ਲੋਕ ਸਭਾ ਚੋਣਾਂ ਦੇ ਚੌਥੇ ਪੜਾਅ ਤਹਿਤ ਅੱਜ 9 ਸੂਬਿਆਂ ਅਤੇ ਇਕ ਕੇਂਦਰ ਸ਼ਾਸਤ ਪ੍ਰਦੇਸ਼ ਜੰਮੂ-ਕਸ਼ਮੀਰ ਦੀਆਂ 96 ਸੀਟਾਂ ‘ਤੇ ਵੋਟਿੰਗ ਸ਼ੁਰੂ ਹੋ ਗਈ ਹੈ। ਇਸ ਤੋਂ ਇਲਾਵਾ ਆਂਧਰਾ ਪ੍ਰਦੇਸ਼ ਦੀਆਂ 175 ਵਿਧਾਨ ਸਭਾ ਸੀਟਾਂ ਅਤੇ ਉੜੀਸਾ ਦੀਆਂ 28 ਵਿਧਾਨ ਸਭਾ ਸੀਟਾਂ ‘ਤੇ ਵੀ ਵੋਟਿੰਗ ਹੋ ਰਹੀ ਹੈ। ਇਸ ਤੋਂ ਬਾਅਦ 20 ਮਈ, 25 ਮਈ ਅਤੇ 1 ਜੂਨ ਨੂੰ ਰਹਿੰਦੀਆਂ 163 ਸੀਟਾਂ ‘ਤੇ ਵੋਟਿੰਗ ਹੋਵੇਗੀ। ਨਤੀਜਾ 4 ਜੂਨ ਨੂੰ ਆਵੇਗਾ।
ਸਾਬਕਾ ਉਪ ਰਾਸ਼ਟਰਪਤੀ ਐਮ ਵੈਂਕਈਆ ਨਾਇਡੂ ਅਤੇ ਉਨ੍ਹਾਂ ਦੀ ਪਤਨੀ ਊਸ਼ਾ ਨਾਇਡੂ ਨੇ ਜੁਬਲੀ ਹਿਲਸ, ਹੈਦਰਾਬਾਦ ਵਿੱਚ ਇੱਕ ਪੋਲਿੰਗ ਬੂਥ ‘ਤੇ ਆਪਣੀ ਵੋਟ ਪਾਈ।
ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ, ‘ਲੋਕ ਸਭਾ ਚੋਣਾਂ ਦੇ ਚੌਥੇ ਪੜਾਅ ‘ਚ ਅੱਜ ਮੈਂ ਉੱਤਰ ਪ੍ਰਦੇਸ਼, ਬਿਹਾਰ, ਝਾਰਖੰਡ, ਮੱਧ ਪ੍ਰਦੇਸ਼ ਅਤੇ ਜੰਮੂ-ਕਸ਼ਮੀਰ ਦੇ ਵੋਟਰਾਂ ਨੂੰ ਅਪੀਲ ਕਰਦਾ ਹਾਂ ਕਿ ਉਹ ਅਜਿਹੀ ਸਰਕਾਰ ਬਣਾਉਣ ਲਈ ਰਿਕਾਰਡ ਗਿਣਤੀ ‘ਚ ਪੋਲਿੰਗ ਸਟੇਸ਼ਨਾਂ ‘ਤੇ ਪਹੁੰਚਣ, ਜਿਸ ਦੀ ਗਰੀਬਾਂ ਦੀ ਭਲਾਈ ਸਭ ਤੋਂ ਵੱਡੀ ਤਰਜੀਹ ਹੋਵੇ, ਨਕਸਲਵਾਦ ਦਾ ਖਾਤਮਾ ਸੰਕਲਪ ਹੋਵੇ ਅਤੇ ਵਿਕਸਤ ਭਾਰਤ ਜਿਸਦਾ ਮਿਸ਼ਨ ਹੋਵੇ। ਤੁਹਾਡੀ ਹਰ ਵੋਟ ਇੱਕ ਸਥਿਰ, ਮਜ਼ਬੂਤ ਅਤੇ ਫੈਸਲਾਕੁੰਨ ਸਰਕਾਰ ਲਈ ਮਜ਼ਬੂਤ ਥੰਮ੍ਹ ਵਜੋਂ ਕੰਮ ਕਰੇਗੀ।
----------- Advertisement -----------
ਲੋਕ ਸਭਾ ਚੋਣਾਂ ਦੇ ਚੌਥੇ ਪੜਾਅ ਤਹਿਤ ਵੋਟਿੰਗ ਜਾਰੀ, ਸਾਬਕਾ ਉਪ ਰਾਸ਼ਟਰਪਤੀ ਐਮ ਵੈਂਕਈਆ ਨਾਇਡੂ ਨੇ ਪਾਈ ਵੋਟ
Published on
----------- Advertisement -----------
----------- Advertisement -----------