July 30, 2026, 3:57 am
----------- Advertisement -----------
HomeNewsEntertainmentਚੱਲਦੀ ਸ਼ੂਟਿੰਗ 'ਚ ਬੁਰੀ ਤਰਾਂ ਜ਼ਖਮੀ ਹੋਈ ਕਸ਼ਮੀਰਾ ਸ਼ਾਹ; ਸੋਸ਼ਲ ਮੀਡੀਆ 'ਤੇ...

ਚੱਲਦੀ ਸ਼ੂਟਿੰਗ ‘ਚ ਬੁਰੀ ਤਰਾਂ ਜ਼ਖਮੀ ਹੋਈ ਕਸ਼ਮੀਰਾ ਸ਼ਾਹ; ਸੋਸ਼ਲ ਮੀਡੀਆ ‘ਤੇ ਸਾਂਝੀ ਕੀਤੀ ਪੋਸਟ

Published on

----------- Advertisement -----------

ਇਨ੍ਹੀਂ ਦਿਨੀਂ ਅਦਾਕਾਰਾ ਕਸ਼ਮੀਰਾ ਸ਼ਾਹ ਆਪਣੇ ਪਤੀ ਅਤੇ ਅਦਾਕਾਰ-ਕਾਮੇਡੀਅਨ ਕ੍ਰਿਸ਼ਨਾ ਅਭਿਸ਼ੇਕ ਨਾਲ ‘ਲਾਫਟਰ ਸ਼ੈੱਫਸ’ ਨਾਮ ਦੇ ਇਕ ਸ਼ੋਅ ‘ਚ ਨਜ਼ਰ ਆ ਰਹੀ ਹੈ। ਹਾਲ ਹੀ ‘ਚ ਸੈੱਟ ‘ਤੇ ਡਿੱਗ ਕੇ ਉਹ ਬੁਰੀ ਤਰ੍ਹਾਂ ਜ਼ਖਮੀ ਹੋ ਗਈ। ਅਦਾਕਾਰਾ ਦੀਆਂ ਪਸਲੀਆਂ ਅਤੇ ਪੈਰ ‘ਤੇ ਸੱਟਾਂ ਲੱਗੀਆਂ ਹਨ। ਕਸ਼ਮੀਰਾ ਨੇ ਆਪਣੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਪੋਸਟ ਕੀਤੀਆਂ ਹਨ।
ਕਸ਼ਮੀਰਾ ਸ਼ਾਹ ਨੇ ਹਾਲ ਹੀ ਵਿੱਚ ਇੱਕ ਪੋਸਟ ਜਾਰੀ ਕਰਕੇ ਪ੍ਰਸ਼ੰਸਕਾਂ ਨੂੰ ਇਸ ਬਾਰੇ ਜਾਣਕਾਰੀ ਦਿੱਤੀ ਹੈ। ਕਸ਼ਮੀਰਾ ਸ਼ਾਹ ਵੱਲੋਂ ਪੋਸਟ ਕਰਦੇ ਸਮੇਂ ਦਿੱਤੇ ਕੈਪਸ਼ਨ ਨੇ ਵੀ ਲੋਕਾਂ ਦਾ ਧਿਆਨ ਆਪਣੇ ਵੱਲ ਖਿੱਚਿਆ ਹੈ। ਤਸਵੀਰਾਂ ਸ਼ੇਅਰ ਕਰਦੇ ਹੋਏ ਅਤੇ ਆਪਣੀ ਸੱਟ ਬਾਰੇ ਜਾਣਕਾਰੀ ਦਿੰਦੇ ਹੋਏ ਕਸ਼ਮੀਰਾ ਨੇ ਕੈਪਸ਼ਨ ‘ਚ ਲਿਖਿਆ, ‘ਅੱਜ ਮੈਨੂੰ ਲੱਗਦਾ ਹੈ ਕਿ ਹਰ ਪਾਸੇ ਬੁਰੀ ਨਜ਼ਰ ਹੈ ਅਤੇ ਮੈਂ ਆਪਣੀ ਸੁਰੱਖਿਆ ਲਈ ਪ੍ਰਾਰਥਨਾ ਕਰਦੀ ਹਾਂ। ਹਾਲ ਹੀ ‘ਚ ਸੈੱਟ ‘ਤੇ ਇਕ ਹਾਦਸਾ ਹੋਇਆ, ਜਿਸ ‘ਚ ਮੈਂ ਬੁਰੀ ਤਰ੍ਹਾਂ ਡਿੱਗ ਕੇ ਜ਼ਖਮੀ ਹੋ ਗਈ। ਮੇਰੀਆ ਪਸਲੀਆ ‘ਤੇ ਸੱਟ ਲੱਗੀ ਹੈ ਅਤੇ ਮੇਰਾ ਗਿੱਟਾ ਮੁੜ ਗਿਆ ਹੈ; ਪਰ ਸ਼ੋਅ ਜਾਰੀ ਰਹੇਗਾ।”
ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਸੋਸ਼ਲ ਮੀਡੀਆ ਯੂਜ਼ਰਸ ਉਸ ਦੇ ਜਲਦੀ ਠੀਕ ਹੋਣ ਦੀ ਦੁਆ ਕਰ ਰਹੇ ਹਨ। ਇਸ ਦੇ ਨਾਲ ਹੀ ਕਸ਼ਮੀਰਾ ਸ਼ਾਹ ਦੇ ਪਤੀ ਕ੍ਰਿਸ਼ਨਾ ਅਭਿਸ਼ੇਕ ਨੇ ਕਸ਼ਮੀਰਾ ਦੀ ਪੋਸਟ ‘ਤੇ ਟਿੱਪਣੀ ਕਰਦੇ ਹੋਏ ਲਿਖਿਆ ਕਿ- ‘ਤੁਸੀਂ ਸ਼ੂਟਿੰਗ ਨਹੀਂ ਰੁਕਣ ਦਿੱਤੀ। ਮੈਨੂੰ ਤੁਹਾਡੇ ‘ਤੇ ਮਾਣ ਹੈ।”

----------- Advertisement -----------

ਸਬੰਧਿਤ ਹੋਰ ਖ਼ਬਰਾਂ

ਬੇਅਦਬੀ ਕਾਨੂੰਨ: ਸਰਕਾਰ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਸੌਂਪਿਆ ਸੋਧਾਂ ਸਬੰਧੀ ਖਰੜਾ

ਬੇਅਦਬੀ ਕਾਨੂੰਨ ‘ਚ ਸੋਧਾਂ ਨੂੰ ਲੈ ਕੇ ਚੱਲ ਰਹੇ ਵਿਵਾਦ ਦਰਮਿਆਨ ਪੰਜਾਬ ਸਰਕਾਰ ਨੇ...

 ਚੰਡੀਗੜ੍ਹ ਮਾਰਚ ਦੌਰਾਨ ਵਧਿਆ ਤਣਾਅ: ‘ਵਾਰਿਸ ਪੰਜਾਬ ਦੇ’ ਦਾ ਸਮਰਥਕ ਪੁਲੀਸ ਦੀ ਵਾਟਰ ਕੈਨਨ ’ਤੇ ਚੜ੍ਹਿਆ

ਚੰਡੀਗੜ੍ਹ ਸਰਹੱਦ ’ਤੇ ਮੁਹਾਲੀ ਵੱਲੋਂ ਆ ਰਹੇ ਰੋਸ ਮਾਰਚ ਨੂੰ ਰੋਕਣ ਲਈ ਪੁਲੀਸ ਵੱਲੋਂ...

ਸ੍ਰੀ ਦਰਬਾਰ ਸਾਹਿਬ ਨੇੜੇ ਹੋਟਲ ਏਜੰਟਾਂ ਵੱਲੋਂ ਸ਼ਰਧਾਲੂਆਂ ਨੂੰ ਰੋਕਣ ਦਾ ਮਾਮਲਾ, ਨਿਹੰਗ ਸਿੰਘ ਨੇ ਦਿੱਤੀ ਚੇਤਾਵਨੀ; ਵੀਡੀਓ ਵਾਇਰਲ

ਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਹੋਟਲ ਏਜੰਟਾਂ ਵੱਲੋਂ ਸ਼ਰਧਾਲੂਆਂ ਨੂੰ ਪਰੇਸ਼ਾਨ ਕੀਤੇ ਜਾਣ ਦਾ...

ਪਤੀ,ਪਤਨੀ ਦੋਵੇਂ ਕਮਾਉਂਦੇ ਹਨ ਤਾਂ ਮਿਲ ਕੇ ਚੁੱਕਣ ਘਰ ਤੇ ਬੱਚੇ ਦੀ ਸਿੱਖਿਆ ਦਾ ਖਰਚ, ਹਾਈ ਕੋਰਟ ਨੇ ਸੁਣਾਇਆ ਅਹਿਮ ਫ਼ੈਸਲਾ

ਬਾਂਬੇ ਹਾਈ ਕੋਰਟ ਨੇ ਕਿਹਾ ਕਿ ਬਰਾਬਰੀ ਦਾ ਦਾਅਵਾ ਚੁਣੇ ਹੋਏ ਢੰਗ ਨਾਲ ਨਹੀਂ...

ਚੋਰੀ ਦਾ ਇਲਜ਼ਾਮ ਲਗਾ ਮਾਸੜ ਨੇ ਕੀਤਾ ਨਾਬਾਲਗ ਭਾਣਜੀ ਦਾ ਕਤਲ, ਮੁਲਜ਼ਮ ਗ੍ਰਿਫ਼ਤਾਰ

ਅੰਮ੍ਰਿਤਸਰ ਵਿੱਚ 15 ਸਾਲਾ ਨਾਬਾਲਗ ਲੜਕੀ ਨੂੰ ਬੇਰਹਮੀ ਨਾਲ ਕੁੱਟ-ਕੁੱਟ ਕੇ ਮੌਤ ਦੇ ਘਾਟ...

ਸੰਗਰੂਰ ਅਦਾਲਤ ਦਾ ਵੱਡਾ ਫੈਸਲਾ, ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ ਖ਼ਿਲਾਫ਼ ਜ਼ਮਾਨਤੀ ਵਾਰੰਟ ਜਾਰੀ

ਸੰਗਰੂਰ ਦੀ ਇੱਕ ਅਦਾਲਤ ਨੇ ਕਾਂਗਰਸ ਦੇ ਕੌਮੀ ਪ੍ਰਧਾਨ ਮੱਲਿਕਾਰਜੁਨ ਖੜਗੇ ਖ਼ਿਲਾਫ਼ ਜ਼ਮਾਨਤੀ ਵਾਰੰਟ...

ਪੰਜਾਬ ਦੇ ਕਿਸਾਨ ਦੀ ਧੀ ਹਰਜਿੰਦਰ ਕੌਰ ਨੇ ਵੇਟਲਿਫਟਿੰਗ ਵਿੱਚ ਜਿੱਤਿਆ ਚਾਂਦੀ ਦਾ ਤਗ਼ਮਾ

 ਨਾਭਾ ਦੇ ਪਿੰਡ ਮੈਹਸ ਦੀ ਜਮਪਲ ਹਰਜਿੰਦਰ ਕੌਰ ਨੇ ਗਲਾਸਗੋ ਵਿਖੇ ਖੇਡੀਆਂ ਜਾ ਰਹੀਆਂ...

ਪਿਛਲੇ ਸਾਢੇ ਚਾਰ ਸਾਲਾਂ ਵਿੱਚ ਪੰਜਾਬ ਵਿੱਚ ਇੱਕ ਵੀ ਪੇਪਰ ਲੀਕ ਨਹੀਂ ਹੋਇਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਨਵੀਂ ਦਿੱਲੀ / ਪੰਜਾਬ; 28 ਜੁਲਾਈ:ਝੂਠੇ ਪੇਪਰ ਲੀਕ ਦੇ ਦੋਸ਼ਾਂ ਰਾਹੀਂ ਪੰਜਾਬ ਅਤੇ ਇਸ...