June 8, 2026, 8:16 am
----------- Advertisement -----------
HomeNewsBreaking News2000 ਰੁਪਏ ਦੇ ਨੋਟ ਬਦਲਣ ਦਾ ਕੱਲ੍ਹ ਆਖ਼ਰੀ ਦਿਨ, 12 ਹਜ਼ਾਰ ਕਰੋੜ...

2000 ਰੁਪਏ ਦੇ ਨੋਟ ਬਦਲਣ ਦਾ ਕੱਲ੍ਹ ਆਖ਼ਰੀ ਦਿਨ, 12 ਹਜ਼ਾਰ ਕਰੋੜ ਰੁਪਏ ਦੀ ਕਰੰਸੀ ਆਉਣੀ ਅਜੇ ਵੀ ਬਾਕੀ

Published on

----------- Advertisement -----------

7 ਅਕਤੂਬਰ ਦਾ ਦਿਨ 2000 ਰੁਪਏ ਦਾ ਨੋਟ ਬੈਂਕ ਵਿੱਚ ਜਮ੍ਹਾ ਕਰਵਾਉਣ ਜਾਂ ਨੋਟ ਬਦਲਣ ਦਾ ਆਖਰੀ ਦਿਨ ਹੈ। ਇਸ ਤੋਂ ਪਹਿਲਾਂ ਅੱਜ ਯਾਨੀ ਸ਼ੁੱਕਰਵਾਰ ਨੂੰ ਆਰਬੀਆਈ ਗਵਰਨਰ ਸ਼ਕਤੀਕਾਂਤ ਦਾਸ ਨੇ ਕਿਹਾ ਕਿ 2000 ਰੁਪਏ ਦੇ 96% ਤੋਂ ਵੱਧ ਨੋਟ ਬੈਂਕ ਵਿੱਚ ਵਾਪਸ ਆ ਗਏ ਹਨ। ਉਨ੍ਹਾਂ ਕਿਹਾ ਕਿ ਇਸ ਵੇਲੇ ਕਰੀਬ 12 ਹਜ਼ਾਰ ਕਰੋੜ ਰੁਪਏ ਦੇ 2000 ਰੁਪਏ ਦੇ ਨੋਟ ਚਲਨ ਵਿੱਚ ਹਨ, ਜਿਨ੍ਹਾਂ ਦਾ ਆਉਣਾ ਅਜੇ ਬਾਕੀ ਹੈ। ਇਸ ਤੋਂ ਪਹਿਲਾਂ ਨੋਟ ਬਦਲਣ ਦੀ ਆਖਰੀ ਤਰੀਕ 30 ਸਤੰਬਰ ਸੀ ਪਰ ਆਰਬੀਆਈ ਨੇ ਇਸ ਦੀ ਆਖਰੀ ਤਰੀਕ 7 ਅਕਤੂਬਰ 2023 ਤੱਕ ਵਧਾ ਦਿੱਤੀ ਸੀ।
ਭਾਰਤੀ ਰਿਜ਼ਰਵ ਬੈਂਕ (ਆਰ.ਬੀ.ਆਈ.) ਦੇ ਗਵਰਨਰ ਸ਼ਕਤੀਕਾਂਤ ਦਾਸ ਨੇ ਸ਼ੁੱਕਰਵਾਰ ਨੂੰ ਕਿਹਾ ਕਿ 2000 ਰੁਪਏ ਦੇ ਪੁਰਾਣੇ ਨੋਟ ਬਦਲਣ ਜਾਂ ਬੈਂਕਾਂ ‘ਚ ਜਮ੍ਹਾ ਕਰਵਾਉਣ ਲਈ ਸਿਰਫ ਇਕ ਦਿਨ ਬਚਿਆ ਹੈ। ਉਨ੍ਹਾਂ ਕਿਹਾ, ‘ਹੁਣ ਤੱਕ ਸਾਨੂੰ ਕਰੀਬ 3.32 ਲੱਖ ਕਰੋੜ ਰੁਪਏ ਦੇ 2000 ਰੁਪਏ ਦੇ ਨੋਟ ਵਾਪਸ ਮਿਲ ਚੁੱਕੇ ਹਨ ਅਤੇ ਸਿਰਫ਼ 12000 ਕਰੋੜ ਰੁਪਏ ਦੇ ਨੋਟ ਹੀ ਬਚੇ ਹਨ। ਰਿਜ਼ਰਵ ਬੈਂਕ ਦੇ ਗਵਰਨਰ ਸ਼ਕਤੀਕਾਂਤ ਦਾਸ ਨੇ ਮੁਦਰਾ ਨੀਤੀ ਸਮੀਖਿਆ ਬੈਠਕ ਤੋਂ ਬਾਅਦ ਕਿਹਾ ਕਿ 2000 ਰੁਪਏ ਦੇ 87 ਫੀਸਦੀ ਨੋਟ ਜਮ੍ਹਾ ਦੇ ਰੂਪ ‘ਚ ਬੈਂਕਾਂ ‘ਚ ਵਾਪਸ ਆ ਗਏ ਹਨ ਅਤੇ ਬਾਕੀ ਨੂੰ ਹੋਰ ਮੁੱਲਾਂ ਦੇ ਨੋਟਾਂ ‘ਚ ਬਦਲਿਆ ਗਿਆ ਹੈ।
ਦੱਸ ਦਈਏ ਕਿ 30 ਸਤੰਬਰ ਨੂੰ ਆਰਬੀਆਈ ਨੇ ਇੱਕ ਸਮੀਖਿਆ ਦੇ ਆਧਾਰ ‘ਤੇ ਜਮ੍ਹਾ ਅਤੇ ਐਕਸਚੇਂਜ ਪ੍ਰਣਾਲੀ ਨੂੰ 7 ਅਕਤੂਬਰ, 2023 ਤੱਕ ਵਧਾਉਣ ਦਾ ਫੈਸਲਾ ਕੀਤਾ। ਰਿਜ਼ਰਵ ਬੈਂਕ ਨੇ ਕਿਹਾ ਕਿ 8 ਅਕਤੂਬਰ ਤੋਂ ਬੈਂਕ ਆਪਣੇ ਖਾਤਿਆਂ ‘ਚ 2000 ਰੁਪਏ ਦੇ ਨੋਟਾਂ ਨੂੰ ਸਵੀਕਾਰ ਕਰਨਾ ਅਤੇ ਬਦਲਣਾ ਬੰਦ ਕਰ ਦੇਣਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਇਲਾਜ ਦਾ ਆਰਥਿਕ ਬੋਝ ਘਟਾਇਆ ਅਤੇ ਸਮੇਂ ਸਿਰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ: ਹਰਮਨਪ੍ਰੀਤ ਕੌਰ

ਚੰਡੀਗੜ੍ਹ /ਪਟਿਆਲਾ,07 ਜੂਨ : ਭਗਵੰਤ ਮਾਨ ਸਰਕਾਰ ਦੀ 'ਮੁੱਖ ਮੰਤਰੀ ਸਿਹਤ ਯੋਜਨਾ' ਨੇ ਪਟਿਆਲਾ ਦੀ...

ਭਾਜਪਾ ਦੀ ਧੂਰੀ ਰੈਲੀ ‘ਤੇ ਹਰਪਾਲ ਚੀਮਾ ਦਾ ਤੰਜ- ਸੀਐਮ ਨਾਇਬ ਸੈਣੀ ਜਨਤਾ ਨੂੰ ਨਹੀਂ, ਖਾਲੀ ਕੁਰਸੀਆਂ ਨੂੰ ਭਾਸ਼ਣ ਦੇ ਕੇ ਪਰਤੇ

ਚੰਡੀਗੜ੍ਹ 7 ਜੂਨ:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਹਰਿਆਣਾ ਦੇ ਮੁੱਖ ਮੰਤਰੀ...

 ਅੰਮ੍ਰਿਤਸਰ: ਕਿਸਾਨ ਦੇ ਘਰ ਬੇਹੋਸ਼ ਕਰਕੇ ਚੋਰੀ! 5 ਲੱਖ ਨਕਦੀ ਤੇ 45 ਤੋਲਾ ਸੋਨਾ ਲੈ ਕੇ ਫ਼ਰਾਰ

ਅਮ੍ਰਿਤਸਰ ਦੇ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਜਾਨਿਆ ਇਲਾਕੇ ‘ਚ ਚੋਰਾਂ ਨੇ ਇੱਕ ਕਿਸਾਨ...

ਮੈਨੇਜਰ ਨਾਲ ਭੱਜੀ ਪਤਨੀ ਤੇ 4 ਸਾਲਾਂ ਦੀ ਬੇਟੀ ਨੂੰ ਲੈ ਕੇ ਟਾਵਰ ‘ਤੇ ਚੜ੍ਹਿਆ ਪਤੀ

ਫਤਿਹਗੜ ਸਾਹਿਬ ਦੇ ਪਿੰਡ ਨਾਨੋਵਾਲ ਵਿਚ ਇਕ ਵਿਅਕਤੀ ਟਾਵਰ ਤੇ ਚੜ ਗਿਆ। ਵਿਅਕਤੀ 4...

ਹੁਸ਼ਿਆਰਪੁਰ : ਨਹਿਰ ‘ਚ ਨਹਾਉਣ ਗਏ 2 ਨੌਜਵਾਨਾਂ ਦੀ ਡੁੱਬਣ ਕਾਰਨ ਮੌਤ, ਵਾਲ-ਵਾਲ ਬਚੇ ਦੋ ਹੋਰ ਨੌਜਵਾਨ

ਹੁਸ਼ਿਆਰਪੁਰ ਦੇ ਥਾਣਾ ਹਰਿਆਣਾ ਅਧੀਂਨ ਆਉਦੇ ਪਿੰਡ ਗੱਜ ਨਾਲ ਲੱਗਦੀ ਕੰਢੀ ਕਨਾਲ ਨਹਿਰ ‘ਚ...

ਕਾਂਗਰਸ ‘ਚ ਸ਼ਾਮਲ ਹੋਣ ਦੀਆਂ ਅਟਕਲਾਂ ਵਿਚਾਲੇ ਅਮਿਤ ਸ਼ਾਹ ਤੇ ਨੱਡਾ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ

ਕਾਂਗਰਸ ਵਿਚ ਸ਼ਾਮਲ ਹੋਣ ਦੀਆਂ ਅਟਕਲਾਂ ਵਿਚਾਲੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ...