September 6, 2026, 6:22 am
----------- Advertisement -----------
HomeNewsLatest Newsਤੇਲੰਗਾਨਾ ਦੇ ਮੁੱਖ ਮੰਤਰੀ ਕੇਸੀਆਰ ਨਾਲ ਕੇਜਰੀਵਾਲ ਨੇ ਕੀਤੀ ਮੁਲਾਕਾਤ, ਸੀ.ਐਮ ਮਾਨ...

ਤੇਲੰਗਾਨਾ ਦੇ ਮੁੱਖ ਮੰਤਰੀ ਕੇਸੀਆਰ ਨਾਲ ਕੇਜਰੀਵਾਲ ਨੇ ਕੀਤੀ ਮੁਲਾਕਾਤ, ਸੀ.ਐਮ ਮਾਨ ਅਤੇ ਰਾਘਵ ਚੱਢਾ ਵੀ ਮੌਜੂਦ

Published on

----------- Advertisement -----------

ਆਮ ਆਦਮੀ ਪਾਰਟੀ (ਆਪ) ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਤੇਲੰਗਾਨਾ ਦੇ ਮੁੱਖ ਮੰਤਰੀ ਕੇ. ਚੰਦਰਸ਼ੇਖਰ ਰਾਓ ਨਾਲ ਮੁਲਾਕਾਤ ਕੀਤੀ। ਦੱਸਿਆ ਗਿਆ ਹੈ ਕਿ ਕੇਜਰੀਵਾਲ ਨੇ ਇਹ ਬੈਠਕ ਕੇਂਦਰ ਸਰਕਾਰ ਦੇ ਦਿੱਲੀ ‘ਚ ਲਿਆਂਦੇ ਆਰਡੀਨੈਂਸ ਖਿਲਾਫ ਸਮਰਥਨ ਜੁਟਾਉਣ ਲਈ ਕੀਤੀ ਹੈ। ਇਸ ਮੌਕੇ ਉਨ੍ਹਾਂ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ‘ਆਪ’ ਸੰਸਦ ਮੈਂਬਰ ਰਾਘਵ ਚੱਢਾ ਵੀ ਮੌਜੂਦ ਸਨ।
ਦੱਸ ਦਈਏ ਕਿ ਕੇਜਰੀਵਾਲ ਨੇ ਇਸ ਤੋਂ ਪਹਿਲਾਂ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ, ਮਹਾਰਾਸ਼ਟਰ ਵਿੱਚ ਸ਼ਿਵ ਸੈਨਾ-ਯੂਬੀਟੀ ਆਗੂ ਊਧਵ ਠਾਕਰੇ, ਐਨਸੀਪੀ ਆਗੂ ਸ਼ਰਦ ਪਵਾਰ ਨਾਲ ਮੁਲਾਕਾਤ ਕੀਤੀ ਸੀ। ਪਵਾਰ ਨਾਲ ਸਾਂਝੀ ਪ੍ਰੈੱਸ ਕਾਨਫਰੰਸ ‘ਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਸ਼ਰਦ ਪਵਾਰ ਨੇ ਸਾਨੂੰ ਭਰੋਸਾ ਦਿੱਤਾ ਹੈ ਕਿ ਜਦੋਂ ਇਹ ਬਿੱਲ (ਦਿੱਲੀ ਸਰਕਾਰ ਵਿਰੁੱਧ ਕੇਂਦਰ ਦੇ ਆਰਡੀਨੈਂਸ ਨੂੰ ਬਦਲਣ ਲਈ) ਰਾਜ ਸਭਾ ‘ਚ ਆਵੇਗਾ ਤਾਂ ਇਸ ਨੂੰ ਉੱਥੇ ਪਾਸ ਨਹੀਂ ਕੀਤਾ ਜਾਵੇਗਾ। …ਇਹ ਦਿੱਲੀ ਦੀ ਲੜਾਈ ਨਹੀਂ, ਪੂਰੇ ਸੰਘੀ ਢਾਂਚੇ ਦੀ ਲੜਾਈ ਹੈ।” ਕੇਜਰੀਵਾਲ ਨੇ ਇਸੇ ਪ੍ਰੈੱਸ ਕਾਨਫਰੰਸ ‘ਚ ਕਿਹਾ ਸੀ ਕਿ ਉਹ ਇਸ ਮੁੱਦੇ ‘ਤੇ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਅਤੇ ਰਾਹੁਲ ਗਾਂਧੀ ਨੂੰ ਮਿਲਣ ਲਈ ਸਮਾਂ ਮੰਗਣਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...

Kal Dosanjh ਗ੍ਰਿਫ਼ਤਾਰੀ ਮਾਮਲਾ: ਕੈਲ ਦੀ ਪਤਨੀ ਸੈਂਡੀ ਦੋਸਾਂਝ ਨੇ ਛੱਡੀ ਸਿਟੀ ਕੌਂਸਲਰ ਦੀ ਚੋਣ, ਪਾਰਟੀ ਵੱਲੋਂ ਉਮੀਦਵਾਰੀ ਰੱਦ

ਕੈਨੇਡਾ ਪੁਲੀਸ ਵੱਲੋਂ ਧੋਖਾਧੜੀ, ਚੋਰੀ ਅਤੇ ਵਿਸ਼ਵਾਸ਼ਘਾਤ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤੇ ਗਏ ਵੈਨਕੂਵਰ...

ਲਹਿਰਾ ਥਰਮਲ ਪਲਾਂਟ ਦੇ ਚਾਰ ਵਿੱਚੋਂ ਤਿੰਨ ਯੂਨਿਟ ਚਾਲੂ, ਬਿਜਲੀ ਉਤਪਾਦਨ ਵਧਿਆ

ਖੇਤਰ ਵਿੱਚ ਝੋਨੇ ਦੀਆਂ ਫ਼ਸਲਾਂ ਲਈ ਲੋੜੀਂਦੀ ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ...

ਆਸਟ੍ਰੇਲੀਆ ‘ਚ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਗਏ 34 ਨੌਜਵਾਨ ਇੰਡੋਨੇਸ਼ੀਆ ‘ਚ ਫਸੇ, ਏਜੰਟਾਂ ਨੇ ਕੀਤੀ ਠੱਗੀ

ਆਸਟ੍ਰੇਲੀਆ ਵਿੱਚ ਰੋਜ਼ਗਾਰ ਅਤੇ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਵਿਦੇਸ਼ ਗਏ ਪੰਜਾਬ ਦੇ...

ਮਾਨ ਸਰਕਾਰ ਦਾ ਵੱਡਾ ਕਦਮ, ਹੁਣ ਆਨਲਾਈਨ ਹੋਵੇਗੀ ਲਾਵਾਰਿਸ ਲਾਸ਼ਾਂ ਦੀ ਪਛਾਣ

ਪੰਜਾਬ ਦੇ ਸਰਕਾਰੀ ਹਸਪਤਾਲਾਂ ਤੇ ਮੋਰਚਰੀ ਵਿਚ ਪਹੁੰਚਣ ਵਾਲੇ ਲਾਵਾਰਿਸ (ਅਣਪਛਾਤੀਆਂ) ਮ੍ਰਿਤਕ ਦੇਹਾਂ ਦੀ...

ਪੰਜਾਬ ‘ਚ ਭਲਕੇ ਲੱਗਣਗੇ ‘ਵਿਸ਼ੇਸ਼ ਵੋਟਰ ਕੈਂਪ’, ਸ਼ਾਮ 4 ਵਜੇ ਤੱਕ BLO ਕਰਨਗੇ ਵੋਟਰਾਂ ਨਾਲ ਜੁੜੇ ਕੰਮ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਅਤੇ ਭਾਰਤ ਚੋਣ ਕਮਿਸ਼ਨ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਅਧੀਨ...

ਕੋਟ ਸ਼ਮੀਰ ’ਚ ਛਾਇਆ ਮਾਤਮ, ਇੱਕੋ ਦਿਨ 4 ਲੋਕਾਂ ਦੀ ਮੌਤ; ਕਾਰਨਾਂ ਦੀ ਜਾਂਚ ਜਾਰੀ

ਬਠਿੰਡਾ ਦੇ ਪਿੰਡ ਕੋਟ ਸ਼ਮੀਰ ਵਿੱਚ ਇੱਕੋ ਦਿਨ ਚਾਰ ਵਿਅਕਤੀਆਂ ਦੀ ਮੌਤ ਹੋਣ ਦਾ...