September 22, 2026, 10:11 pm
----------- Advertisement -----------
HomeNewsBreaking Newsਪਤੀ ਨਾਲ ਝਗੜੇ ਤੋਂ ਬਾਅਦ ਲਿਵ-ਇਨ ਪਾਰਟਨਰ ਨਾਲ ਰਹਿ ਰਹੀ ਸੀ ਪਤਨੀ,...

ਪਤੀ ਨਾਲ ਝਗੜੇ ਤੋਂ ਬਾਅਦ ਲਿਵ-ਇਨ ਪਾਰਟਨਰ ਨਾਲ ਰਹਿ ਰਹੀ ਸੀ ਪਤਨੀ, ਲਿਵ-ਇਨ ਪਾਰਟਨਰ ਨੇ ਜ਼ਿੰਦਾ ਸਾੜਿਆ

Published on

----------- Advertisement -----------

ਨਵੀਂ ਦਿੱਲੀ, 22 ਫਰਵਰੀ 2023 – ਦਿੱਲੀ ਦੇ ਅਮਨ ਵਿਹਾਰ ਇਲਾਕੇ ‘ਚ ਲਿਵ-ਇਨ ਰਿਲੇਸ਼ਨਸ਼ਿਪ ‘ਚ ਰਹਿ ਰਹੀ ਔਰਤ ਨੂੰ ਉਸ ਦੇ ਪਾਰਟਨਰ ਨੇ ਜ਼ਿੰਦਾ ਸਾੜ ਦਿੱਤਾ ਸੀ ਅਤੇ ਹੁਣ ਕਰੀਬ 10 ਦਿਨਾਂ ਬਾਅਦ ਔਰਤ ਦੀ ਇਲਾਜ ਦੌਰਾਨ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਲਿਵ-ਇਨ ਪਾਰਟਨਰ ਨੇ ਔਰਤ ‘ਤੇ ਤਾਰਪੀਨ ਦਾ ਤੇਲ ਪਾ ਕੇ ਉਸ ਨੂੰ ਅੱਗ ਲਗਾ ਦਿੱਤੀ। ਔਰਤ ਨੂੰ ਗੰਭੀਰ ਹਾਲਤ ਵਿਚ ਸੰਜੇ ਗਾਂਧੀ ਹਸਪਤਾਲ ਲਿਜਾਇਆ ਗਿਆ। ਹਾਲਤ ਵਿਗੜਦੀ ਦੇਖ ਕੇ ਉਸ ਨੂੰ ਏਮਜ਼ ਰੈਫਰ ਕਰ ਦਿੱਤਾ ਗਿਆ, ਜਿੱਥੇ ਕਰੀਬ 10 ਦਿਨਾਂ ਤੱਕ ਜ਼ਿੰਦਗੀ ਅਤੇ ਮੌਤ ਦੀ ਲੜਾਈ ਲੜਦੀ ਹੋਈ ਔਰਤ ਦੀ ਮੌਤ ਹੋ ਗਈ। ਪੁਲਸ ਪੂਰੇ ਮਾਮਲੇ ਦੀ ਜਾਂਚ ‘ਚ ਲੱਗੀ ਹੋਈ ਹੈ।

ਮ੍ਰਿਤਕ ਔਰਤ ਰਾਜਧਾਨੀ ਦਿੱਲੀ ਦੇ ਅਮਨ ਵਿਹਾਰ ਇਲਾਕੇ ‘ਚ ਕਰੀਬ 6 ਸਾਲਾਂ ਤੋਂ ਲਿਵ-ਇਨ ਰਿਲੇਸ਼ਨਸ਼ਿਪ ‘ਚ ਰਹਿ ਰਹੀ ਸੀ। ਮਹਿਲਾ ਨੇ 6 ਸਾਲ ਪਹਿਲਾਂ ਆਪਣੇ ਪਤੀ ਨੂੰ ਛੱਡ ਦਿੱਤਾ ਸੀ ਅਤੇ ਉਸ ਤੋਂ ਬਾਅਦ ਉਹ ਅਮਨ ਵਿਹਾਰ ਇਲਾਕੇ ‘ਚ ਮੋਹਿਤ ਨਾਂ ਦੇ ਲੜਕੇ ਨਾਲ ਰਹਿਣ ਲੱਗ ਪਈ ਸੀ। ਪਿਛਲੇ ਕੁਝ ਮਹੀਨਿਆਂ ਤੋਂ ਮੋਹਿਤ ਅਤੇ ਔਰਤ ਵਿਚਾਲੇ ਕਿਸੇ ਨਾ ਕਿਸੇ ਗੱਲ ਨੂੰ ਲੈ ਕੇ ਝਗੜਾ ਹੁੰਦਾ ਰਹਿੰਦਾ ਸੀ। ਦੱਸਿਆ ਜਾ ਰਿਹਾ ਹੈ ਕਿ 10 ਫਰਵਰੀ ਨੂੰ ਔਰਤ ਨੇ ਮੋਹਿਤ ਨੂੰ ਆਪਣੇ ਦੋਸਤ ਦੇ ਘਰ ਨਸ਼ਾ ਕਰਦੇ ਦੇਖਿਆ, ਜਿਸ ਤੋਂ ਬਾਅਦ ਮੋਹਿਤ ਅਤੇ ਔਰਤ ਵਿਚਾਲੇ ਲੜਾਈ ਹੋ ਗਈ, ਜਿਸ ਤੋਂ ਬਾਅਦ ਮੋਹਿਤ ਨੇ ਘਰ ‘ਚ ਰੱਖਿਆ ਤਾਰਪੀਨ ਦਾ ਤੇਲ ਔਰਤ ‘ਤੇ ਪਾ ਕੇ ਉਸ ਨੂੰ ਅੱਗ ਲਗਾ ਦਿੱਤੀ।

ਆਲੇ-ਦੁਆਲੇ ਦੇ ਲੋਕਾਂ ਨੇ ਪੁਲਸ ਨੂੰ ਸੂਚਨਾ ਦਿੱਤੀ, ਪੁਲਸ ਨੇ ਮੌਕੇ ‘ਤੇ ਪਹੁੰਚ ਕੇ ਜ਼ਖਮੀ ਨੂੰ ਨੇੜੇ ਦੇ ਸੰਜੇ ਗਾਂਧੀ ਮੈਮੋਰੀਅਲ ਹਸਪਤਾਲ ‘ਚ ਦਾਖਲ ਕਰਵਾਇਆ, ਜਿੱਥੇ ਉਸ ਦੀ ਹਾਲਤ ਲਗਾਤਾਰ ਵਿਗੜਦੀ ਜਾ ਰਹੀ ਸੀ, ਜਿਸ ਕਾਰਨ ਉਸ ਨੂੰ ਏਮਜ਼ ਹਸਪਤਾਲ ਰੈਫਰ ਕਰ ਦਿੱਤਾ ਗਿਆ। ਇੱਥੇ ਕਰੀਬ 10 ਦਿਨ ਤੱਕ ਔਰਤ ਦਾ ਇਲਾਜ ਚੱਲਿਆ ਪਰ ਸੋਮਵਾਰ ਦੇਰ ਸ਼ਾਮ ਔਰਤ ਦੀ ਮੌਤ ਹੋ ਗਈ।

ਦੱਸਿਆ ਜਾ ਰਿਹਾ ਹੈ ਕਿ ਔਰਤ ਦਾ ਵਿਆਹ ਤੋਂ 8 ਸਾਲ ਦਾ ਬੇਟਾ ਹੈ ਅਤੇ ਮੋਹਿਤ ਨਾਲ ਲਿਵ-ਇਨ ਰਿਲੇਸ਼ਨਸ਼ਿਪ ‘ਚ ਰਹਿੰਦੇ ਹੋਏ ਉਸ ਦੀ ਇਕ ਬੇਟੀ ਵੀ ਸੀ, ਜਿਸ ਦੀ ਉਮਰ 4 ਸਾਲ ਹੈ। ਜਿਵੇਂ ਹੀ ਅਮਨ ਵਿਹਾਰ ਥਾਣਾ ਪੁਲਸ ਨੂੰ ਪਤਾ ਲੱਗਾ ਕਿ ਔਰਤ ਦੀ ਮੌਤ ਹੋ ਗਈ ਹੈ ਤਾਂ ਪੁਲਸ ਨੇ ਤੁਰੰਤ ਧਾਰਾ 302 ਭਾਵ ਕਤਲ ਦੇ ਤਹਿਤ ਮਾਮਲਾ ਦਰਜ ਕਰਕੇ ਮੋਹਿਤ ਨੂੰ ਗ੍ਰਿਫਤਾਰ ਕਰ ਲਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੇ ਸਥਾਨਕ ਸੰਸਥਾਵਾਂ ਲਈ ਮਜ਼ਬੂਤ ਵਿੱਤੀ ਢਾਂਚਾ ਜ਼ਰੂਰੀ: CM ਮਾਨ, 7ਵੇਂ ਵਿੱਤ ਕਮਿਸ਼ਨ ਨਾਲ ਕੀਤੀ ਮੀਟਿੰਗ

ਚੰਡੀਗੜ੍ਹ, 22 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ਼ਹਿਰੀ ਅਤੇ ਪੇਂਡੂ ਸਥਾਨਕ ਸੰਸਥਾਵਾਂ...

ਮੁੱਖ ਮੰਤਰੀ ਭਗਵੰਤ ਮਾਨ ਨੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਅਤੇ ਉਨ੍ਹਾਂ ਦੇ ਸਮਰਥਕਾਂ ਦਾ ਆਪ ਵਿੱਚ ਕੀਤਾ ਸਵਾਗਤ

ਚੰਡੀਗੜ੍ਹ 22 ਸਤੰਬਰ:ਆਮ ਆਦਮੀ ਪਾਰਟੀ (ਆਪ) ਨੂੰ ਮਾਝੇ ਵਿੱਚ ਉਸ ਵੇਲੇ ਵੱਡੀ ਸਿਆਸੀ ਮਜ਼ਬੂਤੀ...

ਮੁਹਾਲੀ ਦੇ ਗਮਾਡਾ ਦਫ਼ਤਰ ’ਚ ਈ.ਡੀ. ਦਾ ਛਾਪਾ: 3 ਮੰਜ਼ਿਲਾਂ ਕੀਤੀਆਂ ਸੀਲ

ਐੱਨਫੋਰਸਮੈਂਟ ਡਾਇਰੈਕਟੋਰੇਟ (ED) ਦੀਆਂ ਟੀਮਾਂ ਨੇ ਕੇਂਦਰੀ ਰਿਜ਼ਰਵ ਪੁਲੀਸ ਬਲ (CRPF) ਦੇ ਜਵਾਨਾਂ ਦੇ...

SIR ਦੌਰਾਨ 56218 ਵੋਟਾਂ ਕੱਟੀਆਂ; ਅੰਤਿਮ ਸੂਚੀ ਜਾਰੀ

ਚੰਡੀਗੜ੍ਹ ਵਿੱਚ 'ਐੱਸਆਈਆਰ' (SIR) ਦੌਰਾਨ 56,218 ਵੋਟਾਂ ਕੱਟੀਆਂ ਗਈਆਂ ਹਨ। ਭਾਰਤੀ ਚੋਣ ਕਮਿਸ਼ਨ ਦੇ...

ਪਰਾਲੀ ਸਾੜਨ ਵਾਲਿਆਂ ਲਈ ਨਵੇਂ ਨਿਯਮਾਂ ਦਾ ਮਸੌਦਾ: 30 ਹਜ਼ਾਰ ਤੱਕ ਜ਼ੁਰਮਾਨਾ, 15 ਮਹੀਨੇ ਤੱਕ ਜ਼ਮੀਨ ਦੇ ਰਿਕਾਰਡ ‘ਚ ਰਹੇਗੀ ਰੈੱਡ ਐਂਟਰੀ

ਕੇਂਦਰ ਸਰਕਾਰ ਵੱਲੋਂ ਪਰਾਲੀ ਸਾੜਨ ਵਾਲੇ ਕਿਸਾਨਾਂ ਖ਼ਿਲਾਫ਼ ਕਾਰਵਾਈ ਹੋਰ ਸਖ਼ਤ ਕਰਨ ਦੀ ਤਿਆਰੀ...

ਵਿਆਹ ਲਈ ਸ਼ੇਰਵਾਨੀ ਪਸੰਦ ਕਰ ਪਰਤੇ ਨੌਜਵਾਨ ਦਾ ਕਤਲ, ਨਾਲ ਕੰਮ ਕਰ ਚੁੱਕੀ ਕੁੜੀ ਨੇ ਉਤਾਰਿਆ ਮੌਤ ਦੇ ਘਾਟ

ਗੁਰੂਗ੍ਰਾਮ ਦੇ ਸੈਕਟਰ 29 ਵਿੱਚ ਇੱਕ ਰੀਅਲ ਅਸਟੇਟ ਕੰਪਨੀ ਦੇ ਮੈਨੇਜਰ ਦਾ ਉਸ ਦੇ...

Sidhu Moosewala ਦਾ ਨਵਾਂ ਗੀਤ ‘Ghostface Killah’ ਰਿਲੀਜ਼; ਛੇ ਘੰਟਿਆਂ ਵਿੱਚ 18 ਲੱਖ ਤੋਂ ਵੱਧ ਵਿਊਜ਼

 ਮਰਹੂਮ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਉਰਫ਼ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ‘ਗੋਸਟਫੇਸ ਕਿਲਾ’...

ਗੁਲਾਬ ਸਿੱਧੂ ਦੇ ਘਰ ’ਤੇ ਫਾਇਰਿੰਗ ਕਰਨ ਵਾਲਿਆਂ ਦਾ ਪੁਲੀਸ ਨਾਲ ਮੁਕਾਬਲਾ; ਇੱਕ ਵਿਅਕਤੀ ਜ਼ਖ਼ਮੀ

ਪ੍ਰਸਿੱਧ ਗਾਇਕ ਗੁਲਾਬ ਸਿੱਧੂ ਦੇ ਘਰ ’ਤੇ ਪਿਛਲੇ ਦਿਨੀਂ ਫਾਇਰਿੰਗ ਕਰਨ ਵਾਲੇ ਦੋ ਹਮਲਾਵਰਾਂ...

‘ਸੋਸ਼ਲ ਮੀਡੀਆ ’ਤੇ ਫੈਲ ਰਹੀ ਆਡੀਓ ਤੇ ਖ਼ਬਰਾਂ ਬਿਲਕੁਲ ਝੂਠੀਆਂ..’, ਵਰਦੀ ਪਾ ਕੇ ਸਫ਼ਰ ਨਾ ਕਰਨ’ ਦੀ ਅਫ਼ਵਾਹ ’ਤੇ Punjab Police ਦਾ ਐਕਸ਼ਨ

ਪੰਜਾਬ ਪੁਲੀਸ ਨੇ ਸੋਸ਼ਲ ਮੀਡੀਆ ’ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਉਨ੍ਹਾਂ ਖ਼ਬਰਾਂ ਦਾ...