August 15, 2026, 5:02 pm
----------- Advertisement -----------
HomeNewsBreaking Newsਹਾਜੀਪੁਰ 'ਚ ਵਾਪਰਿਆ ਵੱਡਾ ਹਾਦਸਾ, ਕਰੰਟ ਲੱਗਣ ਨਾਲ 9 ਸ਼ਰਧਾਲੂਆਂ ਦੀ ਮੌਤ

ਹਾਜੀਪੁਰ ‘ਚ ਵਾਪਰਿਆ ਵੱਡਾ ਹਾਦਸਾ, ਕਰੰਟ ਲੱਗਣ ਨਾਲ 9 ਸ਼ਰਧਾਲੂਆਂ ਦੀ ਮੌਤ

Published on

----------- Advertisement -----------

ਹਾਜੀਪੁਰ ‘ਚ ਸਾਵਣ ਦੇ ਤੀਜੇ ਸੋਮਵਾਰ ਨੂੰ ਬਾਬਾ ਹਰੀਹਰ ਨਾਥ ਦਾ ਜਲਾਭਿਸ਼ੇਕ ਕਰਨ ਲਈ ਸੋਨਪੁਰ ਜਾ ਰਹੇ 9 ਸ਼ਰਧਾਲੂਆਂ ਦੀ ਮੌਤ ਹੋ ਗਈ। ਸ਼ਰਧਾਲੂਆਂ ਦੀ ਡੀਜੇ ਟਰਾਲੀ ਹਾਈ ਟੈਂਸ਼ਨ ਤਾਰ ਨਾਲ ਟਕਰਾ ਗਈ। ਇਹ ਹਾਦਸਾ ਹਾਜੀਪੁਰ ਇੰਡਸਟਰੀਅਲ ਥਾਣੇ ਦੇ ਪਿੰਡ ਸੁਲਤਾਨਪੁਰ ਵਿੱਚ ਰਾਤ ਕਰੀਬ 12 ਵਜੇ ਵਾਪਰਿਆ। ਇਹ ਸਾਰੇ ਡੀਜੇ ਟਰਾਲੀ ਵਿੱਚ ਸਨ। ਬਿਜਲੀ ਦਾ ਕਰੰਟ ਲੱਗਣ ਨਾਲ ਲੋਕਾਂ ਦੀਆਂ ਲਾਸ਼ਾਂ ਸੜਦੀਆਂ ਰਹੀਆਂ।

ਦੱਸ ਦਈਏ ਸਾਵਣ ਦੇ ਮਹੀਨੇ ਦੌਰਾਨ, ਪਿੰਡ ਦੇ ਲੋਕ ਹਰ ਸੋਮਵਾਰ ਨੂੰ ਜਲਾਭਿਸ਼ੇਕ ਕਰਨ ਲਈ ਨੇੜਲੇ ਹਰਿਹਰ ਨਾਥ ਮੰਦਰ ਜਾਂਦੇ ਹਨ। ਐਤਵਾਰ ਰਾਤ ਨੂੰ ਵੀ ਪਿੰਡ ਦੇ ਲੋਕ ਜਲਾਭਿਸ਼ੇਕ ਲਈ ਨਿਕਲੇ ਸਨ। ਇਸ ਲਈ ਡੀਜੇ ਟਰਾਲੀ ਦਾ ਵੀ ਪ੍ਰਬੰਧ ਕੀਤਾ ਗਿਆ ਸੀ ਪਰ ਪਿੰਡ ਦੀ ਖਰਾਬ ਸੜਕ ਤੋਂ ਡੀਜੇ ਟਰਾਲੀ ਨੂੰ ਬਾਹਰ ਕੱਢਣ ਸਮੇਂ ਟਰਾਲੀ ਸੜਕ ਦੇ ਉਪਰੋਂ ਲੰਘਦੀ ਹਾਈ ਟੈਂਸ਼ਨ ਤਾਰਾਂ ਨਾਲ ਟਕਰਾ ਗਈ।

ਕਰੰਟ ਲੱਗਣ ਕਾਰਨ ਟਰਾਲੀ ‘ਤੇ ਸਵਾਰ ਲੜਕੇ ਝੁਲਸ ਗਏ ਅਤੇ ਹਫੜਾ-ਦਫੜੀ ਦੌਰਾਨ ਕਈ ਲੋਕ ਕਰੰਟ ਲੱਗ ਗਏ। 9 ਦੀ ਮੌਕੇ ‘ਤੇ ਹੀ ਮੌਤ ਹੋ ਗਈ। ਹਾਦਸੇ ਦੀ ਸੂਚਨਾ ਮਿਲਦੇ ਹੀ ਐਸਡੀਐਮ ਵੱਡੀ ਗਿਣਤੀ ਵਿੱਚ ਪੁਲੀਸ ਸਮੇਤ ਮੌਕੇ ’ਤੇ ਪਹੁੰਚ ਗਏ ਅਤੇ ਸਥਾਨਕ ਲੋਕਾਂ ਨੇ ਹੰਗਾਮਾ ਸ਼ੁਰੂ ਕਰ ਦਿੱਤਾ। ਲੋਕਾਂ ਨੇ ਦੋਸ਼ ਲਾਇਆ ਕਿ ਇਹ ਹਾਦਸਾ ਬਿਜਲੀ ਵਿਭਾਗ ਦੀ ਲਾਪ੍ਰਵਾਹੀ ਕਾਰਨ ਵਾਪਰਿਆ ਹੈ। ਲੋਕਾਂ ਨੇ ਇਹ ਵੀ ਕਿਹਾ ਕਿ ਹਾਦਸੇ ਤੋਂ ਬਾਅਦ ਲਗਾਤਾਰ ਸੂਚਨਾ ਦੇਣ ਦੇ ਬਾਵਜੂਦ ਬਿਜਲੀ ਵਿਭਾਗ ਨੇ ਕੋਈ ਕਾਰਵਾਈ ਨਹੀਂ ਕੀਤੀ ਅਤੇ ਨਾ ਹੀ ਸਮੇਂ ਸਿਰ ਬਿਜਲੀ ਦਾ ਕੁਨੈਕਸ਼ਨ ਕੱਟਿਆ।

ਨਾਲ ਹੀ ਸਥਾਨਕ ਧਰਮਿੰਦਰ ਕੁਮਾਰ ਪਾਸਵਾਨ ਨੇ ਦੱਸਿਆ ਕਿ ਇਸ ਇਲਾਕੇ ਦੇ ਬਿਜਲੀ ਮੁਲਾਜ਼ਮਾਂ ਨੂੰ ਫੋਨ ਕਰਨ ਦੇ ਬਾਵਜੂਦ ਫੋਨ ਨਹੀਂ ਚੁੱਕਿਆ ਗਿਆ। ਜਦੋਂ ਅਸੀਂ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਪੁਲਿਸ ਨੂੰ ਦੱਸੋ ਕਿ ਇੱਥੇ 9 ਲੋਕਾਂ ਦੀ ਮੌਤ ਹੋ ਚੁੱਕੀ ਹੈ।

ਉਧਰ ਸਦਰ ਦੇ ਐਸਡੀਪੀਓ ਓਮ ਪ੍ਰਕਾਸ਼ ਨੇ ਦੱਸਿਆ ਕਿ ਲੋਕ ਬਾਬਾ ਧਾਮ ਜਾ ਰਹੇ ਸਨ। ਡੀਜੇ 11000 ਬਿਜਲੀ ਦੀ ਤਾਰ ਨਾਲ ਟਕਰਾ ਗਿਆ, ਜਿਸ ਕਾਰਨ 9 ਲੋਕਾਂ ਦੀ ਮੌਤ ਹੋ ਗਈ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

Patiala ਦੇ NSNIS ’ਚ ਵਾਪਰਿਆ ਵੱਡਾ ਹਾਦਸਾ; ਆਜ਼ਾਦੀ ਦਿਹਾੜੇ ਦੇ ਪ੍ਰੋਗਰਾਮ ਦੌਰਾਨ ਛੱਤ ਦਾ ਡਿੱਗਿਆ ਹਿੱਸਾ

ਨੇਤਾਜੀ ਸੁਭਾਸ਼ ਨੈਸ਼ਨਲ ਇੰਸਟੀਚਿਊਟ ਆਫ਼ ਸਪੋਰਟਸ (NSNIS), ਪਟਿਆਲਾ ਵਿਖੇ ਅੱਜ  ਸੱਭਿਆਚਾਰਕ ਸਮਾਗਮ ਦੌਰਾਨ ਹਲਕੇ ਭਾਰ ਵਾਲੀ...

ਪੁਲੀਸ ਨੇ ਸਿਮਰਨਜੀਤ ਸਿੰਘ ਮਾਨ ਸਣੇ ਸਿੱਖ ਆਗੂਆਂ ਨੂੰ ਹਿਰਾਸਤ ਵਿਚ ਲਿਆ

ਬੰਦੀ ਸਿੰਘਾਂ ਦੀ ਰਿਹਾਈ ਅਤੇ ਜਗਤਾਰ ਸਿੰਘ ਹਵਾਰਾ ਦੀ ਪੈਰੋਲ ਦੀ ਮੰਗ ਨੂੰ ਲੈ...

ਫਿਰੋਜ਼ਪੁਰ ਵਿਖੇ 23 ਸਾਲਾਂ ਅਗਨੀਵੀਰ ਫੌਜੀ ਸ਼ਹੀਦ, ਡਿਊਟੀ ਦੌਰਾਨ ਆਇਆ ਹਾਰਟ ਅਟੈਕ

ਇੱਕ ਪਾਸੇ ਜਿਥੇ ਅੱਜ ਦੇਸ਼ 80ਵੇਂ ਆਜ਼ਾਦੀ ਦਿਹਾੜੇ ਦਾ ਜਸ਼ਨ ਮਨਾ ਰਿਹਾ ਹੈ, ਉਥੇ...

ਰੀਲ ਬਣਾਉਂਦੇ ਦੇ ਚੱਕਰ ‘ਚ ਡੈਮ ਵਿੱਚ ਡਿੱਗੀਆਂ ਦੋ ਵਿਦਿਆਰਥਣਾਂ, ਦੋਵਾਂ ਦੀ ਮੌਤ

ਮਹਾਰਾਸ਼ਟਰ ਦੇ ਯਵਤਮਾਲ ਵਿੱਚ ਸੈਲਫੀ ਲੈਂਦੇ ਅਤੇ ਰੀਲਾਂ ਬਣਾਉਂਦੇ ਸਮੇਂ ਡੈਮ ਵਿੱਚ ਡਿੱਗਣ ਨਾਲ...

ਕੌਮੀ ਇਨਸਾਫ਼ ਮੋਰਚੇ ਨੂੰ ਜਗਤਾਰ ਸਿੰਘ ਹਵਾਰਾ ਦੀ ਅਪੀਲ, ਜੇਲ ‘ਚੋਂ ਜਾਰੀ ਕੀਤੀ Video

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕੇਸ ਵਿੱਚ ਉਮਰ ਕੈਦ ਦੀ ਸਜ਼ਾ...

ਪੰਜਾਬ ‘ਚ ਅਜ਼ਾਦੀ ਦਿਹਾੜਾ, ਲੁਧਿਆਣਾ ‘ਚ ਹਰਪਾਲ ਚੀਮਾ, ਜਾਣੋ ਕਿੱਥੇ-ਕਿੱਥੇ, ਕਿਸ-ਕਿਸ ਨੇ ਲਹਿਰਾਇਆ ਝੰਡਾ

80ਵੇਂ ਆਜ਼ਾਦੀ ਦਿਵਸ ‘ਤੇ ਪੰਜਾਬ ਵਿੱਚ ਵੱਖ-ਵੱਖ ਥਾਵਾਂ ‘ਤੇ ਤਿਰੰਗਾ ਲਹਿਰਾਇਆ ਜਾ ਰਿਹਾ ਹੈ।...

ਪੰਜਾਬ ਦੇ ਲੋਕਾਂ ਦੇ ਨਾਲ-ਨਾਲ ਸ਼ਿਵ ਜੀ ਵੱਲੋਂ ਵੀ ਭਗਵੰਤ ਮਾਨ ਨੂੰ ਦੁਬਾਰਾ ਸੀਐੱਮ ਬਣਨ ਦਾ ਆਸ਼ੀਰਵਾਦ ਮਿਲਿਆ- ਕੇਜਰੀਵਾਲ

ਲੁਧਿਆਣਾ, 14 ਅਗਸਤ 2026:ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਲੁਧਿਆਣਾ ਵਿੱਚ ਕਰਵਾਏ...

ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ ₹9,821 ਕਰੋੜ ਦਾ ਆਰਡੀਐੱਫ ਰੋਕ ਕੇ ਪੰਜਾਬ ਦੇ ਕਿਸਾਨਾਂ ਅਤੇ ਆਮ ਲੋਕਾਂ ਨਾਲ ਧੋਖਾ ਕੀਤਾ ਹੈ: ਹਰਪਾਲ...

ਚੰਡੀਗੜ੍ਹ 14 ਅਗਸਤ:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੇਂਦਰੀ ਕੈਬਨਿਟ ਮੰਤਰੀ ਸ਼ਿਵਰਾਜ...