ਬੀਤੇ ਦਿਨੀਂ ਜੰਮੂ-ਕਸ਼ਮੀਰ ਦੇ ਕਿਸ਼ਤਵਾੜ ਜ਼ਿਲ੍ਹੇ ਵਿੱਚ ਇੱਕ ਵੱਡਾ ਹਾਦਸਾ ਵਾਪਰਿਆ, ਜਿਸ ‘ਤੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਇਸ ਦੇ ਨਾਲ ਹੀ ਪੀਐਮ ਮੋਦੀ ਨੇ ਕਿਸ਼ਤਵਾੜ ਹਾਦਸੇ ਵਿੱਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨੂੰ 2 ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਦੇਣ ਦਾ ਐਲਾਨ ਕੀਤਾ ਅਤੇ ਪ੍ਰਧਾਨ ਮੰਤਰੀ ਦਫ਼ਤਰ (ਪੀਐਮਓ) ਮੁਤਾਬਕ ਜ਼ਖ਼ਮੀਆਂ ਨੂੰ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ ਵਿੱਚੋਂ 50,000 ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾਵੇਗੀ।
ਪੀਐਮ ਮੋਦੀ ਨੇ ਜ਼ਖਮੀਆਂ ਦੇ ਠੀਕ ਹੋਣ ਦੀ ਪ੍ਰਾਰਥਨਾ ਕੀਤੀ ਅਤੇ ਦੁਖੀ ਪਰਿਵਾਰਾਂ ਨਾਲ ਹਮਦਰਦੀ ਵੀ ਪ੍ਰਗਟਾਈ। ਪੀਐਮਓ ਵੱਲੋ ਕੀਤੇ ਗਏ ਟਵੀਟ ‘ਚ ਕਿਹਾ ਗਿਆ ਹੈ ਕਿ, ”ਕਿਸ਼ਤਵਾੜ ‘ਚ ਹੋਏ ਹਾਦਸੇ ਤੋਂ ਦੁਖੀ ਹਾਂ। ਦੁਖੀ ਪਰਿਵਾਰਾਂ ਪ੍ਰਤੀ ਮੇਰੀ ਸੰਵੇਦਨਾ। ਜ਼ਖਮੀਆਂ ਦੇ ਜਲਦੀ ਤੋਂ ਜਲਦੀ ਤੰਦਰੁਸਤ ਹੋਣ ਦੀ ਉਮੀਦ ਕਰਦੇ ਹਾਂ । PMNRF ਵੱਲੋਂ ਹਰੇਕ ਮ੍ਰਿਤਕ ਦੇ ਵਾਰਸਾਂ ਨੂੰ 2-2 ਲੱਖ ਰੁਪਏ ਦਿੱਤੇ ਜਾਣਗੇ। ਨਾਲ ਹੀ ਜ਼ਖਮੀਆਂ ਨੂੰ 50,000 ਰੁ. ਦਿੱਤੇ ਜਾਣਗੇ।
----------- Advertisement -----------
ਕਿਸ਼ਤਵਾੜ ਹਾਦਸੇ ‘ਤੇ ਪੀਐਮ ਮੋਦੀ ਨੇ ਜਤਾਇਆ ਦੁੱਖ, ਮ੍ਰਿਤਕਾਂ ਦੇ ਪਰਿਵਾਰ ਨੂੰ 2 -2 ਲੱਖ ਰੁਪਏ ਦੇਣ ਦਾ ਕੀਤਾ ਐਲਾਨ
Published on
----------- Advertisement -----------
----------- Advertisement -----------












