September 9, 2026, 2:33 am
----------- Advertisement -----------
HomeNewsLatest Newsਹੈਲੀਕਾਪਟਰ ਦੀ ਐਮਰਜੈਂਸੀ ਲੈਂਡਿੰਗ ਦੌਰਾਨ ਮਮਤਾ ਬੈਨਰਜੀ ਜ਼ਖਮੀ

ਹੈਲੀਕਾਪਟਰ ਦੀ ਐਮਰਜੈਂਸੀ ਲੈਂਡਿੰਗ ਦੌਰਾਨ ਮਮਤਾ ਬੈਨਰਜੀ ਜ਼ਖਮੀ

Published on

----------- Advertisement -----------

ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਮੰਗਲਵਾਰ ਆਪਣੇ ਹੈਲੀਕਾਪਟਰ ਦੀ ਐਮਰਜੈਂਸੀ ਲੈਂਡਿੰਗ ਦੌਰਾਨ ਜ਼ਖਮੀ ਹੋ ਗਈ। ਉਨ੍ਹਾਂ ਦੇ ਖੱਬੇ ਮੋਢੇ, ਕਮਰ ਅਤੇ ਲੱਤ ਵਿੱਚ ਸੱਟਾਂ ਲੱਗੀਆਂ ਹਨ। ਉਨ੍ਹਾਂ ਨੂੰ ਇਲਾਜ ਲਈ ਕੋਲਕਾਤਾ ਦੇ ਸਰਕਾਰੀ SSKM ਹਸਪਤਾਲ ਲਿਜਾਇਆ ਗਿਆ, ਜਿੱਥੇ ਕਈ ਮਾਹਿਰ ਡਾਕਟਰਾਂ ਨੇ ਉਨ੍ਹਾਂ ਦੀ ਜਾਂਚ ਕੀਤੀ। ਜਾਂਚ ‘ਚ ਮਮਤਾ ਦੀ ਖੱਬੀ ਲੱਤ ਦੇ ਗੋਡੇ ਦੇ ਲਿਗਾਮੈਂਟ ‘ਚ ਸੱਟ ਦਾ ਪਤਾ ਲੱਗਾ ਹੈ। ਇਸ ਤੋਂ ਇਲਾਵਾ ਉਨ੍ਹਾਂ ਦੇ ਖੱਬੇ ਕਮਰ ਦੇ ਜੋੜ ‘ਚ ਵੀ ਸੱਟ ਲੱਗੀ। ਉਨ੍ਹਾਂ ਨੂੰ ਹਸਪਤਾਲ ਵਿਚ ਭਰਤੀ ਹੋਣ ਦੀ ਸਲਾਹ ਦਿੱਤੀ ਗਈ ਸੀ, ਪਰ ਉਨ੍ਹਾਂ ਨੇ ਕਿਹਾ ਕਿ ਉਹ ਘਰ ਵਿਚ ਰਹਿ ਕੇ ਇਲਾਜ ਜਾਰੀ ਰੱਖੇਗੀ।
ਡੀਜੀਸੀਏ ਨੇ ਹਾਦਸੇ ‘ਤੇ ਕਿਹਾ ਕਿ ਸੀਐਮ ਮਮਤਾ ਹੈਲੀਗੋ ਚਾਰਟਰਜ਼ ਪ੍ਰਾਈਵੇਟ ਲਿਮਟਿਡ ਦੇ ਈਸੀ-145 ਹੈਲੀਕਾਪਟਰ ‘ਤੇ ਸਵਾਰ ਸਨ। ਬਾਗਡੋਗਰਾ ‘ਚ ਭਾਰੀ ਮੀਂਹ ਅਤੇ ਬੱਦਲ ਛਾਏ ਰਹਿਣ ਕਾਰਨ ਹੈਲੀਕਾਪਟਰ ਨੂੰ ਸੇਵੋਕੇ ਵੱਲ ਮੋੜਨਾ ਪਿਆ। ਇਸ ਦੌਰਾਨ ਹੈਲੀਕਾਪਟਰ ਲੜਖੜੌਣ ਲੱਗਾ। ਜਿਸ ਤੋਂ ਬਾਅਦ ਪਾਇਲਟ ਨੇ ਐਮਰਜੈਂਸੀ ਲੈਂਡਿੰਗ ਕਰਵਾਉਣ ਦਾ ਫੈਸਲਾ ਕੀਤਾ। ਸੇਵੋਕ ਵਿੱਚ ਫੌਜ ਦਾ ਹੈਲੀਕਾਪਟਰ ਬੇਸ ਹੈ। ਜਿਥੇ ਹੈਲੀਕਾਪਟਰ ਦੀ ਲੈਂਡਿੰਗ ਹੋਈ।
ਇਸ ਘਟਨਾ ਤੋਂ ਬਾਅਦ ਮਮਤਾ ਸੜਕ ਰਾਹੀਂ ਬਾਗਡੋਗਰਾ ਹਵਾਈ ਅੱਡੇ ਪਹੁੰਚੀ ਅਤੇ ਉਥੋਂ ਜਹਾਜ਼ ਰਾਹੀਂ ਕੋਲਕਾਤਾ ਪਹੁੰਚੀ।ਦੱਸ ਦਈਏ ਕਿ ਮਮਤਾ ਪੰਚਾਇਤੀ ਚੋਣਾਂ ਦੇ ਪ੍ਰਚਾਰ ਲਈ ਸੂਬੇ ਦੇ ਉੱਤਰੀ ਹਿੱਸੇ ਦਾ ਦੋ ਦਿਨਾ ਦੌਰਾ ਪੂਰਾ ਕਰਕੇ ਵਾਪਸ ਪਰਤ ਰਹੀ ਸੀ। ਸੂਬੇ ਵਿੱਚ ਪੰਚਾਇਤੀ ਚੋਣਾਂ ਲਈ 8 ਜੁਲਾਈ ਨੂੰ ਵੋਟਾਂ ਪੈਣਗੀਆਂ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਮਰੀਕਾ: ਇੰਡੀਆਨਾ ਪੁਲਿਸ ਨੇ ਪੰਜਾਬੀ ਟਰੱਕ ਡਰਾਇਵਰ ਹਰਪ੍ਰੀਤ ਸਿੰਘ ਕੋਲੋਂ 38 ਲੱਖ ਡਾਲਰ ਮੁੱਲ ਦੀ ਕੋਕੀਨ ਕੀਤੀ ਬਰਾਮਦ

ਟਰੰਪ ਪ੍ਰਸ਼ਾਸਨ ਜਦੋਂ ਇਮੀਗ੍ਰੇਸ਼ਨ ਤੇ ਡਰੱਗ ਖਿਲਾਫ਼ ਸਖ਼ਤ ਰੁਖ ਅਪਣਾ ਰਿਹਾ ਹੈ, ਇਸੇ ਦਰਮਿਆਨ ਇਕ ਪੰਜਾਬੀ ਟਰੱਕ...

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਐੱਸ.ਆਈ.ਟੀ. ਨੇ ਸੁਖਬੀਰ ਸਿੰਘ ਬਾਦਲ ਨੂੰ ਮੁੜ ਤੋਂ ਕੀਤਾ ਤਲਬ

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਐੱਸ.ਆਈ.ਟੀ. ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ  ਸੁਖਬੀਰ ਸਿੰਘ...

ਪੰਜਾਬ ਕਾਂਗਰਸ ਦੀ ਕਮਾਨ ਸੰਭਾਲਣ ਤੋਂ ਬਾਅਦ ਐਕਸ਼ਨ ਮੋਡ ‘ਚ ਸਚਿਨ ਪਾਇਲਟ, ਰਾਹੁਲ-ਪ੍ਰਿਯੰਕਾ ਨਾਲ ਕੀਤੀ ਮੁਲਾਕਾਤ

ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਸਚਿਨ ਪਾਇਲਟ ਨੇ ਜ਼ਿੰਮੇਵਾਰੀ ਸੰਭਾਲਦੇ ਹੀ ਸੰਗਠਨ ਨੂੰ ਮਜ਼ਬੂਤ...

Congress ਵਿੱਚ ਨਹੀਂ ਜਾਣਗੇ ਕੈਪਟਨ ਅਮਰਿੰਦਰ ਸਿੰਘ,ਜੈਇੰਦਰ ਕੌਰ ਨੇ BJP ਛੱਡਣ ਦੀ ਚਰਚਾ ’ਤੇ ਬ੍ਰੇਕ ਲਾਈ

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਧੀ ਜੈਇੰਦਰ ਕੌਰ ਨੇ ਅੱਜ ਸਪਸ਼ਟ ਕਰ...

ਜਰਮਨੀ ‘ਚ ਪੰਜਾਬੀ ਨੌਜਵਾਨ ਦੀ ਸ਼ੱਕੀ ਹਾਲਾਤਾਂ ‘ਚ ਮੌਤ, 20 ਦਿਨਾਂ ਬਾਅਦ ਪਿੰਡ ਥੋਬਾ ਪਹੁੰਚੀ ਦੇਹ, ਪਰਿਵਾਰ ਨੇ ਜਾਂਚ ਦੀ ਕੀਤੀ ਮੰਗ

ਅੰਮ੍ਰਿਤਸਰ ਦੇ ਅਜਨਾਲਾ ਤੋਂ ਬਹੁਤ ਹੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਅਜਨਾਲਾ ਖੇਤਰ ਦੇ...

ਹਿਮਾਚਲ ਬੋਰਡਿੰਗ ਸਕੂਲ ‘ਚ ਸਿੱਖ ਵਿਦਿਆਰਥੀ ਨਾਲ ਰੈਗਿੰਗ, ਜਥੇਦਾਰ ਗੜਗੱਜ ਨੇ ਘਟਨਾ ਦੀ ਕੀਤੀ ਸਖ਼ਤ ਨਿੰਦਾ

ਹਿਮਾਚਲ ਪ੍ਰਦੇਸ਼ ਦੇ ਸੋਲਨ ‘ਚ ਇੱਕ ਨਿੱਜੀ ਬੋਰਡਿੰਗ ਸਕੂਲ ‘ਚ ਸਿੱਖ ਵਿਦਿਆਰਥੀ ਨਾਲ ਰੈਗਿੰਗ...

ਲੋਕ ਤੰਗ ਹਏ ਤਾਂ ਲਵਾਂਗੇ ਐਕਸ਼ਨ… ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ‘ਤੇ ਮੰਤਰੀ ਅਮਨ ਅਰੋੜਾ ਦੀ ਚੇਤਾਵਨੀ

ਪੰਜਾਬ ‘ਚ ਸਰਕਾਰੀ ਮੁਲਾਜ਼ਮਾਂ ਤੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਿਚਾਲੇ...

ਅਮਨ ਅਰੋੜਾ ਵੱਲੋਂ ਦੁਬਈ ਸੰਮੇਲਨ ਵਿੱਚ ਯੂ.ਏ.ਈ. ਨਿਵੇਸਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ; ਸੁਚਾਰੂ ਪ੍ਰਵਾਨਗੀਆਂ, ਮਜ਼ਬੂਤ ਬੁਨਿਆਦੀ ਢਾਂਚੇ ਅਤੇ ਪੂਰਨ ਸਹਿਯੋਗ ਦਾ ਦਿੱਤਾ...

*ਚੰਡੀਗੜ੍ਹ/ਦੁਬਈ, 7 ਸਤੰਬਰ::ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ ਆਲਮੀ ਨਿਵੇਸ਼ ਨੂੰ ਆਕਰਸ਼ਿਤ...

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸਮੇਂ ਸਿਰ ਮਿਲੇ ਇਲਾਜ ਨੇ ਸ਼ੂਗਰ ਦੇ ਮਰੀਜ਼ਾਂ ਨੂੰ ਅੰਗ ਗੁਆਉਣ ਦੇ ਖ਼ਤਰੇ ਤੋਂ ਬਚਾਉਣ ਵਿੱਚ ਕੀਤੀ ਮਦਦ

ਚੰਡੀਗੜ੍ਹ, 07 ਸਤੰਬਰ 2026: ਜ਼ਖ਼ਮ ਭਾਵੇਂ ਛੋਟਾ ਦਿਖਾਈ ਦੇ ਰਿਹਾ ਹੋਵੇ,ਪਰ ਇਸ ਦਾ ਖ਼ਤਰਾ ਬਿਲਕੁਲ...