June 27, 2026, 11:26 pm
----------- Advertisement -----------
HomeNewsLatest Newsਅੱਜ ਭਾਜਪਾ 'ਚ ਸ਼ਾਮਿਲ ਹੋਣਗੇ ਕੁਲਦੀਪ ਬਿਸ਼ਨੋਈ

ਅੱਜ ਭਾਜਪਾ ‘ਚ ਸ਼ਾਮਿਲ ਹੋਣਗੇ ਕੁਲਦੀਪ ਬਿਸ਼ਨੋਈ

Published on

----------- Advertisement -----------

ਹਰਿਆਣਾ : ਹਲਕਾ ਆਦਮਪੁਰ ਦੇ ਸਾਬਕਾ ਵਿਧਾਇਕ ਕੁਲਦੀਪ ਬਿਸ਼ਨੋਈ ਅੱਜ ਭਾਜਪਾ ‘ਚ ਸ਼ਾਮਲ ਹੋਣਗੇ। ਕੁਲਦੀਪ ਬਿਸ਼ਨੋਈ ਦਾ ਵਿਧਾਇਕ ਦੇ ਅਹੁਦੇ ਤੋਂ ਅਸਤੀਫਾ ਪ੍ਰਵਾਨ ਕਰ ਲਿਆ ਗਿਆ ਹੈ। ਉਹ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇਪੀ ਨੱਡਾ, ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਅਤੇ ਭਾਜਪਾ ਦੇ ਸੂਬਾ ਪ੍ਰਧਾਨ ਓਪੀ ਧਨਖੜ ਦੀ ਪ੍ਰਧਾਨਗੀ ਹੇਠ ਅੱਜ ਬੀਜੇਪੀ ਪਾਰਟੀ ਵਿੱਚ ਸ਼ਾਮਲ ਹੋਣ ਜਾ ਰਹੇ ਹਨ।
ਕੁਲਦੀਪ ਬਿਸ਼ਨੋਈ ਨੇ ਅੱਜ ਸਵੇਰੇ 10.10 ਵਜੇ ਟਵੀਟ ਕਰਕੇ ਭਾਰਤ ਮਾਤਾ ਦੀ ਜੈ ਕਿਹਾ ਹੈ। ਇਸ ਤੋਂ ਪਹਿਲਾ ਉਨ੍ਹਾਂ ਨੇ ਭਾਜਪਾ ‘ਚ ਸ਼ਾਮਲ ਹੋਣ ਤੋਂ ਪਹਿਲਾਂ 2 ਅਗਸਤ ਨੂੰ ” 4 ਅਗਸਤ- ਸਵੇਰੇ 10.10 ” ਵਜੇ ਦਾ ਟਵੀਟ ਕੀਤਾ ਸੀ।ਜਿਸ ਤੋਂ ਬਾਅਦ ਉਨ੍ਹਾਂ ਦੇ ਸਮਰਥਕਾਂ ਵੱਲੋ ਕਿਹਾ ਜਾ ਰਿਹਾ ਸੀ ਕਿ ਉਹ ਕਾਂਗਰਸ ਪਾਰਟੀ ਛੱਡ ਭਾਜਪਾ ਵਿੱਚ ਜਾ ਰਹੇ ਹਨ।
ਕੁਲਦੀਪ ਨੇ ਇਹ ਸਪੱਸ਼ਟ ਕਰ ਦਿੱਤਾ ਹੈ ਕਿ ਉਹ ਅਤੇ ਉਨ੍ਹਾਂ ਦਾ ਪੁੱਤਰ ਅੱਗੇ ਦੀ ਰਾਜਨੀਤੀ ਕਰਨਗੇ। ਉਨ੍ਹਾਂ ਦੀ ਪਤਨੀ ਰੇਣੂਕਾ ਚੋਣ ਨਹੀਂ ਲੜੇਗੀ। ਜਿਵੇਂ ਹੀ ਕੁਲਦੀਪ ਬਿਸ਼ਨੋਈ ਨੇ ਕਾਂਗਰਸੀ ਵਿਧਾਇਕ ਦੇ ਅਹੁਦੇ ਤੋਂ ਅਸਤੀਫਾ ਦਿੱਤਾ ਤਾਂ ਉਨ੍ਹਾਂ ਦੇ ਬੇਟੇ ਭਵਿਆ ਬਿਸ਼ਨੋਈ ਨੇ ਟਵੀਟ ਕੀਤਾ। ਉਨ੍ਹਾਂ ਲਿਖਿਆ “ਅਲਵਿਦਾ ਕਾਂਗਰਸ,ਜੰਗ ਦੇ ਮੈਦਾਨ ਵਿੱਚ ਮਿਲਦੇ ਹਾਂ।” ਭਵਿਆ ਨੇ ਟਵਿਟਰ ‘ਤੇ ਇਕ ਚਿੱਠੀ ਵੀ ਲਿਖੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਤਰਰਾਸ਼ਟਰੀ ਨਸ਼ਾ ਰੋਕਥਾਮ ਦਿਵਸ ਮੌਕੇ ਯੂਐਨਓਡੀਸੀ ਅਤੇ ਪੰਜਾਬ ਜੇਲ੍ਹ ਵਿਭਾਗ ਨੇ ਨਸ਼ਾ, ਐਚਆਈਵੀ ਅਤੇ ਜੇਲ੍ਹਾਂ ‘ਚ ਕੈਦੀਆਂ ਦੀ ਸਿਹਤ ‘ਤੇ ਵਿਚਾਰ-ਵਟਾਂਦਰਾ ਕੀਤਾ

ਚੰਡੀਗੜ੍ਹ/ਲੁਧਿਆਣਾ, 27 ਜੂਨ: ਜੇਲ੍ਹਾਂ ਵਿੱਚ ਬੰਦ ਕੈਦੀਆਂ ਨੂੰ ਬਿਹਤਰ ਸਿਹਤ ਸਹੂਲਤਾਂ ਅਤੇ ਮੁੜ ਵਸੇਬਾ ਸੇਵਾਵਾਂ...

ਕੇਤਨ ਕਤਲ ਕੇਸ ਦੇ ਕ੍ਰਿਕਟ ਨਾਲ ਜੁੜੇ ਤਾਰ, ਸਿਆ ਦੇ ਭਰਾ ਸਾਹਿਲ ਦਾ ਕਰੀਬੀ ਹੈ ਚੇਤਨ; ਇੱਕੋ ਟੀਮ ਲਈ ਖੇਡਦੇ ਸਨ ਦੋਵੇਂ

ਮਹਾਰਾਸ਼ਟਰ ਦੇ ਪੁਣੇ ਦੇ ਕਿਲ੍ਹੇ ਵਿੱਚ ਹੋਏ ਸਨਸਨੀਖੇਜ਼ ਕਤਲ ਕੇਸ ਦੀ ਜਾਂਚ ਵਿੱਚ ਹੁਣ...

ਜਾਰਜੀਆ ਦੀ ਸੰਸਦ ‘ਚ PM ਦੇ ਭਾਸ਼ਣ ਦੌਰਾਨ ਆਪਸ ‘ਚ ਭਿੜੇ ਸੰਸਦ ਮੈਂਬਰ, ਜੰਮ ਕੇ ਚੱਲੇ ਲੱਤਾਂ-ਮੁੱਕੇ

ਜਾਰਜੀਆ ਦੇ ਪ੍ਰਧਾਨ ਮੰਤਰੀ ਇਰਾਕਲੀ ਕੋਬਾਖਿਦਜ਼ੇ ਸ਼ੁੱਕਰਵਾਰ ਨੂੰ ਸੰਸਦ ਵਿੱਚ ਆਪਣਾ ਸਾਲਾਨਾ ਸੰਬੋਧਨ ਦੇ...

ਧਾਰਮਿਕ ਸਤਿਕਾਰ ਬਣਾਈ ਰੱਖਣ ਲਈ PBI ਦਾ ਵੱਡਾ ਫੈਸਲਾ!

ਪੰਜਾਬ ਬਿਊਰੋ ਆਫ ਇੰਵੈਸਟੀਗੇਸ਼ਨ (ਪੀਬੀਆਈ) ਨੇ ਬੇਅਦਬੀ ਨਾਲ ਜੁੜੇ ਮਾਮਲਿਆਂ ਦੀ ਜਾਂਚ ਲਈ 22...

Uttarakhand ‘ਚ ਸਿੱਖਾਂ ਨੂੰ ਮਿਲੀ ਧਮਕੀ ‘ਤੇ ਅਕਾਲ ਤਖ਼ਤ ਸਖ਼ਤ: SGPC ਨੂੰ ਆਸ਼ੀਸ਼ ਨੇਗੀ ਖ਼ਿਲਾਫ਼ ਕਾਨੂੰਨੀ ਕਾਰਵਾਈ ਦੇ ਦਿੱਤੇ ਨਿਰਦੇਸ਼

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਉਤਰਾਖੰਡ...

ਧੜੇਬੰਦੀ ਖ਼ਤਮ ਕਰੋ, ਪਿੰਡਾਂ ਨੂੰ ਨਸ਼ਾ ਮੁਕਤ, ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਖੁਸ਼ਹਾਲ ਬਣਾਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਪਟਿਆਲਾ; 26 ਜੂਨ 2026:*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਪੰਚਾਂ ਨੂੰ...