November 16, 2026, 6:09 am
----------- Advertisement -----------
HomeNewsBreaking Newsਕੋਲਕਾਤਾ ਬਲਾਤਕਾਰ-ਕਤਲ ਮਾਮਲਾ- ਭਾਜਪਾ ਵੱਲੋਂ ਅੱਜ ਬੰਗਾਲ ਬੰਦ ਦਾ ਐਲਾਨ: ਸੂਬਾ ਸਰਕਾਰ...

ਕੋਲਕਾਤਾ ਬਲਾਤਕਾਰ-ਕਤਲ ਮਾਮਲਾ- ਭਾਜਪਾ ਵੱਲੋਂ ਅੱਜ ਬੰਗਾਲ ਬੰਦ ਦਾ ਐਲਾਨ: ਸੂਬਾ ਸਰਕਾਰ ਦਾ ਹੁਕਮ, ਸਰਕਾਰੀ ਕਰਮਚਾਰੀ ਦਫ਼ਤਰ ਪਹੁੰਚਣ

Published on

----------- Advertisement -----------
  • ਦਫ਼ਤਰ ਪਹੁੰਚਣ ਨਹੀਂ ਤਾਂ ਕੱਟੀ ਜਾਵੇਗੀ ਤਨਖ਼ਾਹ

ਕੋਲਕਾਤਾ, 28 ਅਗਸਤ 2024 – ਕੋਲਕਾਤਾ ਵਿੱਚ ਇੱਕ ਟ੍ਰੇਨੀ ਡਾਕਟਰ ਦੇ ਬਲਾਤਕਾਰ-ਕਤਲ ਮਾਮਲੇ ਨੂੰ ਲੈ ਕੇ ਭਾਜਪਾ ਨੇ ਅੱਜ 12 ਘੰਟੇ ਦੇ ਬੰਦ ਦਾ ਸੱਦਾ ਦਿੱਤਾ ਹੈ। ਭਾਜਪਾ ਦਾ ਇਹ ਬੰਦ 100 ਦੇ ਕਰੀਬ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਹਿਰਾਸਤ ‘ਚ ਲੈਣ ਦੇ ਖਿਲਾਫ ਹੈ।

ਦਰਅਸਲ 27 ਅਗਸਤ ਨੂੰ ਵੱਡੀ ਗਿਣਤੀ ‘ਚ ਵਿਦਿਆਰਥੀ ਸੜਕਾਂ ‘ਤੇ ਉਤਰ ਆਏ ਸਨ। ਵਿਦਿਆਰਥੀਆਂ ਦੀ ਮੰਗ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਦੇ ਅਸਤੀਫੇ ਦੀ ਸੀ। ਇਸ ਪ੍ਰਦਰਸ਼ਨ ਨੂੰ ‘ਨਬੰਨਾ ਮੁਹਿੰਮ’ ਦਾ ਨਾਂ ਦਿੱਤਾ ਗਿਆ। ਪ੍ਰਦਰਸ਼ਨਾਂ ਦੌਰਾਨ 100 ਤੋਂ ਵੱਧ ਵਿਦਿਆਰਥੀ ਅਤੇ 25 ਪੁਲਿਸ ਮੁਲਾਜ਼ਮ ਜ਼ਖ਼ਮੀ ਹੋ ਗਏ।

ਨਬੰਨਾ ਪੱਛਮੀ ਬੰਗਾਲ ਸਰਕਾਰ ਦਾ ਅਸਥਾਈ ਸਕੱਤਰੇਤ ਹੈ, ਜਿੱਥੇ ਮੁੱਖ ਮੰਤਰੀ, ਮੰਤਰੀ ਅਤੇ ਅਧਿਕਾਰੀ ਬੈਠਦੇ ਹਨ। ਰਾਈਟਰਜ਼ ਬਿਲਡਿੰਗ ਵਿੱਚ ਸਥਿਤ ਸਕੱਤਰੇਤ ਦਾ ਫਿਲਹਾਲ ਨਵੀਨੀਕਰਨ ਚੱਲ ਰਿਹਾ ਹੈ।

ਭਾਜਪਾ ਦੇ ਬੰਗਾਲ ਬੰਦ ਨੂੰ ਲੈ ਕੇ ਸੂਬਾ ਸਰਕਾਰ ਨੇ ਸਰਕਾਰੀ ਕਰਮਚਾਰੀਆਂ ਲਈ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਇਸ ਵਿਚ ਕਿਹਾ ਗਿਆ ਹੈ ਕਿ 28 ਅਗਸਤ ਨੂੰ ਕਿਸੇ ਵੀ ਸਰਕਾਰੀ ਕਰਮਚਾਰੀ ਨੂੰ ਅਚਨਚੇਤ ਛੁੱਟੀ ਨਹੀਂ ਦਿੱਤੀ ਜਾਵੇਗੀ। ਨਾ ਹੀ ਪੂਰੇ ਦਿਨ ਲਈ ਕਿਸੇ ਦੀ ਛੁੱਟੀ ਮਨਜ਼ੂਰ ਕੀਤੀ ਜਾਵੇਗੀ। ਜਿਹੜੇ ਕਰਮਚਾਰੀ 27 ਅਗਸਤ ਨੂੰ ਛੁੱਟੀ ‘ਤੇ ਸਨ, ਉਨ੍ਹਾਂ ਨੂੰ 28 ਅਗਸਤ ਨੂੰ ਡਿਊਟੀ ‘ਤੇ ਪਰਤਣਾ ਪਵੇਗਾ। ਇਸ ਦੇ ਬਾਵਜੂਦ ਜੇਕਰ ਕੋਈ ਛੁੱਟੀ ‘ਤੇ ਰਹਿੰਦਾ ਹੈ ਤਾਂ ਉਸ ਦੀ ਇਕ ਦਿਨ ਦੀ ਤਨਖਾਹ ਕੱਟ ਲਈ ਜਾਵੇਗੀ।

ਤ੍ਰਿਣਮੂਲ ਕਾਂਗਰਸ ਨੇ ਇਸ ਰੈਲੀ ਨੂੰ ਮਾਹੌਲ ਖਰਾਬ ਕਰਨ ਦੀ ਸਾਜ਼ਿਸ਼ ਦੱਸਿਆ ਹੈ। ਟੀਐਮਸੀ ਨੇ ਕੁਝ ਵੀਡੀਓ ਜਾਰੀ ਕੀਤੇ ਹਨ, ਜਿਸ ਵਿੱਚ ਪੱਛਮੀ ਮੇਦਿਨੀਪੁਰ ਜ਼ਿਲ੍ਹੇ ਦੇ ਘਾਟਲ ਦੇ ਭਾਜਪਾ ਨੇਤਾ ਹਿੰਸਾ ਭੜਕਾਉਣ ਦੀ ਯੋਜਨਾ ਬਣਾਉਂਦੇ ਹੋਏ ਦਿਖਾਈ ਦੇ ਰਹੇ ਹਨ। ਵੀਡੀਓ ‘ਚ ਦਿਖਾਏ ਗਏ ਲੋਕਾਂ ਨੂੰ ਪੁੱਛਗਿੱਛ ਲਈ ਹਿਰਾਸਤ ‘ਚ ਲਿਆ ਗਿਆ ਹੈ।

8 ਅਗਸਤ ਦੀ ਰਾਤ ਨੂੰ ਆਰਜੀ ਕਾਰ ਮੈਡੀਕਲ ਕਾਲਜ ਅਤੇ ਹਸਪਤਾਲ ਵਿੱਚ ਇੱਕ ਟ੍ਰੇਨੀ ਡਾਕਟਰ ਨਾਲ ਬਲਾਤਕਾਰ ਅਤੇ ਕਤਲ ਕਰ ਦਿੱਤਾ ਗਿਆ ਸੀ। ਡਾਕਟਰ ਦੀ ਲਾਸ਼ 9 ਅਗਸਤ ਦੀ ਸਵੇਰ ਨੂੰ ਮਿਲੀ ਸੀ। ਇਸ ਤੋਂ ਬਾਅਦ ਦੇਸ਼ ਭਰ ਦੇ ਡਾਕਟਰ ਸੜਕਾਂ ‘ਤੇ ਉਤਰ ਆਏ। ਸੁਪਰੀਮ ਕੋਰਟ ਦੀ ਅਪੀਲ ਤੋਂ ਬਾਅਦ ਕਈ ਹਸਪਤਾਲਾਂ ਦੇ ਡਾਕਟਰਾਂ ਨੇ ਹੜਤਾਲ ਰੱਦ ਕਰ ਦਿੱਤੀ ਹੈ। ਹਾਲਾਂਕਿ ਪ੍ਰਦਰਸ਼ਨ ਜਾਰੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਗੌੜੇ ਲਲਿਤ ਮੋਦੀ ਨੂੰ ਮਿਲੀ ਬ੍ਰਿਟਿਸ਼ ਨਾਗਰਿਕਤਾ, ਖੁਦ ਕੀਤਾ ਖੁਲਾਸਾ, ਜਸ਼ਨ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ

 ਇੰਡੀਅਨ ਪ੍ਰੀਮੀਅਰ ਲੀਗ (IPL) ਦੇ ਸੰਸਥਾਪਕ ਲਲਿਤ ਮੋਦੀ ਨੇ ਸ਼ਨੀਵਾਰ ਨੂੰ ਵੱਡਾ ਐਲਾਨ ਕੀਤਾ।...

ਮੈਡ ਸੰਧੂ ਕਤਲ ਮਾਮਲੇ ‘ਚ ਦੂਜਾ ਫਰਾਰ ਸ਼ੂਟਰ ਗ੍ਰਿਫਤਾਰ, ਪੁਲਿਸ ਦੇ ਵੱਡੇ ਸਨਸਨੀਖੇਜ਼ ਖੁਲਾਸੇ !

ਅੰਮ੍ਰਿਤਸਰ: ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵੱਲੋਂ ਸ਼ਹਿਰ ਵਿੱਚ ਕਾਨੂੰਨ ਵਿਵਸਥਾ ਨੂੰ ਮਜ਼ਬੂਤ ਕਰਨ ਅਤੇ ਸੰਗਠਿਤ...

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...

ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ

ਹਰਿਆਣਾ ਦੇ ਕੈਥਲ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਸਿਸਮੌਰ...

ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ, ਪੁਲਿਸ ਨੇ 50 ਸਾਲਾ ਗਣਿਤ ਅਧਿਆਪਕ ਓਮਪ੍ਰਕਾਸ਼ ਯਾਦਵ ਦੇ...

‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦੇਸ਼ ਭਰ ਦੇ ਸਕੂਲਾਂ ਵਿੱਚ 26 ਦਸੰਬਰ ਨੂੰ ਮਨਾਏ...