December 10, 2025, 2:30 am
----------- Advertisement -----------
HomeNewsBreaking Newsਲੋਕ ਸਭਾ ਚੋਣਾਂ ਦੀਆਂ ਤਰੀਕਾਂ ਦਾ ਅੱਜ ਐਲਾਨ: 7 ਪੜਾਵਾਂ ਵਿੱਚ ਹੋ...

ਲੋਕ ਸਭਾ ਚੋਣਾਂ ਦੀਆਂ ਤਰੀਕਾਂ ਦਾ ਅੱਜ ਐਲਾਨ: 7 ਪੜਾਵਾਂ ਵਿੱਚ ਹੋ ਸਕਦੀ ਹੈ ਵੋਟਿੰਗ

Published on

----------- Advertisement -----------

ਨਵੀਂ ਦਿੱਲੀ, 16 ਮਾਰਚ 2024 – 2024 ਦੀਆਂ ਲੋਕ ਸਭਾ ਚੋਣਾਂ ਦੀਆਂ ਤਰੀਕਾਂ ਦਾ ਅੱਜ ਐਲਾਨ ਕੀਤਾ ਜਾਵੇਗਾ। ਮੁੱਖ ਚੋਣ ਕਮਿਸ਼ਨਰ ਦੁਪਹਿਰ 3 ਵਜੇ ਦਿੱਲੀ ਦੇ ਵਿਗਿਆਨ ਭਵਨ ਵਿੱਚ ਪ੍ਰੈੱਸ ਕਾਨਫਰੰਸ ਕਰਨਗੇ। ਲੋਕ ਸਭਾ ਦੇ ਨਾਲ-ਨਾਲ 4 ਰਾਜਾਂ ਆਂਧਰਾ ਪ੍ਰਦੇਸ਼, ਓਡੀਸ਼ਾ, ਅਰੁਣਾਚਲ ਪ੍ਰਦੇਸ਼ ਅਤੇ ਸਿੱਕਮ ਦੀਆਂ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਵੀ ਅੱਜ ਤੈਅ ਹੋ ਜਾਣਗੀਆਂ।

543 ਲੋਕ ਸਭਾ ਸੀਟਾਂ ‘ਤੇ 7 ਪੜਾਵਾਂ ‘ਚ ਵੋਟਿੰਗ ਹੋ ਸਕਦੀ ਹੈ। ਪਹਿਲੇ ਪੜਾਅ ਲਈ 15 ਤੋਂ 18 ਅਪ੍ਰੈਲ ਦਰਮਿਆਨ ਵੋਟਿੰਗ ਹੋ ਸਕਦੀ ਹੈ, ਜਦਕਿ ਆਖਰੀ ਪੜਾਅ 19 ਮਈ ਨੂੰ ਹੋ ਸਕਦਾ ਹੈ। ਨਤੀਜਾ 23 ਮਈ ਨੂੰ ਆ ਸਕਦਾ ਹੈ।

ਚੋਣ ਕਮਿਸ਼ਨ ਨੇ ਲੋਕ ਸਭਾ ਅਤੇ ਚਾਰ ਵਿਧਾਨ ਸਭਾ ਚੋਣਾਂ ਲਈ 3.4 ਲੱਖ ਕੇਂਦਰੀ ਬਲਾਂ ਦੀ ਮੰਗ ਕੀਤੀ ਹੈ। ਕਮਿਸ਼ਨ 97 ਕਰੋੜ ਵੋਟਰਾਂ ਲਈ ਦੇਸ਼ ਭਰ ਵਿੱਚ ਕਰੀਬ 12.5 ਲੱਖ ਪੋਲਿੰਗ ਸਟੇਸ਼ਨ ਬਣਾ ਸਕਦਾ ਹੈ।

ਤਰੀਕਾਂ ਦੇ ਐਲਾਨ ਦੇ ਨਾਲ ਹੀ ਦੇਸ਼ ਵਿੱਚ ਚੋਣ ਜ਼ਾਬਤਾ ਵੀ ਲਾਗੂ ਹੋ ਜਾਵੇਗਾ, ਜੋ ਚੋਣ ਪ੍ਰਕਿਰਿਆ ਪੂਰੀ ਹੋਣ ਤੱਕ ਲਾਗੂ ਰਹੇਗਾ। ਚੋਣ ਜ਼ਾਬਤੇ ਤੋਂ ਬਾਅਦ ਨੇਤਾ/ਉਮੀਦਵਾਰ ਸਰਕਾਰੀ ਵਾਹਨ ਜਾਂ ਸਰਕਾਰੀ ਬੰਗਲੇ ਨਹੀਂ ਵਰਤ ਸਕਦੇ। ਕਿਸੇ ਵੀ ਤਰ੍ਹਾਂ ਦੇ ਸਰਕਾਰੀ ਐਲਾਨ/ਉਦਘਾਟਨ ਨਹੀਂ ਕੀਤੇ ਜਾ ਸਕਦੇ ਹਨ। ਸੰਸਦ ਮੈਂਬਰ ਫੰਡ ਵਿੱਚੋਂ ਨਵੇਂ ਫੰਡ ਜਾਰੀ ਨਹੀਂ ਕਰ ਸਕਦੇ ਹਨ। ਸਰਕਾਰੀ ਖਰਚੇ ‘ਤੇ ਇਸ਼ਤਿਹਾਰ ਨਹੀਂ ਦਿੱਤਾ ਜਾ ਸਕਦਾ। ਅਧਿਕਾਰੀਆਂ/ਕਰਮਚਾਰੀਆਂ ਦੇ ਤਬਾਦਲੇ/ਤੈਨਾਤੀ ‘ਤੇ ਪਾਬੰਦੀ ਹੈ। ਕੋਈ ਵੀ ਉਮੀਦਵਾਰ ਜਾਂ ਪਾਰਟੀ ਚੋਣ ਪ੍ਰਚਾਰ ਲਈ ਧਾਰਮਿਕ ਸਥਾਨਾਂ ਜਿਵੇਂ ਮੰਦਰਾਂ, ਮਸਜਿਦਾਂ, ਚਰਚਾਂ, ਗੁਰਦੁਆਰਿਆਂ ਜਾਂ ਹੋਰ ਧਾਰਮਿਕ ਸਥਾਨਾਂ ਦੀ ਵਰਤੋਂ ਨਹੀਂ ਕਰ ਸਕਦੀ।

2024 ਲੋਕ ਸਭਾ ਵਿੱਚ 97 ਕਰੋੜ ਲੋਕ ਵੋਟ ਪਾ ਸਕਣਗੇ। 8 ਫਰਵਰੀ ਨੂੰ, ਚੋਣ ਕਮਿਸ਼ਨ ਨੇ ਸਾਰੇ 28 ਰਾਜਾਂ ਅਤੇ 8 ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ ਵੋਟਰਾਂ ਨਾਲ ਸਬੰਧਤ ਵਿਸ਼ੇਸ਼ ਸੰਖੇਪ ਸੰਸ਼ੋਧਨ 2024 ਰਿਪੋਰਟ ਜਾਰੀ ਕੀਤੀ ਸੀ।

ਕਮਿਸ਼ਨ ਨੇ ਕਿਹਾ ਕਿ 18 ਤੋਂ 29 ਸਾਲ ਦੀ ਉਮਰ ਦੇ 2 ਕਰੋੜ ਨਵੇਂ ਵੋਟਰਾਂ ਨੂੰ ਵੋਟਿੰਗ ਸੂਚੀ ਵਿੱਚ ਸ਼ਾਮਲ ਕੀਤਾ ਗਿਆ ਹੈ। 2019 ਦੀਆਂ ਲੋਕ ਸਭਾ ਚੋਣਾਂ ਦੇ ਮੁਕਾਬਲੇ ਰਜਿਸਟਰਡ ਵੋਟਰਾਂ ਦੀ ਗਿਣਤੀ ਵਿੱਚ 6% ਦਾ ਵਾਧਾ ਹੋਇਆ ਹੈ। ਚੋਣ ਕਮਿਸ਼ਨ ਨੇ ਕਿਹਾ- 96.88 ਕਰੋੜ ਵੋਟਰ, ਲੋਕ ਸਭਾ ਚੋਣਾਂ ‘ਚ ਵੋਟਿੰਗ ਲਈ ਰਜਿਸਟਰਡ ਹਨ, ਦੁਨੀਆ ‘ਚ ਸਭ ਤੋਂ ਜ਼ਿਆਦਾ। ਇਸ ਤੋਂ ਇਲਾਵਾ, ਲਿੰਗ ਅਨੁਪਾਤ ਵੀ 2023 ਵਿੱਚ 940 ਤੋਂ ਵੱਧ ਕੇ 2024 ਵਿੱਚ 948 ਹੋ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮਾਨ ਸਰਕਾਰ ਦੀ ਲੋਕ ਭਲਾਈ ਪਹਿਲ: ਡਾ. ਬਲਬੀਰ ਸਿੰਘ ਨੇ ਫਤਿਹਗੜ੍ਹ ਸਾਹਿਬ ਸਿਹਤ ਕੇਂਦਰਾਂ ਦਾ ਅਚਨਚੇਤ ਨਿਰੀਖਣ ਕੀਤਾ

ਚੰਡੀਗੜ੍ਹ, 9 ਦਸੰਬਰ, 2025:ਪੰਜਾਬ ਦੀ ਭਗਵੰਤ ਮਾਨ ਸਰਕਾਰ ਵੱਲੋਂ ਜਨਤਾ ਲਈ ਬਿਹਤਰ ਸਿਹਤ ਸੰਭਾਲ...

ਪਿੰਡਾਂ ਦੀ ਨੁਹਾਰ ਬਦਲ ਰਹੀ ਆਪ’, ਸਰਕਾਰ ਦੀਆਂ ਨੀਤੀਆਂ ਦਾ ਜ਼ਮੀਨੀ ਪੱਧਰ ਤੇ ਨਜ਼ਰ ਆ ਰਿਹਾ ਪ੍ਰਭਾਵ

ਚੰਡੀਗੜ੍ਹ, 9 ਦਸੰਬਰ, 2025:ਪੰਜਾਬ ਵਿੱਚ ਆਮ ਆਦਮੀ ਪਾਰਟੀ (ਆਪ) ਸਰਕਾਰ ਨੇ ਆਪਣੇ ਕਾਰਜਕਾਲ ਦੌਰਾਨ...

ਮਾਨ ਸਰਕਾਰ ਦਾ ਪ੍ਰੋਜੈਕਟ ਹਿਫਾਜ਼ਤ,ਪੰਜਾਬ ਦੀ ਹਰ ਧੀ ਨੂੰ ਮਿਲੇਗੀ 24 ਘੰਟੇ ਸੁਰੱਖਿਆ —181 ਹੈਲਪਲਾਈਨ ਨੰਬਰ ਜ਼ਾਰੀ

ਚੰਡੀਗੜ੍ਹ, 9 ਦਸੰਬਰ, 2025:ਪੰਜਾਬ ਦੀ ਭਗਵੰਤ ਮਾਨ ਸਰਕਾਰ ਲਈ ਔਰਤਾਂ ਦੀ ਸੁਰੱਖਿਆ ਹਮੇਸ਼ਾ ਇੱਕ...

ਕਰਪਸ਼ਨ ਡੈ ਤੇ ਵਿਸ਼ੇਸ਼: 10 ਵੱਡੇ ਫੈਸਲਿਆਂ ਨੇ ਕੀਤਾ ਸਾਬਿਤ ਕਿ ਮਾਨ ਸਰਕਾਰ ਪੰਜਾਬ ਦੀ ਸਭ ਤੋਂ ਇਮਾਨਦਾਰ ਸਰਕਾਰ

ਚੰਡੀਗੜ੍ਹ, 9 ਦਸੰਬਰ, 2025:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ...

ਸੁਖਬੀਰ ਅਤੇ ਕੈਪਟਨ ਅਮਰਿੰਦਰ ਸਿੰਘ ਨੇ ਜਨਤਾ ਦੇ ਪੈਸੇ ਦੀ ਵਰਤੋਂ ਕੀਤੀ ਲੰਡਨ, ਕੈਨੇਡਾ ਅਤੇ ਦੁਬਈ ਦੇ ਦੌਰੇ  ਲਈ , ਜਦੋਂ ਕਿ ਮੁੱਖ ਮੰਤਰੀ...

ਚੰਡੀਗੜ੍ਹ, 7 ਦਸੰਬਰ, 2025:ਪੰਜਾਬ ਦੇ ਲੋਕ ਦਹਾਕਿਆਂ ਤੋਂ ਭ੍ਰਿਸ਼ਟਾਚਾਰ, ਭਾਈ-ਭਤੀਜਾਵਾਦ ਅਤੇ ਜਨਤਕ ਪੈਸੇ ਦੀ...

ਪੀਸੀਐਸ ਦੀ ਮੁੱਢਲੀ ਪ੍ਰੀਖਿਆ ਅੱਜ, ਪੰਜਾਬ ਪਬਲਿਕ ਸਰਵਿਸ ਕਮਿਸ਼ਨ ਵੱਲੋਂ ਤਿਆਰੀਆਂ ਮੁਕੰਮਲ

ਪਟਿਆਲਾ, 6 ਦਸੰਬਰ:ਪੰਜਾਬ ਪਬਲਿਕ ਸਰਵਿਸ ਕਮਿਸ਼ਨ (ਪੀਪੀਐਸਸੀ)ਵੱਲੋਂ ਪੰਜਾਬ ਰਾਜ ਸਿਵਲ ਸੇਵਾਵਾਂ (ਪੀ.ਸੀ.ਐਸ) ਦੀ 7...

2026 ਤੱਕ ਕੌਮੀ ਔਸਤ ਤੋਂ ਬਿਹਤਰ ਲਿੰਗ ਅਨੁਪਾਤ ਦਾ ਟੀਚਾ,  ਪੰਜਾਬ ਸਰਕਾਰ ਦੀ ਅਗਵਾਈ ਵਿੱਚ ਧੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਚੁੱਕਿਆ ਵੱਡਾ...

ਚੰਡੀਗੜ੍ਹ, 6 ਦਸੰਬਰ, 2025:ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਨੇ ਪੰਜਾਬ ਵਿੱਚੋਂ ਭਰੂਣ ਹੱਤਿਆ...