August 16, 2026, 3:28 am
----------- Advertisement -----------
HomeNewsBreaking Newsਲਖਨਊ 'ਚ ਮੀਂਹ ਦੌਰਾਨ ਡਿੱਗੀ 3 ਮੰਜ਼ਿਲਾ ਇਮਾਰਤ, 2 ਦੀ ਮੌਤ, 10...

ਲਖਨਊ ‘ਚ ਮੀਂਹ ਦੌਰਾਨ ਡਿੱਗੀ 3 ਮੰਜ਼ਿਲਾ ਇਮਾਰਤ, 2 ਦੀ ਮੌਤ, 10 ਮਲਬੇ ਹੇਠ ਦੱਬੇ

Published on

----------- Advertisement -----------

ਲਖਨਊ ‘ਚ ਸ਼ਨੀਵਾਰ ਸ਼ਾਮ ਨੂੰ ਇਕ ਵੱਡਾ ਹਾਦਸਾ ਵਾਪਰਿਆ। ਭਾਰੀ ਮੀਂਹ ਦੌਰਾਨ ਟਰਾਂਸਪੋਰਟ ਨਗਰ ਸਥਿਤ 3 ਮੰਜ਼ਿਲਾ ਇਮਾਰਤ ਅਚਾਨਕ ਢਹਿ ਗਈ। ਘਟਨਾ ਦੇ ਸਮੇਂ ਇਮਾਰਤ ਦੀ ਬੇਸਮੈਂਟ ‘ਚ ਕੰਮ ਚੱਲ ਰਿਹਾ ਸੀ। ਇਸ ਹਾਦਸੇ ‘ਚ 2 ਲੋਕਾਂ ਦੀ ਮੌਤ ਹੋ ਗਈ ਹੈ। ਮਲਬੇ ‘ਚੋਂ 20 ਲੋਕਾਂ ਨੂੰ ਬਚਾਇਆ ਗਿਆ ਹੈ ਅਤੇ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਕਰੀਬ 13 ਲੋਕਾਂ ਦੇ ਅਜੇ ਵੀ ਮਲਬੇ ਹੇਠਾਂ ਦੱਬੇ ਹੋਣ ਦਾ ਖਦਸ਼ਾ ਹੈ।
ਘਟਨਾ ਨਾਲ ਸਬੰਧਤ ਵੀਡੀਓਜ਼ ਵੀ ਸਾਹਮਣੇ ਆਈਆਂ ਹਨ। ਕਈ ਮਜ਼ਦੂਰ ਜ਼ਮੀਨ ‘ਤੇ ਜ਼ਖਮੀ ਹੋਏ ਦਿਖਾਈ ਦੇ ਰਹੇ ਹਨ। ਸੀਐਮ ਯੋਗੀ ਨੇ ਰਾਹਤ ਕਾਰਜ ਤੇਜ਼ੀ ਨਾਲ ਕਰਨ ਦੇ ਨਿਰਦੇਸ਼ ਦਿੱਤੇ ਹਨ। ਲੋਕਬੰਧੂ ਹਸਪਤਾਲ ਦੇ ਮੈਡੀਕਲ ਸੁਪਰਡੈਂਟ ਅਜੇ ਸ਼ੰਕਰ ਤ੍ਰਿਪਾਠੀ ਨੇ ਦੱਸਿਆ ਕਿ ਹੁਣ ਤੱਕ 20 ਮਰੀਜ਼ ਜ਼ਖਮੀ ਹਾਲਤ ‘ਚ ਲਿਆਂਦੇ ਜਾ ਚੁੱਕੇ ਹਨ। 3 ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਸੂਚਨਾ ਮਿਲਦੇ ਹੀ ਐਡਵਾਂਸ NDRF ਦੀ ਇੱਕ ਟੀਮ ਅਤੇ SDRF ਦੀਆਂ ਦੋ ਟੀਮਾਂ ਮੌਕੇ ‘ਤੇ ਪਹੁੰਚ ਗਈਆਂ ਸਨ ਅਤੇ ਬਚਾਅ ਕਾਰਜ ‘ਚ ਲੱਗੀਆਂ ਹੋਈਆਂ ਹਨ। ਕਮਿਸ਼ਨਰ ਰੋਸ਼ਨ ਜੈਕਬ ਵੀ ਮੌਕੇ ‘ਤੇ ਪਹੁੰਚੇ ਅਤੇ ਘਟਨਾ ਦਾ ਜਾਇਜ਼ਾ ਲਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਹਾਰਨਪੁਰ ‘ਚ ਡਿਵਾਈਡਰ ਨਾਲ ਟਕਰਾਈ ਸਕਾਰਪੀਓ, ITBP ਦੇ DIG ਤੇ ਗੱਡੀ ਦੇ ਡਰਾਈਵਰ ਦੀ ਗਈ ਜਾਨ

ਸਹਾਰਨਪੁਰ ਵਿਚ ਅੱਜ ਸੜਕ ਹਾਦਸੇ ਵਿਚ ITBP ਦੇ ਡੀਆਈਜੀ ਤੇ ਉਨ੍ਹਾਂ ਦੇ ਡਰਾਈਵਰ ਦੀ...

ਮੁਕੇਰੀਆਂ : ਛੁੱਟੀ ‘ਤੇ ਘਰ ਆਏ ਫੌਜੀ ਨੇ ਆਪਣੀ ਪਤਨੀ ਦਾ ਕੀਤਾ ਕਤਲ , ਪੁਲਿਸ ਨੇ ਮੁਲਜ਼ਮ ਪਤੀ ਨੂੰ ਕੀਤਾ ਗ੍ਰਿਫਤਾਰ

ਪੰਜਾਬ ਦੇ ਹੁਸ਼ਿਆਰਪੁਰ ਦੇ ਪਿੰਡ ਸੁਨੇਹਰਾ ਵਿਚ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਛੁੱਟੀ ‘ਤੇ...

21 ਅਗਸਤ ਨੂੰ ਕੌਮੀ ਇਨਸਾਫ਼ ਮੋਰਚੇ ਨੇ ਪੰਜਾਬ ਬੰਦ ਦਾ ਦਿੱਤਾ ਸੱਦਾ, ਵੱਖ-ਵੱਖ ਜਥੇਬੰਦੀਆਂ ਨੂੰ ਸਾਥ ਦੇਣ ਦੀ ਕੀਤੀ ਅਪੀਲ

ਪ੍ਰਦਰਸ਼ਨ ਵਾਲੀ ਥਾਂ ਤੋਂ ਕੌਮੀ ਇਨਸਾਫ਼ ਮੋਰਚੇ ਦੀ ਪ੍ਰੈੱਸ ਕਾਨਫਰੰਸ ਹੋਈ। ਇਸ ਮੌਕੇ ਉਨ੍ਹਾਂ...

Patiala ਦੇ NSNIS ’ਚ ਵਾਪਰਿਆ ਵੱਡਾ ਹਾਦਸਾ; ਆਜ਼ਾਦੀ ਦਿਹਾੜੇ ਦੇ ਪ੍ਰੋਗਰਾਮ ਦੌਰਾਨ ਛੱਤ ਦਾ ਡਿੱਗਿਆ ਹਿੱਸਾ

ਨੇਤਾਜੀ ਸੁਭਾਸ਼ ਨੈਸ਼ਨਲ ਇੰਸਟੀਚਿਊਟ ਆਫ਼ ਸਪੋਰਟਸ (NSNIS), ਪਟਿਆਲਾ ਵਿਖੇ ਅੱਜ  ਸੱਭਿਆਚਾਰਕ ਸਮਾਗਮ ਦੌਰਾਨ ਹਲਕੇ ਭਾਰ ਵਾਲੀ...

ਪੁਲੀਸ ਨੇ ਸਿਮਰਨਜੀਤ ਸਿੰਘ ਮਾਨ ਸਣੇ ਸਿੱਖ ਆਗੂਆਂ ਨੂੰ ਹਿਰਾਸਤ ਵਿਚ ਲਿਆ

ਬੰਦੀ ਸਿੰਘਾਂ ਦੀ ਰਿਹਾਈ ਅਤੇ ਜਗਤਾਰ ਸਿੰਘ ਹਵਾਰਾ ਦੀ ਪੈਰੋਲ ਦੀ ਮੰਗ ਨੂੰ ਲੈ...

ਫਿਰੋਜ਼ਪੁਰ ਵਿਖੇ 23 ਸਾਲਾਂ ਅਗਨੀਵੀਰ ਫੌਜੀ ਸ਼ਹੀਦ, ਡਿਊਟੀ ਦੌਰਾਨ ਆਇਆ ਹਾਰਟ ਅਟੈਕ

ਇੱਕ ਪਾਸੇ ਜਿਥੇ ਅੱਜ ਦੇਸ਼ 80ਵੇਂ ਆਜ਼ਾਦੀ ਦਿਹਾੜੇ ਦਾ ਜਸ਼ਨ ਮਨਾ ਰਿਹਾ ਹੈ, ਉਥੇ...

ਰੀਲ ਬਣਾਉਂਦੇ ਦੇ ਚੱਕਰ ‘ਚ ਡੈਮ ਵਿੱਚ ਡਿੱਗੀਆਂ ਦੋ ਵਿਦਿਆਰਥਣਾਂ, ਦੋਵਾਂ ਦੀ ਮੌਤ

ਮਹਾਰਾਸ਼ਟਰ ਦੇ ਯਵਤਮਾਲ ਵਿੱਚ ਸੈਲਫੀ ਲੈਂਦੇ ਅਤੇ ਰੀਲਾਂ ਬਣਾਉਂਦੇ ਸਮੇਂ ਡੈਮ ਵਿੱਚ ਡਿੱਗਣ ਨਾਲ...

ਕੌਮੀ ਇਨਸਾਫ਼ ਮੋਰਚੇ ਨੂੰ ਜਗਤਾਰ ਸਿੰਘ ਹਵਾਰਾ ਦੀ ਅਪੀਲ, ਜੇਲ ‘ਚੋਂ ਜਾਰੀ ਕੀਤੀ Video

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕੇਸ ਵਿੱਚ ਉਮਰ ਕੈਦ ਦੀ ਸਜ਼ਾ...