November 14, 2026, 3:50 am
----------- Advertisement -----------
HomeNewsBreaking Newsਅਰਵਿੰਦ ਕੇਜਰੀਵਾਲ ਅੱਜ ਦੁਪਹਿਰ 12 ਵਜੇ ਭਾਜਪਾ ਦੇ ਮੁੱਖ ਦਫ਼ਤਰ ਜਾਣਗੇ, 'ਆਪ'...

ਅਰਵਿੰਦ ਕੇਜਰੀਵਾਲ ਅੱਜ ਦੁਪਹਿਰ 12 ਵਜੇ ਭਾਜਪਾ ਦੇ ਮੁੱਖ ਦਫ਼ਤਰ ਜਾਣਗੇ, ‘ਆਪ’ ਦੇ ਸੰਸਦ ਮੈਂਬਰ-ਵਿਧਾਇਕ, ਆਗੂ ਵੀ ਹੋਣਗੇ ਨਾਲ

Published on

----------- Advertisement -----------
  • ਕੇਜਰੀਵਾਲ ਨੇ ਕਿਹਾ- ਪ੍ਰਧਾਨ ਮੰਤਰੀ ਜੇਲ੍ਹ-ਜੇਲ੍ਹ ਖੇਡ ਰਹੇ ਹਨ
  • PM ਮੋਦੀ ਨੂੰ ਦਿੱਤੀ ਹੈ ਚੁਣੌਤੀ, ਜਿਸ ਨੂੰ ਗ੍ਰਿਫਤਾਰ ਕਰਨਾ ਹੈ ਕਰ ਲਵੋ

ਨਵੀਂ ਦਿੱਲੀ, 19 ਮਈ 2024 – ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਆਪਣੇ ਸਾਰੇ ਸੰਸਦ ਮੈਂਬਰਾਂ ਅਤੇ ਵਿਧਾਇਕਾਂ ਨਾਲ ਭਾਜਪਾ ਹੈੱਡਕੁਆਰਟਰ ‘ਤੇ ਪ੍ਰਦਰਸ਼ਨ ਕਰਨਗੇ। ਆਪ ਦੇ ਸਾਰੇ ਆਗੂ ਦੁਪਹਿਰ 12 ਵਜੇ ਭਾਜਪਾ ਦਫ਼ਤਰ ਪਹੁੰਚਣਗੇ। ਬੀਤੇ ਦਿਨ ਕੇਜਰੀਵਾਲ ਨੇ ਕਿਹਾ ਸੀ ਕਿ ਉਹ ਭਾਜਪਾ ਦੇ ਮੁੱਖ ਦਫ਼ਤਰ ਜਾਣਗੇ ਅਤੇ ਜਿਸ ਨੂੰ ਗ੍ਰਿਫ਼ਤਾਰ ਕਰਨਾ ਹੈ ਉਹ ਕਰ ਲੈਣ। ਸੀਐਮ ਕੇਜਰੀਵਾਲ ਨੇ ਸ਼ਨੀਵਾਰ ਨੂੰ ਦਾਅਵਾ ਕੀਤਾ ਕਿ ਰਾਘਵ ਚੱਢਾ, ਜੋ ਹਾਲ ਹੀ ਵਿੱਚ ਲੰਡਨ ਤੋਂ ਪਰਤਿਆ ਹੈ, ਮੰਤਰੀਆਂ ਆਤਿਸ਼ੀ ਅਤੇ ਸੌਰਭ ਭਾਰਦਵਾਜ ਨੂੰ ਵੀ ਗ੍ਰਿਫਤਾਰ ਕੀਤਾ ਜਾਵੇਗਾ।

ਮੁੱਖ ਮੰਤਰੀ ਕੇਜਰੀਵਾਲ ਨੇ ਰਾਜ ਸਭਾ ਮੈਂਬਰ ਸਵਾਤੀ ਮਾਲੀਵਾਲ ਨਾਲ ਦੁਰਵਿਵਹਾਰ ਦੇ ਮਾਮਲੇ ਵਿੱਚ ਆਪਣੇ ਸਾਬਕਾ ਸਹਿਯੋਗੀ ਰਿਸ਼ਵ ਕੁਮਾਰ ਦੀ ਗ੍ਰਿਫਤਾਰੀ ਤੋਂ ਕੁਝ ਘੰਟਿਆਂ ਬਾਅਦ ਇੱਕ ਪ੍ਰੈਸ ਕਾਨਫਰੰਸ ਵਿੱਚ ਇਹ ਦਾਅਵਾ ਕੀਤਾ ਸੀ। ਕੇਜਰੀਵਾਲ ਨੇ ਕਿਹਾ ਸੀ ਕਿ ਉਹ ਦਿੱਲੀ ਦੇ ਹਸਪਤਾਲਾਂ ਅਤੇ ਮੁਹੱਲਾ ਕਲੀਨਿਕਾਂ ਦਾ ਕੰਮ ਰੋਕਣਾ ਚਾਹੁੰਦੇ ਹਨ। ਇਹ ਸਾਡਾ ਕਸੂਰ ਹੈ ਕਿ ਅਸੀਂ ਬਿਜਲੀ ਮੁਫਤ ਕੀਤੀ। ਉਨ੍ਹਾਂ ਨੂੰ ਇਹ ਚੀਜ਼ਾਂ ਪਸੰਦ ਨਹੀਂ ਹਨ।

ਉਨ੍ਹਾਂ ਕਿਹਾ ਕਿ ਅਸੀਂ ਪ੍ਰਧਾਨ ਮੰਤਰੀ ਮੋਦੀ ਜੀ ਨੂੰ ਦੱਸਣਾ ਚਾਹੁੰਦੇ ਹਾਂ ਕਿ ਕੱਲ੍ਹ 12 ਵਜੇ ਮੈਂ ਆਪਣੇ ਵੱਡੇ ਨੇਤਾਵਾਂ ਨਾਲ ਭਾਜਪਾ ਹੈੱਡਕੁਆਰਟਰ ਆ ਰਿਹਾ ਹਾਂ, ਜਿਸ ਨੂੰ ਵੀ ਜੇਲ੍ਹ ‘ਚ ਬੰਦ ਕਰਨਾ ਹੈ, ਪਾ ਦਿਓ। ਆਮ ਆਦਮੀ ਪਾਰਟੀ ਇੱਕ ਵਿਚਾਰ ਹੈ। ਜਿੰਨੇ ਜ਼ਿਆਦਾ ਲੋਕਾਂ ਨੂੰ ਤੁਸੀਂ ਜੇਲ੍ਹ ਵਿੱਚ ਪਾਓਗੇ, ਉਨ੍ਹੇ ਹੀ ਨਵੇਂ ਵਿਚਾਰ ਪੈਦਾ ਹੋਣਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਕੈਨੇਡਾ ‘ਚ ਸਿੱਖ ਵਿਅਕਤੀ ਦੀ ਦਸਤਾਰ ਉਤਾਰੀ ਅਤੇ ਸੁੱਟੀ ਬੀਅਰ, 3 ਮੁੰਡੇ ਗ੍ਰਿਫ਼ਤਾਰ

 ਕੈਨੇਡਾ ਵਿੱਚ ਤਿੰਨ ਕਿਸ਼ੋਰਾਂ 'ਤੇ ਨਫ਼ਰਤ ਤੋਂ ਪ੍ਰੇਰਿਤ ਅਪਰਾਧਾਂ ਦਾ ਦੋਸ਼ ਲਗਾਇਆ ਗਿਆ ਹੈ,...

ਸਰਕਾਰ ਨੇ ਬਿਜਲੀ ਦੇ ਖਪਤਕਾਰਾਂ ਲਈ ਲਾਂਚ ਕੀਤੀ OTS ਸਕੀਮ, 45 ਦਿਨਾਂ ਦਾ ਮਿਲੇਗਾ ਟਾਈਮ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਰਕਾਰ ਬਿਜਲੀ ਬਿਲਾਂ ਨੂੰ ਲੈ...

MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਇੱਕ ਦਿਨ ਦੀ ਅੰਤਰਿਮ ਜ਼ਮਾਨਤ, ਭਲਕੇ ਦਾਦੀ ਦੇ ਸਸਕਾਰ ‘ਚ ਹੋਣਗੇ ਸ਼ਾਮਿਲ

ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ...

ਸਿੱਧੂ ਮੂਸੇਵਾਲਾ ਦੇ ‘ਫੈਂਟਮ’ ਗੀਤ ‘ਤੇ ਛਿੜਿਆ ਵਿਵਾਦ, ਮਾਪਿਆਂ ਨੇ ਸਾਗਾ ਮਿਊਜ਼ਿਕ ਖਿਲਾਫ਼ ਖੋਲ੍ਹਿਆ ਮੋਰਚਾ

ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਦੇਹਾਂਤ ਤੋਂ ਬਾਅਦ ਉਨ੍ਹਾਂ ਦੇ ਗੀਤਾਂ ਦੇ ਰਿਲੀਜ਼ ਨੂੰ...

BJP-SAD ਗਠਜੋੜ ‘ਤੇ ਅੰਤਿਮ ਫ਼ੈਸਲਾ ਅੱਜ, ਅਮਿਤ ਸ਼ਾਹ ਨੇ ਸੁਖਬੀਰ ਬਾਦਲ ਨੂੰ ਸੱਦਿਆ ਦਿੱਲੀ

ਪੰਜਾਬ ਦੀ ਸਿਆਸਤ ਵਿੱਚ ਇੱਕ ਵਾਰ ਫਿਰ ਵੱਡੀ ਹਲਚਲ ਤੇਜ਼ ਹੋ ਗਈ ਹੈ, ਕਿਉਂਕਿ...

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ‘ਚ ਵਜਿਆ ਚੋਣ ਬਿਗੁਲ, ਮੁੜ ਚੋਣਾਂ ਲਈ ਸ਼ਡਿਊਲ ਜਾਰੀ

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ਵਿੱਚ ਪੈਂਡਿੰਗ ਨਗਰ ਨਿਗਮ ਚੋਣਾਂ ਲਈ ਵੋਟਿੰਗ 28 ਨਵੰਬਰ ਨੂੰ...

 ਚੰਨੀ ਦੀ ਸਾਈਕਲ ਯਾਤਰਾ ਦਾ ਵਿਰੋਧ, ‘ਆਪ’ ਵਰਕਰਾਂ ਨੇ ਦਿਖਾਏ ਕਾਲੇ ਝੰਡੇ

ਚੰਡੀਗੜ੍ਹ, 12 ਨਵੰਬਰ 2026:ਆਮ ਆਦਮੀ ਪਾਰਟੀ (ਆਪ) ਨੇ ਚਮਕੌਰ ਸਾਹਿਬ ਅਤੇ ਸਮਰਾਲਾ ਵਿੱਖੇ ਕਾਂਗਰਸੀ...

ਮੰਤਰੀ ਹਰਭਜਨ ਈਟੀਓ ਦੀ ਮਜੀਠੀਆ ਨੂੰ ਸਿੱਧੀ ਚੁਣੌਤੀ, ਪੁੱਤਰ ਦੇ PCS ਨਤੀਜੇ ’ਤੇ ਮੰਗਿਆ ਜਵਾਬ

ਚੰਡੀਗੜ੍ਹ 12 ਨਵੰਬਰ:ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਪੀਸੀਐਸ ਮੇਨਜ਼ ਪ੍ਰੀਖਿਆ ਦੇ ਨਤੀਜੇ...