November 16, 2026, 9:38 am
----------- Advertisement -----------
HomeNewsBreaking Newsਰਾਸ਼ਟਰਪਤੀ ਦ੍ਰੋਪਦੀ ਮੁਰਮੂ ਦੀ ਸੁਰੱਖਿਆ 'ਚ ਹੋਈ ਕੁਤਾਹੀ, ਸੁਰੱਖਿਆ ਘੇਰਾ ਤੋੜ ਕੇ...

ਰਾਸ਼ਟਰਪਤੀ ਦ੍ਰੋਪਦੀ ਮੁਰਮੂ ਦੀ ਸੁਰੱਖਿਆ ‘ਚ ਹੋਈ ਕੁਤਾਹੀ, ਸੁਰੱਖਿਆ ਘੇਰਾ ਤੋੜ ਕੇ ਔਰਤ ਨੇ ਪੈਰਾਂ ਨੂੰ ਲਾਏ ਹੱਥ, ਗ੍ਰਹਿ ਮੰਤਰਾਲੇ ਨੇ ਮੰਗੀ ਰਿਪੋਰਟ

Published on

----------- Advertisement -----------

ਜੈਪੁਰ, 10 ਜਨਵਰੀ 2023 – ਰਾਸ਼ਟਰਪਤੀ ਦ੍ਰੋਪਦੀ ਮੁਰਮੂ ਦੀ ਰਾਜਸਥਾਨ ਫੇਰੀ ਦੌਰਾਨ ਸੁਰੱਖਿਆ ਵਿੱਚ ਕੁਤਾਹੀ ਦਾ ਮਾਮਲਾ ਸਾਹਮਣੇ ਆਇਆ ਹੈ। 4 ਜਨਵਰੀ ਨੂੰ ਪਾਲੀ ਜ਼ਿਲ੍ਹੇ ਦੇ ਰੋਹਤ ਵਿਖੇ ਹੈਲੀਪੈਡ ‘ਤੇ ਇਕ ਮਹਿਲਾ ਜੂਨੀਅਰ ਇੰਜੀਨੀਅਰ ਨੇ ਤਿੰਨ-ਪੱਧਰੀ ਸੁਰੱਖਿਆ ਘੇਰਾ ਤੋੜ ਕੇ ਰਾਸ਼ਟਰਪਤੀ ਦੇ ਪੈਰ ਛੂਹ ਲਏ। ਉਧਰ, ਪੁਲੀਸ ਸੁਪਰਡੈਂਟ ਦੀਆਂ ਹਦਾਇਤਾਂ ’ਤੇ ਪੁਲੀਸ ਮੁਲਾਜ਼ਮ ਜੂਨੀਅਰ ਇੰਜਨੀਅਰ ਨੂੰ ਥਾਣੇ ਲੈ ਗਏ, ਜਿੱਥੇ ਪੁੱਛਗਿੱਛ ਮਗਰੋਂ ਉਸ ਨੂੰ ਛੱਡ ਦਿੱਤਾ ਗਿਆ। ਗ੍ਰਹਿ ਮੰਤਰਾਲੇ ਨੇ ਇਸ ਮਾਮਲੇ ‘ਤੇ ਸੂਬਾ ਪੁਲਿਸ ਤੋਂ ਰਿਪੋਰਟ ਮੰਗੀ ਹੈ।

ਦਰਅਸਲ, ਰਾਸ਼ਟਰਪਤੀ ਸਕਾਊਟ ਗਾਈਡ ਦੀ ਰਾਸ਼ਟਰੀ ਜੰਬੋਰੀ ਦਾ ਉਦਘਾਟਨ ਕਰਨ ਲਈ ਰੋਹਤ ਨੇੜੇ ਪਿੰਡ ਨਿੰਬੋਲੀ ਬ੍ਰਾਹਮਣ ਪਹੁੰਚੇ ਸਨ। ਹੈਲੀਪੈਡ ‘ਤੇ ਉਨ੍ਹਾਂ ਦੀ ਸੁਰੱਖਿਆ ਲਈ ਤਿੰਨ ਪੱਧਰੀ ਪ੍ਰਬੰਧ ਕੀਤਾ ਗਿਆ ਸੀ। ਜਦੋਂ ਰਾਸ਼ਟਰਪਤੀ ਜਹਾਜ਼ ਤੋਂ ਉਤਰ ਕੇ ਕਾਰ ਵੱਲ ਜਾ ਰਹੇ ਸਨ ਤਾਂ ਜਲ ਸਪਲਾਈ ਵਿਭਾਗ ਵਿੱਚ ਤਾਇਨਾਤ ਮਹਿਲਾ ਜੂਨੀਅਰ ਇੰਜੀਨੀਅਰ ਨੇ ਅੱਗੇ ਹੋ ਕੇ ਉਨ੍ਹਾਂ ਦੇ ਪੈਰ ਛੂਹ ਲਏ। ਜਿਸ ਤੋਂ ਬਾਅਦ ਮਹਿਲਾ ਨੂੰ ਰਾਸ਼ਟਰਪਤੀ ਦੇ ਸੁਰੱਖਿਆ ਕਰਮਚਾਰੀਆਂ ਨੇ ਪਿੱਛੇ ਕਰ ਦਿੱਤਾ।

ਬਾਅਦ ਵਿੱਚ ਜ਼ਿਲ੍ਹਾ ਪੁਲੀਸ ਮੁਖੀ ਗਗਨਦੀਪ ਸਿੰਗਲਾ ਦੀਆਂ ਹਦਾਇਤਾਂ ’ਤੇ ਜੂਨੀਅਰ ਇੰਜਨੀਅਰ ਨੂੰ ਰੋਹਤ ਥਾਣੇ ਲਿਜਾ ਕੇ ਪੁੱਛਗਿੱਛ ਕੀਤੀ ਗਈ। ਬਾਅਦ ਵਿੱਚ ਉਸ ਨੂੰ ਰਿਹਾਅ ਕਰ ਦਿੱਤਾ ਗਿਆ। ਗ੍ਰਹਿ ਮੰਤਰਾਲੇ ਨੇ ਜੂਨੀਅਰ ਇੰਜਨੀਅਰ ਵੱਲੋਂ ਰਾਸ਼ਟਰਪਤੀ ਤੱਕ ਪੁੱਜਣ ਅਤੇ ਉਨ੍ਹਾਂ ਦੇ ਪੈਰ ਛੂਹਣ ਨੂੰ ਸੁਰੱਖਿਆ ਵਿੱਚ ਕਮੀ ਮੰਨਿਆ ਹੈ। ਇਸ ਬਾਰੇ ਪੁੱਛੇ ਜਾਣ ‘ਤੇ ਜੋਧਪੁਰ ਰੇਂਜ ਦੇ ਇੰਸਪੈਕਟਰ ਜਨਰਲ ਪੀ ਰਾਮਜੀ ਨੇ ਕਿਹਾ ਕਿ ਹੈਲੀਪੈਡ ‘ਤੇ ਕੀ ਹੋਇਆ ਇਸ ਬਾਰੇ ਉਨ੍ਹਾਂ ਨੂੰ ਪਤਾ ਨਹੀਂ ਹੈ ਕਿਉਂਕਿ ਉਸ ਸਮੇਂ ਸਾਡਾ ਧਿਆਨ ਹੋਰ ਪਾਸੇ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਗੌੜੇ ਲਲਿਤ ਮੋਦੀ ਨੂੰ ਮਿਲੀ ਬ੍ਰਿਟਿਸ਼ ਨਾਗਰਿਕਤਾ, ਖੁਦ ਕੀਤਾ ਖੁਲਾਸਾ, ਜਸ਼ਨ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ

 ਇੰਡੀਅਨ ਪ੍ਰੀਮੀਅਰ ਲੀਗ (IPL) ਦੇ ਸੰਸਥਾਪਕ ਲਲਿਤ ਮੋਦੀ ਨੇ ਸ਼ਨੀਵਾਰ ਨੂੰ ਵੱਡਾ ਐਲਾਨ ਕੀਤਾ।...

ਮੈਡ ਸੰਧੂ ਕਤਲ ਮਾਮਲੇ ‘ਚ ਦੂਜਾ ਫਰਾਰ ਸ਼ੂਟਰ ਗ੍ਰਿਫਤਾਰ, ਪੁਲਿਸ ਦੇ ਵੱਡੇ ਸਨਸਨੀਖੇਜ਼ ਖੁਲਾਸੇ !

ਅੰਮ੍ਰਿਤਸਰ: ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵੱਲੋਂ ਸ਼ਹਿਰ ਵਿੱਚ ਕਾਨੂੰਨ ਵਿਵਸਥਾ ਨੂੰ ਮਜ਼ਬੂਤ ਕਰਨ ਅਤੇ ਸੰਗਠਿਤ...

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...

ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ

ਹਰਿਆਣਾ ਦੇ ਕੈਥਲ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਸਿਸਮੌਰ...

ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ, ਪੁਲਿਸ ਨੇ 50 ਸਾਲਾ ਗਣਿਤ ਅਧਿਆਪਕ ਓਮਪ੍ਰਕਾਸ਼ ਯਾਦਵ ਦੇ...

‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦੇਸ਼ ਭਰ ਦੇ ਸਕੂਲਾਂ ਵਿੱਚ 26 ਦਸੰਬਰ ਨੂੰ ਮਨਾਏ...