August 17, 2026, 6:16 pm
----------- Advertisement -----------
HomeNewsLatest Newsਬਾਰਾਬੰਕੀ 'ਚ ਵੱਡਾ ਹਾਦਸਾ, ਸਕੂਲ 'ਚ ਪਹਿਲੀ ਮੰਜ਼ਿਲ ਦੀ ਡਿੱਗੀ ਬਾਲਕੋਨੀ

ਬਾਰਾਬੰਕੀ ‘ਚ ਵੱਡਾ ਹਾਦਸਾ, ਸਕੂਲ ‘ਚ ਪਹਿਲੀ ਮੰਜ਼ਿਲ ਦੀ ਡਿੱਗੀ ਬਾਲਕੋਨੀ

Published on

----------- Advertisement -----------

ਉੱਤਰ ਪ੍ਰਦੇਸ਼ ਦੇ ਬਾਰਾਬੰਕੀ ਜ਼ਿਲ੍ਹੇ ਦੇ ਜਹਾਂਗੀਰਾਬਾਦ ਥਾਣਾ ਖੇਤਰ ਵਿੱਚ ਅੱਜ ਸਵੇਰੇ ਅਵਧ ਅਕੈਡਮੀ ਦੇ ਨਾਮ ਨਾਲ ਚਲਾਏ ਜਾ ਰਹੇ ਇੱਕ ਨਿੱਜੀ ਸਕੂਲ ਦੀ ਪਹਿਲੀ ਮੰਜ਼ਿਲ ਦੀ ਬਾਲਕੋਨੀ ਡਿੱਗਣ ਨਾਲ ਕਰੀਬ 60 ਬੱਚੇ ਜ਼ਖ਼ਮੀ ਹੋ ਗਏ। 10 ਬੱਚਿਆਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਸਕੂਲ ਪ੍ਰਬੰਧਕ ਫਰਾਰ ਦੱਸਿਆ ਜਾ ਰਿਹਾ ਹੈ।

ਬੱਚਿਆਂ ਦੀ ਪ੍ਰੀਖਿਆ ਅਵਧ ਅਕੈਡਮੀ ਸਕੂਲ ਵਿੱਚ ਹੋਣੀ ਸੀ। ਇਸ ਦੌਰਾਨ ਕਈ ਬੱਚੇ ਬਾਲਕੋਨੀ ਵਿੱਚ ਇਕੱਠੇ ਹੋ ਗਏ। ਦਬਾਅ ਕਾਰਨ ਬਾਲਕੋਨੀ ਅਚਾਨਕ ਡਿੱਗ ਗਈ। ਸਕੂਲ ਵਿੱਚ 400 ਦੇ ਕਰੀਬ ਬੱਚੇ ਪੜ੍ਹਦੇ ਹਨ। ਇਸ ਹਾਦਸੇ ਦੀ ਸੂਚਨਾ ਮਿਲਦੇ ਹੀ ਬੱਚਿਆਂ ਦੇ ਮਾਪੇ ਤੁਰੰਤ ਸਕੂਲ ਪਹੁੰਚ ਗਏ। ਮੁੱਖ ਮੰਤਰੀ ਯੋਗੀ ਨੇ ਹਾਦਸੇ ਦਾ ਨੋਟਿਸ ਲਿਆ ਹੈ। ਨਾਲ ਹੀ ਅਧਿਕਾਰੀਆਂ ਨੂੰ ਮੌਕੇ ‘ਤੇ ਪੁੱਜਣ ਦੇ ਹੁਕਮ ਦਿੱਤੇ ਹਨ।

ਦੱਸ ਦਈਏ ਕਿ ਸਕੂਲ ਵਿਚ ਕੁੱਲ 400 ਬੱਚੇ ਪੜ੍ਹਦੇ ਹਨ। ਕੁਝ ਕਲਾਸਾਂ ਪਹਿਲੀ ਮੰਜਿਲ ’ਤੇ ਚੱਲਦੀਆਂ ਹਨ ਅਤੇ ਕੁਝ ਜ਼ਮੀਨੀ ਮੰਜ਼ਿਲ ’ਤੇ ਹਨ। ਬੱਚੇ ਬਾਲਕੋਨੀ ਰਾਹੀਂ ਹੀ ਪਹਿਲੀ ਮੰਜ਼ਿਲ ਉਤੇ ਆਉਂਦੇ ਹਨ। ਹਾਦਸੇ ਦੇ ਸਮੇਂ ਬੱਚੇ ਬਾਲਕੋਨੀ ਦੇ ਨਾਲ ਬਣੀ ਪੌੜੀ ਥੱਲੇ ਪ੍ਰਾਰਥਨਾ ਕਰ ਰਹੇ ਸਨ। ਅਨਿਲ ਕੁਮਾਰ ਨੇ ਕਿਹਾ ਕਿ ਉਸ ਦਾ ਬੱਚਾ 6ਵੀਂ ਕਲਾਸ ਵਿਚ ਪੜ੍ਹਦਾ ਹੈ। ਅੱਜ ਉਸ ਦਾ ਪੇਪਰ ਸੀ। ਸਵੇਰੇ ਬੱਚਾ ਘਰੋਂ ਸਕੂਲ ਗਿਆ, ਫਿਰ ਸਕੂਲ ਦੀ ਬਾਲਕੋਨੀ ਡਿੱਗ ਗਈ, ਜਿਸ ਵਿੱਚ ਬਹੁਤ ਸਾਰੇ ਬੱਚੇ ਜ਼ਖਮੀ ਹੋਏ ਸਨ। ਉਸ ਦੇ ਬੱਚੇ ਨੂੰ ਵੀ ਸੱਟਾਂ ਵੱਜੀਆਂ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੀ ਰਾਜਨੀਤੀ ‘ਚ ਵੱਡੀ ਹਲਚਲ, ਰਜਿੰਦਰ ਕੌਰ ਭੱਠਲ ਦੇ ਭਤੀਜੇ ਹੈਨਰੀ ਸਿੱਧੂ AAP ‘ਚ ਸ਼ਾਮਲ

ਪੰਜਾਬ ਦੀ ਰਾਜਨੀਤੀ ‘ਚ ਇੱਕ ਵੱਡੀ ਹਲਚਲ ਦੇਖਣ ਨੂੰ ਮਿਲੀ ਹੈ। ਪੰਜਾਬ ਦੀ ਸਾਬਕਾ...

ਗੰਗਾ ਨਦੀ ਵਿਚ ਡੁਬਕੀ ਲਗਾਉਂਦੇ ਸਮੇਂ 4 ਕੁੜੀਆਂ ਡੁੱਬਣ ਤੋਂ ਬਾਅਦ ਲਾਪਤਾ

ਬਿਹਾਰ ਦੇ ਬਖਤਿਆਰਪੁਰ ਨੇੜੇ ਗੰਗਾ ਨਦੀ ਵਿਚ ਡੁਬਕੀ ਲਗਾਉਂਦੇ ਸਮੇਂ ਰਾਣੀ ਸਰਾਏ ਪਿੰਡ ਦੀਆਂ...

ਮੁੰਬਈ ’ਚ ਨੇਵੀ ਮਲਾਹ, ਉਸ ਦੀ ਪਤਨੀ ਤੇ ਦੋ ਬੱਚੇ ਮ੍ਰਿਤਕ ਮਿਲੇ

ਪੁਲਿਸ ਨੇ ਐਤਵਾਰ ਨੂੰ ਦੱਸਿਆ ਕਿ ਦੱਖਣੀ ਮੁੰਬਈ ਦੇ ਨੇਵੀ ਨਗਰ ਖੇਤਰ ਵਿੱਚ ਇੱਕ...

ਸੁਖਬੀਰ ਬਾਦਲ ਹਮਲਾ ਮਾਮਲਾ: 24 ਅਗਸਤ ਤੱਕ ਪੁਲਿਸ ਰਿਮਾਂਡ ‘ਤੇ ਮੁਲਜ਼ਮ ਜਸਪਾਲ ਸਿੰਘ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਪੰਜਾਬ ਦੇ ਸਾਬਕਾ ਉਪ ਮੱਖ ਮੰਤਰੀ ਸੁਖਬੀਰ ਸਿੰਘ...

ਸਿਮਰਨਜੀਤ ਸਿੰਘ ਮਾਨ ਖਿਲਾਫ FIR, ਪੁੱਤ ਸਣੇ 17 ਗ੍ਰਿਫਤਾਰ, ਲੱਖਾ ਸਿਧਾਣਾ, ਭਾਨਾ ਤੇ ਜਲਵੇੜਾ ‘ਤੇ ਵੀ ਪਰਚਾ

ਚੰਡੀਗੜ੍ਹ ਪੁਲਿਸ ਨੇ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ (ਅੰਮ੍ਰਿਤਸਰ) ਸਿਮਰਨਜੀਤ ਸਿੰਘ ਮਾਨ ਖਿਲਾਫ FIR ਦਰਜ...

ਬਰਸੀ ਸਮਾਗਮ ਨੂੰ ਲੈ ਕੇ ‘ਸ਼੍ਰੋਮਣੀ ਅਕਾਲੀ ਦਲ’ ਤੇ ‘ਪੁਨਰ ਸੁਰਜੀਤ’ ਆਹਮੋ-ਸਾਹਮਣੇ, ਇੱਕੋ ਥਾਂ ਨੂੰ ਲੈ ਕੇ ਵਿਵਾਦ

ਸ਼੍ਰੋਮਣੀ ਅਕਾਲੀ ਦਲ ਵੱਲੋਂ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ 41ਵੀਂ ਬਰਸੀ ਸੰਗਰੂਰ ਦੇ ਪਿੰਡ...

*“ਪਹਿਲੀ ਵਾਰ ਕਿਸੇ ਸਰਕਾਰ ਨੇ ਮਾਵਾਂ-ਧੀਆਂ ਦੀਆਂ ਲੋੜਾਂ, ਸਨਮਾਨ ਅਤੇ ਹੱਕ ਨੂੰ ਦਿੱਤੀ ਪਹਿਲ”

ਅਮਰਗੜ੍ਹ ਹਲਕੇ ਵਿੱਚ ਅੱਜ ਤੀਆਂ ਦੇ ਪਵਿੱਤਰ ਤਿਉਹਾਰ 'ਤੇ ਵਿਧਾਇਕ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ...

ਆਜ਼ਾਦੀ ਦਾ 80ਵਾਂ ਦਿਹਾੜਾ ਪੰਜਾਬ ਦੀਆਂ ਔਰਤਾਂ ਦੀ ‘ਆਰਥਿਕ ਆਜ਼ਾਦੀ’ ਦਾ ਸਾਲ ਹੋਵੇਗਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਫ਼ਿਰੋਜ਼ਪੁਰ, 15 ਅਗਸਤ: ਫਿਰੋਜ਼ਪੁਰ ਕੈਂਟ ਬੋਰਡ ਸਟੇਡੀਅਮ ਵਿਖੇ 80ਵੇਂ ਆਜ਼ਾਦੀ ਦਿਹਾੜੇ ਦੇ ਰਾਜ ਪੱਧਰੀ...

ਕਿਸਾਨਾਂ ਦਾ ਅੱਜ ਦਿੱਲੀ ਵੱਲ ਮਾਰਚ ਦਾ ਐਲਾਨ, ਹਰਿਆਣਾ-ਪੰਜਾਬ ਸਰਹੱਦ ਸੀਲ; ਪੁਲਿਸ ਨੇ ਲਗਾਏ ਗਏ ਬੈਰੀਕੇਡ

ਕਿਸਾਨਾਂ ਦੇ ਅੱਜ ਦਿੱਲੀ ਵੱਲ ਮਾਰਚ ਕਰਨ ਦੇ ਐਲਾਨ ਦੇ ਮੱਦੇਨਜ਼ਰ, ਜੀਂਦ ਪ੍ਰਸ਼ਾਸਨ ਨੇ...