June 17, 2026, 5:04 am
----------- Advertisement -----------
HomeNewsBreaking Newsਕਿੰਗ ਚਾਰਲਸ III ਦੀ ਹੋਈ ਤਾਜਪੋਸ਼ੀ

ਕਿੰਗ ਚਾਰਲਸ III ਦੀ ਹੋਈ ਤਾਜਪੋਸ਼ੀ

Published on

----------- Advertisement -----------

ਬ੍ਰਿਟੇਨ ਦੇ ਕਿੰਗ ਚਾਰਲਸ ਦੀ ਸ਼ਨੀਵਾਰ ਨੂੰ 74 ਸਾਲ ਦੀ ਉਮਰ ‘ਚ ਤਾਜਪੋਸ਼ੀ ਹੋਈ। ਵੈਸਟਮਿੰਸਟਰ ਐਬੇ ਵਿਖੇ ਇੱਕ ਸ਼ਾਨਦਾਰ ਤਾਜਪੋਸ਼ੀ ਸਮਾਰੋਹ ਵਿੱਚ ਉਨ੍ਹਾਂ ਬ੍ਰਿਟੇਨ ਦੇ ਰਾਜੇ ਦਾ ਤਾਜ ਪਹਿਨਾਇਆ ਗਿਆ। ਕੈਂਟਰਬਰੀ ਦੇ ਆਰਕਬਿਸ਼ਪ ਨੇ ਕਿੰਗ ਚਾਰਲਸ ਨੂੰ 360 ਸਾਲ ਪੁਰਾਣਾ ਤਾਜ ਪਹਿਨਾਇਆ। ਕਿੰਗ ਨੇ ਬਰਤਾਨੀਆ ਦੇ ਲੋਕਾਂ ‘ਤੇ ‘ਨਿਆਂ ਅਤੇ ਦਿਆਲਤਾ’ ਨਾਲ ਰਾਜ ਕਰਨ ਅਤੇ ਅਜਿਹੇ ਮਾਹੌਲ ਨੂੰ ਉਤਸ਼ਾਹਿਤ ਕਰਨ ਦੀ ਸਹੁੰ ਚੁੱਕੀ ਜਿੱਥੇ ਸਾਰੇ ਧਰਮਾਂ ਅਤੇ ਵਿਸ਼ਵਾਸਾਂ ਦੇ ਲੋਕ ਆਜ਼ਾਦੀ ਨਾਲ ਰਹਿ ਸਕਣ।
ਲੰਡਨ ਦੇ ਵੈਸਟਮਿੰਸਟਰ ਐਬੇ ਵਿਖੇ ਤਾਜਪੋਸ਼ੀ ਸਮਾਰੋਹ ਵਿਚ ਦੁਨੀਆ ਭਰ ਦੇ ਲਗਭਗ 2000 ਸ਼ਾਹੀ ਮਹਿਮਾਨ ਸ਼ਾਮਲ ਹੋਏ। ਪ੍ਰਿੰਸ ਵਿਲੀਅਮ ਪਤਨੀ ਕੇਟ ਅਤੇ ਬੱਚਿਆਂ ਨਾਲ ਸਮਾਰੋਹ ਵਿੱਚ ਸ਼ਾਮਲ ਹੋਏ, ਜਦੋਂ ਕਿ ਪ੍ਰਿੰਸ ਹੈਰੀ ਵੀ ਪਤਨੀ ਮੇਘਨ ਮਾਰਕਲ ਅਤੇ ਬੱਚਿਆਂ ਨਾਲ ਸਮਾਰੋਹ ਵਿੱਚ ਸ਼ਾਮਲ ਹੋਏ। ਭਾਰਤ ਦੇ ਉਪ ਰਾਸ਼ਟਰਪਤੀ ਜਗਦੀਪ ਧਨਖੜ ਆਪਣੀ ਪਤਨੀ ਸਮੇਤ ਭਾਰਤ ਵੱਲੋਂ ਪ੍ਰੋਗਰਾਮ ਵਿੱਚ ਸ਼ਾਮਲ ਹੋਏ।
ਦੱਸ ਦਈਏ ਕਿ ਭਾਰਤ ਦੇ ਉਪ ਰਾਸ਼ਟਰਪਤੀ ਜਗਦੀਪ ਧਨਖੜ ਅਤੇ ਉਨ੍ਹਾਂ ਦੀ ਪਤਨੀ ਡਾ. ਸੁਦੀਪ ਧਨਖੜ ਕਿੰਗ ਚਾਰਲਸ ਦੇ ਇਤਿਹਾਸਕ ਤਾਜਪੋਸ਼ੀ ਸਮਾਰੋਹ ਵਿੱਚ ਭਾਰਤ ਦੀ ਨੁਮਾਇੰਦਗੀ ਕਰਨ ਲਈ ਵੈਸਟਮਿੰਸਟਰ ਐਬੇ ਪਹੁੰਚੇ ਹਨ। ਧਨਖੜ ਅਤੇ ਉਨ੍ਹਾਂ ਦੀ ਪਤਨੀ ਸਮਾਰੋਹ ‘ਚ ਹੋਰ ਰਾਸ਼ਟਰਮੰਡਲ ਦੇਸ਼ਾਂ ਦੇ ਮੁਖੀਆਂ ਨਾਲ ਬੈਠਣਗੇ। ਧਨਖੜ ਨੇ ਸ਼ੁੱਕਰਵਾਰ ਨੂੰ ਇੱਥੇ ਪਹੁੰਚਣ ਤੋਂ ਤੁਰੰਤ ਬਾਅਦ ਇੱਕ ਰਿਸੈਪਸ਼ਨ ਵਿੱਚ ਕਿੰਗ ਚਾਰਲਸ ਨਾਲ ਗੱਲਬਾਤ ਕੀਤੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸ਼੍ਰੀ ਗੁਰੂ ਰਵਿਦਾਸ ਜੀ ਏਅਰਪੋਰਟ ਰੱਖਿਆ ਗਿਆ ਆਦਮਪੁਰ ਹਵਾਈ ਅੱਡੇ ਦਾ ਨਾਂਅ, ਨੋਟੀਫਿਕੇਸ਼ਨ ਜਾਰੀ

ਪੰਜਾਬ ਦੇ ਦੋਆਬਾ ਖੇਤਰ ਲਈ ਇੱਕ ਬੇਹੱਦ ਮਹੱਤਵਪੂਰਨ ਅਤੇ ਇਤਿਹਾਸਕ ਫੈਸਲੇ ਤਹਿਤ ਜਲੰਧਰ ਜ਼ਿਲ੍ਹੇ...

ਨੀਟ ਦੀ ਮੁੜ ਪ੍ਰੀਖਿਆ ਨੂੰ ਲੈ ਕੇ ਭਾਰਤ ਵਿਚ ਟੈਲੀਗ੍ਰਾਮ ਐਪ ‘ਤੇ ਪਾਬੰਦੀ

ਕੇਂਦਰ ਸਰਕਾਰ ਨੀਟ ਦੀ ਮੁੜ-ਪ੍ਰੀਖਿਆ ਨੂੰ ਲੈ ਕੇ ਹਾਈ ਅਲਰਟ 'ਤੇ ਹੈ ਅਤੇ ਪੇਪਰ...

ਈਡੀ ਪਾਰਟੀ ਦੇ ਅਹੁਦੇਦਾਰ ਪੰਜਾਬ ਵਿੱਚ ਨਸ਼ਾ ਵੇਚਦੇ ਫੜੇ ਗਏ, ਕੀ ਈਡੀ ਪਾਰਟੀ ਦੇ ਤਾਰ ਨਸ਼ੇ ਨਾਲ ਜੁੜੇ ਹੋਏ ਹਨ?- ਕੇਜਰੀਵਾਲ

ਨਵੀਂ ਦਿੱਲੀ/ਪੰਜਾਬ, 15 ਜੂਨ:ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਭਗਵੰਤ ਮਾਨ ਸਰਕਾਰ ਵੱਲੋਂ ਚਲਾਈ ਜਾ ਰਹੀ...

‘ਕਾਕਰੋਚ ਜਨਤਾ ਪਾਰਟੀ’ ਦੇ ਸੰਸਥਾਪਕ ਅਭਿਜੀਤ ਦੀਪਕੇ ਤੇ ਹਮਲਾ!

ਜੈਪੁਰ ਵਿੱਚ ਕਾਕਰੋਚ ਜਨਤਾ ਪਾਰਟੀ ਦੇ ਅਭਿਜੀਤ ਦੀਪਕੇ ਨੂੰ ਥੱਪੜ ਮਾਰਿਆ ਗਿਆ ਹੈ। ਦੱਸਿਆ...

ਪੰਜਾਬੀ ਗੀਤ ਦੇ ਫੈਨ ਹੋਏ ਫਰਾਂਸ ਦੇ ਰਾਸ਼ਟਰਪਤੀ ਮੈਕ੍ਰੋਂ! PM ਮੋਦੀ ਨਾਲ ਸ਼ੇਅਰ ਕੀਤੀ ਰੀਲ

ਭਾਰਤ ਅਤੇ ਫਰਾਂਸ ਦੀ ਦੋਸਤੀ ਦਾ ਇੱਕ ਵਿਲੱਖਣ ਅਤੇ ਫਿਲਮੀ ਅੰਦਾਜ ਸੋਸ਼ਲ ਮੀਡੀਆ ‘ਤੇ...

ਅੰਮ੍ਰਿਤਸਰ ਕੋਰਟ ਨੇ ਬਿਕਰਮ ਮਜੀਠੀਆ ਨੂੰ ਦਿੱਤੀ ਅੰਤਰਿਮ ਜ਼ਮਾਨਤ, ਪੁਲਿਸ ਥਾਣੇ ‘ਚ ਦਾਖਲ ਹੋਣ ਵਾਲੇ ਮਾਮਲੇ ‘ਚ ਮਿਲੀ ਰਾਹਤ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ (Bikram Singh Majithia) ਸਮੇਤ ਤਿੰਨ...