October 2, 2026, 5:09 pm
----------- Advertisement -----------
HomeNewsLatest Newsਲੀਬੀਆ ਦੀ ਵਿਦੇਸ਼ ਮੰਤਰੀ ਨਾਜ਼ਲਾ ਮੈਂਗੋਸ਼ ਨੇ ਛੱਡਿਆ ਦੇਸ਼, ਜਾਣੋ ਕੀ ਰਹੇ...

ਲੀਬੀਆ ਦੀ ਵਿਦੇਸ਼ ਮੰਤਰੀ ਨਾਜ਼ਲਾ ਮੈਂਗੋਸ਼ ਨੇ ਛੱਡਿਆ ਦੇਸ਼, ਜਾਣੋ ਕੀ ਰਹੇ ਕਾਰਨ

Published on

----------- Advertisement -----------

ਲੀਬੀਆ ਦੀ ਵਿਦੇਸ਼ ਮੰਤਰੀ ਨਾਜ਼ਲਾ ਮੈਂਗੋਸ਼ ਨੇ ਬੀਤੇ ਐਤਵਾਰ ਰਾਤ ਨੂੰ ਦੇਸ਼ ਛੱਡ ਦਿੱਤਾ। ਨਾਜ਼ਲਾ ਨੇ ਸ਼ਨੀਵਾਰ ਨੂੰ ਮੰਨਿਆ ਕਿ ਪਿਛਲੇ ਹਫਤੇ ਰੋਮ ‘ਚ ਇਜ਼ਰਾਈਲ ਦੇ ਵਿਦੇਸ਼ ਮੰਤਰੀ ਐਲੀ ਕੋਹੇਨ ਨਾਲ ਉਨ੍ਹਾਂ ਦੀ ਗੁਪਤ ਬੈਠਕ ਹੋਈ ਸੀ। ਇਸ ਤੋਂ ਬਾਅਦ ਦੇਸ਼ ਵਿੱਚ ਨਾਜ਼ਲਾ ਵਿਰੁੱਧ ਜ਼ਬਰਦਸਤ ਵਿਰੋਧ ਪ੍ਰਦਰਸ਼ਨ ਅਤੇ ਹਿੰਸਾ ਹੋਈ।

ਸੋਮਵਾਰ ਨੂੰ ਪ੍ਰਧਾਨ ਮੰਤਰੀ ਅਬਦੁੱਲਹਾਮਿਦ ਨੇ ਨਾਜ਼ਲਾ ਨੂੰ ਅਹੁਦੇ ਤੋਂ ਹਟਾ ਦਿੱਤਾ ਅਤੇ ਉਸ ਦੇ ਖਿਲਾਫ ਜਾਂਚ ਦੇ ਆਦੇਸ਼ ਦਿੱਤੇ। ਲੀਬੀਆ ਅਰਬ ਸੰਸਾਰ ਦਾ ਹਿੱਸਾ ਹੈ ਅਤੇ ਫਲਸਤੀਨ ਦਾ ਸਮਰਥਨ ਕਰਦਾ ਹੈ। ਲੀਬੀਆ ਦੇ ਲੋਕ ਇਜ਼ਰਾਈਲ ਨੂੰ ਦੁਸ਼ਮਣ ਦੇਸ਼ ਮੰਨਦੇ ਹਨ।

ਪਿਛਲੇ ਹਫ਼ਤੇ ਰੋਮ ਵਿੱਚ ਵਿਦੇਸ਼ ਮੰਤਰੀਆਂ ਦੀ ਇੱਕ ਕਾਨਫਰੰਸ ਹੋਈ ਸੀ। ਇਸ ਵਿੱਚ ਲੀਬੀਆ ਦੇ ਵਿਦੇਸ਼ ਮੰਤਰੀ ਨਾਜ਼ਲਾ ਮੈਂਗੋਸ਼ ਅਤੇ ਇਜ਼ਰਾਈਲ ਦੇ ਵਿਦੇਸ਼ ਮੰਤਰੀ ਐਲੀ ਕੋਹੇਨ ਵੀ ਮੌਜੂਦ ਸਨ। ਖਬਰ ਇਟਾਲੀਅਨ ਮੀਡੀਆ ਨੂੰ ਲੀਕ ਹੋਈ ਕਿ ਕੋਹੇਨ ਅਤੇ ਨਜਲਾ ਨੇ ਸਹਿਯੋਗ ਦੇ ਤਰੀਕਿਆਂ ਦੀ ਖੋਜ ਕਰਨੀ ਸ਼ੁਰੂ ਕਰ ਦਿੱਤੀ ਹੈ। 

ਇਸਤੋਂ ਇਲਾਵਾ ਇਜ਼ਰਾਈਲ ਦੇ ਸਰਕਾਰੀ ਸੂਤਰਾਂ ਨੇ ਪੁਸ਼ਟੀ ਕੀਤੀ ਕਿ ਦੋਵਾਂ ਵਿਦੇਸ਼ ਮੰਤਰੀਆਂ ਦੀ ਰੋਮ ਵਿੱਚ ਮੁਲਾਕਾਤ ਹੋਈ ਸੀ। ਇਸ ਤੋਂ ਬਾਅਦ ਲੀਬੀਆ ਵਿੱਚ ਹਫੜਾ-ਦਫੜੀ ਸ਼ੁਰੂ ਹੋ ਗਈ। ਉੱਥੇ ਦੋ ਦਿਨਾਂ ਤੋਂ ਸਰਕਾਰ ਖਿਲਾਫ ਪ੍ਰਦਰਸ਼ਨ ਚੱਲ ਰਹੇ ਹਨ। ਰਾਜਧਾਨੀ ਤ੍ਰਿਪੋਲੀ ਵਿੱਚ ਅੱਗਜ਼ਨੀ ਦੀਆਂ ਕਈ ਘਟਨਾਵਾਂ ਹੋਈਆਂ। ਇਸ ਤੋਂ ਬਾਅਦ ਪ੍ਰਧਾਨ ਮੰਤਰੀ ਅਬਦੁਲਹਾਮਿਦ ਨੇ ਵਿਦੇਸ਼ ਮੰਤਰੀ ਨੂੰ ਮੁਅੱਤਲ ਕਰ ਦਿੱਤਾ ਅਤੇ ਉਨ੍ਹਾਂ ਦੇ ਖਿਲਾਫ ਜਾਂਚ ਦੇ ਆਦੇਸ਼ ਵੀ ਜਾਰੀ ਕਰ ਦਿੱਤੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮਸਕਟ ‘ਚ ਨੰਗਲ ਦੇ ਮੁੰਡੇ ਨੂੰ ਸੁਣਾਈ ਗਈ ਮੌਤ ਦੀ ਸਜ਼ਾ, ਮਾਂ ਨੇ ਸਰਕਾਰ ਤੋਂ ਲਾਈ ਮਦਦ ਦੀ ਗੁਹਾਰ

ਨੰਗਲ ਦੇ ਇੱਕ ਨੌਜਵਾਨ ਨੂੰ ਸਾਊਦੀ ਅਰਬ ਵਿੱਚ ਮੌਤ ਦੀ ਸਜ਼ਾ ਸੁਣਾਈ ਗਈ ਹੈ।...

ਮਹਾਰਾਸ਼ਟਰ ‘ਚ ਟਰੱਕ ਅਤੇ ਪਿਕਅੱਪ ਦੀ ਟੱਕਰ, 7 ਲੋਕਾਂ ਦੀ ਮੌਤ

ਮਹਾਰਾਸ਼ਟਰ ਦੇ ਅਮਰਾਵਤੀ ਜ਼ਿਲ੍ਹੇ ਵਿਚ ਅੱਜ ਸਮ੍ਰਿਧੀ ਹਾਈਵੇਅ 'ਤੇ ਭਿਆਨਤ ਸੜਕੀ ਹਾਦਸਾ ਵਾਪਰਿਆ। ਤੇਜ਼...

ਲਵਲੀ ਯੂਨੀਵਰਸਿਟੀ ’ਚ ਕੈਂਪਸ ਦੇ ਬਾਹਰ ਲੜਾਕੂ ਜਹਾਜ਼ ’ਤੇ ਚੜ੍ਹਨ ਵਾਲੇ ਨੌਜਵਾਨ ਦੀ ਹੋਈ ਪਛਾਣ

ਪੰਜਾਬ ਦੇ ਫਗਵਾੜਾ ਸਥਿਤ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (LPU) ਵਿੱਚ ਹਿੰਸਾ ਦੌਰਾਨ ਕੈਂਪਸ ਦੇ ਬਾਹਰ...

ਕੁਲਯੁਗੀ ਪੁੱਤ ਨੇ ਮਾਂ ਦਾ ਕੀਤਾ ਕਤਲ, ਪੁੱਤ ਨੂੰ ਲਿੰਗ ਪਰਿਵਰਤਨ ਕਰਨ ਤੋਂ ਰੋਕਣ ਉੱਤੇ ਹੋਇਆ ਸੀ ਵਿਵਾਦ

ਉੱਤਰ ਪ੍ਰਦੇਸ਼ ਦੀ ਰਾਜਧਾਨੀ ਲਖਨਊ ਵਿੱਚ ਰਾਜੇਂਦਰ ਨਗਰ ਚੌਰਾਹੇ ਨੇੜੇ ਇੱਕ ਔਰਤ ਦਾ ਕਤਲ...

ਚਾਵਲਾ ਖ਼ਿਲਾਫ਼ ਬਲਾਤਕਾਰ ਕੇਸ ’ਚ ‘ਆਪ’ ਦਾ ਵੱਡਾ ਦਾਅਵਾ, ਕਥਿਤ ਆਡੀਓ ਨਾਲ ਚੁੱਕੇ ਸਵਾਲ

ਆਮ ਆਦਮੀ ਪਾਰਟੀ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਮਰਜੀਤ ਸਿੰਘ ਚਾਵਲਾ ਖ਼ਿਲਾਫ਼...

  ਰਾਜਾ ਵੜਿੰਗ ਨੇ ਰਾਹੁਲ ਗਾਂਧੀ ਨੂੰ ਸੌਂਪਿਆ ਅਸਤੀਫ਼ਾ, ਕਿਹਾ- ਹੁਣ ਕੁਝ ਦਿਨ ਛੁੱਟੀ ਲੈਣੀ ਚਾਹੀਦੀ

ਪੰਜਾਬ ਚੋਣਾਂ ਤੋਂ ਲਗਭਗ ਤਿੰਨ ਮਹੀਨੇ ਪਹਿਲਾਂ, ਕਾਂਗਰਸ ਦੇ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ...

ਕਲਯੁਗੀ ਪਤਨੀ ਨੇ ਪ੍ਰੇਮੀ ਨਾਲ ਮਿਲ ਕੇ ਪਤੀ ਨੂੰ ਕੀਤਾ ਕਤਲ, ਫੇਰ ਖੁਦਕੁਸ਼ੀ ਵਿਖਾਉਣ ਦੀ ਰਚੀ ਸਾਜ਼ਿਸ਼

ਬਠਿੰਡਾ ਵਿੱਚ ਇੱਕ ਔਰਤ ਨੇ ਆਪਣੇ ਨਾਜਾਇਜ਼ ਸਬੰਧਾਂ ਦਾ ਪਰਦਾਫਾਸ਼ ਹੋਣ ਤੋਂ ਬਾਅਦ ਆਪਣੇ...

ਮੋਬਾਈਲਾਂ ’ਤੇ ‘ਟੂੰ-ਟੂੰ’ ਦੇ ਸੁਨੇਹੇ ਆਉਂਦਿਆਂ ਹੀ ਔਰਤਾਂ ਦੇ ਚਿਹਰਿਆਂ ‘ਤੇ ਛਾਈ ਖੁਸ਼ੀ

ਖਡੂਰ ਸਾਹਿਬ, 1 ਅਕਤੂਬਰ:‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ 3,000 ਤੋਂ 4,500 ਰੁਪਏ ਸਿੱਧੇ ਖਾਤਿਆਂ ਵਿੱਚ...

ਜਦੋਂ ਸਾਰੇ ਸਬੰਧਤ ਰਿਕਾਰਡ ਐਸਜੀਪੀਸੀ ਕੋਲ ਹੀ ਹਨ ਤਾਂ ਸੀਬੀਆਈ ਜਾਂਚ ਦੀ ਮੰਗ ਕਿਉਂ? – ਬਲਤੇਜ ਪੰਨੂ

ਚੰਡੀਗੜ੍ਹ 1 ਅਕਤੂਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਵੀਰਵਾਰ ਨੂੰ ਐਸਜੀਪੀਸੀ ਦੇ ਪ੍ਰਧਾਨ ਹਰਜਿੰਦਰ...