October 23, 2026, 1:44 pm
----------- Advertisement -----------
HomeNewsBreaking Newsਕੋਲਕਾਤਾ ਰੇਪ-ਕਤਲ ਮਾਮਲਾ: ਡਾਕਟਰਾਂ ਦੀ ਸੁਰੱਖਿਆ ਲਈ ਕੇਂਦਰ ਬਣਾਏਗੀ ਕਮੇਟੀ, ਕਿਹਾ- ਹੁਣ...

ਕੋਲਕਾਤਾ ਰੇਪ-ਕਤਲ ਮਾਮਲਾ: ਡਾਕਟਰਾਂ ਦੀ ਸੁਰੱਖਿਆ ਲਈ ਕੇਂਦਰ ਬਣਾਏਗੀ ਕਮੇਟੀ, ਕਿਹਾ- ਹੁਣ ਡਾਕਟਰ ਹੜਤਾਲ ਕਰਨ ਖਤਮ

Published on

----------- Advertisement -----------

ਕੇਂਦਰ ਨੇ ਕਿਹਾ- ਹੁਣ ਡਾਕਟਰ ਹੜਤਾਲ ਕਰਨ ਖਤਮ

ਕੋਲਕਾਤਾ, 18 ਅਗਸਤ 2024 – ਕੋਲਕਾਤਾ ਵਿੱਚ ਇੱਕ ਟ੍ਰੇਨੀ ਡਾਕਟਰ ਦੀ ਬਲਾਤਕਾਰ-ਕਤਲ ਦੀ ਘਟਨਾ ਦੇ ਵਿਰੋਧ ਵਿੱਚ ਦੇਸ਼ਭਰ ਦੇ ਡਾਕਟਰਾਂ ਦੀ ਹੜਤਾਲ 8ਵੇਂ ਦਿਨ ਵੀ ਜਾਰੀ ਰਹੀ। ਕੇਂਦਰੀ ਸਿਹਤ ਮੰਤਰਾਲੇ ਨੇ ਡਾਕਟਰਾਂ ਨੂੰ ਹੜਤਾਲ ਖਤਮ ਕਰਨ ਦੀ ਅਪੀਲ ਕੀਤੀ ਹੈ। ਮੰਤਰਾਲੇ ਨੇ ਕਿਹਾ ਕਿ ਡਾਕਟਰਾਂ ਦੀਆਂ ਮੰਗਾਂ ‘ਤੇ ਵਿਚਾਰ ਕਰਨ ਲਈ ਇਕ ਕਮੇਟੀ ਬਣਾਈ ਜਾਵੇਗੀ। ਸੁਰੱਖਿਆ ਲਈ ਰਾਜ ਸਰਕਾਰਾਂ ਤੋਂ ਵੀ ਸੁਝਾਅ ਮੰਗੇ ਜਾਣਗੇ। ਸਿਹਤ ਮੰਤਰਾਲੇ ਦੇ ਫੈਸਲੇ ਤੋਂ ਪਹਿਲਾਂ ਇੰਡੀਅਨ ਮੈਡੀਕਲ ਐਸੋਸੀਏਸ਼ਨ (ਆਈਐਮਏ) ਦੇ ਮੁਖੀ ਨੇ ਕਿਹਾ ਕਿ ਅਸੀਂ ਜੀਵਨ ਦੇ ਅਧਿਕਾਰ ਦੀ ਮੰਗ ਕਰ ਰਹੇ ਹਾਂ।

ਸਿਹਤ ਮੰਤਰਾਲੇ ਦੇ ਭਰੋਸੇ ਤੋਂ ਬਾਅਦ IMA ਨੇ ਵੀ ਬਿਆਨ ਜਾਰੀ ਕੀਤਾ ਹੈ। ਇਸ ਵਿਚ ਕਿਹਾ ਗਿਆ ਹੈ, ‘ਆਈਐਮਏ ਸਾਰੇ ਪਹਿਲੂਆਂ ਨੂੰ ਧਿਆਨ ਨਾਲ ਵਿਚਾਰਨ ਅਤੇ ਆਪਣੀਆਂ ਸਾਰੀਆਂ ਰਾਜ ਸ਼ਾਖਾਵਾਂ ਤੋਂ ਸਲਾਹ ਲੈਣ ਤੋਂ ਬਾਅਦ ਜਵਾਬ ਦੇਵੇਗਾ। ਅਸੀਂ ਸਿਹਤ ਮੰਤਰਾਲੇ ਦੇ ਬਿਆਨ ਦਾ ਅਧਿਐਨ ਕਰ ਰਹੇ ਹਾਂ।

ਕੋਲਕਾਤਾ ਪੁਲਿਸ ਨੇ ਆਰਜੀ ਕਾਰ ਮੈਡੀਕਲ ਕਾਲਜ ਨੇੜੇ ਭਾਰਤੀ ਨਿਆਂ ਸੰਹਿਤਾ (ਬੀਐਨਐਸ) (ਸੀਆਰਪੀਸੀ ਦੀ ਪਹਿਲਾਂ ਧਾਰਾ 144) ਦੀ ਧਾਰਾ 163 ਲਾਗੂ ਕਰ ਦਿੱਤੀ ਹੈ। 24 ਅਗਸਤ ਤੱਕ ਮੈਡੀਕਲ ਕਾਲਜ ਦੇ ਆਲੇ-ਦੁਆਲੇ ਲੋਕਾਂ ਦੇ ਇਕੱਠੇ ਹੋਣ ਅਤੇ ਧਰਨੇ-ਮੁਜ਼ਾਹਰੇ ਕਰਨ ‘ਤੇ ਪਾਬੰਦੀ ਰਹੇਗੀ।

ਗ੍ਰਹਿ ਮੰਤਰਾਲੇ ਨੇ 16 ਅਗਸਤ ਨੂੰ ਹੁਕਮ ਜਾਰੀ ਕੀਤਾ ਸੀ, ਜਿਸ ਦੇ ਅਗਲੇ ਦਿਨ ਵੇਰਵੇ ਸਾਹਮਣੇ ਆਏ ਸਨ। ਕਿਹਾ ਗਿਆ ਸੀ ਕਿ ਸਾਰੇ ਰਾਜ ਹਰ ਦੋ ਘੰਟੇ ਬਾਅਦ ਕੇਂਦਰ ਨੂੰ ਕਾਨੂੰਨ ਵਿਵਸਥਾ ਬਾਰੇ ਜਾਣਕਾਰੀ ਦੇਣਗੇ। ਇਹ ਜਾਣਕਾਰੀ ਗ੍ਰਹਿ ਮੰਤਰਾਲੇ ਦੇ ਕੰਟਰੋਲ ਰੂਮ ਨੂੰ ਫੈਕਸ, ਈ-ਮੇਲ ਜਾਂ ਵਟਸਐਪ ਰਾਹੀਂ ਭੇਜੀ ਜਾਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਚੋਣਾਂ ਤੋਂ ਪਹਿਲਾਂ ਭਾਜਪਾ ਨੂੰ ਕਰਾਰਾ ਝਟਕਾ, ਸੀਨੀਅਰ ਆਗੂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ

ਉੱਤਰ ਪ੍ਰਦੇਸ਼ ਦੇ ਬਦਾਯੂੰ ਜ਼ਿਲ੍ਹੇ ਦੀ ਬਿਸੌਲੀ ਵਿਧਾਨ ਸਭਾ ਸੀਟ ਤੋਂ ਭਾਜਪਾ ਦੇ ਸਾਬਕਾ...

ਵਾਲ ਕਟਵਾਉਣ ਆਏ ਵਿਅਕਤੀ ਦਾ ਗੋਲ਼ੀਆਂ ਮਾਰਕੇ ਕਤਲ, ਦੋ ਅਣਪਛਾਤੇ ਹਮਲਾਵਰਾਂ ਨੇ ਦਿੱਤਾ ਵਾਰਦਾਤ ਨੂੰ ਅੰਜਾਮ

ਨੌਸ਼ਹਿਰਾ ਪੰਨੂਆਂ ਵਿਖੇ ਬੁੱਧਵਾਰ ਸ਼ਾਮ ਕਰੀਬ 7 ਵਜੇ ਸੈਲੂਨ ਵਿਚ ਵਾਲ ਕਟਵਾਉਣ ਆਏ ਵਿਅਕਤੀ...

ਪੰਜਾਬ ਵਿਧਾਨ ਸਭਾ ਦੀ ਕਾਰਵਾਈ ਕੱਲ੍ਹ ਤੱਕ ਮੁਲਤਵੀ, ਝੋਟੇ ਨੂੰ ਦਿੱਤੀ ਗਈ ਸ਼ਰਧਾਂਜਲੀ

ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦਾ ਅੱਜ ਪਹਿਲਾ ਦਿਨ ਸੀ। ਸੈਸ਼ਨ ਦੀ ਸ਼ੁਰੂਆਤ...

ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ‘ਤੇ ਸਰਕਾਰ ਸਖਤ! ਬਿਨ੍ਹਾਂ ਪ੍ਰਵਾਨਗੀ ਗੈਰ-ਹਾਜ਼ਰਾਂ ਦੀ ਮੰਗੀ ਸੂਚੀ

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਅਤੇ ਮੁੱਖ ਸਕੱਤਰ ਵਿਚਕਾਰ ਬੁੱਧਵਾਰ ਦੇਰ ਰਾਤ ਤੱਕ ਚੱਲੀ ਮੀਟਿੰਗ...

‘ਨੰਨ੍ਹੀ ਛਾਂ’ ਹਰਸਿਮਰਤ ਬਾਦਲ ਹੁਣ ਮਲੂਕਾ ਦੇ ਬਿਆਨ ’ਤੇ ਬੋਲਣਗੇ? ਬਲਤੇਜ ਪੰਨੂ ਦਾ ਸਵਾਲ

ਚੰਡੀਗੜ੍ਹ 21 ਅਕਤੂਬਰ:ਆਪ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬੁੱਧਵਾਰ ਨੂੰ ਸੀਨੀਅਰ ਅਕਾਲੀ...

 ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਜਲੰਧਰ ’ਚ ਅੰਤਰਰਾਸ਼ਟਰੀ ਹਾਕੀ, ਮੀਤ ਹੇਅਰ ਦੀ ਪੰਜਾਬੀਆਂ ਨੂੰ ਅਪੀਲ

ਚੰਡੀਗੜ੍ਹ 21 ਅਕਤੂਬਰ ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ...

4 ਤੇ 5 ਨਵੰਬਰ ਨੂੰ ਮੋਹਾਲੀ ’ਚ ਹਾਕੀ ਦਾ ਰੋਮਾਂਚ, ਦਰਸ਼ਕਾਂ ਲਈ ਐਂਟਰੀ ਬਿਲਕੁਲ ਮੁਫ਼ਤ

ਮੋਹਾਲੀ,21 ਅਕਤੂਬਰ:ਮੋਹਾਲੀ ਦੇ ਮੇਅਰ ਸਰਬਜੀਤ ਸਿੰਘ ਨੇ ਅੱਜ ਇੱਕ ਮੀਡੀਆ ਬਿਆਨ ਜਾਰੀ ਕਰਦਿਆਂ ਕਿਹਾ...

ਝੋਟਾ ਕਤਲਕਾਂਡ ’ਤੇ ਰਾਜੋਆਣਾ ਦਾ ਵੱਡਾ ਬਿਆਨ, ਸ਼ਹਾਦਤ ਨੂੰ ਕੀਤਾ ਸਲਾਮ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ੀ ਬਲਵੰਤ ਸਿੰਘ ਰਾਜੋਆਣਾ...

ਟਾਈਗਰ ਸ਼ਰਾਫ ਫਾਇਰਿੰਗ ਮਾਮਲਾ, ਹਥਿਆਰ ਪਹੁੰਚਾਉਣ ਵਾਲੀਆਂ 2 ਕੁੜੀਆਂ ਸਣੇ ਚਾਰ ਹੋਰ ਕਾਬੂ

ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਅਦਾਕਾਰ ਟਾਈਗਰ ਸ਼ਰਾਫ ਦੀ ਕਾਰ ‘ਤੇ ਹੋਈ ਫਾਇਰਿੰਗ...