ਕੋਲਕਾਤਾ ਵਿੱਚ ਇੱਕ ਸਿਖਿਆਰਥੀ ਡਾਕਟਰ ਦੀ ਬਲਾਤਕਾਰ-ਕਤਲ ਮਾਮਲੇ ਤੋਂ ਬਾਅਦ ਹੁਣ ਠਾਣੇ ਦੇ ਬਦਲਾਪੁਰ ਦੇ ਇੱਕ ਸਕੂਲ ਵਿੱਚ ਦੋ ਬੱਚੀਆਂ ਦੇ ਜਿਨਸੀ ਸ਼ੋਸ਼ਣ ਦਾ ਮਾਮਲਾ ਸਾਹਮਣੇ ਆਇਆ ਹੈ। ਸਕੂਲ ਦੇ ਸਫ਼ਾਈ ਸੇਵਕ ‘ਤੇ ਦੋ ਲੜਕੀਆਂ ਜਿਨਸੀ ਸ਼ੋਸ਼ਣ ਦਾ ਦੋਸ਼ ਹੈ। ਪੁਲੀਸ ਨੇ ਸਫ਼ਾਈ ਸੇਵਕ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਘਟਨਾ ਦੇ ਚਾਰ ਦਿਨ ਬਾਅਦ ਵੀ ਸਕੂਲ ਪ੍ਰਸ਼ਾਸਨ ਦੀ ਚੁੱਪੀ ਤੋਂ ਮਾਪੇ ਨਾਰਾਜ਼ ਹਨ।
ਪ੍ਰਦਰਸ਼ਨਕਾਰੀਆਂ ਨੇ ਮੁੰਬਈ ਜਾਣ ਵਾਲੀਆਂ ਟਰੇਨਾਂ ਦੇ ਟ੍ਰੈਕ ਨੂੰ ਜਾਮ ਕਰ ਦਿੱਤਾ। ਘਟਨਾ ਦੀ ਜਾਣਕਾਰੀ ਸਾਹਮਣੇ ਆਉਣ ਤੋਂ ਬਾਅਦ ਮੰਗਲਵਾਰ ਨੂੰ ਗੁੱਸੇ ‘ਚ ਆਈ ਭੀੜ ਅਤੇ ਪੁਲਸ ਵਿਚਾਲੇ ਝੜਪ ਹੋ ਗਈ। ਭੀੜ ਨੇ ਪਹਿਲਾਂ ਸਕੂਲ ਦੀ ਭੰਨਤੋੜ ਕੀਤੀ, ਫਿਰ ਬਦਲਾਪੁਰ ਰੇਲਵੇ ਸਟੇਸ਼ਨ ‘ਤੇ ਰੇਲ ਗੱਡੀਆਂ ਰੋਕ ਦਿੱਤੀਆਂ।
ਪੁਲਿਸ ਨੇ ਭੀੜ ਨੂੰ ਰੋਕਣ ਲਈ ਅੱਥਰੂ ਗੈਸ ਦੇ ਗੋਲੇ ਛੱਡੇ, ਜਿਸ ਤੋਂ ਬਾਅਦ ਲੋਕਾਂ ਨੇ ਪਥਰਾਅ ਸ਼ੁਰੂ ਕਰ ਦਿੱਤਾ। ਇਸ ਘਟਨਾ ‘ਚ ਕਈ ਲੋਕ ਜ਼ਖਮੀ ਹੋਏ ਹਨ। 23 ਸਾਲਾ ਦੋਸ਼ੀ ਨੇ 16 ਅਗਸਤ ਨੂੰ ਸਕੂਲ ਦੇ ਬਾਥਰੂਮ ‘ਚ ਲੜਕੀਆਂ ਦਾ ਜਿਨਸੀ ਸ਼ੋਸ਼ਣ ਕੀਤਾ ਸੀ। ਕੁੜੀਆਂ ਦੇ ਮਾਪਿਆਂ ਨੇ ਇੱਕ ਦਿਨ ਬਾਅਦ ਐਫਆਈਆਰ ਦਰਜ ਕਰਵਾਈ। ਪੁਲਸ ਨੇ ਪੋਕਸੋ ਐਕਟ ਦੇ ਤਹਿਤ ਮਾਮਲਾ ਦਰਜ ਕਰਕੇ ਦੋਸ਼ੀ ਅਕਸ਼ੈ ਸ਼ਿੰਦੇ ਨੂੰ ਗ੍ਰਿਫਤਾਰ ਕਰ ਲਿਆ ਹੈ। ਮਾਮਲੇ ਦੀ ਜਾਂਚ ਲਈ ਐਸਆਈਟੀ ਦਾ ਗਠਨ ਕੀਤਾ ਗਿਆ ਹੈ। ਮਾਮਲੇ ਦੀ ਸੁਣਵਾਈ ਫਾਸਟ ਟਰੈਕ ਅਦਾਲਤ ‘ਚ ਕਰਨ ਲਈ ਕਿਹਾ ਗਿਆ ਹੈ।
----------- Advertisement -----------
ਮਹਾਰਾਸ਼ਟਰ: ਸਕੂਲ ‘ਚ ਦੋ ਮਾਸੂਮ ਬੱਚੀਆਂ ਨਾਲ ਜਿਨਸੀ ਸ਼ੋਸ਼ਣ; ਮਾਪਿਆਂ ਵੱਲੋਂ ਰੋਸ-ਪ੍ਰਦਰਸ਼ਨ;ਰੇਲਵੇ ਟ੍ਰੈਕ ਕੀਤਾ ਜਾਮ
Published on
----------- Advertisement -----------
----------- Advertisement -----------









