ਦਿੱਲੀ ਆਬਕਾਰੀ ਨੀਤੀ ਮਾਮਲੇ ‘ਚ ਤਿਹਾੜ ਜੇਲ ‘ਚ ਬੰਦ ਰਾਜਧਾਨੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਪਤਨੀ ਸੀਮਾ ਸਿਸੋਦੀਆ ਦੀ ਅਚਾਨਕ ਸਿਹਤ ਵਿਗੜਨ ਦੀ ਸੂਚਨਾ ਮਿਲੀ ਹੈ। ਜਿਸ ਤੋਂ ਬਾਅਦ ਉਨ੍ਹਾਂ ਨੂੰ ਤੁਰੰਤ ਅਪੋਲੋ ਹਸਪਤਾਲ ਵਿਚ ਇਲਾਜ ਲਈ ਦਾਖਲ ਕਰਵਾਇਆ ਗਿਆ। ਫਿਲਹਾਲ ਉਸ ਦੀ ਹਾਲਤ ਬਾਰੇ ਵਿਸਤ੍ਰਿਤ ਜਾਣਕਾਰੀ ਸਾਹਮਣੇ ਨਹੀਂ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦੀ (ਮਨੀਸ਼ ਸਿਸੋਦੀਆ ਪਤਨੀ ਸੀਮਾ ਸਿਸੋਦੀਆ) ਦੀ ਸਿਹਤ ਕਾਫੀ ਖਰਾਬ ਹੈ। ਡਾਕਟਰਾਂ ਦੀ ਟੀਮ ਉਨ੍ਹਾਂ ਦੀ ਸਿਹਤ ਦੀ ਜਾਂਚ ਕਰ ਰਹੀ ਹੈ।
ਜ਼ਿਕਰਯੋਗ ਹੈ ਕਿ ਮੰਗਲਵਾਰ ਨੂੰ ਮਨੀਸ਼ ਸਿਸੋਦੀਆ ਦੀ ਪਤਨੀ ਸੀਮਾ ਸਿਸੋਦੀਆ ਦੀ ਤਬੀਅਤ ਖ਼ਰਾਬ ਹੋਣ ਤੋਂ ਬਾਅਦ ਉਨ੍ਹਾਂ ਨੂੰ ਉਸੇ ਸਮੇਂ ਦਿੱਲੀ ਦੇ ਅਪੋਲੋ ਹਸਪਤਾਲ ‘ਚ ਭਰਤੀ ਕਰਵਾਇਆ ਗਿਆ। ਮਨੀਸ਼ ਸਿਸੋਦੀਆ ਦੀ ਪਤਨੀ ਲੰਬੇ ਸਮੇਂ ਤੋਂ ‘ਮਲਟੀਪਲ ਸਕਲੇਰੋਸਿਸ’ ਨਾਂ ਦੀ ਬੀਮਾਰੀ ਤੋਂ ਪੀੜਤ ਹਨ। ਇਸ ਬਿਮਾਰੀ ਦਾ ਗੰਭੀਰ ਪਹਿਲੂ ਇਹ ਹੈ ਕਿ ਇਸ ਨਾਲ ਸਰੀਰ ਉੱਤੇ ਦਿਮਾਗ ਦਾ ਕੰਟਰੋਲ ਘਟਦਾ ਜਾਂਦਾ ਹੈ।
----------- Advertisement -----------
ਮਨੀਸ਼ ਸਿਸੋਦੀਆ ਦੀ ਪਤਨੀ ਸੀਮਾ ਸਿਸੋਦੀਆ ਹਸਪਤਾਲ ‘ਚ ਭਰਤੀ
Published on
----------- Advertisement -----------
----------- Advertisement -----------












