November 13, 2026, 2:30 am
----------- Advertisement -----------
HomeNewsBreaking Newsਅਰਵਿੰਦ ਕੇਜਰੀਵਾਲ ਨੂੰ ਸੁਪਰੀਮ ਕੋਰਟ ਤੋਂ ਝਟਕਾ, 7 ਦਿਨ ਜ਼ਮਾਨਤ ਵਧਾਉਣ ਦੀ...

ਅਰਵਿੰਦ ਕੇਜਰੀਵਾਲ ਨੂੰ ਸੁਪਰੀਮ ਕੋਰਟ ਤੋਂ ਝਟਕਾ, 7 ਦਿਨ ਜ਼ਮਾਨਤ ਵਧਾਉਣ ਦੀ ਅਰਜ਼ੀ ਖਾਰਜ

Published on

----------- Advertisement -----------
  • 2 ਜੂਨ ਨੂੰ ਹੀ ਕਰਨਾ ਪਵੇਗਾ ਸਿਰੰਡਰ

ਨਵੀਂ ਦਿੱਲੀ, 29 ਮਈ 2024 – ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸੁਪਰੀਮ ਕੋਰਟ ਤੋਂ ਕੋਈ ਰਾਹਤ ਨਹੀਂ ਮਿਲੀ ਹੈ। ਦੱਸ ਦੇਈਏ ਕਿ ਸੀਐਮ ਕੇਜਰੀਵਾਲ ਨੇ ਆਪਣੀ ਅੰਤਰਿਮ ਜ਼ਮਾਨਤ 7 ਦਿਨਾਂ ਲਈ ਵਧਾਉਣ ਦੀ ਅਪੀਲ ਕੀਤੀ ਸੀ। ਪਰ ਸੁਪਰੀਮ ਕੋਰਟ ਰਜਿਸਟਰੀ ਨੇ ਉਸ ਦੀ ਪਟੀਸ਼ਨ ਸਵੀਕਾਰ ਨਹੀਂ ਕੀਤੀ। ਹੁਣ ਕੇਜਰੀਵਾਲ ਨੂੰ 2 ਜੂਨ ਨੂੰ ਅਦਾਲਤ ਵਿੱਚ ਆਤਮ ਸਮਰਪਣ ਕਰਨਾ ਹੋਵੇਗਾ।

ਸੁਪਰੀਮ ਕੋਰਟ ਦੀ ਰਜਿਸਟਰੀ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਅੰਤਰਿਮ ਜ਼ਮਾਨਤ ਦੀ ਮਿਆਦ 7 ਦਿਨ ਵਧਾਉਣ ਦੀ ਪਟੀਸ਼ਨ ਨੂੰ ਸਵੀਕਾਰ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਰਜਿਸਟਰੀ ਦਾ ਕਹਿਣਾ ਹੈ ਕਿ ਸੁਪਰੀਮ ਕੋਰਟ ਨੇ ਮੁੱਖ ਮੰਤਰੀ ਨੂੰ ਹੇਠਲੀ ਅਦਾਲਤ ਵਿੱਚ ਜ਼ਮਾਨਤ ਪਟੀਸ਼ਨ ਦਾਇਰ ਕਰਨ ਦੀ ਇਜਾਜ਼ਤ ਦੇ ਦਿੱਤੀ ਹੈ। ਇਸ ਦਾ ਸਾਫ਼ ਮਤਲਬ ਹੈ ਕਿ ਕੇਜਰੀਵਾਲ ਨੂੰ 2 ਜੂਨ ਤੱਕ ਆਤਮ ਸਮਰਪਣ ਕਰਨਾ ਪਵੇਗਾ।

ਦੱਸ ਦੇਈਏ ਕਿ ਹਾਲ ਹੀ ‘ਚ ਕੇਜਰੀਵਾਲ ਨੇ ਸੁਪਰੀਮ ਕੋਰਟ ‘ਚ ਪਟੀਸ਼ਨ ਦਾਇਰ ਕੀਤੀ ਸੀ, ਜਿਸ ‘ਚ ਮੁੱਖ ਮੰਤਰੀ ਨੇ ਆਪਣੀ ਅੰਤਰਿਮ ਜ਼ਮਾਨਤ 7 ਦਿਨਾਂ ਤੱਕ ਵਧਾਉਣ ਦੀ ਮੰਗ ਕੀਤੀ ਸੀ। ਆਮ ਆਦਮੀ ਪਾਰਟੀ ਦੇ ਅਨੁਸਾਰ, ਸੀਐਮ ਕੇਜਰੀਵਾਲ ਨੂੰ ਪੀਈਟੀ-ਸੀਟੀ ਸਕੈਨ ਦੇ ਨਾਲ-ਨਾਲ ਕਈ ਹੋਰ ਟੈਸਟ ਵੀ ਕਰਵਾਉਣੇ ਪੈਣਗੇ। ਇਸ ਲਈ ਉਨ੍ਹਾਂ ਨੇ ਜਾਂਚ ਲਈ ਸੁਪਰੀਮ ਕੋਰਟ ਤੋਂ 7 ਦਿਨਾਂ ਦਾ ਸਮਾਂ ਮੰਗਿਆ ਸੀ।

ਦੱਸ ਦੇਈਏ ਕਿ 10 ਮਈ ਨੂੰ ਅਰਵਿੰਦ ਕੇਜਰੀਵਾਲ ਨੂੰ ਸੁਪਰੀਮ ਕੋਰਟ ਤੋਂ ਜ਼ਮਾਨਤ ਮਿਲ ਗਈ ਸੀ। ਉਸ ਨੂੰ 1 ਜੂਨ ਤੱਕ ਅੰਤਰਿਮ ਜ਼ਮਾਨਤ ਮਿਲੀ ਸੀ। ਅੰਤਰਿਮ ਜ਼ਮਾਨਤ ਦਾ ਹੁਕਮ ਸੁਣਾਉਂਦੇ ਹੋਏ ਜਸਟਿਸ ਸੰਜੀਵ ਖੰਨਾ ਅਤੇ ਜਸਟਿਸ ਦੀਪਾਂਕਰ ਦੱਤਾ ਦੀ ਬੈਂਚ ਨੇ ਕਿਹਾ ਸੀ ਕਿ ‘ਲੋਕ ਸਭਾ ਚੋਣਾਂ ਇਸ ਸਾਲ ਦੀ ਸਭ ਤੋਂ ਮਹੱਤਵਪੂਰਨ ਹਨ।’

----------- Advertisement -----------

ਸਬੰਧਿਤ ਹੋਰ ਖ਼ਬਰਾਂ

ਹਰਿਆਣਾ ਦੇ ਸ਼ਾਹਬਾਦ ਵਿਚ ਵਾਪਰੇ ਹਾਦਸੇ ਵਿਚ ਮਾਂ ਤੇ ਪੁੱਤ ਦੀ ਦਰਦਨਾਕ ਮੌਤ, ਪਤੀ ਜ਼ਖ਼ਮੀ

ਹਰਿਆਣਾ ਦੇ ਕੁਰੂਕਸ਼ੇਤਰ ਜ਼ਿਲ੍ਹੇ ਦੇ ਸ਼ਾਹਬਾਦ ਵਿੱਚ, ਰਤਨਗੜ੍ਹ ਪਿੰਡ ਨੇੜੇ ਦਿੱਲੀ-ਜੰਮੂ ਨੈਸ਼ਨਲ ਹਾਈਵੇ-44 'ਤੇ...

ਚੰਡੀਗੜ੍ਹ ਦੇ ਬੈਂਕਾਂ ਨੂੰ ਬੰਬ ਦੀ ਧਮਕੀ, ਈਮੇਲ ‘ਚ ਲਿਖਿਆ – ਦਿਲਜੀਤ ਦੇ iPhone ‘ਚ ਕਰਾਂਗੇ ਧਮਾਕਾ

ਬੈਂਕ ਆਫ਼ ਇੰਡੀਆ ਦੀ ਚੰਡੀਗੜ੍ਹ ਬ੍ਰਾਂਚ ਨੂੰ ਭੇਜੇ ਗਏ ਈਮੇਲ ਵਿੱਚ ਚੰਡੀਗੜ੍ਹ ਅਤੇ ਮੋਹਾਲੀ...

ਸਵੇਰ ਦੀ ਸੈਰ ਦੌਰਾਨ ਸਾਬਕਾ ਉਪ ਰਾਸ਼ਟਰਪਤੀ ਜਗਦੀਪ ਧਨਖੜ ਬੇਹੋਸ਼, ਏਮਜ਼ ਵਿੱਚ ਦਾਖ਼ਲ

ਸਾਬਕਾ ਉਪ ਰਾਸ਼ਟਰਪਤੀ ਜਗਦੀਪ ਧਨਖੜ ਬੁੱਧਵਾਰ ਨੂੰ ਆਪਣੀ ਸਵੇਰ ਦੀ ਸੈਰ ਦੌਰਾਨ ਡਿੱਗ ਗਏ...

ਰਿਜ਼ੋਰਟ ‘ਚ ED ਦੀ ਰੇਡ, ਟੀਮ ਵੱਲੋਂ ਜਾਂਚ ਜਾਰੀ; ਸੈਂਟਰਲ ਫੋਰਸ ਦੇ ਜਵਾਨਾਂ ਵੱਲੋਂ ਬਾਹਰ ਸਖ਼ਤ ਪਹਿਰਾ

ਪੰਜਾਬ ਦੇ ਬਟਾਲਾ ਸਥਿਤ ਇੱਕ ਰਿਜ਼ੋਰਟ ਵਿੱਚ ਇਨਫੋਰਸਮੈਂਟ ਡਾਇਰੈਕਟੋਰੇਟ ਦੀ ਟੀਮ ਨੇ ਅੱਜ ਸਵੇਰੇ...

ਅਰਵਿੰਦ ਕੇਜਰੀਵਾਲ ਨੂੰ ਲਾਰੈਂਸ ਗੈਂਗ ਦੀ ਧਮਕੀ ! ਮੰਗੇ 7 ਕਰੋੜ ਰੁਪਏ

ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ...

ਕਿਸ਼ਤਵਾੜ ‘ਚ ਲਾਪਤਾ ਹੋਏ ਦੋਵੇਂ SPO ਦੀਆਂ ਲਾਸ਼ਾਂ ਬਰਾਮਦ, ਗੋਲੀਆਂ ਦੇ ਕਈ ਨਿਸ਼ਾਨ ਮਿਲੇ

ਜੰਮੂ-ਕਸ਼ਮੀਰ ਦੇ ਕਿਸ਼ਤਵਾੜ ਵਿੱਚ ਬੁੱਧਵਾਰ ਨੂੰ ਲਾਪਤਾ ਹੋਏ ਦੋ ਵਿਸ਼ੇਸ਼ ਪੁਲਿਸ ਅਧਿਕਾਰੀਆਂ (SPO) ਦੀਆਂ...

ਚਰਨਜੀਤ ਚੰਨੀ ਦੀ 8 ਦਿਨਾਂ ਦੀ ‘ਜਵਾਨੀ ਸੰਭਾਲ’ ਸਾਈਕਲ ਯਾਤਰਾ, 2 ਹਜ਼ਾਰ ਸਾਈਕਲਾਂ ਦੀ ਖਰੀਦ ’ਤੇ ‘ਆਪ’ ਨੇ ਚੁੱਕੇ ਸਵਾਲ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ 8 ਦਿਨਾਂ ਦੀ ਜਵਾਨੀ ਸੰਭਾਲ...

ਕੇਦਾਰਨਾਥ ਅਤੇ ਯਮੁਨੋਤਰੀ ਧਾਮ ਦੇ ਕਿਵਾੜ ਬੰਦ

ਕੇਦਾਰਨਾਥ ਅਤੇ ਯਮੁਨੋਤਰੀ ਧਾਮ ਦੇ ਕਿਵਾੜ ਬੁੱਧਵਾਰ ਨੂੰ ਨਿਰਧਾਰਤ ਰੀਤੀ-ਰਿਵਾਜਾਂ ਅਤੇ ਵੈਦਿਕ ਮੰਤਰਾਂ ਦੇ...

34 ਸਾਲ ਪੁਰਾਣੇ ਅਮਰੀਕ ਸਿੰਘ ਸਕਰੀ ਲਾਪਤਾ ਮਾਮਲੇ ’ਚ ਸਾਬਕਾ SSP ਗੁਰਮੀਤ ਸਿੰਘ ਰੰਧਾਵਾ ਦੋਸ਼ੀ ਕਰਾਰ

34 ਸਾਲ ਪਹਿਲਾਂ ਨਾਮੀ ਟਰਾਂਸਪੋਰਟਰ ਨੂੰ ਅਗਵਾ ਕਰਨ ਦੇ ਮਾਮਲੇ ਵਿਚ ਸੀ.ਬੀ.ਆਈ. ਅਦਾਲਤ ਨੇ...