June 8, 2026, 3:07 pm
----------- Advertisement -----------
HomeNewsBreaking Newsਲਾਇਬੇਰੀਆ ’ਚ ਤੇਲ ਟੈਂਕਰ ’ਚ ਜ਼ਬਰਦਸਤ ਧ.ਮਾਕਾ, 40 ਲੋਕਾਂ ਦੀ ਦਰਦਨਾਕ ਮੌ+ਤ

ਲਾਇਬੇਰੀਆ ’ਚ ਤੇਲ ਟੈਂਕਰ ’ਚ ਜ਼ਬਰਦਸਤ ਧ.ਮਾਕਾ, 40 ਲੋਕਾਂ ਦੀ ਦਰਦਨਾਕ ਮੌ+ਤ

Published on

----------- Advertisement -----------

ਪੱਛਮੀ ਅਫ਼ਰੀਕੀ ਦੇਸ਼ ਲਾਇਬੇਰੀਆ ਦੇ ਉੱਤਰੀ-ਮੱਧ ਵਿੱਚ ਇੱਕ ਗੈਸ ਟੈਂਕਰ ਵਿੱਚ ਹੋਏ ਧਮਾਕੇ ਵਿੱਚ ਘੱਟੋ-ਘੱਟ 40 ਲੋਕਾਂ ਦੀ ਦਰਦਨਾਕ ਮੌਤ ਹੋ ਗਈ। ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਸ਼ਹਿਰ ਦੇ ਲੋਅਰ ਬੋਂਗ ਕਾਉਂਟੀ ਦੇ ਟੋਟੋਟਾ ਵਿਖੇ ਇੱਕ ਤੇਲ ਟੈਂਕਰ ਹਾਦਸਾਗ੍ਰਸਤ ਹੋ ਗਿਆ। ਉਸੇ ਟੈਂਕਰ ਵਿਚ ਬਾਅਦ ਵਿਚ ਧਮਾਕਾ ਹੋ ਗਿਆ, ਜਿਸ ਕਾਰਨ ਮੌਕੇ ‘ਤੇ ਮੌਜੂਦ ਕਈ ਲੋਕ ਮਾਰੇ ਗਏ ਅਤੇ ਜ਼ਖਮੀ ਹੋ ਗਏ। ਬਹੁਤ ਸਾਰੇ ਲੋਕ ਬੁਰੀ ਤਰ੍ਹਾਂ ਸੜ ਗਏ ਜਿਨ੍ਹਾਂ ਨੂੰ ਕਿ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਅਤੇ ਮਰਨ ਵਾਲਿਆਂ ਦੀ ਗਿਣਤੀ ਵਧਣ ਦੀ ਸੰਭਾਵਨਾ ਹੈ।
ਦੱਸ ਦਈਏ ਕਿ ਲਾਇਬੇਰੀਆ ਵਿੱਚ ਸੜਕ ਦੁਰਘਟਨਾਵਾਂ ਇੱਕ ਵੱਡੀ ਚਿੰਤਾ ਦਾ ਵਿਸ਼ਾ ਹਨ, ਜਿਸ ‘ਚ ਮੌਤਾਂ ਅਤੇ ਗੰਭੀਰ ਸੱਟਾਂ ਦੀ ਗਿਣਤੀ ਵੱਧ ਰਹੀ ਹੈ। ਵਿਸ਼ਵ ਸਿਹਤ ਸੰਗਠਨ ਦੇ ਨਵੇਂ ਅੰਕੜਿਆਂ ਅਨੁਸਾਰ ਲਾਇਬੇਰੀਆ ਵਿੱਚ ਸੜਕ ਹਾਦਸਿਆਂ ਵਿੱਚ 1,920 ਮੌਤਾਂ ਹੋਈਆਂ, ਜੋ ਕੁੱਲ ਮੌਤਾਂ ਦਾ 5.70% ਹੈ। ਇੱਥੇ ਸੜਕ ਹਾਦਸਿਆਂ ਵਿੱਚ ਮੌਤ ਦਰ ਵੱਖ-ਵੱਖ ਉਮਰਾਂ ਦੇ ਪ੍ਰਤੀ 100,000 ਲੋਕਾਂ ਵਿੱਚ 55.8 ਹੈ। ਇਹੀ ਕਾਰਨ ਹੈ ਕਿ ਸੜਕ ਹਾਦਸਿਆਂ ਕਾਰਨ ਹੋਣ ਵਾਲੀਆਂ ਮੌਤਾਂ ਦੇ ਮਾਮਲੇ ‘ਚ ਲਾਇਬੇਰੀਆ ਦੁਨੀਆ ‘ਚ ਚੌਥੇ ਨੰਬਰ ‘ਤੇ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਇਲਾਜ ਦਾ ਆਰਥਿਕ ਬੋਝ ਘਟਾਇਆ ਅਤੇ ਸਮੇਂ ਸਿਰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ: ਹਰਮਨਪ੍ਰੀਤ ਕੌਰ

ਚੰਡੀਗੜ੍ਹ /ਪਟਿਆਲਾ,07 ਜੂਨ : ਭਗਵੰਤ ਮਾਨ ਸਰਕਾਰ ਦੀ 'ਮੁੱਖ ਮੰਤਰੀ ਸਿਹਤ ਯੋਜਨਾ' ਨੇ ਪਟਿਆਲਾ ਦੀ...

ਭਾਜਪਾ ਦੀ ਧੂਰੀ ਰੈਲੀ ‘ਤੇ ਹਰਪਾਲ ਚੀਮਾ ਦਾ ਤੰਜ- ਸੀਐਮ ਨਾਇਬ ਸੈਣੀ ਜਨਤਾ ਨੂੰ ਨਹੀਂ, ਖਾਲੀ ਕੁਰਸੀਆਂ ਨੂੰ ਭਾਸ਼ਣ ਦੇ ਕੇ ਪਰਤੇ

ਚੰਡੀਗੜ੍ਹ 7 ਜੂਨ:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਹਰਿਆਣਾ ਦੇ ਮੁੱਖ ਮੰਤਰੀ...

 ਅੰਮ੍ਰਿਤਸਰ: ਕਿਸਾਨ ਦੇ ਘਰ ਬੇਹੋਸ਼ ਕਰਕੇ ਚੋਰੀ! 5 ਲੱਖ ਨਕਦੀ ਤੇ 45 ਤੋਲਾ ਸੋਨਾ ਲੈ ਕੇ ਫ਼ਰਾਰ

ਅਮ੍ਰਿਤਸਰ ਦੇ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਜਾਨਿਆ ਇਲਾਕੇ ‘ਚ ਚੋਰਾਂ ਨੇ ਇੱਕ ਕਿਸਾਨ...

ਮੈਨੇਜਰ ਨਾਲ ਭੱਜੀ ਪਤਨੀ ਤੇ 4 ਸਾਲਾਂ ਦੀ ਬੇਟੀ ਨੂੰ ਲੈ ਕੇ ਟਾਵਰ ‘ਤੇ ਚੜ੍ਹਿਆ ਪਤੀ

ਫਤਿਹਗੜ ਸਾਹਿਬ ਦੇ ਪਿੰਡ ਨਾਨੋਵਾਲ ਵਿਚ ਇਕ ਵਿਅਕਤੀ ਟਾਵਰ ਤੇ ਚੜ ਗਿਆ। ਵਿਅਕਤੀ 4...

ਹੁਸ਼ਿਆਰਪੁਰ : ਨਹਿਰ ‘ਚ ਨਹਾਉਣ ਗਏ 2 ਨੌਜਵਾਨਾਂ ਦੀ ਡੁੱਬਣ ਕਾਰਨ ਮੌਤ, ਵਾਲ-ਵਾਲ ਬਚੇ ਦੋ ਹੋਰ ਨੌਜਵਾਨ

ਹੁਸ਼ਿਆਰਪੁਰ ਦੇ ਥਾਣਾ ਹਰਿਆਣਾ ਅਧੀਂਨ ਆਉਦੇ ਪਿੰਡ ਗੱਜ ਨਾਲ ਲੱਗਦੀ ਕੰਢੀ ਕਨਾਲ ਨਹਿਰ ‘ਚ...

ਕਾਂਗਰਸ ‘ਚ ਸ਼ਾਮਲ ਹੋਣ ਦੀਆਂ ਅਟਕਲਾਂ ਵਿਚਾਲੇ ਅਮਿਤ ਸ਼ਾਹ ਤੇ ਨੱਡਾ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ

ਕਾਂਗਰਸ ਵਿਚ ਸ਼ਾਮਲ ਹੋਣ ਦੀਆਂ ਅਟਕਲਾਂ ਵਿਚਾਲੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ...