September 8, 2026, 4:29 pm
----------- Advertisement -----------
HomeNewsLatest Newsਕਰਨਾਲ 'ਚ ਢਾਬੇ 'ਤੇ ਬਰਿਆਨੀ ਨੂੰ ਲੈ ਕੇ ਹੋਇਆ ਵਿਵਾਦ, ਮਾਲਕ ਨੇ...

ਕਰਨਾਲ ‘ਚ ਢਾਬੇ ‘ਤੇ ਬਰਿਆਨੀ ਨੂੰ ਲੈ ਕੇ ਹੋਇਆ ਵਿਵਾਦ, ਮਾਲਕ ਨੇ ਗਾਹਕ ਨੂੰ ਮਾਰੀ ਗੋ+ਲੀ, ਵਿਅਕਤੀ ਚੰਡੀਗੜ੍ਹ ਰੈਫਰ

Published on

----------- Advertisement -----------

ਹਰਿਆਣਾ ਦੇ ਕਰਨਾਲ ‘ਚ ਇਕ ਢਾਬੇ ‘ਤੇ ਮਾਲਕ ਵੱਲੋਂ ਗਾਹਕ ‘ਤੇ ਗੋਲੀਆਂ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਗੋਲੀ ਲੱਗਣ ਕਾਰਨ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਿਆ। ਫੌਰੀ ਤੌਰ ‘ਤੇ ਜ਼ਖਮੀ ਵਿਅਕਤੀ ਨੂੰ ਕਰਨਾਲ ਦੇ ਹਸਪਤਾਲ ‘ਚ ਦਾਖਲ ਕਰਵਾਇਆ ਗਿਆ, ਜਿੱਥੋਂ ਡਾਕਟਰਾਂ ਨੇ ਉਸ ਨੂੰ ਚੰਡੀਗੜ੍ਹ ਰੈਫਰ ਕਰ ਦਿੱਤਾ। ਗੋਲੀਬਾਰੀ ਦੀ ਘਟਨਾ ਨਾਲ ਆਸਪਾਸ ਦੇ ਇਲਾਕੇ ‘ਚ ਸਨਸਨੀ ਫੈਲ ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਮੌਕੇ ‘ਤੇ ਪਹੁੰਚ ਗਈ ਅਤੇ ਮਾਮਲੇ ਦੀ ਜਾਂਚ ਕਰ ਰਹੀ ਹੈ।
ਦੱਸਿਆ ਜਾ ਰਿਹਾ ਹੈ ਕਿ ਡੀਸੀ ਕਲੋਨੀ ਦਾ ਰਹਿਣ ਵਾਲਾ ਤਰਨਦੀਪ ਵਾਹਨ ਖਰੀਦਣ- ਵੇਚਣ ਦਾ ਕੰਮ ਕਰਦਾ ਹੈ। ਤਰਨਦੀਪ ਰਾਤ ਨੂੰ ਆਪਣੇ ਦੋਸਤ ਨਾਲ ਇਕ ਢਾਬੇ ‘ਤੇ ਗਿਆ ਸੀ। ਉਥੇ ਬਿਰਯਾਨੀ ਲੈਣ ਨੂੰ ਲੈ ਕੇ ਕੁਝ ਝਗੜਾ ਹੋ ਗਿਆ ਤਾਂ ਢਾਬੇ ‘ਤੇ ਕੰਮ ਕਰਦੇ ਕਰਮਚਾਰੀ ਨੇ ਮਾਲਕ ਕ੍ਰਿਸ਼ਨ ਨੂੰ ਬੁਲਾਇਆ, ਜਿਸ ਤੋਂ ਬਾਅਦ ਮਾਲਕ ਅਤੇ ਤਰਨਦੀਪ ਵਿਚਾਲੇ ਲੜਾਈ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਲੜਾਈ ਇਨੀ ਵੱਧ ਗਈ ਕਿ ਤਰਨਦੀਪ ਨੇ ਢਾਬੇ ਦੇ ਮਾਲਕ ਕ੍ਰਿਸ਼ਨ ਦੀ ਕਾਰ ਦਾ ਸ਼ੀਸ਼ਾ ਤੋੜਿਆ। ਜਿਸ ਤੋਂ ਬਾਅਦ ਕ੍ਰਿਸ਼ਨ ਨੇ ਆਪਣੀ ਲਾਇਸੈਂਸੀ ਬੰਦੂਕ ਨਾਲ ਤਰਨਦੀਪ ‘ਤੇ ਗੋਲੀ ਚਲਾ ਦਿੱਤੀ। ਹਾਲਤ ਗੰਭੀਰ ਹੋਣ ਕਾਰਨ ਉਸ ਨੂੰ ਰਾਤ ਨੂੰ ਹੀ ਚੰਡੀਗੜ੍ਹ ਫੋਰਟਿਸ ਹਸਪਤਾਲ ਰੈਫਰ ਕਰ ਦਿੱਤਾ ਗਿਆ।
ਪਰਿਵਾਰਿਕ ਮੈਂਬਰਾਂ ਨੇ ਦੱਸਿਆ ਕਿ ਤਰਨਦੀਪ ਦੀਆਂ ਦੋ ਛੋਟੀਆਂ ਬੇਟੀਆਂ ਹਨ। ਗੋਲੀਬਾਰੀ ਦੀ ਘਟਨਾ ਨਾਲ ਪੂਰਾ ਪਰਿਵਾਰ ਸਦਮੇ ‘ਚ ਹੈ। ਧੀਆਂ ਵੀ ਵਾਰ-ਵਾਰ ਆਪਣੇ ਪਿਤਾ ਬਾਰੇ ਪੁੱਛ ਰਹੀਆਂ ਹਨ। ਹਸਪਤਾਲ ਵਿੱਚ ਜ਼ਖ਼ਮੀਆਂ ਨਾਲ ਪਰਿਵਾਰਕ ਮੈਂਬਰ ਮੌਜੂਦ ਹਨ। ਤਰਨਦੀਪ ਦੇ ਪਿਤਾ ਦੀ ਪਹਿਲਾ ਹੀ ਮੌਤ ਹੋ ਚੁੱਕੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਮਰੀਕਾ: ਇੰਡੀਆਨਾ ਪੁਲਿਸ ਨੇ ਪੰਜਾਬੀ ਟਰੱਕ ਡਰਾਇਵਰ ਹਰਪ੍ਰੀਤ ਸਿੰਘ ਕੋਲੋਂ 38 ਲੱਖ ਡਾਲਰ ਮੁੱਲ ਦੀ ਕੋਕੀਨ ਕੀਤੀ ਬਰਾਮਦ

ਟਰੰਪ ਪ੍ਰਸ਼ਾਸਨ ਜਦੋਂ ਇਮੀਗ੍ਰੇਸ਼ਨ ਤੇ ਡਰੱਗ ਖਿਲਾਫ਼ ਸਖ਼ਤ ਰੁਖ ਅਪਣਾ ਰਿਹਾ ਹੈ, ਇਸੇ ਦਰਮਿਆਨ ਇਕ ਪੰਜਾਬੀ ਟਰੱਕ...

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਐੱਸ.ਆਈ.ਟੀ. ਨੇ ਸੁਖਬੀਰ ਸਿੰਘ ਬਾਦਲ ਨੂੰ ਮੁੜ ਤੋਂ ਕੀਤਾ ਤਲਬ

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਐੱਸ.ਆਈ.ਟੀ. ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ  ਸੁਖਬੀਰ ਸਿੰਘ...

ਪੰਜਾਬ ਕਾਂਗਰਸ ਦੀ ਕਮਾਨ ਸੰਭਾਲਣ ਤੋਂ ਬਾਅਦ ਐਕਸ਼ਨ ਮੋਡ ‘ਚ ਸਚਿਨ ਪਾਇਲਟ, ਰਾਹੁਲ-ਪ੍ਰਿਯੰਕਾ ਨਾਲ ਕੀਤੀ ਮੁਲਾਕਾਤ

ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਸਚਿਨ ਪਾਇਲਟ ਨੇ ਜ਼ਿੰਮੇਵਾਰੀ ਸੰਭਾਲਦੇ ਹੀ ਸੰਗਠਨ ਨੂੰ ਮਜ਼ਬੂਤ...

Congress ਵਿੱਚ ਨਹੀਂ ਜਾਣਗੇ ਕੈਪਟਨ ਅਮਰਿੰਦਰ ਸਿੰਘ,ਜੈਇੰਦਰ ਕੌਰ ਨੇ BJP ਛੱਡਣ ਦੀ ਚਰਚਾ ’ਤੇ ਬ੍ਰੇਕ ਲਾਈ

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਧੀ ਜੈਇੰਦਰ ਕੌਰ ਨੇ ਅੱਜ ਸਪਸ਼ਟ ਕਰ...

ਜਰਮਨੀ ‘ਚ ਪੰਜਾਬੀ ਨੌਜਵਾਨ ਦੀ ਸ਼ੱਕੀ ਹਾਲਾਤਾਂ ‘ਚ ਮੌਤ, 20 ਦਿਨਾਂ ਬਾਅਦ ਪਿੰਡ ਥੋਬਾ ਪਹੁੰਚੀ ਦੇਹ, ਪਰਿਵਾਰ ਨੇ ਜਾਂਚ ਦੀ ਕੀਤੀ ਮੰਗ

ਅੰਮ੍ਰਿਤਸਰ ਦੇ ਅਜਨਾਲਾ ਤੋਂ ਬਹੁਤ ਹੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਅਜਨਾਲਾ ਖੇਤਰ ਦੇ...

ਹਿਮਾਚਲ ਬੋਰਡਿੰਗ ਸਕੂਲ ‘ਚ ਸਿੱਖ ਵਿਦਿਆਰਥੀ ਨਾਲ ਰੈਗਿੰਗ, ਜਥੇਦਾਰ ਗੜਗੱਜ ਨੇ ਘਟਨਾ ਦੀ ਕੀਤੀ ਸਖ਼ਤ ਨਿੰਦਾ

ਹਿਮਾਚਲ ਪ੍ਰਦੇਸ਼ ਦੇ ਸੋਲਨ ‘ਚ ਇੱਕ ਨਿੱਜੀ ਬੋਰਡਿੰਗ ਸਕੂਲ ‘ਚ ਸਿੱਖ ਵਿਦਿਆਰਥੀ ਨਾਲ ਰੈਗਿੰਗ...

ਲੋਕ ਤੰਗ ਹਏ ਤਾਂ ਲਵਾਂਗੇ ਐਕਸ਼ਨ… ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ‘ਤੇ ਮੰਤਰੀ ਅਮਨ ਅਰੋੜਾ ਦੀ ਚੇਤਾਵਨੀ

ਪੰਜਾਬ ‘ਚ ਸਰਕਾਰੀ ਮੁਲਾਜ਼ਮਾਂ ਤੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਿਚਾਲੇ...

ਅਮਨ ਅਰੋੜਾ ਵੱਲੋਂ ਦੁਬਈ ਸੰਮੇਲਨ ਵਿੱਚ ਯੂ.ਏ.ਈ. ਨਿਵੇਸਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ; ਸੁਚਾਰੂ ਪ੍ਰਵਾਨਗੀਆਂ, ਮਜ਼ਬੂਤ ਬੁਨਿਆਦੀ ਢਾਂਚੇ ਅਤੇ ਪੂਰਨ ਸਹਿਯੋਗ ਦਾ ਦਿੱਤਾ...

*ਚੰਡੀਗੜ੍ਹ/ਦੁਬਈ, 7 ਸਤੰਬਰ::ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ ਆਲਮੀ ਨਿਵੇਸ਼ ਨੂੰ ਆਕਰਸ਼ਿਤ...

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸਮੇਂ ਸਿਰ ਮਿਲੇ ਇਲਾਜ ਨੇ ਸ਼ੂਗਰ ਦੇ ਮਰੀਜ਼ਾਂ ਨੂੰ ਅੰਗ ਗੁਆਉਣ ਦੇ ਖ਼ਤਰੇ ਤੋਂ ਬਚਾਉਣ ਵਿੱਚ ਕੀਤੀ ਮਦਦ

ਚੰਡੀਗੜ੍ਹ, 07 ਸਤੰਬਰ 2026: ਜ਼ਖ਼ਮ ਭਾਵੇਂ ਛੋਟਾ ਦਿਖਾਈ ਦੇ ਰਿਹਾ ਹੋਵੇ,ਪਰ ਇਸ ਦਾ ਖ਼ਤਰਾ ਬਿਲਕੁਲ...