November 19, 2026, 12:51 am
----------- Advertisement -----------
HomeNewsBreaking Newsਲਖਨਊ ਬਿਲਡਿੰਗ ਹਾਦਸਾ: ਹੁਣ ਤੱਕ 8 ਮੌਤਾਂ: 27 ਜ਼ਖਮੀ, ਮੋਬਾਈਲਾਂ ਦੀ ਲੋਕੇਸ਼ਨ...

ਲਖਨਊ ਬਿਲਡਿੰਗ ਹਾਦਸਾ: ਹੁਣ ਤੱਕ 8 ਮੌਤਾਂ: 27 ਜ਼ਖਮੀ, ਮੋਬਾਈਲਾਂ ਦੀ ਲੋਕੇਸ਼ਨ ਲੱਭ ਕੇ ਬਾਹਰ ਕੱਢੀਆਂ ਲਾਸ਼ਾਂ

Published on

----------- Advertisement -----------
  • 100 ਤੋਂ ਵੱਧ SDRF-NDRF ਦੇ ਜਵਾਨਾਂ ਨੇ ਰਾਤ ਭਰ ਚਲਾਇਆ ਬਚਾਅ ਕਾਰਜ

ਲਖਨਊ, 8 ਸਤੰਬਰ 2024 – ਲਖਨਊ ‘ਚ ਸ਼ਨੀਵਾਰ ਸ਼ਾਮ ਨੂੰ ਹੋਏ ਇਮਾਰਤ ਹਾਦਸੇ ‘ਚ ਹੁਣ ਤੱਕ 8 ਲੋਕਾਂ ਦੀ ਮੌਤ ਹੋ ਚੁੱਕੀ ਹੈ। 100 ਤੋਂ ਵੱਧ SDRF-NDRF ਦੇ ਜਵਾਨਾਂ ਨੇ ਰਾਤ ਭਰ ਬਚਾਅ ਕਾਰਜ ਚਲਾਇਆ। ਐਨ.ਡੀ.ਆਰ.ਐਫ. ਦੇ ਜਵਾਨਾਂ ਨੇ ਇੱਕ ਕੜੀ ਬਣਾਈ ਅਤੇ ਅੰਦਰ ਚਲੇ ਗਏ। ਮਲਬਾ ਇੰਨਾ ਜ਼ਿਆਦਾ ਸੀ ਕਿ ਨਾਲ ਲੱਗਦੀ ਇਮਾਰਤ ਦੀ ਕੰਧ ਨੂੰ ਕਟਰ ਨਾਲ ਕੱਟ ਕੇ ਰਸਤਾ ਬਣਾਇਆ ਗਿਆ, ਉਦੋਂ ਹੀ ਟੀਮ ਅੰਦਰ ਦਾਖਲ ਹੋ ਸਕੀ।

ਡਰੋਨ ਨਾਲ ਸਰਚ ਕੀਤੀ ਗਈ। ਮੋਬਾਈਲਾਂ ਦੀ ਲੋਕੇਸ਼ਨ ਟਰੇਸ ਕਰਕੇ ਲਾਸ਼ਾਂ ਨੂੰ ਬਾਹਰ ਕੱਢਿਆ ਗਿਆ। 27 ਜ਼ਖਮੀਆਂ ਨੂੰ ਲੋਕਬੰਧੂ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਇਹ ਹਾਦਸਾ ਸ਼ਨੀਵਾਰ ਸ਼ਾਮ ਟਰਾਂਸਪੋਰਟ ਨਗਰ ‘ਚ ਵਾਪਰਿਆ। 3 ਮੰਜ਼ਿਲਾ ਇਮਾਰਤ (ਹਰਮਿਲਾਪ ਟਾਵਰ) ਢਹਿ ਗਈ ਸੀ। ਐਸਡੀਆਰਐਫ ਦੀਆਂ 2 ਟੀਮਾਂ ਅਤੇ ਐਨਡੀਆਰਐਫ ਦੀਆਂ 4 ਟੀਮਾਂ ਨੇ ਬਚਾਅ ਕਾਰਜ ਕੀਤਾ। ਪ੍ਰਸ਼ਾਸਨ ਨੇ ਇਹਤਿਆਤ ਵਜੋਂ ਆਲੇ-ਦੁਆਲੇ ਦੀਆਂ ਇਮਾਰਤਾਂ ਨੂੰ ਖਾਲੀ ਕਰਵਾ ਲਿਆ।

ਸ਼ੁਰੂਆਤੀ ਜਾਂਚ ਮੁਤਾਬਕ ਇਮਾਰਤ ਦੇ ਬੇਸਮੈਂਟ ‘ਚ ਕੰਮ ਚੱਲ ਰਿਹਾ ਸੀ। ਜਿਸ ਕਾਰਨ ਇਹ ਹਾਦਸਾ ਵਾਪਰਿਆ। ਬਿਲਡਿੰਗ ‘ਚ ਤਾਇਨਾਤ ਸੁਰੱਖਿਆ ਗਾਰਡ ਨੇ ਦੱਸਿਆ- ਪਹਿਲਾਂ ਅੰਦਰਲਾ ਖੰਭਾ ਧਸ ਗਿਆ ਅਤੇ ਕੁਝ ਦੇਰ ਬਾਅਦ ਮੀਂਹ ਸ਼ੁਰੂ ਹੋ ਗਿਆ। ਉਸੇ ਸਮੇਂ ਇਮਾਰਤ ਢਹਿ ਗਈ।

ਇਸ ਇਮਾਰਤ ਦਾ ਮਾਲਕ ਰਾਕੇਸ਼ ਸਿੰਘਲ ਹੈ, ਜੋ ਆਸ਼ਿਆਨਾ ਵਿੱਚ ਰਹਿੰਦਾ ਹੈ। ਆਸ਼ਿਆਨਾ ਦੇ ਰਹਿਣ ਵਾਲੇ ਜਸਮੀਤ ਸਾਹਨੀ (45) ਦਾ ਟਾਵਰ ਦੀ ਹੇਠਲੀ ਮੰਜ਼ਿਲ ‘ਤੇ ਗੋਦਾਮ ਅਤੇ ਦੂਜੀ ਮੰਜ਼ਿਲ ‘ਤੇ ਦਵਾਈਆਂ ਦਾ ਗੋਦਾਮ ਸੀ। ਇਸ ਦੇ ਉੱਪਰ ਮਨਚੰਦਾ ਦਾ ਕਰੌਕਰੀ ਦਾ ਗੋਦਾਮ ਸੀ। ਇਸ ਹਾਦਸੇ ਵਿੱਚ ਜਸਮੀਤ ਸਾਹਨੀ ਦੀ ਵੀ ਮੌਤ ਹੋ ਗਈ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜਿੰਨਾ ਚਿਰ ਪੰਜਾਬ ਵਿਚ ‘ਆਪ’ ਦੀ ਸਰਕਾਰ ਰਹੇਗੀ, ਭਲਾਈ ਸਕੀਮਾਂ ਜਾਰੀ ਰਹਿਣਗੀਆਂ – ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦੁਹਰਾਇਆ ਕਿ ਜਿੰਨਾ ਚਿਰ ਪੰਜਾਬ ਵਿਚ...

Spicejet ਦੀਆਂ ਉਡਾਣਾਂ ਪ੍ਰਭਾਵਿਤ, ਮੁੰਬਈ ਹਵਾਈ ਅੱਡੇ ’ਤੇ ਕਈ-ਕਈ ਘੰਟਿਆਂ ਤੋਂ ਸੈਂਕੜੇ ਯਾਤਰੀ ਫਸੇ, ਮਚੀ ਹਾਹਾਕਾਰ

ਸੋਮਵਾਰ ਅਤੇ ਮੰਗਲਵਾਰ ਨੂੰ ਮੁੰਬਈ ਹਵਾਈ ਅੱਡੇ 'ਤੇ ਸਪਾਈਸਜੈੱਟ (Spicejet Flights) ਦੇ ਸੈਂਕੜੇ ਯਾਤਰੀਆਂ ਨੂੰ...

 ਪੰਜਾਬ ਸਰਕਾਰ ਸਾਲ 2016 ਤੋਂ ਡੀਏ ਦਾ ਬਕਾਇਆ ਜਾਰੀ ਕਰਨ ‘ਤੇ ਕਰ ਰਹੀ ਵਿਚਾਰ

ਪੰਜਾਬ ਸਰਕਾਰ ਨੇ ਅੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੂੰ ਜਾਣੂ ਕਰਾਇਆ ਕਿ ਉਹ...

ਫਿਰ ਸਜੇਗੀ ਟੋਪੀ ਤੇ ਡੋਰੀ ਦੀ ਸ਼ਾਨ: ਫ਼ੌਜ ਨੇ ਪਲਟਿਆ ਤਿੰਨ ਸਾਲ ਪੁਰਾਣਾ ਫ਼ਰਮਾਨ, ਜਰਨੈਲਾਂ ਨੂੰ ਮੁੜ ਮਿਲੇ ‘ਰੈਜੀਮੈਂਟਲ ਰੰਗ’

ਭਾਰਤੀ ਫ਼ੌਜ ਨੇ ਆਪਣੇ ਸੀਨੀਅਰ ਅਧਿਕਾਰੀਆਂ ਨੂੰ ਇਕੋ ਜਿਹੀ ਸਾਂਝੀ ਵਰਦੀ ਪਹਿਨਣ ਅਤੇ ਰੈਜੀਮੈਂਟਲ...

ਰੂਸ ‘ਚ ਵੱਡਾ ਹਵਾਈ ਹਾਦਸਾ, ਹਵਾ ‘ਚ ਅੱਗ ਲੱਗਣ ਕਾਰਨ ਕ੍ਰੈਸ਼ ਹੋਇਆ ਜਹਾਜ਼, ਜਿਊਂਦਾ ਸੜੇ 19 ਲੋਕ

ਰੂਸ ਦੇ ਰੱਖਿਆ ਮੰਤਰਾਲੇ ਨੇ ਮੰਗਲਵਾਰ ਨੂੰ ਕਿਹਾ ਕਿ ਦੱਖਣ-ਪੱਛਮੀ ਸਾਇਬੇਰੀਆ ਦੇ ਕੇਮੇਰੋਵੋ ਖੇਤਰ...

ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਹੰਗਾਮਾ, ਸ਼ਰਧਾਲੂਆਂ ਨੂੰ ਤੰਗ ਕਰਨ ਵਾਲਿਆਂ ਦੀ ਨਿਹੰਗਾਂ ਵੱਲੋਂ ਕੁੱਟਮਾਰ

ਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਸ਼ਰਧਾਲੂਆਂ ਨੂੰ ਜ਼ਬਰਦਸਤੀ ਕਮਰੇ ਦਿਵਾਉਣ ਲਈ ਆਵਾਜ਼ਾਂ ਲਗਾਉਣ ਵਾਲਿਆਂ...

ਲੁਧਿਆਣਾ: 10 ਮਿੰਟਾਂ ‘ਚ ਠੱਗ ਬਾਬੇ ਨੇ ਲੁੱਟੀ ਗਹਿਣਿਆਂ ਦੀ ਦੁਕਾਨ, ਅਸ਼ੀਰਵਾਦ ਦਾ ਨਾਟਕ ਕਰ ਮੌਕੇ ਤੋਂ ਫਰਾਰ, CCTV ਖੰਗਾਲ ਰਹੀ ਪੁਲਿਸ

ਲੁਧਿਆਣਾ ਵਿੱਚ ਇੱਕ ਠੱਗੀ ਬਾਬੇ ਨੇ ਇੱਕ ਗਹਿਣਿਆਂ ਦੀ ਦੁਕਾਨ ਦੇ ਮਾਲਕ ਨੂੰ ਸਿਰਫ਼...

ਸੋਨੀਆ ਗਾਂਧੀ ਦੇ ਬੁਕ ਰਿਲੀਜ਼ ਸਮਾਰੋਹ ‘ਚ ਜਾਣ ਨੂੰ ਲੈ ਕੇ ਕੈਪਟਨ ਅਮਰਿੰਦਰ ਦਾ ਬਿਆਨ ਆਇਆ ਸਾਹਮਣੇ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ ਨੇ ਦਿੱਲੀ ਵਿੱਚ...

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਲਈ ਖੁਰਾਲਗੜ੍ਹ ਵਿਖੇ 4 ਤੋਂ 6 ਦਸੰਬਰ ਤੱਕ ਹੋਣਗੇ ਵਿਸ਼ਾਲ ਸਮਾਗਮ

*ਚੰਡੀਗੜ੍ਹ, 17 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਉਨ੍ਹਾਂ ਦੀ...