September 9, 2026, 2:29 am
----------- Advertisement -----------
HomeNewsBreaking Newsਪੱਛਮੀ ਬੰਗਾਲ 'ਚ ਮਮਤਾ ਬੈਨਰਜੀ ਨੇ ਲੋਕ ਸਭਾ ਚੋਣਾਂ ਇਕੱਲੇ ਲੜਨ ਦਾ...

ਪੱਛਮੀ ਬੰਗਾਲ ‘ਚ ਮਮਤਾ ਬੈਨਰਜੀ ਨੇ ਲੋਕ ਸਭਾ ਚੋਣਾਂ ਇਕੱਲੇ ਲੜਨ ਦਾ ਕੀਤਾ ਐਲਾਨ

Published on

----------- Advertisement -----------

ਪੱਛਮੀ ਬੰਗਾਲ ਦੀ ਮੁੱਖ ਮੰਤਰੀ ਅਤੇ ਤ੍ਰਿਣਮੂਲ ਕਾਂਗਰਸ (ਟੀਐਮਸੀ) ਦੀ ਸੁਪਰੀਮੋ ਮਮਤਾ ਬੈਨਰਜੀ ਨੇ 2024 ਦੀਆਂ ਲੋਕ ਸਭਾ ਚੋਣਾਂ ਇਕੱਲੇ ਲੜਨ ਦਾ ਐਲਾਨ ਕੀਤਾ ਹੈ। ਮਮਤਾ ਨੇ ਬੁੱਧਵਾਰ ਨੂੰ ਕਿਹਾ ਕਿ ਕਾਂਗਰਸ ਨੇ ਪੱਛਮੀ ਬੰਗਾਲ ‘ਚ ਸੀਟ ਵੰਡ ਨੂੰ ਲੈ ਕੇ ਮੇਰੇ ਪ੍ਰਸਤਾਵ ਨੂੰ ਠੁਕਰਾ ਦਿੱਤਾ। ਅਸੀਂ ਬੰਗਾਲ ਵਿਚ ਇਕੱਲੇ ਹੀ ਚੋਣ ਲੜਾਂਗੇ। 

ਕਾਂਗਰਸ ਲੋਕ ਸਭਾ ਚੋਣਾਂ ਲਈ ਬੰਗਾਲ ਵਿੱਚ 10 ਤੋਂ 12 ਸੀਟਾਂ ਦੀ ਮੰਗ ਕਰ ਰਹੀ ਹੈ, ਜਦਕਿ ਟੀਐਮਸੀ ਸਿਰਫ਼ ਦੋ ਸੀਟਾਂ ਦੇਣ ‘ਤੇ ਅੜੀ ਹੋਈ ਹੈ। ਇਹ ਉਹ ਸੀਟਾਂ ਹਨ ਜੋ 2019 ਦੀਆਂ ਲੋਕ ਸਭਾ ਚੋਣਾਂ ਵਿੱਚ ਕਾਂਗਰਸ ਨੇ ਜਿੱਤੀਆਂ ਸਨ। ਕਾਂਗਰਸ ਤੋਂ ਇਲਾਵਾ ਬੰਗਾਲ ਵਿੱਚ ਖੱਬੀਆਂ ਪਾਰਟੀਆਂ ਵੀ ਹਨ, ਜੋ 28 ਪਾਰਟੀਆਂ ਦੇ ਵਿਰੋਧੀ ਗਠਜੋੜ I.N.D.I.A. ਦਾ ਹਿੱਸਾ ਹਨ। 

ਨਾਲ ਹੀ ਮਮਤਾ ਨੇ ਬੁੱਧਵਾਰ ਨੂੰ ਹਾਵੜਾ ‘ਚ ਮੀਡੀਆ ਨੂੰ ਕਿਹਾ ਕਿ ਮੇਰੀ ਕਾਂਗਰਸ ਨਾਲ ਕੋਈ ਚਰਚਾ ਨਹੀਂ ਹੋਈ ਹੈ। ਮੈਂ ਹਮੇਸ਼ਾ ਕਿਹਾ ਹੈ ਕਿ ਅਸੀਂ ਬੰਗਾਲ ਵਿਚ ਇਕੱਲੇ ਲੜਾਂਗੇ। ਮੈਨੂੰ ਇਸ ਗੱਲ ਦੀ ਬਿਲਕੁਲ ਵੀ ਚਿੰਤਾ ਨਹੀਂ ਹੈ ਕਿ ਦੇਸ਼ ਵਿੱਚ ਕੀ ਹੋਵੇਗਾ, ਪਰ ਅਸੀਂ ਇੱਕ ਧਰਮ ਨਿਰਪੱਖ ਪਾਰਟੀ ਹਾਂ ਅਤੇ ਅਸੀਂ ਇਕੱਲੇ ਹੀ ਬੰਗਾਲ ਵਿੱਚ ਭਾਜਪਾ ਨੂੰ ਹਰਾਵਾਂਗੇ। ਮੈਂ ਅਜੇ ਵੀ I.N.D.I.A. ਦਾ ਹਿੱਸਾ ਹਾਂ।

ਮਮਤਾ ਬੈਨਰਜੀ ਨੇ ਕਾਂਗਰਸ ਦੀ ਭਾਰਤ ਜੋੜੋ ਨਿਆਂ ਯਾਤਰਾ ਬਾਰੇ ਵੀ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਦੀ ਨਿਆਂ ਯਾਤਰਾ 25 ਜਨਵਰੀ ਨੂੰ ਸਾਡੇ ਸੂਬੇ ਵਿੱਚੋਂ ਲੰਘ ਰਹੀ ਹੈ, ਪਰ ਸਾਨੂੰ ਇਸ ਦੀ ਸੂਚਨਾ ਵੀ ਨਹੀਂ ਦਿੱਤੀ ਗਈ। ਸਾਨੂੰ ਯਾਤਰਾ ਵਿੱਚ ਸ਼ਾਮਲ ਹੋਣ ਲਈ ਨਹੀਂ ਕਿਹਾ ਗਿਆ ਹੈ, ਇਸ ਲਈ ਅਸੀਂ ਇਸ ਵਿੱਚ ਸ਼ਾਮਲ ਨਹੀਂ ਹੋਵਾਂਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਮਰੀਕਾ: ਇੰਡੀਆਨਾ ਪੁਲਿਸ ਨੇ ਪੰਜਾਬੀ ਟਰੱਕ ਡਰਾਇਵਰ ਹਰਪ੍ਰੀਤ ਸਿੰਘ ਕੋਲੋਂ 38 ਲੱਖ ਡਾਲਰ ਮੁੱਲ ਦੀ ਕੋਕੀਨ ਕੀਤੀ ਬਰਾਮਦ

ਟਰੰਪ ਪ੍ਰਸ਼ਾਸਨ ਜਦੋਂ ਇਮੀਗ੍ਰੇਸ਼ਨ ਤੇ ਡਰੱਗ ਖਿਲਾਫ਼ ਸਖ਼ਤ ਰੁਖ ਅਪਣਾ ਰਿਹਾ ਹੈ, ਇਸੇ ਦਰਮਿਆਨ ਇਕ ਪੰਜਾਬੀ ਟਰੱਕ...

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਐੱਸ.ਆਈ.ਟੀ. ਨੇ ਸੁਖਬੀਰ ਸਿੰਘ ਬਾਦਲ ਨੂੰ ਮੁੜ ਤੋਂ ਕੀਤਾ ਤਲਬ

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਐੱਸ.ਆਈ.ਟੀ. ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ  ਸੁਖਬੀਰ ਸਿੰਘ...

ਪੰਜਾਬ ਕਾਂਗਰਸ ਦੀ ਕਮਾਨ ਸੰਭਾਲਣ ਤੋਂ ਬਾਅਦ ਐਕਸ਼ਨ ਮੋਡ ‘ਚ ਸਚਿਨ ਪਾਇਲਟ, ਰਾਹੁਲ-ਪ੍ਰਿਯੰਕਾ ਨਾਲ ਕੀਤੀ ਮੁਲਾਕਾਤ

ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਸਚਿਨ ਪਾਇਲਟ ਨੇ ਜ਼ਿੰਮੇਵਾਰੀ ਸੰਭਾਲਦੇ ਹੀ ਸੰਗਠਨ ਨੂੰ ਮਜ਼ਬੂਤ...

Congress ਵਿੱਚ ਨਹੀਂ ਜਾਣਗੇ ਕੈਪਟਨ ਅਮਰਿੰਦਰ ਸਿੰਘ,ਜੈਇੰਦਰ ਕੌਰ ਨੇ BJP ਛੱਡਣ ਦੀ ਚਰਚਾ ’ਤੇ ਬ੍ਰੇਕ ਲਾਈ

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਧੀ ਜੈਇੰਦਰ ਕੌਰ ਨੇ ਅੱਜ ਸਪਸ਼ਟ ਕਰ...

ਜਰਮਨੀ ‘ਚ ਪੰਜਾਬੀ ਨੌਜਵਾਨ ਦੀ ਸ਼ੱਕੀ ਹਾਲਾਤਾਂ ‘ਚ ਮੌਤ, 20 ਦਿਨਾਂ ਬਾਅਦ ਪਿੰਡ ਥੋਬਾ ਪਹੁੰਚੀ ਦੇਹ, ਪਰਿਵਾਰ ਨੇ ਜਾਂਚ ਦੀ ਕੀਤੀ ਮੰਗ

ਅੰਮ੍ਰਿਤਸਰ ਦੇ ਅਜਨਾਲਾ ਤੋਂ ਬਹੁਤ ਹੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਅਜਨਾਲਾ ਖੇਤਰ ਦੇ...

ਹਿਮਾਚਲ ਬੋਰਡਿੰਗ ਸਕੂਲ ‘ਚ ਸਿੱਖ ਵਿਦਿਆਰਥੀ ਨਾਲ ਰੈਗਿੰਗ, ਜਥੇਦਾਰ ਗੜਗੱਜ ਨੇ ਘਟਨਾ ਦੀ ਕੀਤੀ ਸਖ਼ਤ ਨਿੰਦਾ

ਹਿਮਾਚਲ ਪ੍ਰਦੇਸ਼ ਦੇ ਸੋਲਨ ‘ਚ ਇੱਕ ਨਿੱਜੀ ਬੋਰਡਿੰਗ ਸਕੂਲ ‘ਚ ਸਿੱਖ ਵਿਦਿਆਰਥੀ ਨਾਲ ਰੈਗਿੰਗ...

ਲੋਕ ਤੰਗ ਹਏ ਤਾਂ ਲਵਾਂਗੇ ਐਕਸ਼ਨ… ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ‘ਤੇ ਮੰਤਰੀ ਅਮਨ ਅਰੋੜਾ ਦੀ ਚੇਤਾਵਨੀ

ਪੰਜਾਬ ‘ਚ ਸਰਕਾਰੀ ਮੁਲਾਜ਼ਮਾਂ ਤੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਿਚਾਲੇ...

ਅਮਨ ਅਰੋੜਾ ਵੱਲੋਂ ਦੁਬਈ ਸੰਮੇਲਨ ਵਿੱਚ ਯੂ.ਏ.ਈ. ਨਿਵੇਸਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ; ਸੁਚਾਰੂ ਪ੍ਰਵਾਨਗੀਆਂ, ਮਜ਼ਬੂਤ ਬੁਨਿਆਦੀ ਢਾਂਚੇ ਅਤੇ ਪੂਰਨ ਸਹਿਯੋਗ ਦਾ ਦਿੱਤਾ...

*ਚੰਡੀਗੜ੍ਹ/ਦੁਬਈ, 7 ਸਤੰਬਰ::ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ ਆਲਮੀ ਨਿਵੇਸ਼ ਨੂੰ ਆਕਰਸ਼ਿਤ...

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸਮੇਂ ਸਿਰ ਮਿਲੇ ਇਲਾਜ ਨੇ ਸ਼ੂਗਰ ਦੇ ਮਰੀਜ਼ਾਂ ਨੂੰ ਅੰਗ ਗੁਆਉਣ ਦੇ ਖ਼ਤਰੇ ਤੋਂ ਬਚਾਉਣ ਵਿੱਚ ਕੀਤੀ ਮਦਦ

ਚੰਡੀਗੜ੍ਹ, 07 ਸਤੰਬਰ 2026: ਜ਼ਖ਼ਮ ਭਾਵੇਂ ਛੋਟਾ ਦਿਖਾਈ ਦੇ ਰਿਹਾ ਹੋਵੇ,ਪਰ ਇਸ ਦਾ ਖ਼ਤਰਾ ਬਿਲਕੁਲ...