September 21, 2026, 5:06 am
----------- Advertisement -----------
HomeNewsBreaking Newsਸ਼ਰਾਬ ਨੀਤੀ ਮਾਮਲੇ 'ਚ ਕੇਜਰੀਵਾਲ ਨੂੰ ਨਹੀਂ ਮਿਲੀ ਰਾਹਤ, ਅਦਾਲਤ ਨੇ 15...

ਸ਼ਰਾਬ ਨੀਤੀ ਮਾਮਲੇ ‘ਚ ਕੇਜਰੀਵਾਲ ਨੂੰ ਨਹੀਂ ਮਿਲੀ ਰਾਹਤ, ਅਦਾਲਤ ਨੇ 15 ਅਪ੍ਰੈਲ ਤੱਕ ਨਿਆਇਕ ਹਿਰਾਸਤ ‘ਚ ਭੇਜਿਆ

Published on

----------- Advertisement -----------

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਅੱਜ ਇਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਜਿੱਥੋਂ ਉਨ੍ਹਾਂ ਨੂੰ ਹੁਣ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਹੈ।
ਦੱਸ ਦਈਏ ਕਿ ਸ਼ਰਾਬ ਨੀਤੀ ਮਾਮਲੇ ‘ਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਈਡੀ ਹਿਰਾਸਤ ਵਿੱਚ ਸਮਾਂ ਖਤਮ ਹੋਣ ਤੋਂ ਬਾਅਦ ਅੱਜ ਅਦਾਲਤ ਵਿੱਚ ਪੇਸ਼ ਕੀਤਾ ਗਿਆ।ਅਦਾਲਤ ਵੱਲੋਂ ਅਰਵਿੰਦ ਕੇਜਰੀਵਾਲ ਨੂੰ ਅਗਲੇ 15 ਦਿਨਾਂ ਲਈ ਜੇਲ੍ਹ ਭੇਜ ਦਿੱਤਾ ਹੈ। ਅੱਜ ਅਦਾਲਤ ਵਿੱਚ ਪੇਸ਼ੀ ਸਮੇਂ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਵੀ ਅਦਾਲਤ ਵਿੱਚ ਮੌਜੂਦ ਸਨ।
ਈਡੀ ਨੇ ਸਪੈਸ਼ਲ ਜੱਜ ਕਾਵੇਰੀ ਬਾਵੇਜਾ ਦੀ ਅਦਾਲਤ ਵਿੱਚ ਕੇਜਰੀਵਾਲ ਨੂੰ ਨਿਆਂਇਕ ਹਿਰਾਸਤ ਵਿੱਚ ਭੇਜੇ ਜਾਣ ਦੀ ਅਪੀਲ ਕੀਤੀ। ਈਡੀ ਨੇ ਅਦਾਲਤ ਸਾਹਮਣੇ ਕਿਹਾ ਕਿ ਕੇਜਰੀਵਾਲ ਜਾਂਚ ਵਿੱਚ ਸਹਿਯੋਗ ਨਹੀ਼ ਕਰ ਰਹੇ। ਉਹ ਆਪਣੇ ਮੋਬਾਇਲ ਦਾ ਪਾਸਵਾਰਡ ਨਹੀਂ ਦੇ ਰਹੇ। ਉਨ੍ਹਾਂ ਦਸਤਾਵੇਜਾਂ ਦੀ ਤਸਦੀਕ ਕਰਵਾਈ ਹੈ। ਉਹ ਜਾਣਬੁਝਕੇ ਭਟਕਾ ਰਹੇ ਹਨ ਅਤੇ ਗੋਲਮੋਲ ਜਵਾਬ ਦੇ ਰਹੇ ਹਨ। ਈਡੀ ਨੇ ਕਿਹਾ ਕਿ ਕੇਜਰੀਵਾਲ ਨੂੰ ਫਿਲਹਾਲ ਨਿਆਂਇਕ ਹਿਰਾਸਤ ਵਿੱਚ ਰੱਖਿਆ ਜਾਵੇ ਅਤੇ ਜਦੋਂ ਦੁਬਾਰਾ ਜ਼ਰੂਰਤ ਹੋਵੇਗੀ ਤਾਂ ਉਨ੍ਹਾਂ ਦੇ ਰਿਮਾਂਡ ਦੀ ਮੰਗ ਕੀਤੀ ਜਾਵੇਗੀ।
ਇਸ ਤੋਂ ਪਹਿਲਾਂ ਅਦਾਲਤ ‘ਚ ਪੇਸ਼ੀ ਦੌਰਾਨ ਕੇਜਰੀਵਾਲ ਨੇ ਮੀਡੀਆ ਨੂੰ ਕਿਹਾ- ਇਹ ਜੋ ਕਰ ਰਹੇ ਹਨ, ਉਹ ਦੇਸ਼ ਲਈ ਚੰਗਾ ਨਹੀਂ ਹੈ। ਸੁਣਵਾਈ ਦੌਰਾਨ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ, ਦਿੱਲੀ ਦੇ ਮੰਤਰੀ ਆਤਿਸ਼ੀ, ਗੋਪਾਲ ਰਾਏ ਅਤੇ ਸੌਰਭ ਭਾਰਦਵਾਜ ਵੀ ਅਦਾਲਤ ਵਿੱਚ ਮੌਜੂਦ ਸਨ।
ਜ਼ਿਕਰਯੋਗ ਹੈ ਕਿ ਕਥਿਤ ਸ਼ਰਾਬ ਘੁਟਾਲੇ ਵਿੱਚ ਅਰਵਿੰਦ ਕੇਜਰੀਵਾਲ ਨੂੰ ਈਡੀ ਵੱਲੋਂ 21 ਮਾਰਚ ਨੂੰ ਗ੍ਰਿਫਤਾਰ ਕੀਤਾ ਗਿਆ ਸੀ।ਫਿਰ ਉਨ੍ਹਾਂ ਨੂੰ 22 ਮਾਰਚ ਨੂੰ ਰਾਊਜ਼ ਐਵੇਨਿਊ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਕੇਜਰੀਵਾਲ ਨੂੰ 28 ਮਾਰਚ ਤੱਕ 7 ਦਿਨਾਂ ਲਈ ਰਿਮਾਂਡ ‘ਤੇ ਭੇਜ ਦਿੱਤਾ ਸੀ। ਇਸ ਤੋਂ ਬਾਅਦ 28 ਮਾਰਚ ਨੂੰ ਹੋਈ ਸੁਣਵਾਈ ਦੌਰਾਨ ਅਦਾਲਤ ਨੇ 1 ਅਪ੍ਰੈਲ ਤੱਕ ਕੇਜਰੀਵਾਲ ਨੂੰ ਰਿਮਾਂਡ ‘ਤੇ ਭੇਜ ਦਿੱਤਾ। ਅੱਜ ਸੀ ਐਮ ਕੇਜਰੀਵਾਲ ਨੂੰ 15 ਅਪ੍ਰੈਲ ਯਾਨੀ 14 ਦਿਨਾਂ ਲਈ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਸਰ ‘ਚ ASI ਦਾ ਕਤਲ ਕਰਨ ਵਾਲਾ ਸ਼ੂਟਰ ਪੁਲਿਸ ਮੁਕਾਬਲੇ ‘ਚ ਢੇਰ, ਮੁਲਜ਼ਮ ਦੀਪਕ ਦੇ ਪਰਿਵਾਰ ਦਾ ਵੱਡਾ ਬਿਆਨ

ASI ਹਰਜੀਤ ਸਿੰਘ ਦਾ ਕਤਲ ਕਰਨ ਵਾਲੇ ਇਕ ਸ਼ੂਟਰ ਨੂੰ ਪੁਲਿਸ ਨੇ ਮੁਕਾਬਲੇ ਵਿਚ...

ਡੇਰਾ ਬਾਬਾ ਨਾਨਕ : ਕਾਂਗਰਸੀ ਸਰਪੰਚ ਨਵਦੀਪ ਸਿੰਘ ਦੇ ਛੋਟੇ ਭਰਾ ਦਾ ਕਤਲ, ਅਣਪਛਾਤਿਆਂ ਨੇ ਵਾਰਦਾਤ ਨੂੰ ਦਿੱਤਾ ਅੰਜਾਮ

ਪੁਲਿਸ ਥਾਣਾ ਡੇਰਾ ਬਾਬਾ ਨਾਨਕ ਅਧੀਨ ਪੈਂਦੇ ਪਿੰਡ ਪੱਡਾ ਦੇ ਮੌਜੂਦਾ ਕਾਂਗਰਸੀ ਸਰਪੰਚ ਨਵਦੀਪ...

ਸੀਐਮ ਭਗਵੰਤ ਮਾਨ ਨੇ ਲਾਂਚ ਕੀਤਾ ਚੋਣ ਪੈਂਫਲੇਟ, ਘਰ-ਘਰ ਲੈ ਕੇ ਜਾਣਗੇ ਲੱਖਾਂ ‘ਆਪ’ ਵਰਕਰ

ਲੁਧਿਆਣਾ 19 ਸਤੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨੀਵਾਰ ਨੂੰ ਲੁਧਿਆਣਾ ਵਿੱਚ ਆਮ ਆਦਮੀ...

ਮੁਅੱਤਲ DIG ਭੁੱਲਰ ਮਾਮਲਾ : ਅਦਾਲਤ ਨੇ ਵਿਚੋਲੀਏ ਕ੍ਰਿਸ਼ਨੂ ਸ਼ਾਰਦਾ ਨੂੰ 7 ਦਿਨਾਂ ਦੇ ED ਰਿਮਾਂਡ ‘ਤੇ ਭੇਜਿਆ

ਪੰਜਾਬ ਪੁਲਿਸ ਦੇ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਨਾਲ ਸਬੰਧਤ ਰਿਸ਼ਵਤਖੋਰੀ ਮਾਮਲੇ ਵਿੱਚ ਵਿਚੋਲੇ...

ਰਣਜੀਤ ਸਿੰਘ ਛੱਜਲਵੱਡੀ ਆਪਣੇ ਪੁੱਤਰ ਸਣੇ ‘ਆਪ’ ਵਿੱਚ ਸ਼ਾਮਲ

ਪੰਜਾਬ ਦੀ ਸਿਆਸਤ ਵਿੱਚੋਂ ਅਕਾਲੀ ਦਲ (ਪੁਨਰ ਸੁਰਜੀਤ) ਨੂੰ ਉਸ ਸਮੇਂ ਝਟਕਾ ਲੱਗਾ, ਜਦੋਂ...

 ਮੈਕਸਿਕੋ ਤੋਂ ਪਰਵਾਸੀਆਂ ਦਾ ਦਾਖਲਾ ਰੋਕਣ ਲਈ 30 ਫੁੱਟ ਉੱਚੇ ਸਟੀਲ ਦੇ ਪੈਨਲ ਲਾਉਣ ਦਾ ਕੰਮ ਸ਼ੁਰੂ

ਟਰੰਪ ਪ੍ਰਸ਼ਾਸਨ ਨੇ ਪੱਛਮੀ ਟੈਕਸਾਸ ਦੇ ਬਿਗ ਬੈਂਡ (Big Bend) ਖੇਤਰ ਵਿੱਚ ਅਮਰੀਕਾ-ਮੈਕਸਿਕੋ ਸਰਹੱਦੀ...

ਮੋਹਾਲੀ-ਚੰਡੀਗੜ੍ਹ ‘ਚ 22 ਸਤੰਬਰ ਨੂੰ ਲਗੇਗਾ iPhone ਦਾ ਲੰਗਰ, ਵੰਡੇ ਜਾਣਗੇ 10 ਫੋਨ; ਇੰਝ ਹੋਵੇਗੀ ਜੇਤੂਆਂ ਦੀ ਚੋਣ

ਪਹਿਲਾਂ 500 ਰੁਪਏ ਦੇ ਨੋਟਾਂ ਅਤੇ ਮੁਫ਼ਤ ਪੈਟਰੋਲ ਦਾ ‘ਲੰਗਰ’ ਲਗਾ ਕੇ ਸੁਰਖ਼ੀਆਂ ਵਿੱਚ...

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਨੂੰ 9 ਸਾਲ ਦੀ ਸਜ਼ਾ, 124 ਕਿਲੋ ਕੋਕੀਨ ਤਸਕਰੀ ਮਾਮਲੇ ‘ਚ ਹੋਈ ਸੁਣਵਾਈ; ਕਈ ਦੇਸ਼ਾਂ ‘ਚ ਕਰਦਾ ਸੀ ਸਪਲਾਈ

ਅਮਰੀਕਾ ਦੀ ਇੱਕ ਸੰਘੀ ਅਦਾਲਤ ਵਿੱਚ ਬੇਹੱਦ ਗੁਪਤ ਤਰੀਕੇ ਨਾਲ ਚੱਲੀ ਸੁਣਵਾਈ ਤੋਂ ਬਾਅਦ...

ਫਿਲੌਰ : ਵਿਆਹ ਸਮਾਗਮ ਤੋਂ ਪਰਤਦੇ ਸਮੇਂ ਕਾਰ ਸਵਾਰ ਹੋਏ ਹਾਦਸੇ ਦਾ ਸ਼ਿਕਾਰ, 11 ਸਾਲ ਦਾ ਬੱਚਾ ਹੋਇਆ ਜ਼ਖਮੀ

ਫਿਲੌਰ ਦੇ GT ਰੋਡ ’ਤੇ ਮਾਇਆ ਭਗਵਾਨ ਓਵਰਬ੍ਰਿਜ ਦੇ ਉੱਪਰ ਬੀਤੀ ਰਾਤ ਇੱਕ ਸੜਕ...