ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਦਿੱਲੀ ਸ਼ਰਾਬ ਨੀਤੀ ਨਾਲ ਸਬੰਧਤ ਸੀਬੀਆਈ ਕੇਸ ਵਿੱਚ ਸ਼ੁੱਕਰਵਾਰ 13 ਅਗਸਤ ਨੂੰ ਜ਼ਮਾਨਤ ਮਿਲ ਗਈ ਹੈ। ਦਿੱਲੀ ਦੇ ਮੁੱਖ ਮੰਤਰੀ ਨੂੰ ਜ਼ਮਾਨਤ ਮਿਲਣ ਤੋਂ ਬਾਅਦ ਪਾਰਟੀ ‘ਆਪ’ ‘ਚ ਜਸ਼ਨ ਦਾ ਮਾਹੌਲ ਹੈ। ਕੇਜਰੀਵਾਲ ਨੂੰ ਜ਼ਮਾਨਤ ਮਿਲਣ ਤੋਂ ਬਾਅਦ ‘ਆਪ’ ਦੇ ਸੀਨੀਅਰ ਨੇਤਾ ਮਨੀਸ਼ ਸਿਸੋਦੀਆ ਨੇ ਭਾਜਪਾ ‘ਤੇ ਨਿਸ਼ਾਨਾ ਸਾਧਿਆ ਹੈ।
ਅੱਜ ਫਿਰ ਝੂਠ ਅਤੇ ਸਾਜ਼ਿਸ਼ਾਂ ਦੇ ਖਿਲਾਫ ਲੜਾਈ ਵਿੱਚ ਸੱਚ ਦੀ ਜਿੱਤ ਹੋਈ ਹੈ।
ਮਨੀਸ਼ ਸਿਸੋਦੀਆ ਨੇ ਟਵੀਟ ਕੀਤਾ ਕਿ “ਮੈਂ ਇੱਕ ਵਾਰ ਫਿਰ ਬਾਬਾ ਸਾਹਿਬ ਅੰਬੇਡਕਰ ਜੀ ਦੀ ਸੋਚ ਅਤੇ ਦੂਰਅੰਦੇਸ਼ੀ ਨੂੰ ਸਲਾਮ ਕਰਦਾ ਹਾਂ, ਜਿਨ੍ਹਾਂ ਨੇ 75 ਸਾਲ ਪਹਿਲਾਂ ਆਮ ਆਦਮੀ ਨੂੰ ਭਵਿੱਖ ਦੇ ਕਿਸੇ ਵੀ ਤਾਨਾਸ਼ਾਹ ਵਿਰੁੱਧ ਮਜ਼ਬੂਤ ਕੀਤਾ ਸੀ।”
ਦੱਸ ਦਈਏ ਕਿ ਕੇਜਰੀਵਾਲ 177 ਦਿਨਾਂ ਬਾਅਦ ਜੇਲ੍ਹ ਤੋਂ ਬਾਹਰ ਆਉਣਗੇ। ਉਨ੍ਹਾਂ ਨੂੰ 21 ਮਾਰਚ ਨੂੰ ਸ਼ਰਾਬ ਨੀਤੀ ਕੇਸ ‘ਚ ਗ੍ਰਿਫ਼ਤਾਰ ਕੀਤਾ ਗਿਆ ਸੀ। ਬਾਅਦ ‘ਚ 26 ਜੂਨ ਨੂੰ ਸੀਬੀਆਈ ਨੇ ਉਸ ਨੂੰ ਜੇਲ੍ਹ ਤੋਂ ਹਿਰਾਸਤ ਵਿੱਚ ਲੈ ਲਿਆ।
----------- Advertisement -----------
CM ਕੇਜਰੀਵਾਲ ਨੂੰ ਮਿਲੀ ਜ਼ਮਾਨਤ ਤੋਂ ਬਾਅਦ ਮਨੀਸ਼ ਸਿਸੋਦੀਆ ਨੇ ਕੀਤਾ ਟਵੀਟ, ਪੜ੍ਹੋ ਕੀ ਕਿਹਾ
Published on
----------- Advertisement -----------
----------- Advertisement -----------