ਛੱਤੀਸਗੜ੍ਹ ਦੇ ਮੁੱਖ ਮੰਤਰੀ ਵਿਸ਼ਨੂੰ ਦੇਵ ਸਾਈਂ ਨੇ ਹਿੰਦੀ ਦਿਵਸ ‘ਤੇ ਵੱਡਾ ਐਲਾਨ ਕੀਤਾ ਹੈ। ਮੁੱਖ ਮੰਤਰੀ ਨੇ ਸੂਬੇ ਦੇ ਸਾਰੇ ਮੈਡੀਕਲ ਕਾਲਜਾਂ ਵਿੱਚ ਹਿੰਦੀ ਦੀ ਪੜ੍ਹਾਈ ਸ਼ੁਰੂ ਕਰਨ ਦੀ ਗੱਲ ਕਹੀ ਹੈ।
ਰਾਜਧਾਨੀ ਵਿੱਚ ਆਪਣੇ ਨਿਵਾਸ ਦਫ਼ਤਰ ‘ਚ ਸਿਹਤ ਮੰਤਰੀ ਸ਼ਿਆਮ ਬਿਹਾਰੀ ਜੈਸਵਾਲ ਦੀ ਮੌਜੂਦਗੀ ਵਿੱਚ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਾਡੀ ਸਰਕਾਰ ਨੇ ਫੈਸਲਾ ਕੀਤਾ ਹੈ ਕਿ ਅਸੀਂ ਐਮਬੀਬੀਐਸ ਦੀ ਪੜ੍ਹਾਈ ਹਿੰਦੀ ਵਿੱਚ ਕਰਨ ਦਾ ਪ੍ਰਬੰਧ ਕਰਾਂਗੇ।। ਇਸ ਸਾਲ 2024-25 ਦੇ ਪਹਿਲੇ ਸੈਸ਼ਨ ਵਿੱਚ ਐੱਮ.ਬੀ.ਬੀ.ਐੱਸ. ਦੀ ਪੜ੍ਹਾਈ ਹਿੰਦੀ ਵਿੱਚ ਵੀ ਕਰਨ ਦੀ ਸਹੂਲਤ ਉਪਲਬਧ ਹੋਵੇਗੀ। ਇਸ ਲਈ ਸਿਹਤ ਵਿਭਾਗ ਨੂੰ ਵਿਦਿਆਰਥੀਆਂ ਦੀ ਗਿਣਤੀ ਅਨੁਸਾਰ ਲੋੜੀਂਦੀਆਂ ਕਿਤਾਬਾਂ ਮੁਹੱਈਆ ਕਰਵਾਉਣ ਦੀਆਂ ਹਦਾਇਤਾਂ ਦਿੱਤੀਆਂ ਗਈਆਂ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਇਸ ਸਮੇਂ ਸੂਬੇ ਵਿੱਚ 10 ਸਰਕਾਰੀ ਮੈਡੀਕਲ ਕਾਲਜ ਹਨ। ਹਿੰਦੀ ਵਿੱਚ ਮੈਡੀਕਲ ਸਿੱਖਿਆ ਪ੍ਰਦਾਨ ਕਰਨ ਦਾ ਸਭ ਤੋਂ ਵੱਡਾ ਲਾਭ ਸਾਡੇ ਪੇਂਡੂ ਪਿਛੋਕੜ ਵਾਲੇ ਵਿਦਿਆਰਥੀਆਂ ਨੂੰ ਹੋਵੇਗਾ ਜੋ ਜ਼ਿਆਦਾਤਰ ਹਿੰਦੀ ਮਾਧਿਅਮ ਦੇ ਹਨ ਅਤੇ ਪ੍ਰਤਿਭਾਸ਼ਾਲੀ ਹਨ ਪਰ ਅੰਗਰੇਜ਼ੀ ਕਾਰਨ ਉਨ੍ਹਾਂ ਨੂੰ ਮੈਡੀਕਲ ਕੋਰਸ ਵਿੱਚ ਕੁਝ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਮਾਤ ਭਾਸ਼ਾ ਵਿੱਚ ਸਿੱਖਿਆ ਦੇਣ ਦਾ ਸਭ ਤੋਂ ਵੱਡਾ ਫਾਇਦਾ ਇਹ ਹੈ ਕਿ ਇਸ ਨਾਲ ਵਿਸ਼ੇ ਦੀ ਵਿਸਤ੍ਰਿਤ ਸਮਝ ਆਉਂਦੀ ਹੈ।
----------- Advertisement -----------
ਹੁਣ ਹਿੰਦੀ ‘ਚ ਹੋਵੇਗੀ MBBS ਦੀ ਪੜ੍ਹਾਈ, ਮੁੱਖ ਮੰਤਰੀ ਨੇ ਕੀਤਾ ਵੱਡਾ ਐਲਾਨ
Published on
----------- Advertisement -----------
----------- Advertisement -----------