October 25, 2026, 12:29 pm
----------- Advertisement -----------
HomeNewsBreaking Newsਕਸ਼ਮੀਰੀ ਪੰਡਤਾਂ ਤੇ ਮਜ਼ਦੂਰਾਂ ਨੂੰ ਧਮਕੀਆਂ ਦਿੰਦਾ ਸੀ ਲਸ਼ਕਰ ਕਮਾਂਡਰ, ਐਨਕਾਊਂਟਰ 'ਚ...

ਕਸ਼ਮੀਰੀ ਪੰਡਤਾਂ ਤੇ ਮਜ਼ਦੂਰਾਂ ਨੂੰ ਧਮਕੀਆਂ ਦਿੰਦਾ ਸੀ ਲਸ਼ਕਰ ਕਮਾਂਡਰ, ਐਨਕਾਊਂਟਰ ‘ਚ ਢੇਰ

Published on

----------- Advertisement -----------

ਜੰਮੂ-ਕਸ਼ਮੀਰ, 2 ਨਵੰਬਰ 2022 – ਜੰਮੂ-ਕਸ਼ਮੀਰ ਪੁਲਿਸ ਅਤੇ ਸੁਰੱਖਿਆ ਬਲਾਂ ਦੇ ਅਵੰਤੀਪੋਰਾ ਵਿੱਚ ਹੋਏ ਮੁਕਾਬਲੇ ਵਿੱਚ ਲਸ਼ਕਰ-ਏ-ਤੋਇਬਾ ਦੇ ਤਿੰਨ ਅੱਤਵਾਦੀ ਮਾਰੇ ਗਏ। ਮਾਰੇ ਗਏ ਅੱਤਵਾਦੀਆਂ ‘ਚ ਪੁਲਵਾਮਾ ਦੇ ਮੁਖਤਾਰ ਅਹਿਮਦ ਭੱਟ ਅਤੇ ਸਕਲੈਨ ਮੁਸ਼ਤਾਕ ਸ਼ਾਮਲ ਹਨ। ਤੀਜਾ ਅੱਤਵਾਦੀ ਮੁਸ਼ਫੀਕ ਪਾਕਿਸਤਾਨ ਦਾ ਰਹਿਣ ਵਾਲਾ ਸੀ। ਜੰਮੂ-ਕਸ਼ਮੀਰ ਪੁਲਿਸ ਮੁਤਾਬਕ ਤਿੰਨੋਂ ਅੱਤਵਾਦੀ ਰਾਸ਼ਟਰੀ ਰਾਜਮਾਰਗ ਦੇ ਆਲੇ-ਦੁਆਲੇ ਵੱਡੇ ਅੱਤਵਾਦੀ ਹਮਲੇ ਦੀ ਯੋਜਨਾ ਬਣਾ ਰਹੇ ਸਨ। ਅੱਤਵਾਦੀਆਂ ਕੋਲੋਂ ਇੱਕ ਏਕੇ-74 ਰਾਈਫਲ ਬਰਾਮਦ ਹੋਈ ਹੈ।

ਜੰਮੂ-ਕਸ਼ਮੀਰ ਪੁਲਿਸ ਦੇ ਅਨੁਸਾਰ, ਮੁਖਤਾਰ ਅਹਿਮਦ ਭੱਟ ਲਸ਼ਕਰ-ਏ-ਤੋਇਬਾ ਨਾਲ ਸਬੰਧਤ ਦ ਰੇਸਿਸਟੈਂਸ ਫਰੰਟ ਦਾ ਕੱਟੜ ਕਮਾਂਡਰ ਸੀ। ਪੁਲਵਾਮਾ ਦਾ ਰਹਿਣ ਵਾਲਾ ਭੱਟ 18 ਅਪ੍ਰੈਲ ਨੂੰ ਆਪਣੀ ਮਾਸੀ ਨੂੰ ਮਿਲਣ ਦੇ ਬਹਾਨੇ ਘਰੋਂ ਨਿਕਲਦੇ ਸਮੇਂ ਲਾਪਤਾ ਹੋ ਗਿਆ ਸੀ। ਬਾਅਦ ਵਿੱਚ ਜਾਂਚ ਵਿੱਚ ਪਾਇਆ ਗਿਆ ਕਿ ਉਹ TRF ਵਿੱਚ ਸ਼ਾਮਲ ਹੋ ਗਿਆ ਸੀ ਅਤੇ ਪੁਲਵਾਮਾ ਦੇ ਆਲੇ-ਦੁਆਲੇ ਸਰਗਰਮ ਸੀ।

ਕਮਾਂਡਰ ਬਣਨ ਤੋਂ ਪਹਿਲਾਂ ਭੱਟ ਕਈ ਸਾਲਾਂ ਤੱਕ TRF ਦਾ ਓਵਰਗ੍ਰਾਊਂਡ ਵਰਕਰ ਸੀ। ਉਹ ਨੌਜਵਾਨਾਂ ਨੂੰ ਭਾਰਤ ਵਿਰੁੱਧ ਹਥਿਆਰ ਚੁੱਕਣ ਅਤੇ ਦੇਸ਼ ਦੀ ਸੁਰੱਖਿਆ ਲਈ ਨੁਕਸਾਨਦੇਹ ਗਤੀਵਿਧੀਆਂ ਨੂੰ ਅੰਜਾਮ ਦੇਣ ਲਈ ਕੱਟੜਪੰਥੀ ਬਣਾਉਣ ਵਿੱਚ ਵੀ ਸ਼ਾਮਲ ਸੀ।

ਭੱਟ ਨੇ ਪੁਲਵਾਮਾ ਦੀ ਕਾਕਾਪੋਰਾ ਪੱਟੀ ਵਿੱਚ ਲਸ਼ਕਰ-ਏ-ਤੋਇਬਾ-ਟੀਆਰਐਫ ਨੂੰ ਮਜ਼ਬੂਤ ​​ਕਰਨ ਵਿੱਚ ਅਹਿਮ ਭੂਮਿਕਾ ਨਿਭਾਈ। ਉਹ ਪੁਲਵਾਮਾ ਵਿੱਚ ਕਸ਼ਮੀਰੀ ਪੰਡਤਾਂ, ਪ੍ਰਵਾਸੀ ਮਜ਼ਦੂਰਾਂ ਅਤੇ ਸਿਆਸੀ ਵਰਕਰਾਂ ਨੂੰ ਡਰਾਉਂਦਾ ਸੀ।

ਮੁਖਤਾਰ ਭੱਟ ਇਸ ਸਾਲ 13 ਮਈ ਨੂੰ ਪੁਲਵਾਮਾ ਦੇ ਗਦੂਰਾ ‘ਚ ਜੰਮੂ-ਕਸ਼ਮੀਰ ਦੇ ਪੁਲਸ ਮੁਲਾਜ਼ਮ ਰਿਆਜ਼ ਅਹਿਮਦ ਠੋਕਰ ਦੀ ਹੱਤਿਆ ‘ਚ ਸ਼ਾਮਲ ਸੀ। ਉਹ ਪੁਲਵਾਮਾ ਸ਼ਹਿਰ ਦੇ ਉਗਰਗੁੰਡ ਵਿਖੇ ਦੋ ਪ੍ਰਵਾਸੀ ਮਜ਼ਦੂਰਾਂ ‘ਤੇ ਹੋਏ ਹਮਲੇ ‘ਚ ਵੀ ਸ਼ਾਮਲ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਦਿੱਲੀ ਹਵਾਈ ਅੱਡੇ ਦੇ ਅਧਿਕਾਰੀਆਂ ਨੇ ਉੱਪਰੋਂ ਦਬਾਅ ਦਾ ਹਵਾਲਾ ਦੇ ਕੇ ਮੈਨੂੰ 2 ਘੰਟੇ ਰੋਕ ਕੇ ਰੱਖਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ 23 ਅਕਤੂਬਰ:ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਸਰਕਾਰੀ ਏਜੰਸੀਆਂ ਰਾਹੀਂ ਕੀਤੀ ਜਾ...

ਪੰਜਾਬ ਵਿਧਾਨ ਸਭਾ ‘ਚ SIR ਖਿਲਾਫ ਮਤਾ ਪਾਸ, ਅਜਿਹਾ ਕਰਨ ਵਾਲਾ ਪਹਿਲਾ ਸੂਬਾ

ਚੰਡੀਗੜ੍ਹ, 23 ਅਕਤੂਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ‘ਵੋਟ-ਚੋਰੀ’ ਭਾਰਤੀ ਲੋਕਤੰਤਰ...

ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਪੰਜਾਬ ਸਰਕਾਰ ਦਾ ਨਵਾਂ ਕਦਮ, 40 ਕਾਲਜਾਂ ’ਚ ਬਣਨਗੇ ਮਾਨਸਿਕ ਸਿਹਤ ਕਲੱਬ

ਚੰਡੀਗੜ੍ਹ, 22 ਅਕਤੂਬਰ, 2026:ਪੰਜਾਬ ਸਰਕਾਰ ਨੇ ਆਪਣੀ ਪ੍ਰਮੁੱਖ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਸੂਬੇ...

  ਵਿਦਿਆਰਥੀਆਂ ਨੂੰ CM ਮਾਨ ਦਾ ਸੁਨੇਹਾ,ਸਿਫ਼ਾਰਸ਼ ਨਹੀਂ, ਯੋਗਤਾ ਨਾਲ ਮਿਲਣਗੀਆਂ ਨੌਕਰੀਆਂ

ਚੰਡੀਗੜ੍ਹ; 22 ਅਕਤੂਬਰ, 2026:ਪੰਜਾਬ ਵਿਧਾਨ ਸਭਾ ਨੇ ਅੱਜ ਵਿਦਿਆਰਥੀਆਂ ਲਈ ਆਪਣੇ ਦਰਵਾਜ਼ੇ ਖੋਲ੍ਹ ਦਿੱਤੇ,...

ਦਲੇਰ ਮਹਿੰਦੀ ਦਾ ਅਪਮਾਨ, ਦਿਲਜੀਤ ਦਾ ਸ਼ੋਅ ਰੱਦ, ਹੁਣ ਮੁੱਖ ਮੰਤਰੀ ਨਾਲ ਦੁਰਵਿਵਹਾਰ! ਭਾਜਪਾ ’ਤੇ ਵਰ੍ਹੇ ਕੁਲਦੀਪ ਧਾਲੀਵਾਲ

ਚੰਡੀਗੜ੍ਹ, 22 ਅਕਤੂਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਵੀਰਵਾਰ...

ਪੰਜਾਬ ‘ਤੇ ਬੋਲਣ ਤੋਂ ਪਹਿਲਾਂ ਭਾਜਪਾ ਸ਼ਾਸਤ ਰਾਜਾਂ ਵਿੱਚ ਨਸ਼ਾ ਖ਼ਤਮ ਕਰਕੇ ਦਿਖਾਉਣ ਅਮਿਤ ਸ਼ਾਹ – ਕੇਜਰੀਵਾਲ

ਨਵੀਂ ਦਿੱਲੀ, 22 ਅਕਤੂਬਰ:ਆਮ ਆਦਮੀ ਪਾਰਟੀ ਨੇ ਭਾਜਪਾ ਸ਼ਾਸਤ ਰਾਜਾਂ ਵਿੱਚ ਸ਼ਰੇਆਮ ਚੱਲ ਰਹੇ...

ਕਾਂਗਰਸ ਆਈ ਤਾਂ ਖੋਹ ਲਵੇਗੀ ਪੰਜਾਬੀਆਂ ਦੀਆਂ ਸਹੂਲਤਾਂ!,ਅਮਨ ਅਰੋੜਾ ਨੇ ਰਾਜਾ ਵੜਿੰਗ ਨੂੰ ਘੇਰਿਆ

ਚੰਡੀਗੜ੍ਹ; 22 ਅਕਤੂਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ...

ਚੋਣਾਂ ਤੋਂ ਪਹਿਲਾਂ ਭਾਜਪਾ ਨੂੰ ਕਰਾਰਾ ਝਟਕਾ, ਸੀਨੀਅਰ ਆਗੂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ

ਉੱਤਰ ਪ੍ਰਦੇਸ਼ ਦੇ ਬਦਾਯੂੰ ਜ਼ਿਲ੍ਹੇ ਦੀ ਬਿਸੌਲੀ ਵਿਧਾਨ ਸਭਾ ਸੀਟ ਤੋਂ ਭਾਜਪਾ ਦੇ ਸਾਬਕਾ...

ਵਾਲ ਕਟਵਾਉਣ ਆਏ ਵਿਅਕਤੀ ਦਾ ਗੋਲ਼ੀਆਂ ਮਾਰਕੇ ਕਤਲ, ਦੋ ਅਣਪਛਾਤੇ ਹਮਲਾਵਰਾਂ ਨੇ ਦਿੱਤਾ ਵਾਰਦਾਤ ਨੂੰ ਅੰਜਾਮ

ਨੌਸ਼ਹਿਰਾ ਪੰਨੂਆਂ ਵਿਖੇ ਬੁੱਧਵਾਰ ਸ਼ਾਮ ਕਰੀਬ 7 ਵਜੇ ਸੈਲੂਨ ਵਿਚ ਵਾਲ ਕਟਵਾਉਣ ਆਏ ਵਿਅਕਤੀ...