September 19, 2026, 2:33 pm
----------- Advertisement -----------
HomeNewsLatest Newsਕਰਨਾਟਕ 'ਚ ਕਾਂਗਰਸ ਨੂੰ ਜਿੱਤ ਮਿਲਦੀ ਵੇਖ ਰਾਹੁਲ ਨੇ ਕਿਹਾ- "ਸੂਬੇ 'ਚ...

ਕਰਨਾਟਕ ‘ਚ ਕਾਂਗਰਸ ਨੂੰ ਜਿੱਤ ਮਿਲਦੀ ਵੇਖ ਰਾਹੁਲ ਨੇ ਕਿਹਾ- “ਸੂਬੇ ‘ਚ ਨਫਰਤ ਦਾ ਬਾਜ਼ਾਰ ਹੁਣ ਬੰਦ ਹੋ ਗਿਆ”

Published on

----------- Advertisement -----------

ਕਰਨਾਟਕ ਵਿਧਾਨ ਸਭਾ ਚੋਣਾਂ ਦੇ ਨਤੀਜੇ ਆਉਣੇ ਸ਼ੁਰੂ ਹੋ ਗਏ ਹਨ। ਰੁਝਾਨਾਂ ਵਿੱਚ ਕਾਂਗਰਸ ਸੱਤਾਧਾਰੀ ਭਾਰਤੀ ਜਨਤਾ ਪਾਰਟੀ ਨੂੰ ਸਪੱਸ਼ਟ ਬਹੁਮਤ ਨਾਲ ਹਰਾਉਂਦੀ ਨਜ਼ਰ ਆ ਰਹੀ ਹੈ। ਕਰਨਾਟਕ ਚੋਣਾਂ ਵਿੱਚ ਕਾਂਗਰਸ ਦੀ ਜਿੱਤ ਨੂੰ ਭਾਰਤ ਜੋੜੋ ਯਾਤਰਾ ਦੇ ਸਕਾਰਾਤਮਕ ਨਤੀਜੇ ਵਜੋਂ ਦੇਖਿਆ ਜਾ ਰਿਹਾ ਹੈ।
ਸੂਬੇ ‘ਚ ਕਾਂਗਰਸ ਦੀ ਲੀਡ ਹੋਣ ਦੀ ਖਬਰ ਮਿਲਦੇ ਹੀ ਰਾਹੁਲ ਗਾਂਧੀ ਕਾਂਗਰਸ ਹੈੱਡਕੁਆਰਟਰ ‘ਤੇ ਪਹੁੰਚੇ ਅਤੇ ਮੀਡੀਆ ਨੂੰ ਸੰਬੋਧਨ ਕਰਦੇ ਹੋਏ ਉਨ੍ਹਾਂ ਨੇ ਕਰਨਾਟਕ ਦੇ ਲੋਕਾਂ ਦਾ ਧੰਨਵਾਦ ਕੀਤਾ ਅਤੇ ਨੇਤਾਵਾਂ ਅਤੇ ਵਰਕਰਾਂ ਨੂੰ ਵਧਾਈ ਦਿੱਤੀ। ਕਰਨਾਟਕ ਵਿੱਚ ਕਾਂਗਰਸ ਨੂੰ ਬੰਪਰ ਜਿੱਤ ਮਿਲਦਾ ਵੇਖ ਪਾਰਟੀ ਆਗੂ ਰਾਹੁਲ ਗਾਂਧੀ ਨੇ ਕਿਹਾ ਕਿ ਇਨ੍ਹਾਂ ਚੋਣਾਂ ਵਿੱਚ ਸਾਨੂੰ ਜਿੱਤ ਦਿਵਾਉਣ ਲਈ ਕਰਨਾਟਕ ਦੇ ਲੋਕਾਂ ਦਾ ਧੰਨਵਾਦ। ਕਰਨਾਟਕ ਵਿੱਚ ਨਫ਼ਰਤ ਦਾ ਬਾਜ਼ਾਰ ਬੰਦ ਹੋ ਗਿਆ ਹੈ। ਦੱਸ ਦੇਈਏ ਕਿ ਕਰਨਾਟਕ ਵਿੱਚ ਕਾਂਗਰਸ 130 ਤੋਂ ਵੱਧ ਸੀਟਾਂ ਜਿੱਤਦੀ ਨਜ਼ਰ ਆ ਰਹੀ ਹੈ।
ਰਾਹੁਲ ਨੇ ਅੱਗੇ ਕਿਹਾ ਕਿ ਕਰਨਾਟਕ ‘ਚ ਨਫਰਤ ਦਾ ਬਾਜ਼ਾਰ ਬੰਦ ਹੋ ਗਿਆ ਹੈ ਅਤੇ ਹੁਣ ਪਿਆਰ ਦੀ ਦੁਕਾਨ ਖੁੱਲ੍ਹ ਗਈ ਹੈ। ਅਸੀਂ ਕਰਨਾਟਕ ਦੇ ਲੋਕਾਂ ਨਾਲ ਪੰਜ ਵਾਅਦੇ ਕੀਤੇ ਸਨ, ਅਸੀਂ ਪਹਿਲੀ ਕੈਬਨਿਟ ਵਿੱਚ ਪਹਿਲੇ ਦਿਨ ਇਨ੍ਹਾਂ ਵਾਅਦਿਆਂ ਨੂੰ ਪੂਰਾ ਕਰਾਂਗੇ। ਉਨ੍ਹਾਂ ਅੱਗੇ ਕਿਹਾ ਕਿ ਕਾਂਗਰਸ ਪਾਰਟੀ ਕਰਨਾਟਕ ਦੇ ਗਰੀਬਾਂ ਨਾਲ ਖੜ੍ਹੀ ਹੈ। ਅਸੀਂ ਇਹ ਲੜਾਈ ਪਿਆਰ ਨਾਲ ਲੜੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਮੈਕਸਿਕੋ ਤੋਂ ਪਰਵਾਸੀਆਂ ਦਾ ਦਾਖਲਾ ਰੋਕਣ ਲਈ 30 ਫੁੱਟ ਉੱਚੇ ਸਟੀਲ ਦੇ ਪੈਨਲ ਲਾਉਣ ਦਾ ਕੰਮ ਸ਼ੁਰੂ

ਟਰੰਪ ਪ੍ਰਸ਼ਾਸਨ ਨੇ ਪੱਛਮੀ ਟੈਕਸਾਸ ਦੇ ਬਿਗ ਬੈਂਡ (Big Bend) ਖੇਤਰ ਵਿੱਚ ਅਮਰੀਕਾ-ਮੈਕਸਿਕੋ ਸਰਹੱਦੀ...

ਮੋਹਾਲੀ-ਚੰਡੀਗੜ੍ਹ ‘ਚ 22 ਸਤੰਬਰ ਨੂੰ ਲਗੇਗਾ iPhone ਦਾ ਲੰਗਰ, ਵੰਡੇ ਜਾਣਗੇ 10 ਫੋਨ; ਇੰਝ ਹੋਵੇਗੀ ਜੇਤੂਆਂ ਦੀ ਚੋਣ

ਪਹਿਲਾਂ 500 ਰੁਪਏ ਦੇ ਨੋਟਾਂ ਅਤੇ ਮੁਫ਼ਤ ਪੈਟਰੋਲ ਦਾ ‘ਲੰਗਰ’ ਲਗਾ ਕੇ ਸੁਰਖ਼ੀਆਂ ਵਿੱਚ...

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਨੂੰ 9 ਸਾਲ ਦੀ ਸਜ਼ਾ, 124 ਕਿਲੋ ਕੋਕੀਨ ਤਸਕਰੀ ਮਾਮਲੇ ‘ਚ ਹੋਈ ਸੁਣਵਾਈ; ਕਈ ਦੇਸ਼ਾਂ ‘ਚ ਕਰਦਾ ਸੀ ਸਪਲਾਈ

ਅਮਰੀਕਾ ਦੀ ਇੱਕ ਸੰਘੀ ਅਦਾਲਤ ਵਿੱਚ ਬੇਹੱਦ ਗੁਪਤ ਤਰੀਕੇ ਨਾਲ ਚੱਲੀ ਸੁਣਵਾਈ ਤੋਂ ਬਾਅਦ...

ਫਿਲੌਰ : ਵਿਆਹ ਸਮਾਗਮ ਤੋਂ ਪਰਤਦੇ ਸਮੇਂ ਕਾਰ ਸਵਾਰ ਹੋਏ ਹਾਦਸੇ ਦਾ ਸ਼ਿਕਾਰ, 11 ਸਾਲ ਦਾ ਬੱਚਾ ਹੋਇਆ ਜ਼ਖਮੀ

ਫਿਲੌਰ ਦੇ GT ਰੋਡ ’ਤੇ ਮਾਇਆ ਭਗਵਾਨ ਓਵਰਬ੍ਰਿਜ ਦੇ ਉੱਪਰ ਬੀਤੀ ਰਾਤ ਇੱਕ ਸੜਕ...

ਅੰਮ੍ਰਿਤਸਰ ‘ਚ ਮਹਿਲਾ SHO ਨਾਲ ਹੋਈ ਧੱਕਾ-ਮੁੱਕੀ, ਨਿਹੰਗਾਂ ਦਾ ਆਪਸੀ ਝਗੜਾ ਗਈ ਸੀ ਸੁਲਝਾਉਣ

ਅੰਮ੍ਰਿਤਸਰ ਵਿੱਚ ਦੋ ਨਿਹੰਗ ਧੜਿਆਂ ਵਿੱਚ ਝੜਪ ਹੋ ਗਈ। ਇਸ ਦੌਰਾਨ ਝਗੜਾ ਸੁਲਝਾਉਣ ਗਈ...

ਪੰਜਾਬ ਵਿੱਚ ਨਸ਼ਿਆਂ ਦੇ ਸਮੱਸਿਆ ਲਈ ਭਾਜਪਾ ਅਤੇ ਅਕਾਲੀ ਜ਼ਿੰਮੇਵਾਰ, ਹੁਣ ਜਨਤਾ ਨੂੰ ਗੁਮਰਾਹ ਕਰਨ ਲਈ ਨਸ਼ਿਆਂ ਖਿਲਾਫ਼ ਰੈਲੀ ਕਰ ਰਹੇ ਹਨ: ਆਪ

ਚੰਡੀਗੜ੍ਹ 18 ਸਤੰਬਰ ਯੂਪੀਆਈ ਲੈਣ-ਦੇਣ 'ਤੇ ਵਾਧੂ ਚਾਰਜ ਲਗਾਉਣ ਦੇ ਫੈਸਲੇ ਖਿਲਾਫ਼ ਆਮ ਆਦਮੀ ਪਾਰਟੀ...

ਆਪ 20 ਸਤੰਬਰ ਤੋਂ ਪੂਰੇ ਪੰਜਾਬ ਵਿੱਚ ਡੋਰ ਟੂ ਡੋਰ ਮੁਹਿੰਮ ਸ਼ੁਰੂ ਕਰੇਗੀ: ਮਨੀਸ਼ ਸਿਸੋਦੀਆ

ਚੰਡੀਗੜ੍ਹ 18 ਸਤੰਬਰ:ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ...

ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ 5.10 ਲੱਖ ਸ਼ਰਧਾਲੂਆਂ ਨੂੰ ਤੀਰਥ ਯਾਤਰਾ ਦੀ ਸਹੂਲਤ ਪ੍ਰਦਾਨ ਕੀਤੀ: ਤਰੁਨਪ੍ਰੀਤ ਸਿੰਘ ਸੌਂਦ

ਚੰਡੀਗੜ੍ਹ; 17 ਸਤੰਬਰ:ਪੰਜਾਬ ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ...

ਭਾਰਤੀ ਮਹਿਲਾ ਟੀਮ ਨੇ ਏਸ਼ਿਆਈ ਖੇਡਾਂ ਦੇ ਸੈਮੀਫਾਈਨਲ ‘ਚ ਜਗ੍ਹਾ ਕੀਤੀ ਪੱਕੀ, ਜਾਪਾਨ ਨੂੰ 8 ਵਿਕਟਾਂ ਨਾਲ ਹਰਾਇਆ

ਭਾਰਤੀ ਮਹਿਲਾ ਕ੍ਰਿਕਟ ਟੀਮ ਏਸ਼ੀਆਈ ਖੇਡਾਂ ਦੇ ਸੈਮੀਫਾਈਨਲ 2026 ਵਿੱਚ ਪਹੁੰਚ ਗਈ ਹੈ। ਟੀਮ...