ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਅਤੇ ਲੋਕ ਸਭਾ ‘ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ 21 ਅਤੇ 22 ਅਗਸਤ ਨੂੰ ਜੰਮੂ-ਕਸ਼ਮੀਰ ਦਾ ਦੌਰਾ ਕਰਨਗੇ ਅਤੇ ਆਪਣੀ ਪਾਰਟੀ ਦੇ ਨੇਤਾਵਾਂ ਨਾਲ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ‘ਤੇ ਚਰਚਾ ਕਰਨਗੇ। ਜੰਮੂ-ਕਸ਼ਮੀਰ ‘ਚ ਵਿਧਾਨ ਸਭਾ ਚੋਣਾਂ ਦੇ ਐਲਾਨ ਤੋਂ ਬਾਅਦ ਦੋਵਾਂ ਨੇਤਾਵਾਂ ਦਾ ਇਹ ਪਹਿਲਾ ਦੌਰਾ ਹੈ।
ਪਾਰਟੀ ਦੇ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਨੇ ਇਹ ਜਾਣਕਾਰੀ ਦਿੱਤੀ ਹੈ। ਉਨ੍ਹਾਂ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ‘ਤੇ ਪੋਸਟ ਕੀਤਾ ਕਿ “21 ਅਤੇ 22 ਅਗਸਤ ਨੂੰ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਅਤੇ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਸਬੰਧੀ ਅਹਿਮ ਮੀਟਿੰਗਾਂ ਲਈ ਜੰਮੂ ਅਤੇ ਸ਼੍ਰੀਨਗਰ ਦਾ ਦੌਰਾ ਕਰਨਗੇ।”
ਪਾਰਟੀ ਦੇ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਨੇ ਕਿਹਾ- “ਦੋਵੇਂ ਆਗੂ 21 ਅਗਸਤ ਨੂੰ ਦੁਪਹਿਰ ਬਾਅਦ ਜੰਮੂ ਅਤੇ 22 ਅਗਸਤ ਨੂੰ ਸ੍ਰੀਨਗਰ ਵਿੱਚ ਹੋਣਗੇ। ਆਗੂਆਂ ਨਾਲ ਚੋਣ ਤਿਆਰੀਆਂ ‘ਤੇ ਚਰਚਾ ਕਰਨਗੇ। ਸ਼ਾਮ ਨੂੰ ਪ੍ਰੈੱਸ ਕਾਨਫਰੰਸ ਕਰਨਗੇ।”
ਦੱਸ ਦਈਏ ਕਿ ਚੋਣ ਕਮਿਸ਼ਨ ਨੇ 16 ਅਗਸਤ ਨੂੰ ਜੰਮੂ-ਕਸ਼ਮੀਰ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕੀਤਾ। ਸੂਬੇ ‘ਚ ਤਿੰਨ ਪੜਾਵਾਂ ‘ਚ ਵੋਟਿੰਗ ਹੋਵੇਗੀ। ਇੱਥੇ ਕੁੱਲ 90 ਵਿਧਾਨ ਸਭਾ ਸੀਟਾਂ ਹਨ। ਬਹੁਮਤ ਦਾ ਅੰਕੜਾ 46 ਹੈ। ਜੰਮੂ-ਕਸ਼ਮੀਰ ਦੀਆਂ 90 ਵਿਧਾਨ ਸਭਾ ਸੀਟਾਂ ‘ਤੇ ਤਿੰਨ ਪੜਾਵਾਂ ‘ਚ 18 ਸਤੰਬਰ, 25 ਸਤੰਬਰ ਅਤੇ 1 ਅਕਤੂਬਰ ਨੂੰ ਚੋਣਾਂ ਹੋਣਗੀਆਂ। ਵੋਟਾਂ ਦੀ ਗਿਣਤੀ 4 ਅਕਤੂਬਰ ਨੂੰ ਹੋਵੇਗੀ।
----------- Advertisement -----------
ਭਲਕੇ ਜੰਮੂ-ਕਸ਼ਮੀਰ ਦਾ ਦੌਰਾ ਕਰਨਗੇ ਖੜਗੇ ਤੇ ਰਾਹੁਲ ਗਾਂਧੀ, ਚੋਣ ਤਿਆਰੀਆਂ ‘ਤੇ ਕਰਨਗੇ ਚਰਚਾ!
Published on
----------- Advertisement -----------
----------- Advertisement -----------












