August 17, 2026, 12:50 am
----------- Advertisement -----------
HomeNewsLatest Newsਲਖਨਊ 'ਚ ਭਾਰੀ ਮੀਂਹ ਕਾਰਨ ਵਾਪਰਿਆ ਵੱਡਾ ਹਾਦਸਾ, ਕੰਧ ਡਿੱਗਣ ਨਾਲ 9...

ਲਖਨਊ ‘ਚ ਭਾਰੀ ਮੀਂਹ ਕਾਰਨ ਵਾਪਰਿਆ ਵੱਡਾ ਹਾਦਸਾ, ਕੰਧ ਡਿੱਗਣ ਨਾਲ 9 ਲੋਕਾਂ ਦੀ ਮੌਤ

Published on

----------- Advertisement -----------

ਲਖਨਊ ਕੈਂਟ ਦੀ ਦਿਲਕੁਸ਼ਾ ਕਲੋਨੀ ‘ਚ ਸ਼ੁੱਕਰਵਾਰ ਨੂੰ ਭਾਰੀ ਮੀਂਹ ਕਾਰਨ ਵੱਡਾ ਹਾਦਸਾ ਵਾਪਰ ਗਿਆ। ਦਿਲਕੁਸ਼ਾ ਕਲੋਨੀ ‘ਚ ਉਸਾਰੀ ਅਧੀਨ ਕੰਧ ਡਿੱਗਣ ਕਾਰਨ 9 ਲੋਕਾਂ ਦੀ ਮੌਤ ਹੋ ਗਈ ਅਤੇ ਦੋ ਜ਼ਖਮੀ ਹੋ ਗਏ। ਮਰਨ ਵਾਲਿਆਂ ਵਿੱਚ ਦੋ ਬੱਚੇ ਵੀ ਸ਼ਾਮਲ ਹਨ। ਘਟਨਾ ਦੀ ਸੂਚਨਾ ਮਿਲਦੇ ਹੀ ਜ਼ਿਲ੍ਹਾ ਮੈਜਿਸਟਰੇਟ ਸੂਰਿਆਪਾਲ ਗੰਗਵਾਰ ਦਿਲਕੁਸ਼ਾ ਕਲੋਨੀ ਪੁੱਜੇ ਅਤੇ ਘਟਨਾ ਦਾ ਜਾਇਜ਼ਾ ਲਿਆ। ਜ਼ਿਲ੍ਹਾ ਮੈਜਿਸਟਰੇਟ ਨੇ ਦੱਸਿਆ ਕਿ ਬੀਤੀ ਰਾਤ ਤੋਂ ਪੈ ਰਹੇ ਮੀਂਹ ਕਾਰਨ ਉਸਾਰੀ ਅਧੀਨ ਕੰਧ ਡਿੱਗਣ ਕਾਰਨ ਇਹ ਹਾਦਸਾ ਵਾਪਰਿਆ ਹੈ। ਦੋਵਾਂ ਜ਼ਖ਼ਮੀਆਂ ਨੂੰ ਸਿਵਲ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ, ਜਿੱਥੇ ਡਾਕਟਰਾਂ ਨੇ ਦੋਵਾਂ ਦੀ ਹਾਲਤ ਖਤਰੇ ਤੋਂ ਬਾਹਰ ਦੱਸੀ ਹੈ।
ਦੱਸਿਆ ਜਾ ਰਿਹਾ ਹੈ ਕਿ ਦਿਲਕੁਸ਼ਾ ਕਲੋਨੀ ਵਿੱਚ ਪੁਰਾਣੀ ਕੰਧ ਦੀ ਉਸਾਰੀ ਦਾ ਕੰਮ ਚੱਲ ਰਿਹਾ ਸੀ, ਜਿਸ ਲਈ ਮਜ਼ਦੂਰ ਠਹਿਰੇ ਹੋਏ ਸਨ। ਮਜ਼ਦੂਰ ਪੁਰਾਣੀ ਕੰਧ ਦੇ ਆਸਰੇ ਝੌਂਪੜੀਆਂ ਬਣਾ ਕੇ ਰਹਿ ਰਹੇ ਸਨ। ਲਖਨਊ ਵਿੱਚ ਤਿੰਨ ਦਿਨਾਂ ਤੋਂ ਰੁਕ-ਰੁਕ ਕੇ ਮੀਂਹ ਪੈ ਰਿਹਾ ਹੈ। ਭਾਰੀ ਮੀਂਹ ਕਾਰਨ ਕੰਧ ਬਹੁਤ ਕਮਜ਼ੋਰ ਹੋ ਗਈ ਸੀ। ਆਲੇ-ਦੁਆਲੇ ਦੀ ਮਿੱਟੀ ਡਿੱਗਣ ਕਾਰਨ ਕੰਧ ਢਹਿ ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਫੌਜ ਦੇ ਜਵਾਨ ਮੌਕੇ ‘ਤੇ ਪਹੁੰਚੇ ਅਤੇ ਬਚਾਅ ਕਾਰਜ ਸ਼ੁਰੂ ਕਰ ਦਿੱਤਾ। ਮੁੱਖ ਮੰਤਰੀ ਯੋਗੀ ਆਦਿਤਿਆਨਾਥ ਅਤੇ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਇਸ ਘਟਨਾ ‘ਤੇ ਦੁੱਖ ਪ੍ਰਗਟ ਕੀਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸੀਐਮ ਯੋਗੀ ਜ਼ਖਮੀਆਂ ਨੂੰ ਮਿਲਣ ਹਸਪਤਾਲ ਪਹੁੰਚਣ ਵਾਲੇ ਸਨ ਪਰ ਕਾਲੀਦਾਸ ਚੌਰਾਹੇ ਨੇੜੇ ਪਾਰਕ ਰੋਡ ‘ਤੇ ਪਾਣੀ ਭਰ ਜਾਣ ਕਾਰਨ ਦੌਰਾ ਰੱਦ ਕਰਨਾ ਪਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਿਸਾਨਾਂ ਦਾ ਅੱਜ ਦਿੱਲੀ ਵੱਲ ਮਾਰਚ ਦਾ ਐਲਾਨ, ਹਰਿਆਣਾ-ਪੰਜਾਬ ਸਰਹੱਦ ਸੀਲ; ਪੁਲਿਸ ਨੇ ਲਗਾਏ ਗਏ ਬੈਰੀਕੇਡ

ਕਿਸਾਨਾਂ ਦੇ ਅੱਜ ਦਿੱਲੀ ਵੱਲ ਮਾਰਚ ਕਰਨ ਦੇ ਐਲਾਨ ਦੇ ਮੱਦੇਨਜ਼ਰ, ਜੀਂਦ ਪ੍ਰਸ਼ਾਸਨ ਨੇ...

ਇਲਾਇਚੀ ਬ੍ਰਾਂਡ ਦੀ ਮਸ਼ਹੂਰੀ ’ਤੇ FDA ਸਖ਼ਤ, ਤਿੰਨ ਬਾਲੀਵੁੱਡ ਅਦਾਕਾਰਾਂ ਨੂੰ ਨੋਟਿਸ

ਮਹਾਰਾਸ਼ਟਰ ਫੂਡ ਐਂਡ ਡਰੱਗ ਐਡਮਿਨਿਸਟ੍ਰੇਸ਼ਨ (FDA) ਨੇ ਚਿਊਇੰਗ ਇਲਾਇਚੀ ਬ੍ਰਾਂਡ ਦੀ ਮਸ਼ਹੂਰੀ ਨੂੰ ਲੈ...

ਪੱਛਮੀ ਬੰਗਾਲ ਦੇ ਸਾਬਕਾ ਡਿਪਟੀ ਸਪੀਕਰ ਦੀ ਮੌਤ, ਪਾਰਟੀ ਦਫ਼ਤਰ ‘ਚ ਫਾਹੇ ਨਾਲ ਲਟਕਦੇ ਪਾਏ ਗਏ

ਪੱਛਮੀ ਬੰਗਾਲ ਦੇ ਸਾਬਕਾ ਡਿਪਟੀ ਸਪੀਕਰ ਅਤੇ ਰਾਮਪੁਰਹਾਟ ਤੋਂ ਟੀਐਮਸੀ ਦੇ ਸਾਬਕਾ ਵਿਧਾਇਕ, ਆਸ਼ੀਸ਼...

ਸਹਾਰਨਪੁਰ ‘ਚ ਡਿਵਾਈਡਰ ਨਾਲ ਟਕਰਾਈ ਸਕਾਰਪੀਓ, ITBP ਦੇ DIG ਤੇ ਗੱਡੀ ਦੇ ਡਰਾਈਵਰ ਦੀ ਗਈ ਜਾਨ

ਸਹਾਰਨਪੁਰ ਵਿਚ ਅੱਜ ਸੜਕ ਹਾਦਸੇ ਵਿਚ ITBP ਦੇ ਡੀਆਈਜੀ ਤੇ ਉਨ੍ਹਾਂ ਦੇ ਡਰਾਈਵਰ ਦੀ...

ਮੁਕੇਰੀਆਂ : ਛੁੱਟੀ ‘ਤੇ ਘਰ ਆਏ ਫੌਜੀ ਨੇ ਆਪਣੀ ਪਤਨੀ ਦਾ ਕੀਤਾ ਕਤਲ , ਪੁਲਿਸ ਨੇ ਮੁਲਜ਼ਮ ਪਤੀ ਨੂੰ ਕੀਤਾ ਗ੍ਰਿਫਤਾਰ

ਪੰਜਾਬ ਦੇ ਹੁਸ਼ਿਆਰਪੁਰ ਦੇ ਪਿੰਡ ਸੁਨੇਹਰਾ ਵਿਚ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਛੁੱਟੀ ‘ਤੇ...

21 ਅਗਸਤ ਨੂੰ ਕੌਮੀ ਇਨਸਾਫ਼ ਮੋਰਚੇ ਨੇ ਪੰਜਾਬ ਬੰਦ ਦਾ ਦਿੱਤਾ ਸੱਦਾ, ਵੱਖ-ਵੱਖ ਜਥੇਬੰਦੀਆਂ ਨੂੰ ਸਾਥ ਦੇਣ ਦੀ ਕੀਤੀ ਅਪੀਲ

ਪ੍ਰਦਰਸ਼ਨ ਵਾਲੀ ਥਾਂ ਤੋਂ ਕੌਮੀ ਇਨਸਾਫ਼ ਮੋਰਚੇ ਦੀ ਪ੍ਰੈੱਸ ਕਾਨਫਰੰਸ ਹੋਈ। ਇਸ ਮੌਕੇ ਉਨ੍ਹਾਂ...

Patiala ਦੇ NSNIS ’ਚ ਵਾਪਰਿਆ ਵੱਡਾ ਹਾਦਸਾ; ਆਜ਼ਾਦੀ ਦਿਹਾੜੇ ਦੇ ਪ੍ਰੋਗਰਾਮ ਦੌਰਾਨ ਛੱਤ ਦਾ ਡਿੱਗਿਆ ਹਿੱਸਾ

ਨੇਤਾਜੀ ਸੁਭਾਸ਼ ਨੈਸ਼ਨਲ ਇੰਸਟੀਚਿਊਟ ਆਫ਼ ਸਪੋਰਟਸ (NSNIS), ਪਟਿਆਲਾ ਵਿਖੇ ਅੱਜ  ਸੱਭਿਆਚਾਰਕ ਸਮਾਗਮ ਦੌਰਾਨ ਹਲਕੇ ਭਾਰ ਵਾਲੀ...

ਪੁਲੀਸ ਨੇ ਸਿਮਰਨਜੀਤ ਸਿੰਘ ਮਾਨ ਸਣੇ ਸਿੱਖ ਆਗੂਆਂ ਨੂੰ ਹਿਰਾਸਤ ਵਿਚ ਲਿਆ

ਬੰਦੀ ਸਿੰਘਾਂ ਦੀ ਰਿਹਾਈ ਅਤੇ ਜਗਤਾਰ ਸਿੰਘ ਹਵਾਰਾ ਦੀ ਪੈਰੋਲ ਦੀ ਮੰਗ ਨੂੰ ਲੈ...