September 21, 2026, 3:15 am
----------- Advertisement -----------
HomePunjabbusinessਅੱਜ 1 ਸਤੰਬਰ ਤੋਂ ਐਲਪੀਜੀ ਸਿਲੰਡਰ ਹੋਏ ਸਸਤੇ! ਪੜ੍ਹੋ ਹੋਰ ਕਿਹੜੀਆਂ-ਕਿਹੜੀਆਂ ਚੀਜ਼ਾਂ...

ਅੱਜ 1 ਸਤੰਬਰ ਤੋਂ ਐਲਪੀਜੀ ਸਿਲੰਡਰ ਹੋਏ ਸਸਤੇ! ਪੜ੍ਹੋ ਹੋਰ ਕਿਹੜੀਆਂ-ਕਿਹੜੀਆਂ ਚੀਜ਼ਾਂ ਦੀਆਂ ਕੀਮਤਾਂ ‘ਚ ਹੋਇਆ ਬਦਲਾਅ

Published on

----------- Advertisement -----------

ਨਵੇਂ ਮਹੀਨੇ ਦੀ ਪਹਿਲੀ ਤਰੀਕ ਯਾਨੀ 1 ਸਤੰਬਰ ਤੋਂ ਬੈਂਕ, ਬੀਮਾ, ਗੈਸ ਸਿਲੰਡਰ ਦੀ ਕੀਮਤ ਅਤੇ ਟੋਲ ਸਮੇਤ ਕਈ ਨਿਯਮ ਬਦਲ ਰਹੇ ਹਨ। ਇਸ ਦਾ ਅਸਰ ਤੁਹਾਡੀ ਜੇਬ ‘ਤੇ ਪਵੇਗਾ। ਦੇਸ਼ ਦੀਆਂ ਗੈਸ ਕੰਪਨੀਆਂ ਹਰ ਮਹੀਨੇ ਦੀ ਪਹਿਲੀ ਤਾਰੀਖ ਨੂੰ ਗੈਸ ਸਿਲੰਡਰ ਦੀ ਕੀਮਤ ਤੈਅ ਕਰਦੀਆਂ ਹਨ। ਦੇਸ਼ ਵਿੱਚ ਵਪਾਰਕ ਐਲਪੀਜੀ ਸਿਲੰਡਰ ਦੀਆਂ ਕੀਮਤਾਂ ਵਿੱਚ ਵੱਡੀ ਕਟੌਤੀ ਕੀਤੀ ਗਈ ਹੈ। ਹਾਲਾਂਕਿ ਘਰੇਲੂ ਸਿਲੰਡਰ ਦੀਆਂ ਕੀਮਤਾਂ ‘ਚ ਕੋਈ ਕਮੀ ਨਹੀਂ ਆਈ ਹੈ। ਇਸ ਨਾਲ ਘਰ ਦੀ ਰਸੋਈ ‘ਤੇ ਕੋਈ ਖਾਸ ਨਹੀਂ ਹੋਵੇਗਾ।
1 ਸਤੰਬਰ ਤੋਂ ਇੰਡੇਨ ਦੇ 19 ਕਿਲੋ ਦੇ ਕਮਰਸ਼ੀਅਲ ਸਿਲੰਡਰ ਦੀ ਦਿੱਲੀ ਵਿੱਚ ਕੀਮਤ 91.50 ਰੁਪਏ, ਕੋਲਕਾਤਾ ਵਿੱਚ 100 ਰੁਪਏ, ਮੁੰਬਈ ਵਿੱਚ 92.50 ਰੁਪਏ, ਚੇਨਈ ਵਿੱਚ 96 ਰੁਪਏ ਘੱਟ ਗਈ ਹੈ। ਜਦ ਕਿ 14.2 ਕਿਲੋਗ੍ਰਾਮ ਦਾ ਘਰੇਲੂ ਰਸੋਈ ਗੈਸ ਸਿਲੰਡਰ ਪੁਰਾਣੀਆਂ ਕੀਮਤਾਂ ‘ਤੇ ਹੀ ਮਿਲੇਗਾ।
ਪੰਜਾਬ ਨੈਸ਼ਨਲ ਬੈਂਕ ਦੇ ਗਾਹਕਾਂ ਲਈ ਕੇਵਾਈਸੀ ਲਾਜ਼ਮੀ ਕਰ ਦਿੱਤਾ ਗਿਆ ਹੈ। ਬੈਂਕ ਨੇ ਕਿਹਾ ਸੀ ਕਿ ਸਾਰੇ ਗਾਹਕ 31 ਅਗਸਤ ਤੋਂ ਪਹਿਲਾਂ ਆਪਣਾ ਕੇਵਾਈਸੀ ਕਰਵਾ ਲੈਣ। ਇਸਦੇ ਲਈ ਤੁਸੀਂ ਬੈਂਕ ਸ਼ਾਖਾ ਨਾਲ ਸੰਪਰਕ ਕਰ ਸਕਦੇ ਹੋ। ਜੇਕਰ ਤੁਸੀਂ 31 ਅਗਸਤ ਤੱਕ ਆਪਣਾ ਖਾਤਾ ਅਪਡੇਟ ਨਹੀਂ ਕੀਤਾ ਹੈ, ਤਾਂ ਤੁਸੀਂ ਆਪਣੇ ਖਾਤੇ ਤੋਂ ਪੈਸੇ ਟ੍ਰਾਂਸਫਰ ਨਹੀਂ ਕਰ ਸਕੋਗੇ।
ਹਿਮਾਚਲ ‘ਚ ਕਾਮਧੇਨੂ ਦੁੱਧ ਦੀ ਕੀਮਤ ‘ਚ 2 ਰੁਪਏ ਦਾ ਵਾਧਾ ਹੋ ਗਿਆ ਹੈ। 1 ਸਤੰਬਰ ਤੋਂ ਦੁੱਧ ਵਧੇ ਹੋਏ ਭਾਅ ‘ਤੇ ਮਿਲੇਗਾ। ਕਾਮਧੇਨੂ ਹਿੱਤਕਾਰੀ ਮੰਚ ਨੇ ਇਸ ਤੋਂ ਪਹਿਲਾਂ 3 ਮਾਰਚ ਨੂੰ ਦੁੱਧ ਦੀ ਕੀਮਤ ਵਿੱਚ 2 ਰੁਪਏ ਪ੍ਰਤੀ ਲੀਟਰ ਦਾ ਵਾਧਾ ਕੀਤਾ ਸੀ।
ਦਿੱਲੀ ਆਉਣ ਜਾਣ ਲਈ ਯਮੁਨਾ ਐਕਸਪ੍ਰੈਸ ਵੇਅ ਦੀ ਵਰਤੋਂ ਕਰਨ ਵਾਲਿਆਂ ਨੂੰ ਹੁਣ ਪਹਿਲਾਂ ਨਾਲੋਂ ਵੱਧ ਟੋਲ ਟੈਕਸ ਦੇਣਾ ਪਵੇਗਾ। ਯਮੁਨਾ ਐਕਸਪ੍ਰੈਸਵੇਅ ‘ਤੇ ਗਰੇਨੋ ਤੋਂ ਆਗਰਾ ਤੱਕ ਦਾ ਸਫਰ ਅੱਜ ਤੋਂ ਮਹਿੰਗਾ ਹੋ ਜਾਵੇਗਾ। ਇੱਕ ਪਾਸੇ ਕਾਰ ਲਈ 16 ਰੁਪਏ ਹੋਰ ਦੇਣੇ ਪੈਣਗੇ। ਇਸ ਦੇ ਨਾਲ ਹੀ ਰੋਡਵੇਜ਼ ਅਤੇ ਪ੍ਰਾਈਵੇਟ ਬੱਸ ਅਪਰੇਟਰਾਂ ਨੇ ਵੀ ਟਿਕਟਾਂ ਦੇ ਭਾਅ ਵਧਾ ਦਿੱਤੇ ਹਨ। ਹਾਲਾਂਕਿ ਨਵੀਆਂ ਦਰਾਂ ਅਜੇ ਜਾਰੀ ਨਹੀਂ ਕੀਤੀਆਂ ਗਈਆਂ ਹਨ।
ਜੇਕਰ ਤੁਸੀਂ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਦੇ ਲਾਭਪਾਤਰੀ ਹੋ, ਤਾਂ ਤੁਹਾਨੂੰ 31 ਅਗਸਤ ਤੋਂ ਪਹਿਲਾਂ ਈ-ਕੇਵਾਈਸੀ ਕਰਵਾਉਣਾ ਲਾਜ਼ਮੀ ਸੀ। ਅਜਿਹਾ ਨਾ ਕਰਨ ਤੇ ਤੁਹਾਡੀ ਅਗਲੀ ਕਿਸ਼ਤ ਫਸ ਸਕਦੀ ਹੈ। ਸਰਕਾਰ ਨੇ ਇਸ ਯੋਜਨਾ ਲਈ ਕੇਵਾਈਸੀ ਲਾਜ਼ਮੀ ਕਰ ਦਿੱਤਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਸਰ ‘ਚ ASI ਦਾ ਕਤਲ ਕਰਨ ਵਾਲਾ ਸ਼ੂਟਰ ਪੁਲਿਸ ਮੁਕਾਬਲੇ ‘ਚ ਢੇਰ, ਮੁਲਜ਼ਮ ਦੀਪਕ ਦੇ ਪਰਿਵਾਰ ਦਾ ਵੱਡਾ ਬਿਆਨ

ASI ਹਰਜੀਤ ਸਿੰਘ ਦਾ ਕਤਲ ਕਰਨ ਵਾਲੇ ਇਕ ਸ਼ੂਟਰ ਨੂੰ ਪੁਲਿਸ ਨੇ ਮੁਕਾਬਲੇ ਵਿਚ...

ਡੇਰਾ ਬਾਬਾ ਨਾਨਕ : ਕਾਂਗਰਸੀ ਸਰਪੰਚ ਨਵਦੀਪ ਸਿੰਘ ਦੇ ਛੋਟੇ ਭਰਾ ਦਾ ਕਤਲ, ਅਣਪਛਾਤਿਆਂ ਨੇ ਵਾਰਦਾਤ ਨੂੰ ਦਿੱਤਾ ਅੰਜਾਮ

ਪੁਲਿਸ ਥਾਣਾ ਡੇਰਾ ਬਾਬਾ ਨਾਨਕ ਅਧੀਨ ਪੈਂਦੇ ਪਿੰਡ ਪੱਡਾ ਦੇ ਮੌਜੂਦਾ ਕਾਂਗਰਸੀ ਸਰਪੰਚ ਨਵਦੀਪ...

ਸੀਐਮ ਭਗਵੰਤ ਮਾਨ ਨੇ ਲਾਂਚ ਕੀਤਾ ਚੋਣ ਪੈਂਫਲੇਟ, ਘਰ-ਘਰ ਲੈ ਕੇ ਜਾਣਗੇ ਲੱਖਾਂ ‘ਆਪ’ ਵਰਕਰ

ਲੁਧਿਆਣਾ 19 ਸਤੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨੀਵਾਰ ਨੂੰ ਲੁਧਿਆਣਾ ਵਿੱਚ ਆਮ ਆਦਮੀ...

ਮੁਅੱਤਲ DIG ਭੁੱਲਰ ਮਾਮਲਾ : ਅਦਾਲਤ ਨੇ ਵਿਚੋਲੀਏ ਕ੍ਰਿਸ਼ਨੂ ਸ਼ਾਰਦਾ ਨੂੰ 7 ਦਿਨਾਂ ਦੇ ED ਰਿਮਾਂਡ ‘ਤੇ ਭੇਜਿਆ

ਪੰਜਾਬ ਪੁਲਿਸ ਦੇ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਨਾਲ ਸਬੰਧਤ ਰਿਸ਼ਵਤਖੋਰੀ ਮਾਮਲੇ ਵਿੱਚ ਵਿਚੋਲੇ...

ਰਣਜੀਤ ਸਿੰਘ ਛੱਜਲਵੱਡੀ ਆਪਣੇ ਪੁੱਤਰ ਸਣੇ ‘ਆਪ’ ਵਿੱਚ ਸ਼ਾਮਲ

ਪੰਜਾਬ ਦੀ ਸਿਆਸਤ ਵਿੱਚੋਂ ਅਕਾਲੀ ਦਲ (ਪੁਨਰ ਸੁਰਜੀਤ) ਨੂੰ ਉਸ ਸਮੇਂ ਝਟਕਾ ਲੱਗਾ, ਜਦੋਂ...

 ਮੈਕਸਿਕੋ ਤੋਂ ਪਰਵਾਸੀਆਂ ਦਾ ਦਾਖਲਾ ਰੋਕਣ ਲਈ 30 ਫੁੱਟ ਉੱਚੇ ਸਟੀਲ ਦੇ ਪੈਨਲ ਲਾਉਣ ਦਾ ਕੰਮ ਸ਼ੁਰੂ

ਟਰੰਪ ਪ੍ਰਸ਼ਾਸਨ ਨੇ ਪੱਛਮੀ ਟੈਕਸਾਸ ਦੇ ਬਿਗ ਬੈਂਡ (Big Bend) ਖੇਤਰ ਵਿੱਚ ਅਮਰੀਕਾ-ਮੈਕਸਿਕੋ ਸਰਹੱਦੀ...

ਮੋਹਾਲੀ-ਚੰਡੀਗੜ੍ਹ ‘ਚ 22 ਸਤੰਬਰ ਨੂੰ ਲਗੇਗਾ iPhone ਦਾ ਲੰਗਰ, ਵੰਡੇ ਜਾਣਗੇ 10 ਫੋਨ; ਇੰਝ ਹੋਵੇਗੀ ਜੇਤੂਆਂ ਦੀ ਚੋਣ

ਪਹਿਲਾਂ 500 ਰੁਪਏ ਦੇ ਨੋਟਾਂ ਅਤੇ ਮੁਫ਼ਤ ਪੈਟਰੋਲ ਦਾ ‘ਲੰਗਰ’ ਲਗਾ ਕੇ ਸੁਰਖ਼ੀਆਂ ਵਿੱਚ...

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਨੂੰ 9 ਸਾਲ ਦੀ ਸਜ਼ਾ, 124 ਕਿਲੋ ਕੋਕੀਨ ਤਸਕਰੀ ਮਾਮਲੇ ‘ਚ ਹੋਈ ਸੁਣਵਾਈ; ਕਈ ਦੇਸ਼ਾਂ ‘ਚ ਕਰਦਾ ਸੀ ਸਪਲਾਈ

ਅਮਰੀਕਾ ਦੀ ਇੱਕ ਸੰਘੀ ਅਦਾਲਤ ਵਿੱਚ ਬੇਹੱਦ ਗੁਪਤ ਤਰੀਕੇ ਨਾਲ ਚੱਲੀ ਸੁਣਵਾਈ ਤੋਂ ਬਾਅਦ...

ਫਿਲੌਰ : ਵਿਆਹ ਸਮਾਗਮ ਤੋਂ ਪਰਤਦੇ ਸਮੇਂ ਕਾਰ ਸਵਾਰ ਹੋਏ ਹਾਦਸੇ ਦਾ ਸ਼ਿਕਾਰ, 11 ਸਾਲ ਦਾ ਬੱਚਾ ਹੋਇਆ ਜ਼ਖਮੀ

ਫਿਲੌਰ ਦੇ GT ਰੋਡ ’ਤੇ ਮਾਇਆ ਭਗਵਾਨ ਓਵਰਬ੍ਰਿਜ ਦੇ ਉੱਪਰ ਬੀਤੀ ਰਾਤ ਇੱਕ ਸੜਕ...