September 21, 2026, 7:47 am
----------- Advertisement -----------
HomeNewsLatest Newsਸੇਬ,ਅਨਾਰ ਤੋਂ ਵੀ ਮਹਿੰਗਾ ਹੋਇਆ ਨਿੰਬੂ, 400 ਰੁਪਏ ਕਿਲੋ ਤੱਕ ਪਹੁੰਚੀ ਕੀਮਤ

ਸੇਬ,ਅਨਾਰ ਤੋਂ ਵੀ ਮਹਿੰਗਾ ਹੋਇਆ ਨਿੰਬੂ, 400 ਰੁਪਏ ਕਿਲੋ ਤੱਕ ਪਹੁੰਚੀ ਕੀਮਤ

Published on

----------- Advertisement -----------

ਦੇਸ਼ ਵਿੱਚ ਡੀਜ਼ਲ ਪੈਟਰੋਲ ਦੀਆ ਕੀਮਤਾਂ ਵਿੱਚ ਵਾਧੇ ਤੋਂ ਬਾਅਦ ਨਿੰਬੂ ਦੀਆਂ ਕੀਮਤਾਂ ਵਿੱਚ ਵੀ ਵਾਧਾ ਹੋਇਆ ਹੈ। ਇਨ੍ਹੀਂ ਦਿਨੀਂ ਸੇਬ, ਅੰਗੂਰ ਅਤੇ ਅਨਾਰ ਤੋਂ ਵੀ ਮਹਿੰਗਾ ਨਿੰਬੂ ਵਿਕ ਰਿਹਾ ਹੈ। ਇੱਕ ਮਹੀਨੇ ਵਿੱਚ 70 ਰੁਪਏ ਕਿਲੋ ਵਿਕਣ ਵਾਲਾ ਨਿੰਬੂ 400 ਰੁਪਏ ਤੱਕ ਪਹੁੰਚ ਗਿਆ ਹੈ। ਸਬਜ਼ੀ ਵੇਚਣ ਵਾਲੇ 10 ਰੁਪਏ ਵਿੱਚ 1 ਨਿੰਬੂ ਦੇ ਰਹੇ ਹਨ। ਮਾਹਿਰਾਂ ਮੁਤਾਬਕ ਆਉਣ ਵਾਲੇ ਦਿਨਾਂ ‘ਚ ਇਸ ਦੀ ਕੀਮਤ ਘੱਟਣ ਦੀ ਕੋਈ ਸੰਭਾਵਨਾ ਨਹੀਂ ਹੈ।
ਦਿੱਲੀ ਅਤੇ ਜੈਪੁਰ ਸਮੇਤ ਜ਼ਿਆਦਾਤਰ ਸ਼ਹਿਰਾਂ ‘ਚ ਨਿੰਬੂ 250 ਤੋਂ 400 ਰੁਪਏ ਪ੍ਰਤੀ ਕਿਲੋ ਵਿਕ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਵਾਰ ਨਿੰਬੂ ਦੀ ਘੱਟ ਪੈਦਾਵਾਰ ਅਤੇ ਆਂਧਰਾ ਪ੍ਰਦੇਸ਼ ਅਤੇ ਤੇਲੰਗਾਨਾ ਤੋਂ ਆਉਣ ਵਾਲੇ ਨਿੰਬੂ ਕਾਫੀ ਹੱਦ ਤੱਕ ਜ਼ਿੰਮੇਵਾਰ ਮਹਿੰਗਾਈ ਲਈ ਜਿੰਮੇਵਾਰ ਹਨ। ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧੇ ਕਾਰਨ ਮਾਲ ਭਾੜੇ ਵਿੱਚ ਵੀ 15% ਦਾ ਵਾਧਾ ਹੋਇਆ ਹੈ। ਇਸ ਨਾਲ ਨਿੰਬੂ ਦੀ ਕੀਮਤ ਦੁੱਗਣੀ ਹੋ ਗਈ ਹੈ।
ਮੰਨਿਆ ਜਾ ਰਿਹਾ ਹੈ ਕਿ ਮਦਰਾਸ, ਮਹਾਰਾਸ਼ਟਰ ਅਤੇ ਗੁਜਰਾਤ ਸਮੇਤ ਦੇਸ਼ ਭਰ ਦੇ ਕਈ ਇਲਾਕਿਆਂ ‘ਚ ਬੇਮੌਸਮੀ ਬਾਰਿਸ਼ ਨੇ ਨਿੰਬੂ ਦੀ ਫਸਲ ਨੂੰ ਕਾਫੀ ਨੁਕਸਾਨ ਪਹੁੰਚਾਇਆ ਹੈ। ਉਤਪਾਦਨ ਲੋੜ ਤੋਂ ਘੱਟ ਹੈ, ਜਿਸ ਕਰਕੇ ਕੀਮਤਾਂ ਨੇ ਰਿਕਾਰਡ ਤੋੜ ਵਾਧਾ ਕੀਤਾ ਹੈ। ਇਸ ਤੋਂ ਇਲਾਵਾ ਸਾਫਟ ਡਰਿੰਕਸ ਦੇ ਨਾਲ-ਨਾਲ ਨਿੰਬੂ ਦੀ ਵਰਤੋਂ ਕਈ ਦਵਾਈਆਂ ਅਤੇ ਖਾਣ-ਪੀਣ ਦੀਆਂ ਵਸਤਾਂ ਵਿੱਚ ਕੀਤੀ ਜਾਂਦੀ ਹੈ। ਖੇਤਾਂ ਵਿੱਚੋਂ ਨਿੰਬੂ ਸਿੱਧਾ ਫੈਕਟਰੀਆਂ ਵਿੱਚ ਪਹੁੰਚ ਰਿਹਾ ਹੈ। ਇਸ ਕਾਰਨ ਵੀ ਆਮ ਲੋੜ ਮੁਤਾਬਕ ਨਿੰਬੂ ਬਾਜ਼ਾਰ ਵਿੱਚ ਨਹੀਂ ਪਹੁੰਚ ਰਿਹਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਸਰ ‘ਚ ASI ਦਾ ਕਤਲ ਕਰਨ ਵਾਲਾ ਸ਼ੂਟਰ ਪੁਲਿਸ ਮੁਕਾਬਲੇ ‘ਚ ਢੇਰ, ਮੁਲਜ਼ਮ ਦੀਪਕ ਦੇ ਪਰਿਵਾਰ ਦਾ ਵੱਡਾ ਬਿਆਨ

ASI ਹਰਜੀਤ ਸਿੰਘ ਦਾ ਕਤਲ ਕਰਨ ਵਾਲੇ ਇਕ ਸ਼ੂਟਰ ਨੂੰ ਪੁਲਿਸ ਨੇ ਮੁਕਾਬਲੇ ਵਿਚ...

ਡੇਰਾ ਬਾਬਾ ਨਾਨਕ : ਕਾਂਗਰਸੀ ਸਰਪੰਚ ਨਵਦੀਪ ਸਿੰਘ ਦੇ ਛੋਟੇ ਭਰਾ ਦਾ ਕਤਲ, ਅਣਪਛਾਤਿਆਂ ਨੇ ਵਾਰਦਾਤ ਨੂੰ ਦਿੱਤਾ ਅੰਜਾਮ

ਪੁਲਿਸ ਥਾਣਾ ਡੇਰਾ ਬਾਬਾ ਨਾਨਕ ਅਧੀਨ ਪੈਂਦੇ ਪਿੰਡ ਪੱਡਾ ਦੇ ਮੌਜੂਦਾ ਕਾਂਗਰਸੀ ਸਰਪੰਚ ਨਵਦੀਪ...

ਸੀਐਮ ਭਗਵੰਤ ਮਾਨ ਨੇ ਲਾਂਚ ਕੀਤਾ ਚੋਣ ਪੈਂਫਲੇਟ, ਘਰ-ਘਰ ਲੈ ਕੇ ਜਾਣਗੇ ਲੱਖਾਂ ‘ਆਪ’ ਵਰਕਰ

ਲੁਧਿਆਣਾ 19 ਸਤੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨੀਵਾਰ ਨੂੰ ਲੁਧਿਆਣਾ ਵਿੱਚ ਆਮ ਆਦਮੀ...

ਮੁਅੱਤਲ DIG ਭੁੱਲਰ ਮਾਮਲਾ : ਅਦਾਲਤ ਨੇ ਵਿਚੋਲੀਏ ਕ੍ਰਿਸ਼ਨੂ ਸ਼ਾਰਦਾ ਨੂੰ 7 ਦਿਨਾਂ ਦੇ ED ਰਿਮਾਂਡ ‘ਤੇ ਭੇਜਿਆ

ਪੰਜਾਬ ਪੁਲਿਸ ਦੇ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਨਾਲ ਸਬੰਧਤ ਰਿਸ਼ਵਤਖੋਰੀ ਮਾਮਲੇ ਵਿੱਚ ਵਿਚੋਲੇ...

ਰਣਜੀਤ ਸਿੰਘ ਛੱਜਲਵੱਡੀ ਆਪਣੇ ਪੁੱਤਰ ਸਣੇ ‘ਆਪ’ ਵਿੱਚ ਸ਼ਾਮਲ

ਪੰਜਾਬ ਦੀ ਸਿਆਸਤ ਵਿੱਚੋਂ ਅਕਾਲੀ ਦਲ (ਪੁਨਰ ਸੁਰਜੀਤ) ਨੂੰ ਉਸ ਸਮੇਂ ਝਟਕਾ ਲੱਗਾ, ਜਦੋਂ...

 ਮੈਕਸਿਕੋ ਤੋਂ ਪਰਵਾਸੀਆਂ ਦਾ ਦਾਖਲਾ ਰੋਕਣ ਲਈ 30 ਫੁੱਟ ਉੱਚੇ ਸਟੀਲ ਦੇ ਪੈਨਲ ਲਾਉਣ ਦਾ ਕੰਮ ਸ਼ੁਰੂ

ਟਰੰਪ ਪ੍ਰਸ਼ਾਸਨ ਨੇ ਪੱਛਮੀ ਟੈਕਸਾਸ ਦੇ ਬਿਗ ਬੈਂਡ (Big Bend) ਖੇਤਰ ਵਿੱਚ ਅਮਰੀਕਾ-ਮੈਕਸਿਕੋ ਸਰਹੱਦੀ...

ਮੋਹਾਲੀ-ਚੰਡੀਗੜ੍ਹ ‘ਚ 22 ਸਤੰਬਰ ਨੂੰ ਲਗੇਗਾ iPhone ਦਾ ਲੰਗਰ, ਵੰਡੇ ਜਾਣਗੇ 10 ਫੋਨ; ਇੰਝ ਹੋਵੇਗੀ ਜੇਤੂਆਂ ਦੀ ਚੋਣ

ਪਹਿਲਾਂ 500 ਰੁਪਏ ਦੇ ਨੋਟਾਂ ਅਤੇ ਮੁਫ਼ਤ ਪੈਟਰੋਲ ਦਾ ‘ਲੰਗਰ’ ਲਗਾ ਕੇ ਸੁਰਖ਼ੀਆਂ ਵਿੱਚ...

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਨੂੰ 9 ਸਾਲ ਦੀ ਸਜ਼ਾ, 124 ਕਿਲੋ ਕੋਕੀਨ ਤਸਕਰੀ ਮਾਮਲੇ ‘ਚ ਹੋਈ ਸੁਣਵਾਈ; ਕਈ ਦੇਸ਼ਾਂ ‘ਚ ਕਰਦਾ ਸੀ ਸਪਲਾਈ

ਅਮਰੀਕਾ ਦੀ ਇੱਕ ਸੰਘੀ ਅਦਾਲਤ ਵਿੱਚ ਬੇਹੱਦ ਗੁਪਤ ਤਰੀਕੇ ਨਾਲ ਚੱਲੀ ਸੁਣਵਾਈ ਤੋਂ ਬਾਅਦ...

ਫਿਲੌਰ : ਵਿਆਹ ਸਮਾਗਮ ਤੋਂ ਪਰਤਦੇ ਸਮੇਂ ਕਾਰ ਸਵਾਰ ਹੋਏ ਹਾਦਸੇ ਦਾ ਸ਼ਿਕਾਰ, 11 ਸਾਲ ਦਾ ਬੱਚਾ ਹੋਇਆ ਜ਼ਖਮੀ

ਫਿਲੌਰ ਦੇ GT ਰੋਡ ’ਤੇ ਮਾਇਆ ਭਗਵਾਨ ਓਵਰਬ੍ਰਿਜ ਦੇ ਉੱਪਰ ਬੀਤੀ ਰਾਤ ਇੱਕ ਸੜਕ...