਹਿਲਾਂ ਰਾਮ ਰਹੀਮ ਨੇ ਡੇਰੇ ਦੇ ਨਵੇਂ ਲੁੱਕ ਦਾ ਕੀਤਾ ਉਦਘਾਟਨ, ਹਨੀਪ੍ਰੀਤ ਵੀ ਰਹੀ ਮੌਜੂਦ

ਸਿਰਸਾ ਦੇ ਡੇਰਾ ਸੱਚਾ ਸੌਦਾ ਦਾ ਮੁਖੀ ਗੁਰਮੀਤ ਰਾਮ ਰਹੀਮ ਨੇ ਆਪਣੀ 30 ਦਿਨਾਂ...

ਅਕਾਲੀ-ਭਾਜਪਾ ਗਠਜੋੜ ‘ਤੇ ਨਿਤਿਨ ਨਬੀਨ ਦਾ ਵੱਡਾ ਬਿਆਨ, 6 ਮਹੀਨੇ ਬਾਅਦ ਲਵਾਂਗੇ ਫੈਸਲਾ

ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਨੇ ਸ਼੍ਰੋਮਣੀ ਅਕਾਲੀ ਦਲ ਨਾਲ...

ਤਰਨਤਾਰਨ : ਪੁਲਿਸ ਚੌਂਕੀ ਇੰਚਾਰਜ ਨੇ ਚੁੱਕਿਆ ਖੌਫਨਾਕ ਕਦਮ, ਸਰਵਿਸ ਪਿਸਤੌਲ ਨਾਲ ਖੁਦ ਨੂੰ ਮਾਰੀ ਗੋਲੀ

ਤਰਨਤਾਰਨ ਵਿਚ ਪੁਲਿਸ ਚੌਕੀ ਦੇ ਇੰਚਾਰਜ ਏਐੱਸਆਈ ਨੇ ਆਪਣੀ ਸਰਵਿਸ ਪਿਸਤੌਲ ਨਾਲ ਖੁਦ ਨੂੰ...

ਹੋਟਲਾਂ, ਦੁਕਾਨਾਂ ਤੇ ਕਮਰਸ਼ੀਅਲ ਸੈਕਟਰ ਨੂੰ ਰਾਹਤ, ਸਰਕਾਰ ਨੇ LPG ਸਪਲਾਈ ‘ਤੇ ਹਟਾਈਆਂ ਸਾਰੀਆਂ ਪਾਬੰਦੀਆਂ

ਉਦਯੋਗਿਕ ਤੇ ਵਪਾਰਕ LPG ਉਪਭੋਗਤਾਵਾਂ ਲਈ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਸਰਕਾਰ ਨੇ...

1 ਜੁਲਾਈ ਤੋਂ ਪਾਸਪੋਰਟ ਬਣਾਉਣਾ ਹੋਇਆ ਮਹਿੰਗਾ, 2,000 ਤੱਕ ਵਧ ਗਈ ਫੀਸ, 14 ਸਾਲ ਬਾਅਦ ਹੋਇਆ ਬਦਲਾਅ

ਕੇਂਦਰ ਸਰਕਾਰ ਨੇ ਪਾਸਪੋਰਟ ਤੇ ਉਸ ਨਾਲ ਜੁੜੀ ਸਰਵਿਸ ਦੀ ਫੀਸ ਵਿਚ ਵੱਡਾ ਬਦਲਾਅ...