ਉੱਤਰ ਪ੍ਰਦੇਸ਼, 31 ਮਈ 2022 – ਉੱਤਰ ਪ੍ਰਦੇਸ਼ ‘ਚ ਰਾਜ ਸਭਾ ਸੀਟਾਂ ਲਈ ਹੋ ਰਹੀਆਂ ਚੋਣਾਂ ਲਈ ਨਾਮਜ਼ਦਗੀਆਂ ਦਾਖ਼ਲ ਕਰਨ ਦਾ ਅੱਜ ਆਖਰੀ ਦਿਨ ਹੈ। ਭਾਜਪਾ ਦੇ ਰਾਜ ਸਭਾ ਉਮੀਦਵਾਰ ਅੱਜ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰਨਗੇ।
ਨਾਮਜ਼ਦਗੀ ਦੌਰਾਨ ਮੁੱਖ ਮੰਤਰੀ ਯੋਗੀ ਆਦਿਤਿਆਨਾਥ, ਉਪ ਮੁੱਖ ਮੰਤਰੀ ਅਤੇ ਸੂਬਾ ਪ੍ਰਧਾਨ ਸਵਤੰਤਰਦੇਵ ਸਿੰਘ ਦੇ ਵੀ ਰਹਿਣ ਦੀ ਉਮੀਦ ਹੈ।
ਯੂਪੀ ਦੀਆਂ 11 ਸੀਟਾਂ ‘ਤੇ ਰਾਜ ਸਭਾ ਚੋਣਾਂ ਹੋਣੀਆਂ ਹਨ। ਜਿਸ ਵਿੱਚ ਹੁਣ ਤੱਕ ਭਾਜਪਾ ਨੇ ਅੱਠ ਸੀਟਾਂ ‘ਤੇ ਉਮੀਦਵਾਰਾਂ ਦਾ ਐਲਾਨ ਕੀਤਾ ਹੈ। ਫਿਲਹਾਲ ਤਿੰਨ ਸੀਟਾਂ ‘ਤੇ ਹਰੇਕ ਪਾਰਟੀ ਵੱਲੋਂ ਉਮੀਦਵਾਰਾਂ ਦੇ ਨਾਂ ਆਉਣੇ ਬਾਕੀ ਹਨ। ਨਾਮਜ਼ਦਗੀ ਪੱਤਰਾਂ ਦੀ ਪੜਤਾਲ 1 ਜੂਨ ਨੂੰ ਹੋਵੇਗੀ ਜਦਕਿ 3 ਜੂਨ ਤੱਕ ਨਾਮ ਵਾਪਸ ਲਏ ਜਾ ਸਕਦੇ ਹਨ। 10 ਜੂਨ ਨੂੰ ਵੋਟਾਂ ਪੈਣਗੀਆਂ ਅਤੇ ਉਸੇ ਦਿਨ ਵੋਟਾਂ ਦੀ ਗਿਣਤੀ ਵੀ ਹੋਵੇਗੀ।












