ਜਲੰਧਰ ਦੀ ਲੋਕ ਸਭਾ ਸੀਟ ’ਤੇ ਹੋਣ ਵਾਲੀ ਚੋਣ ਨੂੰ ਲੈ ਕੇ ਸਿਆਸੀ ਪਾਰਟੀਆਂ ਪੂਰਾ ਜ਼ੋਰ ਲਗਾ ਰਹੀਆਂ ਹਨ। ਇਸੇ ਹੀ ਲੜੀ ਵਿੱਚ ਸਿਆਸੀ ਆਗੂਆਂ ਵੱਲੋਂ ਮੀਟਿੰਗਾਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਦੱਸ ਦਈਏ ਕਿ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਤੋਂ ਬਾਅਦ ਮਹਿੰਦਰ ਭਗਤ ਨੇ ਅੱਜ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਮਿਲਣ ਲਈ ਦਿੱਲੀ ਗਏ। ਇਸ ਮੀਟਿੰਗ ਦੌਰਾਨ ਮਹਿੰਦਰ ਭਗਤ ਨੇ ਜਲੰਧਰ ਉਪ ਚੋਣ ਬਾਰੇ ਵਿਚਾਰ ਵਟਾਂਦਰਾ ਕੀਤਾ। ਇਸ ਦੇ ਨਾਲ ਹੀ ਸਮਾਜ ਦੇ ਮਸਲੇ ਵਿਚਾਰੇ ਗਏ। ਦੱਸ ਦਈਏ ਕਿ ਬੀਤੇ ਦਿਨੀਂ ਹੀ ਮੁੱਖ ਮੰਤਰੀ ਨੇ ਮਹਿੰਦਰ ਭਗਤ ਨੂੰ ਪਾਰਟੀ ਵਿੱਚ ਸ਼ਾਮਲ ਕੀਤਾ ਸੀ।
----------- Advertisement -----------
ਮਹਿੰਦਰ ਭਗਤ ਨੇ ਅਰਵਿੰਦ ਕੇਜਰੀਵਾਲ ਨਾਲ ਕੀਤੀ ਮੁਲਾਕਾਤ, ਜਲੰਧਰ ਜ਼ਿਮਨੀ ਚੋਣਾਂ ਸੰਬੰਧੀ ਕੀਤੀ ਵਿਚਾਰ-ਚਰਚਾ
Published on
----------- Advertisement -----------












