ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਸ਼ੁੱਕਰਵਾਰ ਨੂੰ ਸੁਪਰੀਮ ਕੋਰਟ ਤੋਂ ਜ਼ਮਾਨਤ ਮਿਲ ਗਈ ਹੈ। ਉਹ ਸ਼ੁੱਕਰਵਾਰ ਸ਼ਾਮ ਨੂੰ ਜੇਲ੍ਹ ਤੋਂ ਬਾਹਰ ਆਏ। 17 ਮਹੀਨਿਆਂ ਬਾਅਦ ਤਿਹਾੜ ਜੇਲ੍ਹ ਤੋਂ ਰਿਹਾਅ ਹੋਏ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਸ਼ਨੀਵਾਰ ਸਵੇਰੇ ਕਨਾਟ ਪਲੇਸ ਸਥਿਤ ਹਨੂੰਮਾਨ ਮੰਦਰ ਪਹੁੰਚੇ। ਇਸ ਤੋਂ ਬਾਅਦ ਉਹ ਰਾਜਘਾਟ ਪਹੁੰਚੇ ਅਤੇ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ ਦਿੱਤੀ।
ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ‘ਆਪ’ ਨੇਤਾ ਮਨੀਸ਼ ਸਿਸੋਦੀਆ ਨੇ ਰਾਜਘਾਟ ਪਹੁੰਚ ਕੇ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ ਦਿੱਤੀ। ਇਸ ਦੌਰਾਨ ‘ਆਪ’ ਆਗੂ ਸੌਰਭ ਭਾਰਦਵਾਜ, ਆਤਿਸ਼ੀ ਅਤੇ ਸੰਜੇ ਸਿੰਘ ਵੀ ਮੌਜੂਦ ਸਨ। ਮਨੀਸ਼ ਸਿਸੋਦੀਆ ਨੇ ਸੋਸ਼ਲ ਮੀਡੀਆ ਤੇ ਲਿਖਿਆ ” ਆਪਣੇ ਸਾਥੀਆਂ ਦੇ ਨਾਲ ਰਾਜਘਾਟ ਜਾ ਕੇ ਰਾਸ਼ਟਰਪਿਤਾ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ ਦਿੱਤੀ। ਜੇਲ ਦੇ ਹਨੇਰੇ ਵਿਚ ਮੈਨੂੰ ਚਾਨਣ ਦਾ ਰਾਹ ਦਿਖਾਉਣ ਲਈ ਬਾਪੂ ਦਾ ਧੰਨਵਾਦ”
‘ਆਪ’ ਨੇ ਦੱਸਿਆ ਕਿ ਮਨੀਸ਼ ਸਿਸੋਦੀਆ ਅੱਜ ਦੁਪਹਿਰ ਨੂੰ ਆਮ ਆਦਮੀ ਪਾਰਟੀ ਦੇ ਦਫ਼ਤਰ ਵੀ ਜਾਣਗੇ। ਆਗੂਆਂ ਨਾਲ ਮੀਟਿੰਗ ਕਰਨ ਉਪਰੰਤ ਵਰਕਰਾਂ ਨੂੰ ਸੰਬੋਧਨ ਕਰਨਗੇ।