September 26, 2026, 4:26 pm
----------- Advertisement -----------
HomeNewsLatest Newsਮਨੀਪੁਰ ਵਾਇਰਲ ਵੀਡੀਓ ਮਾਮਲੇ 'ਚ ਪੰਜਵਾਂ ਮੁਲਜ਼ਮ ਗ੍ਰਿਫਤਾਰ

ਮਨੀਪੁਰ ਵਾਇਰਲ ਵੀਡੀਓ ਮਾਮਲੇ ‘ਚ ਪੰਜਵਾਂ ਮੁਲਜ਼ਮ ਗ੍ਰਿਫਤਾਰ

Published on

----------- Advertisement -----------

ਮਨੀਪੁਰ ਵਿੱਚ ਦੋ ਔਰਤਾਂ ਨੂੰ ਨਗਨ ਘੁਮਾਉਣ ਦੇ ਮਾਮਲੇ ਵਿੱਚ ਪੰਜਵੇਂ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਸ਼ੁੱਕਰਵਾਰ ਨੂੰ 4 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ, ਜਿਨ੍ਹਾਂ ਨੂੰ ਸ਼ੁੱਕਰਵਾਰ (21 ਜੁਲਾਈ) ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ। ਅਦਾਲਤ ਨੇ ਉਨ੍ਹਾਂ ਨੂੰ 11 ਦਿਨਾਂ ਲਈ ਪੁਲੀਸ ਰਿਮਾਂਡ ’ਤੇ ਭੇਜਿਆ। ਮਨੀਪੁਰ ਪੁਲਿਸ ਨੇ ਸ਼ਨੀਵਾਰ ਨੂੰ ਕਿਹਾ ਕਿ ਮਹੀਨੇ ਪੁਰਾਣੇ ਵਾਇਰਲ ਵੀਡੀਓ ਮਾਮਲੇ ਵਿੱਚ ਇਹ ਪੰਜਵੀਂ ਗ੍ਰਿਫਤਾਰੀ ਹੈ। ਬਾਕੀ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ ਅਤੇ ਮੁਲਜ਼ਮਾਂ ਦੇ ਸੰਭਾਵੀ ਟਿਕਾਣਿਆਂ ’ਤੇ ਛਾਪੇ ਮਾਰੇ ਜਾ ਰਹੇ ਹਨ।
ਦੱਸਿਆ ਜਾ ਰਿਹਾ ਹੈ ਕਿ ਨਿਰਵਸਤਰ ਕੀਤੀ ਗਈ ਔਰਤ ਦਾ ਪਤੀ ਕਾਰਗਿਲ ਜੰਗ ਵਿੱਚ ਲੜ ਚੁੱਕਾ ਹੈ। ਪਤੀ ਨੇ ਕਿਹਾ, ‘ਮੈਂ ਕਾਰਗਿਲ ਯੁੱਧ ‘ਚ ਦੇਸ਼ ਨੂੰ ਦੁਸ਼ਮਣਾਂ ਤੋਂ ਬਚਾਇਆ, ਪਰ ਦੰਗਾਕਾਰੀਆਂ ਤੋਂ ਆਪਣੀ ਪਤਨੀ ਦੀ ਇੱਜ਼ਤ ਨਹੀਂ ਬਚਾ ਸਕਿਆ।’ ਪੀੜਤਾ ਦਾ ਪਤੀ ਅਸਾਮ ਰਾਈਫਲਜ਼ ‘ਚ ਸੂਬੇਦਾਰ ਸੀ।
ਦੱਸ ਦਈਏ ਕਿ ਚੂਰਾਚੰਦਪੁਰ ਜ਼ਿਲ੍ਹੇ ਵਿੱਚ 5000 ਕੁੱਕੀ ਔਰਤਾਂ ਨੇ ਕਾਲੇ ਕੱਪੜੇ ਪਾ ਕੇ ਇਸ ਘਟਨਾ ਦਾ ਵਿਰੋਧ ਕੀਤਾ। ਇੰਫਾਲ ਵਿੱਚ ਵੀ ਔਰਤਾਂ ਨੇ ਵਿਰੋਧ ਪ੍ਰਦਰਸ਼ਨ ਕੀਤਾ ਅਤੇ ਟਾਇਰ ਫੂਕੇ। ਸੁਰੱਖਿਆ ਬਲਾਂ ਨੇ ਮੌਕੇ ‘ਤੇ ਪਹੁੰਚ ਕੇ ਅੱਗ ‘ਤੇ ਕਾਬੂ ਪਾਇਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

Patiala ਨੇੜਲੀ ਨਿੱਜੀ ਯੂਨੀਵਰਸਿਟੀ ਵਿੱਚ ਵਿਦਿਆਰਥਣਾਂ ਦੀ ਖੁਦਕੁਸ਼ੀ ਦੀਆਂ ਅਫਵਾਹਾਂ ਕਾਰਨ ਹੰਗਾਮਾ

ਪਟਿਆਲਾ ਜ਼ਿਲ੍ਹੇ ਵਿੱਚ ਰਾਜਪੁਰਾ ਨੇੜੇ ਸਥਿਤ ਚਿਤਕਾਰਾ ਯੂਨੀਵਰਸਿਟੀ ਵਿੱਚ ਦੋ ਵਿਦਿਆਰਥਣਾਂ ਦੀ ਖੁਦਕੁਸ਼ੀ ਜਾਂ...

Sukhpal Khaira ਦਾ ਦਿਮਾਗੀ ਸੰਤੁਲਨ ਵਿਗੜਿਆ: ‘ਆਪ’ ਮਹਿਲਾ ਵਿੰਗ ਦੀ ਸੂਬਾ ਪ੍ਰਧਾਨ Amandeep Kaur ਦਾ ਸ਼ਬਦੀ ਹਮਲਾ

ਆਮ ਆਦਮੀ ਪਾਰਟੀ ਦੇ ਮਹਿਲਾ ਵਿੰਗ ਨੇ ਆਪਣੇ ਇੱਕ ਸੂਬਾ ਆਗੂ ਵਿਰੁੱਧ ਕਾਂਗਰਸੀ ਆਗੂ...

‘ਭਾਜਪਾ ਨੂੰ ਆਪਣੀ ਰਾਏ ਦੱਸਣ ਦਾ ਮਤਲਬ ਪਾਰਟੀ ਛੱਡਣਾ ਨਹੀਂ..’: ਕੈਪਟਨ ਅਮਰਿੰਦਰ ਸਿੰਘ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਪੱਸ਼ਟ ਕੀਤਾ ਹੈ ਕਿ ਭਾਰਤੀ...

ਲੁਧਿਆਣਾ ਪਹੁੰਚੇ ਧੀਰੇਂਦਰ ਸ਼ਾਸਤਰੀ, ਅੱਜ ਤੋਂ ਸ਼ੁਰੂ ਹੋਵੇਗੀ ਹਨੂੰਮਾਨ ਕਥਾ, ਟ੍ਰੈਫਿਕ ਰੂਟ ਪਲਾਨ ਜਾਰੀ

ਬਾਗੇਸ਼ਵਰ ਧਾਮ ਸਰਕਾਰ ਦੇ ਪੰਡਿਤ ਧੀਰੇਂਦਰ ਕ੍ਰਿਸ਼ਨ ਸ਼ਾਸਤਰੀ ਸ਼ੁੱਕਰਵਾਰ ਦੇਰ ਰਾਤ ਲੁਧਿਆਣਾ ਪਹੁੰਚੇ। ਸ਼ਰਧਾਲੂਆਂ...

ਤਰਨਤਾਰਨ ‘ਚ ਵੱਡੀ ਵਾਰਦਾਤ, ਸ਼੍ਰੋਮਣੀ ਅਕਾਲੀ ਦਲ ਦੀ ਸਰਪੰਚ ਦੇ ਪਤੀ ਦਾ ਗੋਲੀਆਂ ਮਾਰ ਕੇ ਕਤਲ

ਤਰਨਤਾਰਨ ਦੇ ਪਿੰਡ ਗੱਗੋਬੂਆ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਪੰਚ ਕੁਲਵਿੰਦਰ ਕੌਰ ਦੇ ਪਤੀ...

ਮਾਸੂਮ ਦਿਲਰੋਜ਼ ਦੇ ਕਤਲ ਦਾ ਮਾਮਲਾ, ਮੁਲਜ਼ਮ ‘ਪਾਪੀ ਗੁਆਂਢਣ’ ਦੀ ਫਾਂਸੀ ਉਮਰ ਕੈਦ ‘ਚ ਬਦਲੀ

ਮਾਸੂਮ ਦਿਲਰੋਜ਼ ਦੇ ਕਤਲ ਦਾ ਮਾਮਲਾ, ਮੁਲਜ਼ਮ ‘ਪਾਪੀ ਗੁਆਂਢਣ’ ਦੀ ਫਾਂਸੀ ਉਮਰ ਕੈਦ ‘ਚ...

ਬਟਾਲਾ ‘ਚ ਡਬਲ ਮਰਡਰ, ਬੰਦੇ ਨੇ ਆਪਣੀ ਪਤਨੀ ਤੇ ਧੀ ਦਾ ਕੀਤਾ ਬੇਰਹਿਮੀ ਨਾਲ ਕਤਲ

ਬਟਾਲਾ ਦੀ ਫਰੈਂਡਸ ਕਲੋਨੀ ਵਿੱਚ ਅੱਜ ਸਵੇਰੇ ਉਸ ਵੇਲੇ ਸਨਸਨੀ ਫੈਲ ਗਈ, ਜਦੋਂ ਇੱਕ...

ਪੰਜਾਬ ਸਥਾਨਕ ਅਤੇ ਵਿਸ਼ਵ ਭਰ ਦੇ ਨਿਵੇਸ਼ਕਾਂ ਲਈ ਪਸੰਦੀਦਾ ਥਾਂ ਵਜੋਂ ਤੇਜ਼ੀ ਨਾਲ ਉੱਭਰ ਰਿਹਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 25 ਸਤੰਬਰ:ਪੰਜਾਬ ਤੇਜ਼ੀ ਨਾਲ ਇੱਕ ਪ੍ਰਮੁੱਖ ਉਦਯੋਗਿਕ ਕੇਂਦਰ ਅਤੇ ਨਿਵੇਸ਼ ਲਈ ਪਸੰਦੀਦਾ ਸਥਾਨ...

PAU ’ਚ 28 ਸਤੰਬਰ ਨੂੰ ਵੱਡਾ ਸਮਾਗਮ, ‘ਜਸ਼ਨ-ਏ-ਇਨਕਲਾਬ’ ਲਈ ਨੌਜਵਾਨਾਂ ’ਚ ਭਾਰੀ ਉਤਸ਼ਾਹ

ਚੰਡੀਗੜ੍ਹ 25 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਆਗੂ ਅਤੇ ਪੰਜਾਬ ਯੂਥ ਵੈਲਫੇਅਰ ਬੋਰਡ...