November 16, 2026, 6:13 am
----------- Advertisement -----------
HomeNewsBreaking Newsਕੋਲਕਾਤਾ ਬਲਾਤਕਾਰ-ਕਤਲ ਕੇਸ, ਮੁੱਖ ਦੋਸ਼ੀ ਸੰਜੇ ਦਾ ਪੋਲੀਗ੍ਰਾਫ਼ ਟੈਸਟ ਅੱਜ

ਕੋਲਕਾਤਾ ਬਲਾਤਕਾਰ-ਕਤਲ ਕੇਸ, ਮੁੱਖ ਦੋਸ਼ੀ ਸੰਜੇ ਦਾ ਪੋਲੀਗ੍ਰਾਫ਼ ਟੈਸਟ ਅੱਜ

Published on

----------- Advertisement -----------
  • ਸੀਬੀਆਈ ਨੇ ਸਾਬਕਾ ਪ੍ਰਿੰਸੀਪਲ ਖ਼ਿਲਾਫ਼ ਵਿੱਤੀ ਬੇਨਿਯਮੀਆਂ ਦਾ ਕੇਸ ਕੀਤਾ ਦਰਜ

ਕੋਲਕਾਤਾ, 25 ਅਗਸਤ 2024 – ਕੋਲਕਾਤਾ ਰੇਪ-ਕਤਲ ਮਾਮਲੇ ਦੇ ਮੁੱਖ ਦੋਸ਼ੀ ਸੰਜੇ ਰਾਏ ਦਾ ਪੋਲੀਗ੍ਰਾਫ ਟੈਸਟ ਅੱਜ ਐਤਵਾਰ (25 ਅਗਸਤ) ਨੂੰ ਹੋਵੇਗਾ। ਸ਼ਨੀਵਾਰ 24 ਅਗਸਤ ਨੂੰ ਛੇ ਦੋਸ਼ੀਆਂ ਦਾ ਪੋਲੀਗ੍ਰਾਫੀ ਟੈਸਟ ਕੀਤਾ ਗਿਆ ਅਤੇ ਮੁੱਖ ਦੋਸ਼ੀ ਸੰਜੇ ਰਾਏ ਤੋਂ ਜੇਲ੍ਹ ‘ਚ ਪੁੱਛਗਿੱਛ ਕੀਤੀ ਗਈ, ਜਦਕਿ ਸਾਬਕਾ ਪ੍ਰਿੰਸੀਪਲ ਸੰਦੀਪ ਘੋਸ਼, 4 ਸਾਥੀ ਡਾਕਟਰਾਂ, 1 ਵਲੰਟੀਅਰ ਤੋਂ ਸੀਬੀਆਈ ਦਫਤਰ ‘ਚ ਪੁੱਛਗਿੱਛ ਕੀਤੀ ਗਈ। ਪੋਲੀਗ੍ਰਾਫੀ ਟੈਸਟ ਦਿੱਲੀ ਦੀ ਕੇਂਦਰੀ ਫੋਰੈਂਸਿਕ ਟੀਮ ਵੱਲੋਂ ਕੀਤਾ ਗਿਆ।

ਇੱਥੇ, ਕਲਕੱਤਾ ਹਾਈ ਕੋਰਟ ਦੇ ਹੁਕਮਾਂ ਤੋਂ ਬਾਅਦ, ਸੀਬੀਆਈ ਨੇ ਆਰਜੀ ਕਾਰ ਮੈਡੀਕਲ ਕਾਲਜ ਅਤੇ ਹਸਪਤਾਲ ਦੇ ਸਾਬਕਾ ਪ੍ਰਿੰਸੀਪਲ ਸੰਦੀਪ ਘੋਸ਼ ਦੇ ਖਿਲਾਫ ਐਫਆਈਆਰ ਦਰਜ ਕੀਤੀ ਹੈ। ਘੋਸ਼ ਖਿਲਾਫ ਭ੍ਰਿਸ਼ਟਾਚਾਰ ਦੀ ਜਾਂਚ ਚੱਲ ਰਹੀ ਹੈ। ਸੀਬੀਆਈ ਨੇ ਐਫਆਈਆਰ ਦੀ ਕਾਪੀ ਅਲੀਪੁਰ ਸੀਜੇਐਮ ਕੋਰਟ ਨੂੰ ਸੌਂਪ ਦਿੱਤੀ ਹੈ।

9 ਅਗਸਤ ਨੂੰ ਕੋਲਕਾਤਾ ਦੇ ਆਰਜੀ ਕਾਰ ਹਸਪਤਾਲ ਵਿੱਚ ਇੱਕ ਟ੍ਰੇਨੀ ਡਾਕਟਰ ਨਾਲ ਬਲਾਤਕਾਰ ਅਤੇ ਕਤਲ ਕਰ ਦਿੱਤਾ ਗਿਆ ਸੀ। ਸਵੇਰੇ ਉਸਦੀ ਅਰਧ ਨਗਨ ਲਾਸ਼ ਮਿਲੀ। ਇਸ ਤੋਂ ਬਾਅਦ ਦੇਸ਼ ਭਰ ਵਿੱਚ ਡਾਕਟਰਾਂ ਨੇ ਵਿਰੋਧ ਪ੍ਰਦਰਸ਼ਨ ਕੀਤਾ। ਕੋਲਕਾਤਾ ਦੇ ਡਾਕਟਰ ਅੱਜ ਲਗਾਤਾਰ 16ਵੇਂ ਦਿਨ ਹੜਤਾਲ ‘ਤੇ ਹਨ। ਬਾਕੀ ਜਥੇਬੰਦੀਆਂ ਨੇ ਹੜਤਾਲ ਖਤਮ ਕਰ ਦਿੱਤੀ ਹੈ।

ਰੈਜ਼ੀਡੈਂਟ ਡਾਕਟਰਾਂ ਦੀ ਟੀਮ ਨੇ ਸ਼ੁੱਕਰਵਾਰ (24 ਅਗਸਤ) ਨੂੰ ਕੇਂਦਰੀ ਜਾਂਚ ਬਿਊਰੋ ਦੇ ਅਧਿਕਾਰੀਆਂ ਨਾਲ ਮੁਲਾਕਾਤ ਕੀਤੀ। ਸ਼ਨੀਵਾਰ ਨੂੰ ਇਕ ਡਾਕਟਰ ਨੇ ਕਿਹਾ ਕਿ ਉਹ ਸੀਬੀਆਈ ਦੀ ਜਾਂਚ ਅਤੇ ਇਸ ਦੇ ਜਵਾਬਾਂ ਤੋਂ ਸੰਤੁਸ਼ਟ ਨਹੀਂ ਹਨ। ਡਾਕਟਰ ਕਿੰਜਲ ਨੇ ਕਿਹਾ ਕਿ ਅਸੀਂ ਸਾਰੇ ਦੋਸ਼ੀਆਂ ਨੂੰ ਟਰੇਸ ਕਰਨ ਲਈ ਸਮਾਂ ਸੀਮਾ ਮੰਗੀ ਸੀ ਪਰ ਉਨ੍ਹਾਂ ਕਿਹਾ ਕਿ ਇਹ ਸੰਭਵ ਨਹੀਂ ਹੈ। ਉਥੋਂ ਵੀ ਸਾਨੂੰ ਕੋਈ ਤਸੱਲੀਬਖਸ਼ ਜਵਾਬ ਨਹੀਂ ਮਿਲਿਆ। ਸਾਡੀ ਇੱਕੋ ਮੰਗ ਹੈ ਇਨਸਾਫ਼। ਅਦਾਲਤ ਨੇ ਸੀਬੀਆਈ ਨੂੰ ਬਲਾਤਕਾਰ-ਕਤਲ ਮਾਮਲੇ ਦੀ ਜਾਂਚ ਰਿਪੋਰਟ 17 ਸਤੰਬਰ ਤੱਕ ਸੌਂਪਣ ਲਈ ਕਿਹਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਗੌੜੇ ਲਲਿਤ ਮੋਦੀ ਨੂੰ ਮਿਲੀ ਬ੍ਰਿਟਿਸ਼ ਨਾਗਰਿਕਤਾ, ਖੁਦ ਕੀਤਾ ਖੁਲਾਸਾ, ਜਸ਼ਨ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ

 ਇੰਡੀਅਨ ਪ੍ਰੀਮੀਅਰ ਲੀਗ (IPL) ਦੇ ਸੰਸਥਾਪਕ ਲਲਿਤ ਮੋਦੀ ਨੇ ਸ਼ਨੀਵਾਰ ਨੂੰ ਵੱਡਾ ਐਲਾਨ ਕੀਤਾ।...

ਮੈਡ ਸੰਧੂ ਕਤਲ ਮਾਮਲੇ ‘ਚ ਦੂਜਾ ਫਰਾਰ ਸ਼ੂਟਰ ਗ੍ਰਿਫਤਾਰ, ਪੁਲਿਸ ਦੇ ਵੱਡੇ ਸਨਸਨੀਖੇਜ਼ ਖੁਲਾਸੇ !

ਅੰਮ੍ਰਿਤਸਰ: ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵੱਲੋਂ ਸ਼ਹਿਰ ਵਿੱਚ ਕਾਨੂੰਨ ਵਿਵਸਥਾ ਨੂੰ ਮਜ਼ਬੂਤ ਕਰਨ ਅਤੇ ਸੰਗਠਿਤ...

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...

ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ

ਹਰਿਆਣਾ ਦੇ ਕੈਥਲ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਸਿਸਮੌਰ...

ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ, ਪੁਲਿਸ ਨੇ 50 ਸਾਲਾ ਗਣਿਤ ਅਧਿਆਪਕ ਓਮਪ੍ਰਕਾਸ਼ ਯਾਦਵ ਦੇ...

‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦੇਸ਼ ਭਰ ਦੇ ਸਕੂਲਾਂ ਵਿੱਚ 26 ਦਸੰਬਰ ਨੂੰ ਮਨਾਏ...