July 25, 2026, 4:12 am
----------- Advertisement -----------
HomeNewsBreaking Newsਅਮਰੀਕੀ ਅਦਾਲਤ ਦੇ ਬਾਹਰ ਵਿਅਕਤੀ ਨੇ ਖੁਦ ਨੂੰ ਲਗਾਈ ਅੱਗ, ਜਾਣੋ ਪੂਰਾ...

ਅਮਰੀਕੀ ਅਦਾਲਤ ਦੇ ਬਾਹਰ ਵਿਅਕਤੀ ਨੇ ਖੁਦ ਨੂੰ ਲਗਾਈ ਅੱਗ, ਜਾਣੋ ਪੂਰਾ ਮਾਮਲਾ

Published on

----------- Advertisement -----------

ਅਮਰੀਕਾ ‘ਚ ਇਕ ਵਿਅਕਤੀ ਨੇ ਮੈਨਹਟਨ ਕੋਰਟ ਦੇ ਬਾਹਰ ਖੁਦ ਨੂੰ ਅੱਗ ਲਾ ਲਈ ਹੈ। ਇਹ ਘਟਨਾ ਉਦੋਂ ਵਾਪਰੀ ਜਦੋਂ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਵੱਲੋਂ ਪੋਰਨ ਸਟਾਰ ਨੂੰ ਚੁੱਪ ਕਰਾਉਣ ਲਈ ਪੈਸੇ ਦੇਣ ਦੇ ਮਾਮਲੇ ਦੀ ਸੁਣਵਾਈ ਲਈ ਜੱਜਾਂ ਦੀ ਚੋਣ ਕੀਤੀ ਜਾ ਰਹੀ ਸੀ।

ਦੱਸ ਦਈਏ ਕਿ ਅੱਗ ਲਗਾਉਣ ਵਾਲੇ ਵਿਅਕਤੀ ਦਾ ਨਾਂ ਮੈਕਸਵੈੱਲ ਅਜ਼ਾਰੇਲੋ ਸੀ। ਅੱਜ ਹਸਪਤਾਲ ਵਿੱਚ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਨਿਊਯਾਰਕ ਪੁਲਿਸ ਮੁਤਾਬਕ ਅਜੇ ਤੱਕ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਵਿਅਕਤੀ ਨੇ ਖੁਦ ਨੂੰ ਅੱਗ ਕਿਉਂ ਲਗਾਈ।

ਨਾਲ ਹੀ ਮੈਕਸਵੈੱਲ ਨੇ ਅੱਗ ਲਾਉਣ ਤੋਂ ਪਹਿਲਾਂ ਕੁਝ ਪੈਂਫਲੇਟ ਹਵਾ ਵਿਚ ਸੁੱਟੇ ਸਨ। ਉਨ੍ਹਾਂ ‘ਤੇ ਲਿਖਿਆ ਸੀ ਕਿ ਰਾਸ਼ਟਰਪਤੀ ਜੋਅ ਬਾਇਡਨ ਅਤੇ ਡੋਨਾਲਡ ਟਰੰਪ ਇਕ-ਦੂਜੇ ਨਾਲ ਮਿਲੇ ਹੋਏ ਹਨ। ਉਹ ਦੋਵੇਂ ਅਮਰੀਕਾ ਵਿਚ ਫਾਸੀਵਾਦ ਲਿਆ ਕੇ ਸਾਡੇ ਸਿਸਟਮ ਨੂੰ ਉਖਾੜ ਸੁੱਟਣਾ ਚਾਹੁੰਦੇ ਹਨ। ਦਰਅਸਲ, ਇਸ ਸਾਲ ਦੇ ਅੰਤ ਤੱਕ ਅਮਰੀਕਾ ਵਿੱਚ ਰਾਸ਼ਟਰਪਤੀ ਚੋਣਾਂ ਹੋਣੀਆਂ ਹਨ। ਇਸ ਦੇ ਲਈ ਬਾਇਡਨ ਅਤੇ ਟਰੰਪ ਚੋਣ ਪ੍ਰਚਾਰ ਵਿੱਚ ਰੁੱਝੇ ਹੋਏ ਹਨ।

ਮੈਕਸਵੈੱਲ ਆਪਣੇ ਨਾਲ ਇੱਕ ਡੱਬਾ ਲੈ ਕੇ ਆਇਆ ਸੀ ਜਿਸ ਵਿੱਚ ਜਲਣਸ਼ੀਲ ਪਦਾਰਥ ਸੀ। ਉਸ ਨੇ ਡੱਬੇ ‘ਚ ਰੱਖਿਆ ਜਲਣਸ਼ੀਲ ਪਦਾਰਥ ਆਪਣੇ ਆਪ ‘ਤੇ ਛਿੜਕ ਕੇ ਅੱਗ ਲਗਾ ਲਈ। ਨਿਊਯਾਰਕ ਦੇ ਪੁਲਿਸ ਮੁਖੀ ਜੈਫਰੀ ਮੈਡਰੀ ਅਨੁਸਾਰ ਇਹ ਵਿਅਕਤੀ ਫਲੋਰੀਡਾ ਦਾ ਵਸਨੀਕ ਸੀ, ਜੋ ਇੱਕ ਹਫ਼ਤਾ ਪਹਿਲਾਂ ਹੀ ਨਿਊਯਾਰਕ ਆਇਆ ਸੀ ਅਤੇ ਇੱਥੋਂ ਤੱਕ ਕਿ ਉਸ ਦੇ ਪਰਿਵਾਰ ਨੂੰ ਵੀ ਇਸ ਬਾਰੇ ਪਤਾ ਨਹੀਂ ਸੀ।

ਇਸਤੋਂ ਇਲਾਵਾ ਵਿਅਕਤੀ ਦਾ ਕੋਈ ਅਪਰਾਧਿਕ ਰਿਕਾਰਡ ਨਹੀਂ ਸੀ। ਪੁਲਿਸ ਪਰਚੇ ਅਤੇ ਡੱਬਿਆਂ ਦੀ ਜਾਂਚ ਕਰ ਰਹੀ ਹੈ। ਉੱਥੇ ਮੌਜੂਦ ਲੋਕਾਂ ਦਾ ਕਹਿਣਾ ਹੈ ਕਿ ਵਿਅਕਤੀ ਨੇ ਖੁਦ ਨੂੰ ਅੱਗ ਲਗਾਉਣ ਤੋਂ ਪਹਿਲਾਂ ਕੁਝ ਨਹੀਂ ਕਿਹਾ।

ਮੈਨਹਟਨ ਗ੍ਰੈਂਡ ਜਿਊਰੀ ਨੇ ਪਿਛਲੇ ਸਾਲ ਟਰੰਪ ਖਿਲਾਫ ਅਪਰਾਧਿਕ ਮਾਮਲਾ ਦਾਇਰ ਕਰਨ ਦਾ ਫੈਸਲਾ ਕੀਤਾ ਸੀ। ਇਹ ਕੇਸ 2016 ਦੀਆਂ ਰਾਸ਼ਟਰਪਤੀ ਚੋਣਾਂ ਤੋਂ ਪਹਿਲਾਂ ਇੱਕ ਪੋਰਨ ਸਟਾਰ ਨਾਲ ਅਫੇਅਰ ਰੱਖਣ ਅਤੇ ਉਸ ਨੂੰ ਚੁੱਪ ਰਹਿਣ ਲਈ ਪੈਸੇ ਦੇਣ ਦੇ ਦੋਸ਼ਾਂ ਵਿੱਚ ਟਰੰਪ ਦੇ ਖਿਲਾਫ ਚੱਲ ਰਿਹਾ ਹੈ।

ਟਰੰਪ ਅਪਰਾਧਿਕ ਕੇਸ ਦਾ ਸਾਹਮਣਾ ਕਰਨ ਵਾਲੇ ਪਹਿਲੇ ਸਾਬਕਾ ਅਮਰੀਕੀ ਰਾਸ਼ਟਰਪਤੀ ਹਨ। ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਇਸ ਮਾਮਲੇ ‘ਤੇ ਕਿਹਾ ਸੀ ਕਿ ਉਨ੍ਹਾਂ ਨੇ ਮੇਰੇ ‘ਤੇ ਲਗਾਏ ਗਏ ਸਾਰੇ ਦੋਸ਼ਾਂ ਨੂੰ ਖਾਰਜ ਕਰ ਦਿੱਤਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਬਰਨਾਲਾ ਘਟਨਾ ‘ਤੇ CM ਮਾਨ ਦਾ ਵੱਡਾ ਐਕਸ਼ਨ: DSP ਸਤਵੀਰ ਸਿੰਘ Suspend

ਪੰਜਾਬ ਸਰਕਾਰ ਨੇ ਬਰਨਾਲਾ ਵਿੱਚ ਸਫ਼ਾਈ ਸੇਵਕਾਂ ‘ਤੇ ਹੋਏ ਲਾਠੀਚਾਰਜ ਮਾਮਲੇ ਵਿੱਚ ਕਾਰਵਾਈ ਕੀਤੀ...

ਪੇਪਰ ਲੀਕ ਹੋਣ ‘ਤੇ 10 ਸਾਲ ਦੀ ਸਜ਼ਾ, 10 ਕਰੋੜ ਜੁਰਮਾਨਾ ਤੇ…, ਮੋਦੀ ਕੈਬਨਿਟ ਵੱਲੋਂ ਸੋਧ ਬਿੱਲ ਨੂੰ ਮਨਜ਼ੂਰੀ

ਜੰਤਰ-ਮੰਤਰ ‘ਤੇ ਵਿਦਿਆਰਥੀਆਂ ਦੇ ਅੰਦੋਲਨ ਵਿਚਾਲੇ ਸ਼ੁੱਕਰਾਰ ਨੂੰ ਮੋਦੀ ਕੈਬਨਿਟ ਨੇ ਪੇਪਰ ਲੀਕ ਸੋਧ...

ਅੰਮ੍ਰਿਤਪਾਲ ਸਿੰਘ ਦਾ ‘ਵਾਂਟੇਡ’ ਸਾਥੀ ਗ੍ਰਿਫਤਾਰ, ਪੁਲਿਸ ਨੇ ਵਿਕਰਮਜੀਤ ਸਿੰਘ ਨੂੰ ਭਾਰਤ-ਨੇਪਾਲ ਬਾਰਡਰ ਤੋਂ ਕੀਤਾ ਕਾਬੂ

MP ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਸਾਂਸਦ ਅੰਮ੍ਰਿਤਪਾਲ ਸਿੰਘ...

ਦਾਖਾ : ਚੱਲਦੀ ਸਕਾਰਪੀਓ ਵਿਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, ਜੀਵਨ ਲੀਲਾ ਕੀਤੀ ਸਮਾਪਤ

ਲੁਧਿਆਣਾ ਦੇ ਪਿੰਡ ਦਾਖਾ ਤੋਂ ਦਿਲ ਕੰਬਾਊਂ ਵਾਰਦਾਤ ਸਾਹਮਣੇ ਆਈ ਹੈ। ਨੌਜਵਾਨ ਨੇ ਸਕਾਰਪੀਓ...

ਤਿੰਨ ਭੈਣਾਂ ਨੇ ਇੱਕੋ ਵਿਅਕਤੀ ਨਾਲ ਵਿਆਹ ਕਰਵਾਇਆ, ਪੁਲੀਸ ਵੱਲੋਂ ਪੁੱਛਗਿੱਛ ਸ਼ੁਰੂ

ਇੱਥੇ ਇੱਕ ਮੰਤਰੀ ਵਿੱਚ ਇੱਕ ਵਿਅਕਤੀ ਵੱਲੋਂ ਤਿੰਨ ਭੈਣਾਂ ਨਾਲ ਵਿਆਹ ਕਰਨ ਦੀਆਂ ਵੀਡੀਓਜ਼...

ਮੀਰੀ ਪੀਰੀ ਦਿਵਸ ਮੌਕੇ ਖਾਲਸਾ ਮਾਰਚ ਆਰੰਭ; ਜਥੇਦਾਰ ਵੱਲੋਂ ਬਾਹਰੀ ਤੇ ਅੰਦਰੂਨੀ ਹਮਲਿਆਂ ਵਿਰੁੱਧ ਇੱਕਜੁੱਟ ਹੋਣ ਦਾ ਸੁਨੇਹਾ

ਸ੍ਰੀ ਅਕਾਲ ਤਖ਼ਤ ਵਿਖੇ ਅੱਜ ਮੀਰੀ ਪੀਰੀ ਦਿਵਸ ਮਨਾਇਆ ਜਾ ਰਿਹਾ ਹੈ। ਇਸ ਮੌਕੇ ਅੱਜ...

ਦਿੱਲੀ ‘ਚ ਅਗਲੇ ਹੁਕਮਾਂ ਤੱਕ ਪੁਲਿਸ ਕਰਮਚਾਰੀਆਂ ਦੀਆਂ ਛੁੱਟੀਆਂ ਰੱਦ

 ਦਿੱਲੀ ਦੇ ਜੰਤਰ-ਮੰਤਰ ‘ਤੇ ਪਿਛਲੇ ਕਈ ਦਿਨਾਂ ਤੋਂ ਵਿਦਿਆਰਥੀਆਂ ਦਾ ਵਿਰੋਧ ਪ੍ਰਦਰਸ਼ਨ ਜਾਰੀ ਹੈ।...

ਪੰਜਾਬੀ ਗਾਇਕ ਦਿਲਪ੍ਰੀਤ ਢਿੱਲੋਂ ‘ਤੇ ਕੁੱਟਮਾਰ ਕਰਨ ਦੇ ਲੱਗੇ ਇਲਜ਼ਾਮ, ਪੁਲਿਸ ਨੇ ਮਾਮਲਾ ਕੀਤਾ ਦਰਜ

ਪੰਜਾਬੀ ਗਾਇਕ ਦਿਲਪ੍ਰੀਤ ਸਿੰਘ ਢਿੱਲੋਂ ਕਸੂਤੇ ਫਸੇ ਹਨ। ਉਨ੍ਹਾਂ ਖਿਲਾਫ ਮਾਰਕੁੱਟ, ਜ਼ਬਰਦਸਤੀ ਬੰਧਕ ਬਣਾਉਣ...

ਸੋਨਮ ਵਾਂਗਚੁਕ ਨੇ 27ਵੇਂ ਦਿਨ ਖਤਮ ਕੀਤੀ ਭੁੱਖ ਹੜਤਾਲ, ਜੇ.ਪੀ. ਨੱਡਾ ‘ਤੇ ਜਿਤੇਂਦਰ ਸਿੰਘ ਪਹੁੰਚੇ ਮੇਦਾਂਤਾ, ਪਿਲਾਇਆ ਜੂਸ

ਪੇਪਰ ਲੀਕ ਖਿਲਾਫ ਭੁੱਖ ਹੜਤਾਲ ‘ਤੇ ਬੈਠੇ ਸੋਨਮ ਵਾਂਗਚੁਕ ਨੇ 27ਵੇਂ ਦਿਨ ਭੁੱਖ ਹੜਤਾਲ...