November 11, 2026, 2:39 pm
----------- Advertisement -----------
HomeNewsLatest Newsਕਰਨਾਟਕ :ਬੱਸ ਤੇ ਟਰੱਕ ਦੀ ਭਿਆਨਕ ਟੱਕਰ, ਅੱਠ ਦੀ ਮੌਤ

ਕਰਨਾਟਕ :ਬੱਸ ਤੇ ਟਰੱਕ ਦੀ ਭਿਆਨਕ ਟੱਕਰ, ਅੱਠ ਦੀ ਮੌਤ

Published on

----------- Advertisement -----------

ਕਰਨਾਟਕ ਦੇ ਹੁਬਲੀ-ਧਾਰਵਾੜ ਬਾਈਪਾਸ ‘ਤੇ ਮੰਗਲਵਾਰ ਸਵੇਰੇ ਇਕ ਨਿੱਜੀ ਬੱਸ ਅਤੇ ਟਰੱਕ ਦੀ ਟੱਕਰ ਹੋ ਗਈ। ਜਿਸ ਵਿੱਚ ਅੱਠ ਲੋਕਾਂ ਦੀ ਮੌਤ ਹੋ ਗਈ ਅਤੇ 20 ਤੋਂ ਵੱਧ ਲੋਕ ਜ਼ਖਮੀ ਹੋ ਗਏ। ਬੱਸ ਮਹਾਰਾਸ਼ਟਰ ਦੇ ਕੋਲਹਾਪੁਰ ਤੋਂ ਬੈਂਗਲੁਰੂ ਜਾ ਰਹੀ ਸੀ ਜਦੋਂ ਕਿ ਟਰੱਕ ਉਲਟ ਦਿਸ਼ਾ ਵਿੱਚ ਆ ਰਿਹਾ ਸੀ।ਇਸ ਹਾਦਸੇ ‘ਚ 6 ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ ਅਤੇ ਹਸਪਤਾਲ ‘ਚ ਇਲਾਜ਼ ਦੌਰਾਨ ਦੋ ਲੋਕਾਂ ਦੀ ਮੌਤ ਹੋ ਗਈ। ਜ਼ਖਮੀਆਂ ਨੂੰ ਹੁਬਲੀ ਦੇ ਕਰਨਾਟਕ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ (KIMS) ਹਸਪਤਾਲ ‘ਚ ਭਰਤੀ ਕਰਵਾਇਆ ਗਿਆ।
ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਸ ਨੇ ਮੌਕੇ ‘ਤੇ ਪਹੁੰਚ ਕੇ ਲਾਸ਼ਾਂ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਅਤੇ ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ ‘ਚ ਦਾਖਲ ਕਰਵਾਇਆ। ਪੁਲਿਸ ਮੁਤਾਬਕ ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਬੱਸ ਡਰਾਈਵਰ ਨੇ ਟਰੈਕਟਰ ਨੂੰ ਓਵਰਟੇਕ ਕਰਨ ਦੀ ਕੋਸ਼ਿਸ਼ ਕਰਦੇ ਹੋਏ ਕੰਟਰੋਲ ਗੁਆ ਦਿੱਤਾ ਅਤੇ ਟਰੱਕ ਨੂੰ ਟੱਕਰ ਮਾਰ ਦਿੱਤੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸ੍ਰੀ ਅਕਾਲ ਤਖ਼ਤ ਸਾਹਿਬ ਦਾ 2 ਕੀਰਤਨੀ ਜੱਥਿਆਂ ‘ਤੇ ਵੱਡਾ ਐਕਸ਼ਨ, ਇੱਕ ਮਹੀਨੇ ਤੱਕ ਨਹੀਂ ਕਰ ਸਕਣਗੇ ਕੀਰਤਨ

ਸ੍ਰੀ ਅਕਾਲ ਤਖ਼ਤ ਸਾਹਿਬ ਨੇ ਕੀਰਤਨੀਏ ਭਾਈ ਜਗਜੀਤ ਸਿੰਘ ਬਬੀਹਾ ਅਤੇ ਭਾਈ ਕੁਲਵਿੰਦਰ ਸਿੰਘ...

ਅਮਰੀਕਾ ’ਚ ਚੋਰੀ ਦੇ ਦੋਸ਼ ਹੇਠ ਪੰਜਾਬੀ ਗ੍ਰਿਫ਼ਤਾਰ

ਨਿਊ ਹੈਵਨ ਦੀ ਇਕ ਤਾਂਬਾ ਬਣਾਉਣ ਵਾਲੀ ਫੈਕਟਰੀ ਵਿਚੋਂ 1 ਲੱਖ 15 ਹਜ਼ਾਰ ਡਾਲਰ...

ਮਾਨਸਾ ਦੇ ਦਲਜੀਤ ਸਿੰਘ ਦੀ ਮੌਤ ਦਾ ਕਾਰਨ ਨਸ਼ੇ ਦੀ ਓਵਰਡੋਜ਼! AIIMS ਦੀ ਮੁੱਢਲੀ ਰਿਪੋਰਟ ’ਚ ਖੁਲਾਸਾ

ਮਾਨਸਾ ਦੇ ਪਿੰਡ ਭੰਮੇ ਕਲਾਂ ਦੇ ਰਹਿਣ ਵਾਲੇ ਦਲਜੀਤ ਸਿੰਘ (35) ਦੀ ਮੌਤ ਦੇ...

ਅੰਮ੍ਰਿਤਪਾਲ ਨੂੰ ਦਾਦੀ ਦੇ ਸਸਕਾਰ ’ਚ ਸ਼ਾਮਲ ਹੋਣ ਦੀ ਇਜਾਜ਼ਤ ਦੇਣ ਦੀ ਮੰਗ, ਕੇਂਦਰੀ ਗ੍ਰਹਿ ਮੰਤਰੀ ਤੇ CM ਮਾਨ ਨੂੰ ਚਿੱਠੀ

ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਐਤਵਾਰ ਨੂੰ...

ਪੰਜਾਬ ‘ਚ ਵਧਣ ਲੱਗੀ ਠੰਢ, ਰਾਤ ਦੇ ਤਾਪਮਾਨ ਵਿੱਚ ਆਈ ਗਿਰਾਵਟ

ਪੰਜਾਬ ਅਤੇ ਚੰਡੀਗੜ੍ਹ ਵਿੱਚ ਹੁਣ ਰਾਤ ਦੇ ਤਾਪਮਾਨ ਵਿੱਚ ਗਿਰਾਵਟ ਆਉਣੀ ਸ਼ੁਰੂ ਹੋ ਗਈ...

ਮਦਰ ਡੇਅਰੀ ਦਾ ਦੁੱਧ ਹੋਇਆ ਮਹਿੰਗਾ , 4 ਰੁਪਏ ਪ੍ਰਤੀ ਲਿਟਰ ਤੱਕ ਹੋਇਆ ਵਾਧਾ

ਮਹਿੰਗਾਈ ਦੀ ਮਾਰ ਝੱਲ ਰਹੇ ਆਮ ਲੋਕਾਂ ਨੂੰ ਹੁਣ ਦੁੱਧ ਦੀਆਂ ਵਧੀਆਂ ਕੀਮਤਾਂ ਦਾ...

ਬੁਲਗਾਰੀਆ ‘ਚ ਧੁੰਦ ਕਾਰਨ ਆਪਸ ‘ਚ ਟਕਰਾਏ 86 ਵਾਹਨ

ਮੰਗਲਵਾਰ ਨੂੰ ਬੁਲਗਾਰੀਆ ’ਚ ਇੱਕ ਭਿਆਨਕ ਹਾਦਸਾ ਵਾਪਰਿਆ। ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਪੂਰਬੀ ਬੁਲਗਾਰੀਆ...

ਕੰਧ ’ਚ ਵੱਜੀ ਬੱਸ, ਤਿੰਨ ਸਵਾਰੀਆਂ ਦੀ ਮੌਕੇ ’ਤੇ ਹੀ ਮੌਤ

ਧੂਰੀ ਤੋਂ ਪਟਿਆਲਾ ਜਾ ਰਹੀ ਪਹਿਲੀ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ। ਸੰਗਰੂਰ ਪਹੁੰਚਣ...

34 ਸਾਲ ਪੁਰਾਣੇ ਅਮਰੀਕ ਸਿੰਘ ਸਕਰੀ ਲਾਪਤਾ ਮਾਮਲੇ ’ਚ ਸਾਬਕਾ ਐੱਸ.ਐੱਸ.ਪੀ. ਦੋਸ਼ੀ ਕਰਾਰ

 1992 ਦੇ ਬਹੁ-ਚਰਚਿਤ ਟਰਾਂਸਪੋਰਟਰ ਅਮਰੀਕ ਸਿੰਘ ਸਕਰੀ ਦੇ ਲਾਪਤਾ ਹੋਣ ਦੇ ਕਰੀਬ 34 ਸਾਲ ਪੁਰਾਣੇ...