August 26, 2026, 4:39 pm
----------- Advertisement -----------
HomeNewsLatest Newsਜੰਤਰ-ਮੰਤਰ 'ਤੇ ਕਿਸਾਨ ਮਹਾਂਪੰਚਾਇਤ ਸ਼ੁਰੂ: 5 ਹਜ਼ਾਰ ਤੋਂ ਵੱਧ ਕਿਸਾਨ ਪਹੁੰਚੇ,ਦਿੱਲੀ ਪੁਲਿਸ...

ਜੰਤਰ-ਮੰਤਰ ‘ਤੇ ਕਿਸਾਨ ਮਹਾਂਪੰਚਾਇਤ ਸ਼ੁਰੂ: 5 ਹਜ਼ਾਰ ਤੋਂ ਵੱਧ ਕਿਸਾਨ ਪਹੁੰਚੇ,ਦਿੱਲੀ ਪੁਲਿਸ ਨੇ 19 ਕਿਸਾਨ ਲਏ ਹਿਰਾਸਤ ‘ਚ

Published on

----------- Advertisement -----------

ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ‘ਤੇ ਦਿੱਲੀ ਦੇ ਜੰਤਰ-ਮੰਤਰ ‘ਤੇ ਮਹਾਂਪੰਚਾਇਤ ਸ਼ੁਰੂ ਹੋ ਗਈ ਹੈ। ਜੰਤਰ-ਮੰਤਰ ‘ਤੇ ਕਿਸਾਨਾਂ ਦੀ ਮਹਾਂਪੰਚਾਇਤ ਨੂੰ ਲੈ ਕੇ ਦਿੱਲੀ ਦੀਆਂ ਸਾਰੀਆਂ ਸਰਹੱਦਾਂ ‘ਤੇ ਸੁਰੱਖਿਆ ਦੇ ਸਖ਼ਤ ਇੰਤਜ਼ਾਮ ਕੀਤੇ ਗਏ ਹਨ। ਦਿੱਲੀ ਦੇ ਕਈ ਇਲਾਕਿਆਂ ‘ਚ ਟ੍ਰੈਫਿਕ ਜਾਮ ਵੀ ਹੋ ਗਿਆ ਹੈ। ਦੱਸ ਦਈਏ ਕਿ ਸੰਯੁਕਤ ਕਿਸਾਨ ਮੋਰਚਾ ਸੋਮਵਾਰ ਨੂੰ ਦਿੱਲੀ ਦੇ ਜੰਤਰ-ਮੰਤਰ ‘ਤੇ ਐਮਐਸਪੀ ਗਾਰੰਟੀ ਸਮੇਤ ਕਈ ਮੰਗਾਂ ਨੂੰ ਲੈ ਕੇ ਮਹਾਪੰਚਾਇਤ ਕਰ ਰਿਹਾ ਹੈ। ਕਿਸਾਨਾਂ ਨੂੰ ਰੋਕਣ ਲਈ ਸਿੰਘੂ, ਟਿੱਕਰੀ, ਗਾਜ਼ੀਪੁਰ ਬਾਰਡਰ ‘ਤੇ ਪੁਲਿਸ ਚੈਕਿੰਗ ਕੀਤੀ ਜਾ ਰਹੀ ਹੈ। ਇਸ ਕਾਰਨ 5 ਕਿਲੋਮੀਟਰ ਲੰਬਾ ਜਾਮ ਲੱਗ ਗਿਆ ਹੈ। ਇਸ ਦੇ ਨਾਲ ਹੀ ਗਾਜ਼ੀਪੁਰ ਬਾਰਡਰ ‘ਤੇ ਪੁਲਿਸ ਨੇ ਕੁਝ ਕਿਸਾਨਾਂ ਨੂੰ ਹਿਰਾਸਤ ‘ਚ ਲਿਆ ਹੈ।
ਹਾਲਾਂਕਿ ਕਿਸਾਨਾਂ ਨੂੰ ਇਸ ਮਹਾਪੰਚਾਇਤ ਦੀ ਮਨਜ਼ੂਰੀ ਨਹੀਂ ਮਿਲੀ। ਦਿੱਲੀ ਪੁਲਿਸ ਨੇ ਟਿੱਕਰੀ, ਸਿੰਘੂ ਅਤੇ ਗਾਜ਼ੀਪੁਰ ਸਰਹੱਦਾਂ ‘ਤੇ ਸੀਮਿੰਟ ਦੇ ਬੈਰੀਕੇਡ ਲਗਾਏ। ਜਿੱਥੋਂ ਚੈਕਿੰਗ ਕਰਨ ਤੋਂ ਬਾਅਦ ਹੀ ਐਂਟਰੀ ਦਿੱਤੀ ਜਾ ਰਹੀ ਹੈ। ਵਿਰੋਧ ਦੇ ਮੱਦੇਨਜ਼ਰ ਰਾਜਧਾਨੀ ਵਿੱਚ ਧਾਰਾ 144 ਲਾਗੂ ਕਰ ਦਿੱਤੀ ਗਈ ਹੈ। ਜਾਣਕਾਰੀ ਅਨੁਸਾਰ ਕਿਸਾਨਾਂ ਨੂੰ ਦਿੱਲੀ ਦੀਆਂ ਸਰਹੱਦਾਂ ‘ਤੇ ਰੋਕਿਆ ਜਾ ਰਿਹਾ ਹੈ। ਕਿਸਾਨਾਂ ਨੇ ਬੈਰੀਕੇਡ ਗਿਰਾ ਦਿੱਤੇ ਹਨ। ਇਸ ਤੋਂ ਬਾਅਦ 19 ਕਿਸਾਨਾਂ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ। ਪੁਲਿਸ ਨੇ ਦੱਸਿਆ ਕਿ ਇਸ ਸਮੇਂ ਜੰਤਰ-ਮੰਤਰ ‘ਤੇ 5 ਹਜ਼ਾਰ ਤੋਂ ਵੱਧ ਕਿਸਾਨ ਇਕੱਠੇ ਹੋਏ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਗਸਤ ‘ਚ H1N1 ਦੇ 70 ਮਾਮਲੇ, ਵਧਿਆ ਸਵਾਇਨ ਫਲੂ ਦਾ ਕਹਿਰ

Punjab ਵਿੱਚ Swine Flu ਦੇ 70 ਮਾਮਲੇ ਸਾਹਮਣੇ ਆਏ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ...

Nijjar Murder Case: ਪੰਨੂ ਨੇ ਵੀਡੀਓ ਜਾਰੀ ਕਰਕੇ ਗੋਲਡੀ ਬਰਾੜ ਤੇ ਬਿਸ਼ਨੋਈ ਗੈਂਗ ਨੂੰ ਦਿੱਤੀ ਬਦਲਾ ਲੈਣ ਦੀ ਧਮਕੀ

ਗੈਂਗਸਟਰ ਗੋਲਡੀ ਬਰਾੜ ਵੱਲੋਂ ਖਾਲਿਸਤਾਨੀ ਅਤਿਵਾਦੀ ਹਰਦੀਪ ਸਿੰਘ ਨਿੱਝਰ ਦੇ ਕਤਲ ਦੀ ਜ਼ਿੰਮੇਵਾਰੀ ਲਏ...

103 ਸਾਲ ਦੀ ਉਮਰ ‘ਚ ਬਜ਼ੁਰਗ ਦਾ ਹੋਇਆ ਦਿਹਾਂਤ, ਪੋਤਿਆਂ ਨੇ ਢੋਲ ਵਾਜਿਆਂ ਨਾਲ ਦਿੱਤੀ ਅੰਤਿਮ ਵਿਦਾਈ

ਮੋਗਾ ਇਲਾਕੇ ਵਿੱਚ ਇੱਕ ਭਾਵੁਕ ਮਾਹੌਲ ਬਣ ਗਿਆ ਜਦੋਂ ਇੱਕ ਬਜ਼ੁਰਗ ਦਾ 103 ਸਾਲ...

ਮੋਹਾਲੀ ਦੇ ਪਿੰਡ ਘੜੂੰਆਂ ‘ਚ ਮਿਲਿਆ ਮਿੱਟੀ ‘ਚ ਦੱਬਿਆ ਖਜਾਨਾ, ਚਾਂਦੀ ਦੇ ਪੁਰਾਣੇ ਸਿੱਕਿਆਂ ਨਾਲ ਭਰਿਆ ਸੀ ਕੁੱਜਾ

ਮੋਹਾਲੀ ਦੇ ਇਤਿਹਾਸਕ ਅਤੇ ਪ੍ਰਾਚੀਨ ਪਿੰਡ ਘੜੂੰਆਂ ਵਿੱਚ ਮੰਗਲਵਾਰ ਨੂੰ ਉਸ ਸਮੇਂ ਸਨਸਨੀ ਫੈਲ...

ਭਲਕੇ ਪੰਜਾਬ ਬੰਦ ਨਹੀਂ, ਸਿਰਫ ਸਰਕਾਰੀ ਮੁਲਾਜ਼ਮਾਂ ਦੀ ਹੜਤਾਲ, ਜਾਣੋ ਕਿਹੜੀਆਂ ਸੇਵਾਵਾਂ ‘ਤੇ ਪਊ ਅਸਰ

ਪੰਜਾਬ ਦੇ 3 ਲੱਖ ਤੋਂ ਵੱਧ ਸਰਕਾਰੀ ਕਰਮਚਾਰੀ ਅਤੇ 4 ਲੱਖ ਤੋਂ ਵੱਧ ਪੈਨਸ਼ਨਰ...

ਸੰਵੇਦਨਸ਼ੀਲਤਾ, ਇਲਾਜ ਅਤੇ ਸਨਮਾਨਜਨਕ ਸਮਾਜਿਕ ਪੁਨਰ-ਸਮਾਵੇਸ਼ ਪੰਜਾਬ ਦੀ ਨੁਕਸਾਨ-ਨਿਊਨੀਕਰਨ ਪਹੁੰਚ ਦੇ ਕੇਂਦਰ ਵਿੱਚ: ਡਾ. ਬਲਬੀਰ ਸਿੰਘ

ਚੰਡੀਗੜ੍ਹ; 25 ਅਗਸਤ 2026:ਭਗਵੰਤ ਮਾਨ ਸਰਕਾਰ ਵੱਲੋਂ ਮੁਹੱਈਆ ਕਰਵਾਈਆਂ ਜਾ ਰਹੀਆਂ ਨੁਕਸਾਨ-ਨਿਊਨੀਕਰਨ ਸੇਵਾਵਾਂ ‘ਯੁੱਧ...

 ਸਰਕਾਰ ਦਾ ਵੱਡਾ ਫੈਸਲਾ: ਆਦਰਸ਼ ਸਕੂਲਾਂ ਦੇ ਅਧਿਆਪਕਾਂ ਦੀ ਤਨਖਾਹ ਵਿੱਚ 120 ਫੀਸਦੀ ਦਾ ਵਾਧਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਦਰਸ਼ ਸਕੂਲਾਂ ਵਿੱਚ ਸੇਵਾਵਾਂ ਨਿਭਾ ਰਹੇ...

ਬਿਜਲੀ ਦੇ ਵੱਧ ਬਿੱਲਾਂ ‘ਤੇ ਮਾਨ ਸਰਕਾਰ ਦੀ ਵੱਡੀ ਰਾਹਤ, ਖਪਤਕਾਰਾਂ ਦੇ ਬਿੱਲ ਹੋਣਗੇ ਠੀਕ

ਪੰਜਾਬ ‘ਚ ਬਿਜਲੀ ਦੇ ਵੱਧ ਬਿੱਲਾਂ ਨੂੰ ਲੈ ਕੇ ਪੈਦਾ ਹੋਏ ਵਿਵਾਦ ‘ਤੇ ਕੈਬਿਨੇਟ...

ਪੰਜਾਬ ਵਿਚ ਸਵਾਈਨ ਫਲੂ ਨੂੰ ਲੈ ਕੇ ਘਬਰਾਉਣ ਦੀ ਲੋੜ ਨਹੀਂ, ਸਥਿਤੀ ਕਾਬੂ ਹੇਠ ਹੈ – ਡਾ. ਬਲਬੀਰ ਸਿੰਘ

 ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਸਵਾਈਨ ਫਲੂ (H1N1) ਬਾਰੇ ਜਾਣਕਾਰੀ ਦਿੰਦਿਆ ਕਿਹਾ ਕਿ ਪੰਜਾਬ ਵਿਚ...