ਕੁਵੈਤ ਦੇ ਮੰਗਾਫ ਸ਼ਹਿਰ ‘ਚ 6 ਮੰਜ਼ਿਲਾ ਇਮਾਰਤ ‘ਚ ਅੱਗ ਲੱਗਣ ਕਾਰਨ 49 ਮਜ਼ਦੂਰਾਂ ਦੀ ਮੌਤ ਹੋ ਗਈ। 50 ਤੋਂ ਵੱਧ ਲੋਕ ਜ਼ਖਮੀ ਹਨ। ਭਾਰਤ ਦੇ ਵਿਦੇਸ਼ ਮੰਤਰਾਲੇ ਮੁਤਾਬਕ ਮਾਰੇ ਗਏ ਲੋਕਾਂ ‘ਚੋਂ ਲਗਭਗ 42 ਭਾਰਤੀ ਹਨ। ਬਾਕੀ ਮ੍ਰਿਤਕ ਪਾਕਿਸਤਾਨ, ਫਿਲੀਪੀਨਜ਼, ਮਿਸਰ ਅਤੇ ਨੇਪਾਲ ਦੇ ਹਨ।
ਹਾਦਸੇ ਤੋਂ ਬਾਅਦ ਕੁਵੈਤ ਗਏ ਭਾਰਤ ਦੇ ਵਿਦੇਸ਼ ਰਾਜ ਮੰਤਰੀ ਕੀਰਤੀ ਵਰਧਨ ਸਿੰਘ ਨੇ ਕਿਹਾ ਹੈ ਕਿ ਇਮਾਰਤ ਨੂੰ ਅੱਗ ਲੱਗਣ ਕਾਰਨ ਕੁਝ ਲਾਸ਼ਾਂ ਇੰਨੀਆਂ ਬੁਰੀ ਤਰ੍ਹਾਂ ਸੜ ਗਈਆਂ ਹਨ ਕਿ ਉਨ੍ਹਾਂ ਦੀ ਪਛਾਣ ਨਹੀਂ ਹੋ ਸਕੀ ਹੈ। ਭਾਰਤ ਦਾ ਏਅਰ ਫੋਰਸ ਵਨ ਜਹਾਜ਼ ਲਾਸ਼ਾਂ ਨੂੰ ਵਾਪਸ ਲਿਆਉਣ ਲਈ ਤਿਆਰ ਖੜ੍ਹਾ ਹੈ।
ਮੰਤਰੀ ਨੇ ਕਿਹਾ, “ਲਾਸ਼ਾਂ ਦੀ ਪਛਾਣ ਹੁੰਦੇ ਹੀ ਉਨ੍ਹਾਂ ਦੇ ਪਰਿਵਾਰਾਂ ਨੂੰ ਸੂਚਿਤ ਕੀਤਾ ਜਾਵੇਗਾ। ਇਸ ਤੋਂ ਬਾਅਦ ਲਾਸ਼ਾਂ ਨੂੰ ਭਾਰਤ ਵਾਪਸ ਲਿਆਂਦਾ ਜਾਵੇਗਾ।” ਦੱਸ ਦਈਏ ਕਿ ਇਹ ਹਾਦਸਾ ਕੁਵੈਤ ਦੇ ਸਮੇਂ ਮੁਤਾਬਕ ਬੁੱਧਵਾਰ ਸਵੇਰੇ ਕਰੀਬ 4:30 ਵਜੇ ਵਾਪਰਿਆ।
6 ਮੰਜ਼ਿਲਾ ਇਮਾਰਤ ਦੀ ਗਰਾਊਂਡ ਫਲੋਰ ‘ਤੇ ਰਸੋਈ ‘ਚ ਲੱਗੀ ਅੱਗ ਤੇਜ਼ੀ ਨਾਲ ਪੂਰੀ ਇਮਾਰਤ ‘ਚ ਫੈਲ ਗਈ। ਕਈ ਲੋਕ ਇਮਾਰਤ ਦੇ ਅੰਦਰ ਫਸ ਗਏ ਅਤੇ ਧੂੰਏਂ ਵਿੱਚ ਦਮ ਘੁੱਟਣ ਕਾਰਨ ਮੌਤ ਹੋ ਗਈ।
----------- Advertisement -----------
ਕੁਵੈਤ ‘ਚ ਬਹੁਮੰਜ਼ਿਲਾ ਇਮਾਰਤ ‘ਚ ਅੱਗ ਲੱਗਣ ਕਾਰਨ 42 ਭਾਰਤੀਆਂ ਸਮੇਤ ਕੁੱਲ 49 ਲੋਕਾਂ ਦੀ ਮੌਤ
Published on
----------- Advertisement -----------
----------- Advertisement -----------












