November 11, 2026, 9:18 am
----------- Advertisement -----------
HomeNewsBreaking Newsਲੋਕ ਸਭਾ ਸਪੀਕਰ ਨੂੰ ਲੈ ਕੇ ਨਹੀਂ ਬਣੀ ਸਹਿਮਤੀ; 26 ਜੂਨ ਨੂੰ...

ਲੋਕ ਸਭਾ ਸਪੀਕਰ ਨੂੰ ਲੈ ਕੇ ਨਹੀਂ ਬਣੀ ਸਹਿਮਤੀ; 26 ਜੂਨ ਨੂੰ ਹੋਵੇਗੀ ਵੋਟਿੰਗ

Published on

----------- Advertisement -----------

18ਵੀਂ ਲੋਕ ਸਭਾ ਦੇ ਪਹਿਲੇ ਸੈਸ਼ਨ ਦਾ ਅੱਜ ਮੰਗਲਵਾਰ (25 ਜੂਨ) ਨੂੰ ਦੂਜਾ ਦਿਨ ਹੈ। ਲੋਕ ਸਭਾ ਸਪੀਕਰ ਨੂੰ ਲੈ ਕੇ ਸਰਕਾਰ ਅਤੇ ਵਿਰੋਧੀ ਧਿਰ ਵਿਚਾਲੇ ਟਕਰਾਅ ਵਧ ਗਿਆ ਹੈ। ‘ਇੰਡੀਆ’ ਬਲਾਕ ਨੇ ਵੀ ਐਨਡੀਏ ਉਮੀਦਵਾਰ ਓਮ ਬਿਰਲਾ ਦੇ ਖਿਲਾਫ ਆਪਣਾ ਉਮੀਦਵਾਰ ਖੜ੍ਹਾ ਕੀਤਾ ਹੈ। ਵਿਰੋਧੀ ਧਿਰ ਤੋਂ ਕਾਂਗਰਸੀ ਸੰਸਦ ਮੈਂਬਰ ਕੇ. ਸੁਰੇਸ਼ ਨੇ ਲੋਕ ਸਭਾ ਸਪੀਕਰ ਦੇ ਅਹੁਦੇ ਲਈ ਬਿਰਲਾ ਖਿਲਾਫ ਨਾਮਜ਼ਦਗੀ ਦਾਖਲ ਕੀਤੀ ਹੈ। ਸਪੀਕਰ ਦੇ ਅਹੁਦੇ ਲਈ 26 ਜੂਨ ਨੂੰ ਸਵੇਰੇ 11 ਵਜੇ ਵੋਟਿੰਗ ਹੋਵੇਗੀ।
ਨਾਮਜ਼ਦਗੀ ਤੋਂ ਪਹਿਲਾਂ ਰਾਹੁਲ ਗਾਂਧੀ ਨੇ ਕਿਹਾ- ਕਾਂਗਰਸ ਪ੍ਰਧਾਨ ਨੂੰ ਸਪੀਕਰ ਦੇ ਸਮਰਥਨ ਲਈ ਰਾਜਨਾਥ ਸਿੰਘ ਦਾ ਫ਼ੋਨ ਆਇਆ ਸੀ। ਵਿਰੋਧੀ ਧਿਰ ਨੇ ਸਪੱਸ਼ਟ ਕਿਹਾ ਕਿ ਅਸੀਂ ਸਪੀਕਰ ਦਾ ਸਮਰਥਨ ਕਰਾਂਗੇ, ਪਰ ਵਿਰੋਧੀ ਧਿਰ ਨੂੰ ਡਿਪਟੀ ਸਪੀਕਰ ਦਾ ਅਹੁਦਾ ਮਿਲਣਾ ਚਾਹੀਦਾ ਹੈ। ਰਾਜਨਾਥ ਸਿੰਘ ਨੇ ਦੁਬਾਰਾ ਫੋਨ ਕਰਨ ਦੀ ਗੱਲ ਕੀਤੀ ਸੀ, ਹਾਲਾਂਕਿ ਅਜੇ ਤੱਕ ਕਾਲ ਨਹੀਂ ਆਈ ਹੈ।
ਰਾਜਨਾਥ ਸਿੰਘ ਤੋਂ ਇਲਾਵਾ ਅਮਿਤ ਸ਼ਾਹ ਅਤੇ ਜੇਪੀ ਨੱਡਾ ਨੇ ਵੀ ਵਿਰੋਧੀ ਧਿਰ ਨੂੰ ਮਨਾਉਣ ਦੀ ਕੋਸ਼ਿਸ਼ ਕੀਤੀ ਪਰ ਕੋਈ ਫਾਇਦਾ ਨਹੀਂ ਹੋਇਆ। ਕੇਂਦਰੀ ਮੰਤਰੀ ਪਿਊਸ਼ ਗੋਇਲ ਅਤੇ ਲਲਨ ਸਿੰਘ ਨੇ ਕਾਂਗਰਸ ‘ਤੇ ਸ਼ਰਤਾਂ ਰੱਖਣ ਦਾ ਦੋਸ਼ ਲਾਇਆ।
ਵਿਰੋਧੀ ਗਠਜੋੜ ਦੀ ਤਰਫੋਂ ਲੋਕ ਸਭਾ ਸਪੀਕਰ ਦੇ ਅਹੁਦੇ ਲਈ ਨਾਮਜ਼ਦਗੀ ਦਾਖਲ ਕਰਨ ‘ਤੇ ਕੇ ਸੁਰੇਸ਼ ਨੇ ਕਿਹਾ ਕਿ ਮੈਂ ਆਪਣਾ ਨਾਮਜ਼ਦਗੀ ਪੱਤਰ ਦਾਖਲ ਕਰ ਦਿੱਤਾ ਹੈ। ਇਹ ਪਾਰਟੀ ਦਾ ਫੈਸਲਾ ਹੈ, ਮੇਰਾ ਨਹੀਂ। ਲੋਕ ਸਭਾ ਵਿੱਚ ਇੱਕ ਰਾਏ ਸੀ ਕਿ ਸਪੀਕਰ ਸੱਤਾਧਾਰੀ ਪਾਰਟੀ ਦਾ ਹੋਣਾ ਚਾਹੀਦਾ ਹੈ ਅਤੇ ਡਿਪਟੀ ਸਪੀਕਰ ਵਿਰੋਧੀ ਧਿਰ ਦਾ ਹੋਣਾ ਚਾਹੀਦਾ ਹੈ। ਡਿਪਟੀ ਸਪੀਕਰ ਦੇ ਅਹੁਦੇ ‘ਤੇ ਸਾਡਾ ਹੱਕ ਹੈ, ਪਰ ਉਹ (ਐਨਡੀਏ) ਇਸ ਲਈ ਤਿਆਰ ਨਹੀਂ ਹਨ। ਅਸੀਂ ਸਵੇਰੇ 11.50 ਵਜੇ ਤੱਕ ਸਰਕਾਰ ਦੇ ਜਵਾਬ ਦਾ ਇੰਤਜ਼ਾਰ ਕਰਦੇ ਰਹੇ, ਪਰ ਜਦੋਂ ਕੋਈ ਜਵਾਬ ਨਹੀਂ ਆਇਆ ਤਾਂ ਅਸੀਂ ਨਾਮਜ਼ਦਗੀ ਭਰ ਦਿੱਤੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਕਾਲੀ ਦਲ ਵਾਰਸ ਪੰਜਾਬ ਦੇ ਵੱਲੋਂ ਜ਼ਿਲ੍ਹਾ ਪ੍ਰਧਾਨਾਂ ਦਾ ਐਲਾਨ

 ਅਕਾਲੀ ਦਲ "ਵਾਰਿਸ ਪੰਜਾਬ ਦੇ" ਵੱਲੋਂ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਦੇ ਹੋਏ...

ਪੈਨਸ਼ਨਧਾਰਕਾਂ ਲਈ ਵੱਡੀ ਖ਼ੁਸ਼ਖ਼ਬਰੀ ! 1.09 ਕਰੋੜ ਲੋਕਾਂ ਦੇ ਖਾਤਿਆਂ ‘ਚ ਪਹੁੰਚੇ 1100 ਰੁਪਏ

ਲੋਕ ਆਸਥਾ ਦੇ ਮਹਾਪਰਵ ਛੱਠ ਪੂਜਾ ਤੋਂ ਠੀਕ ਪਹਿਲਾਂ ਬਿਹਾਰ ਸਰਕਾਰ ਨੇ ਸੂਬੇ ਦੇ...

ਪਰਿਵਾਰ ਦੀ ਚਮਕੀ ਕਿਸਮਤ, ਧੀ ਦੇ ਜਨਮ ਦੇ ਨਾਲ ਹੀ ਲੱਗੀ ਡੇਢ ਕਰੋੜ ਦੀ ਲਾਟਰੀ!

ਦੀਵਾਲੀ ਦਾ ਤਿਉਹਾਰ ਹਰ ਕਿਸੇ ਲਈ ਖੁਸ਼ੀਆਂ ਲੈ ਕੇ ਆਉਂਦਾ ਹੈ, ਪਰ ਬਰੇਟਾ ਸ਼ਹਿਰ...

ਘਰੇਲੂ ਝਗੜੇ ਦੌਰਾਨ ਭਰਾ ਨੇ ਭਰਾ ਨੂੰ ਮਾਰੀ ਗੋਲੀ, ਹੋਈ ਮੌਤ

ਪੁਲਿਸ ਥਾਣਾ ਕੰਬੋਅ (ਅੰਮ੍ਰਿਤਸਰ ਦਿਹਾਤੀ) ਦੇ ਅਧੀਨ ਆਉਂਦੇ ਪਿੰਡ ਪੰਡੋਰੀ ਵੜੈਚ ਵਿਖੇ ਇਕ ਬੇਹੱਦ...

ਮੀਂਹ ਕਾਰਨ ਰੱਦ ਹੋਇਆ ਤੀਜਾ ਵਨਡੇ ਮੈਚ, ਸੀਰੀਜ਼ ‘ਚ ਭਾਰਤ 2-0 ਨਾਲ ਅੱਗੇ

ਭਾਰਤ ਅਤੇ ਨਿਊਜ਼ੀਲੈਂਡ ਵਿਚਕਾਰ ਪੰਜ ਮੈਚਾਂ ਦੀ ਵਨਡੇ ਸੀਰੀਜ਼ ਦਾ ਤੀਜਾ ਮੈਚ ਅੱਜ ਹੈਮਿਲਟਨ...

ਮੋਹਾਲੀ ਵਿੱਚ ਦੀਵਾਲੀ ਦੀ ਰਾਤ ਅੱਗ ਨੇ ਮਚਾਈ ਤਬਾਹੀ, 18 ਕਾਰਾਂ ਸੜ ਕੇ ਸੁਆਹ, ਹਸਪਤਾਲ ਪਹੁੰਚੇ 27 ਮਰੀਜ਼

ਮੋਹਾਲੀ ਜ਼ਿਲ੍ਹੇ ਵਿੱਚ ਦੀਵਾਲੀ ਦੀ ਰਾਤ ਪਟਾਕਿਆਂ ਕਾਰਨ ਕਈ ਥਾਵਾਂ ‘ਤੇ ਅੱਗ ਲੱਗਣ ਦੀਆਂ...

ਬਠਿੰਡਾ ਥਰਮਲ ਪਲਾਂਟ ਫਲਾਈਓਵਰ ਨੇੜੇ ਵਾਪਰਿਆ ਹਾਦਸਾ, 10 ਸਾਲਾ ਬੱਚੇ ਦੀ ਮੌਤ, ਦੋ ਗੰਭੀਰ ਜ਼ਖਮੀ

ਬਠਿੰਡਾ ਦੇ ਸ੍ਰੀ ਗੁਰੂ ਨਾਨਕ ਦੇਵ ਥਰਮਲ ਪਲਾਂਟ ਫਲਾਈਓਵਰ ਨੇੜੇ ਮਲੋਟ ਰੋਡ ‘ਤੇ ਇੱਕ...

ਸਾਬਕਾ ਮੰਤਰੀ ਲਾਲਜੀਤ ਭੁੱਲਰ ਨਹੀਂ ਲੜਨਗੇ ਚੋਣ, ਸੋਸ਼ਲ ਮੀਡੀਆ ‘ਤੇ ਪੋਸਟ ਸਾਂਝੀ ਕਰਕੇ ਦਿੱਤੀ ਜਾਣਕਾਰੀ

ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਪੱਟੀ ਹਲਕੇ ਤੋਂ ਆਮ ਆਦਮੀ ਪਾਰਟੀ (AAP) ਦੇ...

 ਪੰਜਾਬ ‘ਚ ਪਰਾਲੀ ਸਾੜਨ ‘ਤੇ 90% ਕਾਬੂ: ਬਲਤੇਜ ਪੰਨੂ

ਚੰਡੀਗੜ੍ਹ, 9 ਨਵੰਬਰ 2026:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ...