August 27, 2026, 3:48 pm
----------- Advertisement -----------
HomeNewsBreaking Newsਮਰੀਅਮ ਨਵਾਜ਼ ਪਾਕਿਸਤਾਨ ਬਣੇਗੀ ਪੰਜਾਬ ਦੀ ਪਹਿਲੀ ਮਹਿਲਾ ਮੁੱਖ ਮੰਤਰੀ

ਮਰੀਅਮ ਨਵਾਜ਼ ਪਾਕਿਸਤਾਨ ਬਣੇਗੀ ਪੰਜਾਬ ਦੀ ਪਹਿਲੀ ਮਹਿਲਾ ਮੁੱਖ ਮੰਤਰੀ

Published on

----------- Advertisement -----------

ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਦੀ ਬੇਟੀ ਮਰੀਅਮ ਨਵਾਜ਼ ਨੇ ਬੀਤੇ ਸ਼ੁੱਕਰਵਾਰ ਨੂੰ ਵਿਧਾਇਕ ਵਜੋਂ ਸਹੁੰ ਚੁੱਕੀ। ਪਾਕਿਸਤਾਨੀ ਮੀਡੀਆ ‘ਡਾਨ’ ਮੁਤਾਬਕ ਪੰਜਾਬ ਵਿਧਾਨ ਸਭਾ ਦੇ ਸਪੀਕਰ ਸਿਬਤੈਨ ਖਾਨ ਨੇ 313 ਵਿਧਾਇਕਾਂ ਨੂੰ ਸਹੁੰ ਚੁਕਾਈ।

ਇਸ ਵਿੱਚ ਪੀਐਮਐਲ-ਐਨ ਅਤੇ ਇਸ ਦੀਆਂ ਸਹਿਯੋਗੀ ਪਾਰਟੀਆਂ ਦੇ 215 ਵਿਧਾਇਕ ਅਤੇ ਸੁੰਨੀ ਇਤੇਹਾਦ ਕੌਂਸਲ (ਐਸਆਈਸੀ) ਪਾਰਟੀ ਵਿੱਚ ਸ਼ਾਮਲ ਹੋਏ ਇਮਰਾਨ ਦੇ ਸਮਰਥਨ ਵਾਲੇ 98 ਉਮੀਦਵਾਰ ਸ਼ਾਮਲ ਸਨ।

 ਦੱਸ ਦਈਏ ਕਿ ਮਰੀਅਮ ਅਤੇ ਹੋਰ ਵਿਧਾਇਕਾਂ ਦੇ ਸਹੁੰ ਚੁੱਕ ਸਮਾਗਮ ਦੌਰਾਨ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੀ ਪਾਕਿਸਤਾਨ ਤਹਿਰੀਕ-ਏ-ਇਨਸਾਫ਼ (ਪੀਟੀਆਈ) ਪਾਰਟੀ ਦੇ ਮੈਂਬਰਾਂ ਨੇ ਨਾਅਰੇਬਾਜ਼ੀ ਕੀਤੀ।

 ਦੱਸਣਯੋਗ ਹੈ ਕਿ ਮਰੀਅਮ ਪੀਐਮਐਲ-ਐਨ ਪਾਰਟੀ ਵੱਲੋਂ ਪੰਜਾਬ ਸੂਬੇ ਦੇ ਮੁੱਖ ਮੰਤਰੀ ਦੇ ਅਹੁਦੇ ਲਈ ਉਮੀਦਵਾਰ ਹੈ। ਪੰਜਾਬ ਸੂਬੇ ‘ਚ ਨਵਾਜ਼ ਦੀ ਪੀਐੱਮਐੱਲ-ਐੱਨ ਅਤੇ ਸਹਿਯੋਗੀ ਪਾਰਟੀਆਂ ਨੂੰ ਕੁੱਲ 371 ‘ਚੋਂ 215 ਸੀਟਾਂ ਮਿਲੀਆਂ ਹਨ। ਇਸ ਨਾਲ ਉਸ ਨੇ ਬਹੁਮਤ ਹਾਸਲ ਕਰ ਲਿਆ ਹੈ। ਇਸ ਕਾਰਨ ਮਰੀਅਮ ਦਾ ਮੁੱਖ ਮੰਤਰੀ ਬਣਨਾ ਲਗਭਗ ਤੈਅ ਮੰਨਿਆ ਜਾ ਰਿਹਾ ਹੈ। 

ਦੇਸ਼ ਦੇ ਚਾਰ ਸੂਬਿਆਂ ਵਿੱਚੋਂ ਪੰਜਾਬ ਪਹਿਲੀ ਸੂਬਾਈ ਅਸੈਂਬਲੀ ਹੈ, ਜਿਸ ਦਾ ਉਦਘਾਟਨੀ ਸੈਸ਼ਨ ਬੁਲਾਇਆ ਗਿਆ ਸੀ। ਇਹ ਸੈਸ਼ਨ ਸ਼ੁੱਕਰਵਾਰ ਨੂੰ ਸਵੇਰੇ 10 ਵਜੇ ਸ਼ੁਰੂ ਹੋਣਾ ਸੀ, ਪਰ ਇਸ ਵਿੱਚ ਦੋ ਘੰਟੇ ਤੋਂ ਵੱਧ ਦੀ ਦੇਰੀ ਹੋਈ। ਫਿਰ ਇਸ ਨੂੰ ਨਮਾਜ਼ ਲਈ ਮੁਲਤਵੀ ਕਰ ਦਿੱਤਾ ਗਿਆ। ਇਸ ਤੋਂ ਬਾਅਦ ਦੁਪਹਿਰ 2.30 ਵਜੇ ਸੈਸ਼ਨ ਮੁੜ ਸ਼ੁਰੂ ਹੋਇਆ ਅਤੇ ਪੰਜਾਬ ਵਿਧਾਨ ਸਭਾ ਦੇ ਮੌਜੂਦਾ ਸਪੀਕਰ ਸਿਬਤੈਨ ਖਾਨ ਨੇ ਚੁਣੇ ਗਏ ਵਿਧਾਇਕਾਂ ਨੂੰ ਸਹੁੰ ਚੁਕਾਈ।

ਇਸ ਦੌਰਾਨ 24 ਫਰਵਰੀ ਨੂੰ ਸਿੰਧ ਵਿਧਾਨ ਸਭਾ ‘ਚ 168 ‘ਚੋਂ 148 ਵਿਧਾਇਕਾਂ ਨੇ ਸਹੁੰ ਚੁੱਕੀ। ਪੰਜਾਬ ਅਸੈਂਬਲੀ 371 ਸੀਟਾਂ ਦੇ ਨਾਲ ਪਾਕਿਸਤਾਨ ਦਾ ਸਭ ਤੋਂ ਵੱਡਾ ਚੁਣਿਆ ਗਿਆ ਸਦਨ ਹੈ। ਇਸ ਵਿੱਚ 297 ਜਨਰਲ ਸੀਟਾਂ ਅਤੇ 74 ਰਾਖਵੀਆਂ ਸੀਟਾਂ ਹਨ, ਜਿਨ੍ਹਾਂ ਵਿੱਚ 66 ਔਰਤਾਂ ਲਈ ਅਤੇ 8 ਘੱਟ ਗਿਣਤੀਆਂ ਲਈ ਹਨ। 8 ਫਰਵਰੀ ਨੂੰ 296 ਜਨਰਲ ਸੀਟਾਂ ਲਈ ਚੋਣਾਂ ਹੋਈਆਂ ਸਨ, ਜਦੋਂ ਇਕ ਸੀਟ ‘ਤੇ ਉਮੀਦਵਾਰ ਦੀ ਮੌਤ ਕਾਰਨ ਪੋਲਿੰਗ ਮੁਲਤਵੀ ਕਰ ਦਿੱਤੀ ਗਈ ਸੀ। 

----------- Advertisement -----------

ਸਬੰਧਿਤ ਹੋਰ ਖ਼ਬਰਾਂ

ਬੱਚਿਆਂ ਲਈ Meta ਦੀ ਸਖ਼ਤੀ! Instagram-Facebook ’ਤੇ ਲੱਗਣਗੀਆਂ ਨਵੀਆਂ ਪਾਬੰਦੀਆਂ

ਅਮਰੀਕਾ ਵਿੱਚ ਕਿਸ਼ੋਰਾਂ ਦੀ ਸੋਸ਼ਲ ਮੀਡੀਆ ਵਰਤੋਂ ਨੂੰ ਲੈ ਕੇ Meta ਵੱਲੋਂ ਵੱਡੇ ਬਦਲਾਅ...

ਬਿਜਲੀ ਖਪਤਕਾਰਾਂ ਲਈ ਵੱਡੀ ਰਾਹਤ, PSPCL ਨੇ ਜਾਰੀ ਕੀਤੇ ਹੈਲਪਲਾਈਨ ਨੰਬਰ

ਗਲਤ ਜਾਂ ਜ਼ਿਆਦਾ ਬਿਜਲੀ ਬਿੱਲਾਂ ਤੋਂ ਪਰੇਸ਼ਾਨ ਪੰਜਾਬ ਦੇ ਖਪਤਕਾਰਾਂ ਲਈ ਰਾਹਤ ਦੀ ਖ਼ਬਰ...

AAP ਪੰਜਾਬ ਨੇ ਜਸਵੀਰ ਸਿੰਘ ਗੜ੍ਹੀ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਸ੍ਰੀ ਚਮਕੌਰ ਸਾਹਿਬ ਤੋਂ ਹਲਕਾ ਇੰਚਾਰਜ ਕੀਤਾ ਨਿਯੁਕਤ

ਆਮ ਆਦਮੀ ਪਾਰਟੀ ਨੇ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਚਮਕੌਰ ਸਾਹਿਬ...

ਰੂਹ ਕੰਬਾਊ ਹਾਦਸਾ : ਨੈਸ਼ਨਲ ਹਾਈਵੇਅ ‘ਤੇ ਬੱਸ ਨੇ ਆਟੋ ਨੂੰ ਮਾਰੀ ਜ਼ਬਰਦਸਤ ਟੱਕਰ, ਇੱਕ ਹੀ ਪਿੰਡ ਦੇ 7 ਲੋਕਾਂ ਦੀ ਮੌਤ

ਆਂਧਰਾ ਪ੍ਰਦੇਸ਼ ਦੇ ਪਲਨਾਡੂ ਜ਼ਿਲ੍ਹੇ 'ਚ ਅੱਜ ਵੀਰਵਾਰ, 27 ਅਗਸਤ ਦੀ ਸਵੇਰ ਨੂੰ ਇੱਕ...

USA ‘ਚ ਪ੍ਰੇਮਿਕਾ ਦਾ ਬੇਰਹਿਮੀ ਨਾਲ ਕਤਲ ਕਰਕੇ ਆਗਰਾ ‘ਚ ਲੁਕਿਆ ਸੀ ਕਾਤਲ, ਸੂਟਕੇਸ ‘ਚੋਂ ਮਿਲੀ ਸੀ ਲਾਸ਼

ਅਮਰੀਕਾ ਦੇ ਮੈਰੀਲੈਂਡ ’ਚ ਆਪਣੀ ਸਾਬਕਾ ਪ੍ਰੇਮਿਕਾ ਨਿਕਿਤਾ ਗੋਦੀਸ਼ਾਲਾ ਦੇ ਕਤਲ ਦੇ ਮਾਮਲੇ ’ਚ...

ਥਾਣਾ ਮੁਖੀ ਵਲੋਂ ਇੰਟਰਨੈੱਟ ਮੀਡੀਆ ’ਤੇ ਪਾਈ ਵੀਡੀਓ ਪੈ ਸਕਦੀ ਹੈ ਮਹਿੰਗੀ, ਯੂਥ ਕਾਂਗਰਸ ਆਗੂ ਨੇ ਕੀਤੀ ਸ਼ਿਕਾਇਤ

ਕਮਿਸ਼ਨਰੇਟ ਪੁਲਿਸ ਦੇ ਥਾਣਾ ਡਵੀਜ਼ਨ ਨੰਬਰ-5 ਦੇ ਇੰਚਾਰਜ ਯਾਦਵਿੰਦਰ ਸਿੰਘ ਰਾਣਾ ਵਲੋਂ ਇੰਟਰਨੈੱਟ ਮੀਡੀਆ...

ਨੇਹਾ ਕਤਲਕਾਂਡ: ਪਤੀ ਦੀ ਗਰਲਫ੍ਰੈਂਡ ਦੀ ਚੈਟ ਮਿਲੀ, ਬੇਬੀ-ਸ਼ੋਨਾ ਤੇ ਗੁਪਤ ਮੁਲਾਕਾਤਾਂ ਦੀ ਗੱਲ, ਸਤਪਾਲ ਦੇ ਪਤੀ ਨੇ ਕੀਤੇ ਖੁਲਾਸੇ

ਜਲੰਧਰ ਦੇ ਲੈਕਚਰਾਰ ਨੇਹਾ ਕਤਲਕਾਂਡ ਦੀ ਜਾਂਚ ਦੌਰਾਨ ਪੁਲਿਸ ਨੂੰ ਮੁਲਜ਼ਮ ਉਮੰਗ ਬੱਸੀ ਤੇ...

ਨੇਪਾਲ ‘ਚ ਆਏ ਹੜ੍ਹਾਂ ‘ਚ ਹੁਣ ਤੱਕ 160 ਤੋਂ ਵੱਧ ਲੋਕਾਂ ਦੀ ਮੌਤ, 133 ਭਾਰਤੀਆਂ ਸਣੇ 750 ਲੋਕ ਲਾਪਤਾ

ਨੇਪਾਲ ਤਿੱਬਤ-ਬਾਰਡਰ ‘ਤੇ ਅਚਾਨਕ ਆਏ ਹੜ੍ਹ ਵਿਚ 168 ਲੋਕਾਂ ਦੀ ਮੌਤ ਹੋ ਗਈ। ਨੇਪਾਲ...

ਹਰਿਆਣਵੀ ਸਿੰਗਰ ਅੰਕਿਤ ਬਾਲਿਆਨ ਦਾ ਕਤਲ, ਜਿੰਮ ਦੇ ਬਾਹਰ ਅਣਪਛਾਤੇ ਹਮਲਾਵਰਾਂ ਨੇ ਮਾਰੀਆਂ ਗੋਲੀਆਂ

ਯੂਪੀ ਦੇ ਸ਼ਾਮਲੀ ਵਿਚ ਬੀਤੀ ਸ਼ਾਮ ਹਰਿਆਣਵੀ ਗਾਇਕ ਤੇ ਯੂਟਿਊੂਬਰ ਅੰਕਿਤ ਬਾਲਿਆਨ ਦਾ ਜਿੰਮ...