October 18, 2026, 8:07 pm
----------- Advertisement -----------
HomeNewsLatest NewsPFI ਦੀ RSS ਨਾਲ ਤੁਲਨਾ ਕਰਨ ਵਾਲੇ ਐਸ.ਐਸ.ਪੀ ਮਾਨਵਜੀਤ ਸਿੰਘ ਢਿੱਲੋਂ ਕੌਣ...

PFI ਦੀ RSS ਨਾਲ ਤੁਲਨਾ ਕਰਨ ਵਾਲੇ ਐਸ.ਐਸ.ਪੀ ਮਾਨਵਜੀਤ ਸਿੰਘ ਢਿੱਲੋਂ ਕੌਣ ਹਨ, ਪੜ੍ਹੋ

Published on

----------- Advertisement -----------

ਪਟਨਾ ਦੇ ਸੀਨੀਅਰ ਸੁਪਰਡੈਂਟ ਆਫ ਪੁਲਿਸ (ਐਸਐਸਪੀ) ਮਾਨਵਜੀਤ ਸਿੰਘ ਢਿੱਲੋਂ ਇੱਕ ਵਿਵਾਦ ਵਿੱਚ ਘਿਰ ਗਏ ਹਨ। ਉਨ੍ਹਾਂ ਵੱਲੋ ਦਿੱਤੇ ਵਿਵਾਇਤ ਬਿਆਨ ਨੂੰ ਲੈ ਕੇ ਸਿਆਸੀ ਹੰਗਾਮਾ ਮਚਿਆ ਹੋਇਆ ਹੈ। ਦੱਸ ਦਈਏ ਕਿ ਉਨ੍ਹਾਂ ਨੇ ਕੱਟੜਪੰਥੀ ਸੰਗਠਨ ਪਾਪੂਲਰ ਫਰੰਟ ਆਫ ਇੰਡੀਆ (ਪੀਐਫਆਈ) ਦੀ ਤੁਲਨਾ ਆਰਐਸਐਸ ਨਾਲ ਕੀਤੀ ਹੈ । ਉਨ੍ਹਾਂ ਦੀਆਂ ਟਿੱਪਣੀਆਂ ‘ਤੇ ਸੱਤਾਧਾਰੀ ਭਾਜਪਾ ਨੇਤਾਵਾਂ ਨੇ ਕਾਰਵਾਈ ਦੀ ਮੰਗ ਕੀਤੀ ਹੈ।
ਦੱਸ ਦਈਏ ਕਿ ਮਾਨਵਜੀਤ ਸਿੰਘ ਢਿੱਲੋਂ ਪਟਨਾ ਦੇ ਸੀਨੀਅਰ ਸੁਪਰਡੈਂਟ ਆਫ ਪੁਲਿਸ ਹਨ। ਇਸ ਤੋਂ ਪਹਿਲਾਂ ਮਾਨਵਜੀਤ ਸਿੰਘ ਢਿੱਲੋਂ ਉਦੋਂ ਚਰਚਾ ਵਿੱਚ ਰਹੇ ਸਨ ਜਦੋਂ ਉਨ੍ਹਾਂ ਨੇ ਵੈਸ਼ਾਲੀ ਵਿੱਚ ਐਸਪੀ ਹੁੰਦਿਆਂ ਲਾਪਰਵਾਹੀ ਵਰਤਣ ਵਾਲੇ 3 ਡੀਐਸਪੀ ਸਮੇਤ 66 ਪੁਲੀਸ ਮੁਲਾਜ਼ਮਾਂ ਖ਼ਿਲਾਫ਼ ਐਫਆਈਆਰ ਦਰਜ ਕਰਵਾਈ ਸੀ। ਜ਼ਿਕਰਯੋਗ ਹੈ ਕਿ ਪੰਜਾਬ ਦੇ ਰਹਿਣ ਵਾਲੇ ਮਾਨਵਜੀਤ ਸਿੰਘ ਢਿੱਲੋਂ 2009 ਵਿੱਚ ਬਿਹਾਰ ਕੇਡਰ ਦੇ ਆਈ.ਪੀ.ਐਸ ਹਨ। ਪਟਨਾ ਦੇ ਐਸਐਸਪੀ ਬਣਨ ਤੋਂ ਪਹਿਲਾਂ ਉਹ ਸਮਸਤੀਪੁਰ ਦੇ ਐਸਪੀ ਸਨ।
ਉਨ੍ਹਾਂ ਦੀ ਪਤਨੀ ਹਰਪ੍ਰੀਤ ਕੌਰ ਵੀ ਬਿਹਾਰ ਕੇਡਰ ਦੀ ਆਈਪੀਐਸ ਅਧਿਕਾਰੀ ਹੈ। ਦੋਵੇਂ ਬਹੁਤ ਸਖਤ ਮਿਜ਼ਾਜ਼ ਵਾਲੇ ਅਫਸਰ ਮੰਨੇ ਜਾਂਦੇ ਹਨ। ਮੁਜ਼ੱਫਰਪੁਰ ਦੀ ਐਸਐਸਪੀ ਹੁੰਦਿਆਂ ਹਰਪ੍ਰੀਤ ਕੌਰ ਲੜਕੀ ਗ੍ਰਹਿ ਘੁਟਾਲੇ ਨੂੰ ਲੈ ਕੇ ਚਰਚਾ ਵਿੱਚ ਆਈ ਸੀ। ਇਹ ਮਾਮਲਾ ਕਾਫੀ ਸੁਰਖੀਆਂ ਵਿੱਚ ਰਿਹਾ ਸੀ ਅਤੇ ਕਈ ਵੱਡੇ ਖੁਲਾਸੇ ਹੋਏ ਸਨ।
ਦੱਸ ਦਈਏ ਕਿ ਏਡੀਜੀ ਪੁਲਿਸ ਹੈੱਡਕੁਆਰਟਰ ਜਤਿੰਦਰ ਸਿੰਘ ਗੰਗਵਾਰ ਨੇ ਪਟਨਾ ਦੇ ਐਸਐਸਪੀ ਮਾਨਵਜੀਤ ਸਿੰਘ ਢਿੱਲੋਂ ਨੂੰ ਉਨ੍ਹਾਂ ਦੇ ਵਿਵਾਦਿਤ ਬਿਆਨ ਲਈ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਹੈ। ਨੋਟਿਸ ਰਾਹੀਂ ਏਡੀਜੀ ਪੁਲਿਸ ਹੈੱਡਕੁਆਰਟਰ ਜਤਿੰਦਰ ਸਿੰਘ ਗੰਗਵਾਰ ਨੇ ਐਸਐਸਪੀ ਨੂੰ ਪੁੱਛਿਆ ਕਿ ਉਨ੍ਹਾਂ ਨੇ ਅਜਿਹਾ ਬਿਆਨ ਕਿਉਂ ਦਿੱਤਾ, 48 ਘੰਟਿਆਂ ਦੇ ਅੰਦਰ ਜਵਾਬ ਦੇਣ ਲਈ ਵੀ ਕਿਹਾ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਿੱਧੂ ਮੂਸੇਵਾਲਾ ਦੇ ਮਾਪਿਆਂ ਖ਼ਿਲਾਫ਼ ਸ਼ਿਕਾਇਤ, ਛੋਟੇ ਸਿੱਧੂ ਦੇ ਇਸ਼ਾਰਿਆਂ ’ਤੇ ਉਠਾਏ ਸਵਾਲ

ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਖ਼ਿਲਾਫ਼ ਸੀਨੀਅਰ ਵਕੀਲ ਨਵਕਿਰਨ ਸਿੰਘ ਨੇ ਸ਼ਿਕਾਇਤ...

 ਅਜੈ ਦੇਵਗਨ ਦੇ ਬੰਗਲੇ ‘ਤੇ ਚੱਲਿਆ BMC ਦਾ ਬੁਲਡੋਜ਼ਰ, ਗੈਰ-ਕਾਨੂੰਨੀ ਨਿਰਮਾਣ ਖਿਲਾਫ ਹੋਈ ਕਾਰਵਾਈ

ਮੁੰਬਈ ਨਗਰ ਨਿਗਮ ਨੇ ਅਦਾਕਾਰ ਅਜੇ ਦੇਵਗਨ ਦੇ ਜਹੂ ਸਥਿਤ ਬੰਗਲੇ ਵਿਚ ਬਿਨਾਂ ਇਜਾਜ਼ਤ...

ਨਾਲੇ ਵਿਚ ਡਿੱਗੀ ਸਵਾਰੀਆਂ ਨਾਲ ਭਰੀ ਟੈਂਪੋ ਟਰੈਵਲਰ, ਅੱਠ ਲੋਕਾਂ ਦੀ ਮੌਕੇ ‘ਤੇ ਮੌਤ

ਰਾਜਸਥਾਨ ਦੇ ਕੋਟਾ ਵਿੱਚ, ਦਿੱਲੀ-ਮੁੰਬਈ ਐਕਸਪ੍ਰੈਸਵੇਅ 'ਤੇ ਇੱਕ ਟੈਂਪੋ ਟਰੈਵਲਰ ਇੱਕ ਪੁਲੀ ਤੋਂ ਹੇਠਾਂ...

ਗ੍ਰੇਟਰ ਨੋਇਡਾ ਵਿੱਚ ਇੱਕੋ ਪਰਿਵਾਰ ਦੇ ਪੰਜ ਮੈਂਬਰਾਂ ਦੀ ਸ਼ੱਕੀ ਹਾਲਤ ਵਿੱਚ ਮੌਤ

ਗ੍ਰੇਟਰ ਨੋਇਡਾ ਦੇ ਰਾਬੂਪੁਰਾ ਥਾਣਾ ਖੇਤਰ ਅਧੀਨ ਆਉਂਦੇ ਪਿੰਡ ਨਗਲਾ ਸ੍ਰੀਗੋਪਾਲ ਵਿੱਚ ਇੱਕੋ ਪਰਿਵਾਰ...

ED ਰੇਡ ਖਿਲਾਫ਼ ਕੋਰਟ ਪਹੁੰਚੇ AAP ਆਗੂ ਸੰਨੀ ਆਹਲੂਵਾਲੀਆ, ਚੰਡੀਗੜ੍ਹ ਰਿਹਾਇਸ਼ ‘ਤੇ ਪਿਆ ਸੀ ਛਾਪਾ

ਆਮ ਆਦਮੀ ਪਾਰਟੀ (ਆਪ) ਦੇ ਆਗੂ ਅਤੇ ਪੰਜਾਬ ਵਾਟਰ ਸਪਲਾਈ ਐਂਡ ਸੀਵਰੇਜ ਬੋਰਡ ਦੇ...

ਸਰਕਾਰੀ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ਦੇ ਦੋਸ਼ ਹੇਠ ਵਿਦਿਆਰਥੀ ਆਗੂਆਂ ਖ਼ਿਲਾਫ਼ ਮਾਮਲਾ ਦਰਜ

ਫਰੀਦਕੋਟ ਪੁਲੀਸ ਨੇ ਬੀਤੇ ਦਿਨੀਂ ਸੂਬੇ ਭਰ ਵਿੱਚ ਸੱਦੇ ਗਏ ‘ਪੰਜਾਬ ਬੰਦ’ ਦੌਰਾਨ ਸਰਕਾਰੀ...

ਕੈਲੀਫੋਰਨੀਆ ’ਚ ਲਾਪਤਾ ਪੰਜਾਬਣ ਜੈਸਮੀਨ ਔਜਲਾ ਗਿੱਲ ਦਾ ਬੇਰਹਿਮੀ ਨਾਲ ਕਤਲ; ਪਤੀ ਗ੍ਰਿਫ਼ਤਾਰ

ਅਮਰੀਕਾ ਦੇ ਕੈਲੀਫੋਰਨੀਆ ਦੀ ਸੈਕਰਾਮੈਂਟੋ ਰਿਹਾਇਸ਼ ਤੋਂ 30 ਸਤੰਬਰ ਤੋਂ ਲਾਪਤਾ ਚੱਲ ਰਹੀ ਪੰਜਾਬੀ...

ਮਾਨ ਸਰਕਾਰ ਦੀ ਨਸ਼ਿਆਂ ਖਿਲਾਫ ਜੰਗ ਤੇਜ਼, ਪੰਜਾਬ ‘ਚ 117 ਡੀਐਸਪੀ ਨਿਯੁਕਤ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਫਿਲੌਰ ਵਿੱਚ ‘ਯੁੱਧ ਨਸ਼ਿਆ ਵਿਰੁੱਧ’ ਮੁਹਿੰਮ...

ਪਰਵਿੰਦਰ ਝੋਟਾ ਕਤਲਕਾਂਡ ‘ਚ ਵੱਡਾ ਖੁਲਾਸਾ, 2 ਸਾਲਾਂ ਤੋਂ ਕਤਲ ਦੀ ਫਿਰਾਕ ‘ਚ ਸੀ ਅਸ਼ਵਨੀ

ਐਂਟੀ ਡਰੱਗ ਐਕਟੀਵਿਸਟ ਪਰਵਿੰਦਰ ਸਿੰਘ ਝੋਟਾ ਦੇ ਕਤਲ ਨੂੰ ਲੈ ਕੇ ਵੱਡਾ ਖੁਲਾਸਾ ਹੋਇਆ...