September 5, 2026, 10:57 pm
----------- Advertisement -----------
HomeNewsBreaking Newsਕੇਰਲਾ 'ਚ ਲੈਂਡ ਸਲਾਈਡ, 11 ਲੋਕਾਂ ਦੀ ਮੌਤ, ਕਈ ਅਜੇ ਵੀ ਹੋਏ...

ਕੇਰਲਾ ‘ਚ ਲੈਂਡ ਸਲਾਈਡ, 11 ਲੋਕਾਂ ਦੀ ਮੌਤ, ਕਈ ਅਜੇ ਵੀ ਹੋਏ ਨੇ ਫਸੇ: ਏਅਰ ਫੋਰਸ ਚਲਾਏਗੀ ਬਚਾਅ ਕਾਰਜ

Published on

----------- Advertisement -----------
  • ਮੱਧ ਪ੍ਰਦੇਸ਼-ਗੁਜਰਾਤ ਸਮੇਤ 24 ਰਾਜਾਂ ‘ਚ ਭਾਰੀ ਮੀਂਹ ਦਾ ਅਲਰਟ

ਕੇਰਲਾ, 30 ਜੁਲਾਈ 2024 – ਦੇਸ਼ ਦੇ ਪੱਛਮੀ, ਕੇਂਦਰੀ, ਪੂਰਬੀ ਅਤੇ ਉੱਤਰ-ਪੂਰਬੀ ਹਿੱਸਿਆਂ ਵਿੱਚ ਮਾਨਸੂਨ ਸਰਗਰਮ ਹੈ। ਭਾਰਤੀ ਮੌਸਮ ਵਿਭਾਗ (IMD) ਨੇ ਮੰਗਲਵਾਰ (30 ਜੁਲਾਈ) ਨੂੰ ਮੱਧ ਪ੍ਰਦੇਸ਼, ਗੁਜਰਾਤ, ਉੱਤਰਾਖੰਡ, ਛੱਤੀਸਗੜ੍ਹ ਸਮੇਤ 24 ਰਾਜਾਂ ਵਿੱਚ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਹੈ।

ਇੱਥੇ ਦੱਸ ਦੇਈਏ ਕਿ ਕੇਰਲ ਦੇ ਵਾਇਨਾਡ ‘ਚ ਸੋਮਵਾਰ ਰਾਤ ਨੂੰ ਭਾਰੀ ਮੀਂਹ ਕਾਰਨ 4 ਪਿੰਡ ਮੁੰਡਕਾਈ, ਚੂਰਲਮਾਲਾ, ਅਟਾਮਾਲਾ ਅਤੇ ਨੂਲਪੁਝਾ ਲੈਂਡ ਸਲਾਈਡ ਦੀ ਲਪੇਟ ‘ਚ ਆ ਗਏ। ਇਸ ਵਿੱਚ ਹੁਣ ਤੱਕ 11 ਲੋਕਾਂ ਦੀ ਮੌਤ ਹੋ ਚੁੱਕੀ ਹੈ।

ਕੇਰਲ ਸਰਕਾਰ ਮੁਤਾਬਕ ਜ਼ਮੀਨ ਖਿਸਕਣ ਪਹਿਲੀ ਖਬਰ ਮੰਗਲਵਾਰ (30 ਜੁਲਾਈ) ਸਵੇਰੇ ਕਰੀਬ 2 ਵਜੇ ਅਤੇ ਦੂਜੀ ਵਾਰ ਤੜਕੇ 4 ਵਜੇ ਦੇ ਕਰੀਬ ਸਾਹਮਣੇ ਆਈ। ਜ਼ਮੀਨ ਖਿਸਕਣ ਕਾਰਨ ਅਜੇ ਵੀ 400 ਤੋਂ ਵੱਧ ਲੋਕ ਫਸੇ ਹੋਏ ਹਨ।

ਮੁੱਖ ਮੰਤਰੀ ਪਿਨਾਰਈ ਵਿਜਯਨ ਨੇ ਇੱਕ ਫੇਸਬੁੱਕ ਪੋਸਟ ਵਿੱਚ ਕਿਹਾ ਕਿ ਹਵਾਈ ਸੈਨਾ ਦੇ ਦੋ ਹੈਲੀਕਾਪਟਰ ਜਲਦੀ ਹੀ ਸੁਲੂਰ ਤੋਂ ਵਾਇਨਾਡ ਲਈ ਖੋਜ ਅਤੇ ਬਚਾਅ ਕਾਰਜਾਂ ਲਈ ਰਵਾਨਾ ਹੋਣਗੇ।

ਵਾਇਨਾਡ ਜ਼ਮੀਨ ਖਿਸਕਣ ਤੋਂ ਬਾਅਦ ਸਿਹਤ ਵਿਭਾਗ ਨੇ ਕੰਟਰੋਲ ਰੂਮ ਸਥਾਪਤ ਕੀਤਾ ਹੈ। ਐਮਰਜੈਂਸੀ ਸਿਹਤ ਸੇਵਾਵਾਂ ਲਈ ਦੋ ਹੈਲਪਲਾਈਨ ਨੰਬਰ 8086010833 ਅਤੇ 9656938689 ਵੀ ਜਾਰੀ ਕੀਤੇ। ਕੇਰਲ ਦੀ ਸਿਹਤ ਮੰਤਰੀ ਵੀਨਾ ਜਾਰਜ ਨੇ ਕਿਹਾ ਕਿ ਵੈਥਰੀ, ਕਾਲਾਪੱਟਾ, ਮੇਪਪਾਡੀ ਅਤੇ ਮਨੰਤਵਾਦੀ ਹਸਪਤਾਲ ਅਲਰਟ ‘ਤੇ ਹਨ।

ਇੱਥੇ, ਭਾਰੀ ਬਾਰਸ਼ ਦੇ ਕਾਰਨ, ਸੈਲਾਨੀਆਂ ਨੂੰ ਕੋਝੀਕੋਡ ਜ਼ਿਲ੍ਹੇ ਦੇ ਸਾਰੇ ਸੈਰ-ਸਪਾਟਾ ਸਥਾਨਾਂ ‘ਤੇ ਜਾਣ ‘ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਇਸ ਤੋਂ ਇਲਾਵਾ ਸਾਰੀਆਂ ਗ੍ਰੇਨਾਈਟ ਖੱਡਾਂ ਨੂੰ ਅਸਥਾਈ ਤੌਰ ‘ਤੇ ਬੰਦ ਕਰਨ ਲਈ ਕਿਹਾ ਗਿਆ ਹੈ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਾਇਨਾਡ ‘ਚ ਜ਼ਮੀਨ ਖਿਸਕਣ ਕਾਰਨ ਮਾਰੇ ਗਏ ਲੋਕਾਂ ਦੀ ਮੌਤ ‘ਤੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਕੇਰਲ ਸਰਕਾਰ ਨੂੰ ਕੇਂਦਰ ਤੋਂ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ। ਨਾਲ ਹੀ ਮਰਨ ਵਾਲਿਆਂ ਦੇ ਪਰਿਵਾਰਾਂ ਨੂੰ 2-2 ਲੱਖ ਰੁਪਏ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ। ਜ਼ਖਮੀਆਂ ਨੂੰ 50 ਹਜ਼ਾਰ ਰੁਪਏ ਦਿੱਤੇ ਜਾਣਗੇ।

ਆਈਐਮਡੀ ਨੇ ਮੱਧ ਪ੍ਰਦੇਸ਼ ਦੇ 7 ਜ਼ਿਲ੍ਹਿਆਂ ਬਰਵਾਨੀ, ਬੈਤੁਲ, ਬੁਰਹਾਨਪੁਰ, ਖੰਡਵਾ, ਰਾਏਸੇਨ, ਰਤਲਾਮ ਅਤੇ ਉਜੈਨ ਵਿੱਚ ਭਾਰੀ ਮੀਂਹ ਦੀ ਚੇਤਾਵਨੀ ਦਿੱਤੀ ਹੈ। ਨਦੀਆਂ ਵਿੱਚ ਹੜ੍ਹ ਆਉਣ ਕਾਰਨ ਐਮਪੀ ਦੇ 11 ਡੈਮਾਂ ਦੇ ਗੇਟ ਖੋਲ੍ਹ ਦਿੱਤੇ ਗਏ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...

Kal Dosanjh ਗ੍ਰਿਫ਼ਤਾਰੀ ਮਾਮਲਾ: ਕੈਲ ਦੀ ਪਤਨੀ ਸੈਂਡੀ ਦੋਸਾਂਝ ਨੇ ਛੱਡੀ ਸਿਟੀ ਕੌਂਸਲਰ ਦੀ ਚੋਣ, ਪਾਰਟੀ ਵੱਲੋਂ ਉਮੀਦਵਾਰੀ ਰੱਦ

ਕੈਨੇਡਾ ਪੁਲੀਸ ਵੱਲੋਂ ਧੋਖਾਧੜੀ, ਚੋਰੀ ਅਤੇ ਵਿਸ਼ਵਾਸ਼ਘਾਤ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤੇ ਗਏ ਵੈਨਕੂਵਰ...

ਲਹਿਰਾ ਥਰਮਲ ਪਲਾਂਟ ਦੇ ਚਾਰ ਵਿੱਚੋਂ ਤਿੰਨ ਯੂਨਿਟ ਚਾਲੂ, ਬਿਜਲੀ ਉਤਪਾਦਨ ਵਧਿਆ

ਖੇਤਰ ਵਿੱਚ ਝੋਨੇ ਦੀਆਂ ਫ਼ਸਲਾਂ ਲਈ ਲੋੜੀਂਦੀ ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ...

ਆਸਟ੍ਰੇਲੀਆ ‘ਚ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਗਏ 34 ਨੌਜਵਾਨ ਇੰਡੋਨੇਸ਼ੀਆ ‘ਚ ਫਸੇ, ਏਜੰਟਾਂ ਨੇ ਕੀਤੀ ਠੱਗੀ

ਆਸਟ੍ਰੇਲੀਆ ਵਿੱਚ ਰੋਜ਼ਗਾਰ ਅਤੇ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਵਿਦੇਸ਼ ਗਏ ਪੰਜਾਬ ਦੇ...

ਮਾਨ ਸਰਕਾਰ ਦਾ ਵੱਡਾ ਕਦਮ, ਹੁਣ ਆਨਲਾਈਨ ਹੋਵੇਗੀ ਲਾਵਾਰਿਸ ਲਾਸ਼ਾਂ ਦੀ ਪਛਾਣ

ਪੰਜਾਬ ਦੇ ਸਰਕਾਰੀ ਹਸਪਤਾਲਾਂ ਤੇ ਮੋਰਚਰੀ ਵਿਚ ਪਹੁੰਚਣ ਵਾਲੇ ਲਾਵਾਰਿਸ (ਅਣਪਛਾਤੀਆਂ) ਮ੍ਰਿਤਕ ਦੇਹਾਂ ਦੀ...

ਪੰਜਾਬ ‘ਚ ਭਲਕੇ ਲੱਗਣਗੇ ‘ਵਿਸ਼ੇਸ਼ ਵੋਟਰ ਕੈਂਪ’, ਸ਼ਾਮ 4 ਵਜੇ ਤੱਕ BLO ਕਰਨਗੇ ਵੋਟਰਾਂ ਨਾਲ ਜੁੜੇ ਕੰਮ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਅਤੇ ਭਾਰਤ ਚੋਣ ਕਮਿਸ਼ਨ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਅਧੀਨ...

ਕੋਟ ਸ਼ਮੀਰ ’ਚ ਛਾਇਆ ਮਾਤਮ, ਇੱਕੋ ਦਿਨ 4 ਲੋਕਾਂ ਦੀ ਮੌਤ; ਕਾਰਨਾਂ ਦੀ ਜਾਂਚ ਜਾਰੀ

ਬਠਿੰਡਾ ਦੇ ਪਿੰਡ ਕੋਟ ਸ਼ਮੀਰ ਵਿੱਚ ਇੱਕੋ ਦਿਨ ਚਾਰ ਵਿਅਕਤੀਆਂ ਦੀ ਮੌਤ ਹੋਣ ਦਾ...